ਮਾਨਗੜ੍ਹ ਟੋਲ ਪਲਾਜ਼ਾ ਤੇ ਕਿਸਾਨਾਂ ਦਾ ਸੰਘਰਸ਼ 100 ਵੇਂ ਦਿਨ ਵੀ ਜਾਰੀ

ਗੜ੍ਹਦੀਵਾਲਾ 16 ਜਨਵਰੀ (ਚੌਧਰੀ ) : ਅੱਜ ਮਾਨਗੜ੍ਹ ਟੋਲ ਪਲਾਜ਼ਾ ਤੇ ਕਿਸਾਨਾਂ ਵੱਲੋਂ ਗੰਨਾ ਸੰਘਰਸ਼ ਕਮੇਟੀ ਰੰਧਾਵਾ  (ਦਸੂਹਾ) ਦੇ ਪ੍ਰਧਾਨ ਸੁਖਪਾਲ ਸਿੰਘ ਸਹੋਤਾ ਦੀ ਅਗਵਾਈ ਹੇਠ ਦਿੱਤੇ ਜਾ ਰਹੇ ਧਰਨੇ ਦੇ 100ਵੇਂ ਦਿਨ ਦੌਰਾਨ ਇਲਾਕੇ ਭਰ ਦੇ ਕਿਸਾਨਾਂ ਵੱਲੋਂ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਸੱਦੇ ਤੇ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਨਾਅਰੇ ਬਾਜ਼ੀ ਕਰਕੇ ਪਿੱਟ ਸਿਆਪਾ ਕੀਤਾ।ਇਸ ਮੌਕੇ ਅਮਰਜੀਤ ਸਿੰਘ ਮਾਹਲ,ਹਰਵਿੰਦਰ ਸਿੰਘ ਥੇਂਦਾ,ਮਨਦੀਪ ਸਿੰਘ ਮਨੀ,ਅਵਤਾਰ ਸਿੰਘ ਮਾਨਗਡ਼੍ਹ ਸਮੇਤ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਕਾਰਪੋਰੇਟ ਘਰਾਣਿਆਂ ਅਤੇ ਪੂੰਜੀਪਤੀਆਂ ਦੀ ਸ਼ਹਿ ਤੇ ਖੇਤੀ ਵਿਰੋਧੀ ਕਾਲੇ ਕਾਨੂੰਨ ਬਣਾ ਕੇ ਕਿਸਾਨਾਂ ਨੂੰ ਪੂਰਨ ਤੌਰ ਤੇ ਤਬਾਹ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ। ਉਨ੍ਹਾਂ ਕਿਹਾ ਕਿ ਅੱਜ ਕਿਸਾਨ ਆਪਣੀਆਂ ਲੋੜਾਂ ਲਈ ਆਪਣੀ ਜ਼ਮੀਨ ਵਿੱਚੋਂ ਤਿੰਨ ਤਿੰਨ ਫਸਲਾਂ ਕੱਢ ਕੇ ਆਪਣੇ ਪਰਿਵਾਰਾਂ ਦੀਆਂ ਲੋੜਾਂ ਪੂਰੀਆਂ ਕਰਦਾ ਹੈ ਜਦੋਂ ਕਿਸਾਨ ਦੀ ਜ਼ਮੀਨ ਕਾਰਪੋਰੇਟ ਘਰਾਣਿਆਂ ਨੇ ਠੇਕੇ ਉੱਪਰ ਲੈ ਲਈ ਤਾਂ ਕਿਸਾਨ ਦੀ ਆਮਦਨ ਦੀ ਸੀਮਾ ਵੱਧ ਬੱਝ ਜਾਵੇਗੀ ।ਕਿਸਾਨ ਜ਼ਮੀਨ ਵਿੱਚ ਆਪਣੀ ਮਰਜ਼ੀ ਨਾਲ ਖੇਤੀ ਨਹੀਂ ਕਰ ਸਕਣਗੇ ਅਤੇ ਨਾ ਹੀ ਆਪਣੀ ਜ਼ਮੀਨ ਵਿੱਚ ਇੱਕ ਮਾਲਕ ਵਾਂਗੂੰ ਕੰਮ ਕਰ ਸਕਣਗੇ। ਉਨ੍ਹਾਂ ਕਿਹਾ ਕਿ ਕਾਰਪੋਰੇਟ ਘਰਾਣੇ ਕਿਸਾਨਾਂ ਪਾਸੋਂ ਠੇਕੇ ਉੱਪਰ ਲਈ ਹੋਈ ਜ਼ਮੀਨ ਨੂੰ ਆਪਣੀ ਮਰਜ਼ੀ ਮੁਤਾਬਿਕ ਵਰਤਣਗੇ ਅਤੇ ਕਿਸਾਨ ਕਿਸੇ ਵੀ ਤਰ੍ਹਾਂ ਆਪਣੇ ਖੇਤਾਂ ਦਾ ਮਾਲਕ ਨਹੀਂ ਰਹੇਗਾ।ਉਨ੍ਹਾਂ ਕਿਹਾ ਕਿ  ਕਿਸਾਨ ਅੱਜ ਪੂਰਨ ਤੌਰ ਤੇ ਜਾਗਰੂਕ ਹੋ ਚੁੱਕਾ ਹੈ ਅਤੇ ਉਹ ਆਪਣੇ ਹੱਕਾਂ ਦੀ ਰਾਖੀ ਲਈ ਦਿੱਲੀ ਵਿਖੇ ਸੰਘਰਸ਼ ਕਰ ਰਿਹਾ ਹੈ।  ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦ ਕਿ ਕੇਂਦਰ ਦੀ ਮੋਦੀ ਸਰਕਾਰ ਨੂੰ ਖੇਤੀ ਵਿਰੋਧੀ ਬਣਾਏ ਕਾਲੇ ਕਾਨੂੰਨ ਰੱਦ ਕਰਨੇ ਪੈਣਗੇ ਅਤੇ ਕਿਸਾਨ ਆਪਣੇ ਹੱਕ ਵਾਪਸ ਲੈ ਕੇ ਹੀ ਦਿੱਲੀ ਤੋਂ ਪਰਤਣਗੇ।ਇਸ ਮੌਕੇ ਡਾ. ਮੋਹਣ ਸਿੰਘ ਮੱਲ੍ਹੀ,ਮਨਜੀਤ ਸਿੰਘ ਖਾਨਪੁਰ,ਮਾਸਟਰ ਗੁਰਚਰਨ ਸਿੰਘ ਕਾਲਰਾ,ਜਤਿੰਦਰ ਸੱਗਲਾ, ਲਵਰਾਜ ਥੇਂਦਾ, ਜਗਤਾਰ ਸਿੰਘ ਬਲਾਲਾ, ਨੰਬਰਦਾਰ ਸੁਖਬੀਰ ਸਿੰਘ ਭਾਨਾ,ਰਾਜਿੰਦਰ ਸਿੰਘ ਚਿੱਪੜਾ, ਤਰਸੇਮ ਸਿੰਘ ਡੱਫਰ,ਜਰਨੈਲ ਸਿੰਘ ਜੰਡੋਰ, ਪੰਜਾਬ ਸਿੰਘ, ਸੇਵਾ ਸਿੰਘ, ਜਥੇਦਾਰ ਹਰਪਾਲ ਸਿੰਘ, ਗੋਪਾਲ ਕ੍ਰਿਸ਼ਨ ਭਾਨਾ ,ਪ੍ਰਗਟ ਮਾਨਗੜ੍ਹ, ਯੋਧਾ,ਚੰਨੀ ਮੱਦੀਪੁਰ,ਵਿੱਕੀ,ਨਵਜੋਤ ਸੈਦੋਵਾਲ,ਜਸਪਾਲ ਸਿੰਘ ਜਲੌਟਾ ਹਨੀ ਚੀਮਾ ਆਦਿ ਸਮੇਤ ਭਾਰੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply