Updated :- ਕਿਸਾਨਾਂ ਦੀ ਟਰੈਕਟਰ ਪਰੇਡ ਬਾਰੇ ਸੁਪਰੀਮ ਕੋਰਟ ਨੇ ਦਖਲ ਦੇਣ ਤੋਂ ਕੀਤਾ ਇਨਕਾਰ

ਨਵੀਂ ਦਿੱਲੀ: ਕਿਸਾਨਾਂ ਦੀ ਟਰੈਕਟਰ ਪਰੇਡ ਬਾਰੇ  ਸੁਪਰੀਮ ਕੋਰਟ ਨੇ ਦਖਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਹੈ ਕਿ ਇਸ ਬਾਰੇ ਫੈਸਲਾ ਦਿੱਲੀ ਪੁਲਿਸ ਹੀ ਕਰੇਗੀ । ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਦਿੱਲੀ ਪੁਲਿਸ ਨੂੰ ਆਪਣੀ ਪਟੀਸ਼ਨ ਵਾਪਸ ਲੈਣ ਲਈ ਕਿਹਾ ਹੈ। 26 ਜਨਵਰੀ ਵਾਲੇ ਦਿਨ ਕਿਸਾਨਾਂ ਦੀ ਟਰੈਕਟਰ ਪਰੇਡ ਦੀ ਸੁਪਰੀਮ ਕੋਰਟ ਵਿੱਚ ਅੱਜ ਸੁਣਵਾਈ ਜਾਰੀ ਹੈ।

ਅਦਾਲਤ ਨੇ ਕਿਹਾ ਹੈ ਕਿ ਉਹ ਅਮਨ-ਕਾਨੂੰਨ ਦਾ ਮਾਮਲਾ ਹੈ। ਇਸ ਲਈ ਅਦਾਲਤ ਕੋਈ ਦਖਲ ਨਹੀਂ ਦੇਵੇਗੀ। ਪੁਲਿਸ ਖੁਦ ਵੇਖੇ ਕਿ ਇਸ ਬਾਰੇ ਕੀ ਕਰਨਾ ਹੈ। ਦਿੱਲੀ ਪੁਲਿਸ ਨੇ ਟਰੈਕਟਰ ਪਰੇਡ ਉੱਪਰ ਰੋਕ ਲਾਉਣ ਲਈ ਪਟੀਸ਼ਨ ਪਾਈ ਸੀ।

ਕਿਸਾਨ ਦੀ ਟਰੈਕਟਰ ਪਰੇਡ ਨੂੰ ਦਿੱਲੀ ਪੁਲਿਸ ਨੇ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਇਸ ਮੁੱਦੇ ਉੱਤੇ ਅੱਜ ਸੁਣਵਾਈ ਹੋਈ। ਇਸ ਤੋਂ ਪਹਿਲਾਂ ਸੋਮਵਾਰ ਨੂੰ ਅਦਾਲਤ ਨੇ ਕਿਹਾ ਸੀ ਕਿ  ਕਿਸਾਨਾਂ ਨੂੰ ਦਿੱਲੀ ਵਿੱਚ ਦਾਖਲਾ ਦਿੱਤਾ ਜਾਵੇ ਜਾਂ ਨਹੀਂ, ਇਸ ਬਾਰੇ ਪੁਲਿਸ ਵੱਲੋਂ ਫੈਸਲਾ ਲਿਆ ਜਾਵੇਗਾ, ਕਿਉਂਕਿ ਇਹ ਕਾਨੂੰਨ ਵਿਵਸਥਾ ਨਾਲ ਜੁੜਿਆ ਮੁੱਦਾ ਹੈ। ਅੱਜ ਦੀ ਸੁਣਵਾਈ ਵਿੱਚ ਜਸਟਿਸ ਬੋਪੰਨਾ ਤੇ ਵੀ ਰਾਮਸੂਬਰਾਮਨੀਅਮ ਦੀ ਥਾਂ ਜਸਟਿਸ ਐਲ ਨਾਗੇਸਵਰਾ ਰਾਓ ਅਤੇ ਵਿਨੀਤ ਸਰਨ ਮੌਜੂਦ ਹਨ।
 
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply