Latest News :- ਗੁਰਦਾਸਪੁਰ ’ਚ 26 ਜਨਵਰੀ ਨੂੰ ਕੈਬਨਿਟ ਮੰਤਰੀ ਸ੍ਰੀ ਸੁਖਜਿੰਦਰ ਸਿੰਘ ਰੰਧਾਵਾ ਲਹਿਰਾਉਣਗੇ ਕੌਮੀ ਤਿਰੰਗਾ

ਗੁਰਦਾਸਪੁਰ ’ਚ 26 ਜਨਵਰੀ ਨੂੰ ਕੈਬਨਿਟ ਮੰਤਰੀ ਸ੍ਰੀ ਸੁਖਜਿੰਦਰ ਸਿੰਘ ਰੰਧਾਵਾ ਲਹਿਰਾਉਣਗੇ ਕੌਮੀ ਤਿਰੰਗਾ
ਗੁਰਦਾਸਪੁਰ, 24 ਜਨਵਰੀ ( ਅਸ਼ਵਨੀ ) :- 26 ਜਨਵਰੀ ਨੂੰ ਮਨਾਏ ਜਾ ਰਹੇ 72ਵੇਂ ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਰੋਹ ਸਬੰਧੀ ਅੱਜ ਸਥਾਨਕ ਲੈਫ. ਸ਼ਹੀਦ ਨਵਦੀਪ ਸਿੰਘ (ਅਸੋਕ ਚੱਕਰ) ਖੇਡ ਸਟੇਡੀਅਮ ਵਿਖੇ ਫੁੱਲ ਡਰੈਸ ਰਿਹਰਸਲ ਕਰਵਾਈ ਗਈ, ਜਿਸ ਵਿੱਚ ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ ਵਲੋਂ ਕੌਮੀ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਐਸ.ਪੀ.ਡਾ. ਰਜਿੰਦਰ ਸਿੰਘ ਸੋਹਲ ਵੀ ਮੌਜੂਦ ਸਨ।
ਪਰੇਡ ਕਮਾਂਡਰ ਦੀ ਅਗਵਾਈ ਡੀ.ਐਸ.ਪੀ ਮਹੇਸ਼ ਕੁਮਾਰ ਨੇ ਕੀਤੀ, ਜਿਸ ਵਿੱਚ ਪੰਜਾਬ ਪੁਲਿਸ, ਜ਼ੇਲ੍ਹ ਵਿਭਾਗ ਦੀ ਪੁਲਿਸ ਟੁਕੜੀ, ਹੋਮ ਗਾਰਡਜ਼, ਐਨ.ਸੀ.ਸੀ ਦੇ ਵਿਦਿਆਰਥੀ ਅਤੇ ਬੈਂਡ ਦੀ ਟੁਕੜੀ ਵਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ ਅਤੇ ਇਸ ਸ਼ਾਨਦਾਰ ਮਾਰਚ ਪਾਸਟ ਵਲੋਂ ਮੁੱਖ ਮਹਿਮਾਨ ਨੂੰ ਸਲਾਮੀ ਦਿੱਤੀ ਗਈ।
ਸਮਾਗਮ ਵਿਚ ਸਰਕਾਰੀ ਕਾਲਜ ਗੁਰਦਾਸਪੁਰ ਅਤੇ ਗਿਆਨ ਅੰਜਨ ਪਬਲਿਕ ਹਾਈ ਸਕੂਲ, ਜਾਫਰਪੁਰ ਦੇ ਅਧਿਆਪਕ ਸਾਹਿਬਾਨ ਵਲੋਂ ਸ਼ਬਦ ਅਤੇ ਦੇਸ਼ ਭਗਤੀ ਦੇ ਗੀਤ ਪੇਸ਼ ਕੀਤੇ ਗਏ।
ਰਿਹਰਸਲ ਉਪਰੰਤ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 26 ਜਨਵਰੀ ਨੂੰ ਗੁਰਦਾਸਪੁਰ ਵਿਖੇ ਜ਼ਿਲਾ ਪੱਧਰ ’ਤੇ ਗਣਤੰਤਰ ਦਿਵਸ ਪੂਰੇ ਉਤਸ਼ਾਹ ਤੇ ਜੋਸ਼ ਨਾਲ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਹੱਤਵਪੂਰਨ ਦਿਹਾੜੇ ’ਤੇ ਸ੍ਰੀ ਸੁਖਜਿੰਦਰ ਸਿੰਘ ਰੰਧਾਵਾ ਸਹਿਕਰਾਤਾ ਤੇ ਜੇਲਾਂ ਮੰਤਰੀ ਪੰਜਾਬ ਮੁੱਖ ਮਹਿਮਾਨ ਵਜੋਂ ਪਹੁੰਚ ਰਹੇ ਹਨ ਅਤੇ ਉਹ ਕੌਮੀ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਉਨ੍ਹਾਂ ਕਿਹਾ ਕਿ ਇਸ ਦਿਨ ਜਿਥੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਸਨਮਾਨ ਕੀਤਾ ਜਾ ਰਿਹਾ ਹੈ, ਉਥੇ ਵੱਖ-ਵੱਖ ਖੇਤਰਾਂ ਵਿੱਚ ਵਿਲੱਖਣ ਯੋਗਦਾਨ ਪਾਉਣ ਵਾਲੀਆਂ ਸ਼ਖਸੀਅਤਾਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਸ਼ਹੀਦਾਂ ਨੂੰ ਨਮਨ ਕਰਨ ਲਈ ਸ਼ਹੀਦ ਗੈਲਰੀ ਵੀ ਸਥਾਪਤ ਕੀਤੀ ਜਾਵੇਗੀ। ਸਮਾਗਮ ਦੌਰਾਨ ਵੱਖ-ਵੱਖ ਵਿਭਾਗਾਂ ਵਲੋਂ ਝਾਕੀਆਂ ਵੀ ਕੱਢੀਆਂ ਜਾਣਗੀਆਂ। ਉਨਾਂ ਦੱਸਿਆ ਕਿ ਗਣਤੰਤਰ ਦਿਵਸ ਦੇ ਮੱਦੇਨਜ਼ਰ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ 24 ਘੰਟੇ ਪੰਜਾਬ ਪੁਲਿਸ ਦੇ ਜਵਾਨਾਂ ਵਲੋਂ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਉਨਾਂ ਕਿਹਾ ਕਿ ਕੋਵਿਡ-19 ਮਹਾਂਮਾਰੀ ਕਾਰਨ ਸਰਕਾਰ ਵਲੋਂ ਜਾਰੀ ਹਦਾਇਤਾਂ ਤਹਿਤ ਸਮਾਗਮ ਮਨਾਇਆ ਜਾ ਰਿਹਾ ਹੈ ਅਤੇ ਸਾਵਧਾਨੀਆਂ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਇਆ ਜਾਵੇਗਾ।ਰਿਹਰਸਲ ਉਪਰੰਤ ਡਿਪਟੀ ਕਮਿਸ਼ਨਰ ਵਲੋਂ ਖੇਡ ਸਟੇਡੀਅਮ ਵਿਚ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਅਤੇ ਗਣਤੰਤਰ ਦਿਵਸ ਵਿਚ ਹਿੱਸਾ ਲੈ ਰਹੇ ਸਕੂਲਾਂ ਦੇ ਇੰਚਾਰਜਾਂ ਨਾਲ ਮੀਟਿੰਗ ਕੀਤੀ ਤੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਦੇ ਮਹੱਤਵਪੂਰਨ ਦਿਹਾੜੇ ’ਤੇ ਕਿਸੇ ਵੀ ਪ੍ਰਕਾਰ ਦੀ ਕੋਈ ਕਮੀ-ਪੇਸ਼ੀ ਨਹੀਂ ਰਹਿਣੀ ਚਾਹੀਦੀ। ਉਨਾਂ ਕਿਹਾ ਕਿ ਇਸ ਮਹਾਨ ਦਿਵਸ ਨੂੰ ਪੂਰੀ ਲਗਨ ਤੇ ਮਿਹਨਤ ਨਾਲ ਨੇਪਰੇ ਚਾੜ੍ਹਿਆ ਜਾਵੇ। ਉਨਾਂ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮਹਾਨ ਦਿਵਸ ’ਤੇ ਪੂਰੇ ਉਤਸ਼ਾਹ ਨਾਲ ਹਿੱਸਾ ਲੈਣ।
ਇਸ ਮੌਕੇ ਸਰਵ ਸ੍ਰੀ ਤੇਜਿੰਦਰਪਾਲ ਸਿੰਘ ਸੰਧੂ ਵਧੀਕ ਡਿਪਟੀ ਕਮਿਸ਼ਨਰ (ਜ), ਮੈਡਮ ਅਮਨਦੀਪ ਕੋਰ ਸਹਾਇਕ ਕਮਿਸ਼ਨਰ (ਜ), ਹਰਵਿੰਦਰ ਸਿੰਘ ਐਸ.ਪੀ (ਡੀ), ਨਵਜੋਤ ਸਿੰਘ ਐਸ.ਪੀ (ਹੈੱਡਕੁਆਟਰ), ਤਰਸੇਮ ਲਾਲ ਨਾਇਬ ਤਹਿਸਲੀਦਾਰ, ਹਰਦੀਪ ਸਿੰਘ ਜਿਲਾ ਸਿੱਖਿਆ ਅਫਸਰ, ਅਮਨਦੀਪ ਸਿੰਘ ਭੁੱਲਰ ਜ਼ਿਲਾ ਪ੍ਰੋਗਰਾਮ, ਰਜਿੰਦਰ ਸਿੰਘ ਜਿਲਾ ਸਮਾਜਿਕ ਸੁਰੱਖਿਆ ਅਫਸਰ, ਸ਼ਾਮ ਸਿੰਘ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ, ਰਾਜੀਵ ਕੁਮਾਰ ਸੈਕਰਟਰੀ ਜਿਲਾ ਰੈੱਡ ਕਰਾਸ ਸਸੁਾਇਟੀ ਵੀ ਮੋਜੂਦ ਸਨ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply