LATEST: ਪੰਜਾਬ ਸਰਕਾਰ ਨੇ ਲੜਕੀਆਂ ਅਤੇ ਔਰਤਾਂ ਦੇ ਚਹੁੰਮੁਖੀ ਵਿਕਾਸ ਲਈ ਚੁੱਕੇ ਇਨਕਲਾਬੀ ਕਦਮ: ਡਾ. ਰਾਜ ਕੁਮਾਰ ਚੱਬੇਵਾਲ

ਪੰਜਾਬ ਸਰਕਾਰ ਨੇ ਲੜਕੀਆਂ ਅਤੇ ਔਰਤਾਂ ਦੇ ਚਹੁੰਮੁਖੀ ਵਿਕਾਸ ਲਈ ਚੁੱਕੇ ਇਨਕਲਾਬੀ ਕਦਮ: ਡਾ. ਰਾਜ ਕੁਮਾਰ ਚੱਬੇਵਾਲ
ਆਨਲਾਈਨ ਪੜ੍ਹਾਈ ਲਈ ਬਾਰ੍ਹਵੀਂ ਜਮਾਤ ਦੀਆਂ ਕਰੀਬ 87 ਹਜ਼ਾਰ ਵਿਦਿਆਰਥਣਾਂ ਨੂੰ ਮਿਲੇ ਸਮਾਰਟ ਫੋਨ
ਨੌਕਰੀਆਂ ’ਚ ਔਰਤਾਂ ਲਈ 33 ਫੀਸਦੀ ਰਾਖਵਾਂਕਰਨ ਸਰਕਾਰ ਦਾ ਇਤਿਹਾਸਕ ਫੈਸਲਾ
ਪੰਚਾਇਤਾਂ ਅਤੇ ਸ਼ਹਿਰੀ ਸਥਾਨਕ ਸਰਕਾਰਾਂ ’ਚ ਔਰਤਾਂ ਦਾ 50 ਫੀਸਦੀ ਰਾਖਵਾਂਕਰਨ ਮਹਿਲਾ ਸਸ਼ਕਤੀਕਰਨ ਦੇ ਖੇਤਰ ਵਿੱਚ ਇੱਕ ਹੋਰ ਮੀਲ ਪੱਥਰ
ਜਿਲ੍ਹਾ ਹੁਸ਼ਿਆਰਪੁਰ ਵਿੱਚ ਹੁਣ ਤੱਕ 10600 ਦੇ ਕਰੀਬ ਵਿਦਿਆਰਥੀਆਂ ਨੂੰ ਮਿਲੇ ਸਮਾਰਟ ਫੋਨ
ਹੁਸ਼ਿਆਰਪੁਰ, 24 ਜਨਵਰੀ (ਆਦੇਸ਼ , ਕਰਨ ): ਰਾਸ਼ਟਰੀ ਬਾਲੜੀ ਦਿਵਸ ਮੌਕੇ ਪੰਜਾਬ ਦੀਆਂ ਲੜਕੀਆਂ ਨੂੰ ਵਧਾਈ ਦਿੰਦਿਆਂ ਚੱਬੇਵਾਲ ਤੋਂ ਐਮ.ਐਲ.ਏ. ਡਾ. ਰਾਜ ਕੁਮਾਰ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਸੂਬੇ ਅੰਦਰ ਲੜਕੀਆਂ ਅਤੇ ਔਰਤਾਂ ਦੇ ਹਰ ਖੇਤਰ ਵਿੱਚ ਮਿਸਾਲੀ ਵਿਕਾਸ ਲਈ ਲਾਮਿਸਾਲ ਕਦਮ ਚੁੱਕੇ ਹਨ।
ਕੋਰੋਨਾ ਵਾਇਰਸ ਦੇ ਮੱਦੇਨਜਰ ਬੰਦ ਹੋਈ ਸਕੂਲੀ ਪੜ੍ਹਾਈ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਦੇਣ ਦੇ ਫੈਸਲੇ ਨੂੰ ਸ਼ਲਾਘਾਯੋਗ ਕਦਮ ਕਰਾਰ ਦਿੰਦਿਆਂ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਸਮਾਰਟ ਕੁਨੈਕਟ ਪ੍ਰੋਗਰਾਮ ਤਹਿਤ ਪੰਜਾਬ ਵਿੱਚ ਹੁਣ ਤੱਕ 87000 ਦੇ ਕਰੀਬ ਵਿਦਿਆਰਥਣਾਂ ਨੂੰ ਸਮਾਰਟ ਫੋਨ ਦਿੱਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਜਿਲ੍ਹਾ ਹੁਸ਼ਿਆਰਪੁਰ ਵਿੱਚ 12ਵੀਂ ਜਮਾਤ ਦੇ 9052 ਵਿਦਿਆਰਥੀਆਂ ਨੂੰ ਮੋਬਾਈਲ ਫੋਨ ਦਿੱਤੇ ਜਾ ਚੁੱਕੇ ਹਨ ਜਿਨ੍ਹਾਂ ਵਿੱਚ ਹਲਕਾ ਚੱਬੇਵਾਲ ਦੇ ਸਰਕਾਰੀ ਸਕੂਲਾਂ ਦੇ 1058 ਵਿਦਿਆਰਥੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੀਆਂ ਵਿਦਿਆਰਥਣਾਂ ਲਈ ਇਹ ਸਮਾਰਟ ਫੋਨ ਵਰਦਾਨ ਸਾਬਿਤ ਹੋਏ ਹਨ ਕਿਉਂਕਿ ਕੋਵਿਡ-19 ਦੇ ਸੰਕਟ ਦੌਰਾਨ ਇਨਾਂ ਸਮਾਰਟ ਫੋਨਾਂ ਸਦਕਾ ਆਨਲਾਈਨ ਪੜਾਈ ਯਕੀਨੀ ਬਣ ਸਕੀ।  
ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਕਰੀਆਂ ਵਿੱਚ ਔਰਤਾਂ ਲਈ 33 ਫੀਸਦੀ ਰਾਖਵਾਂਕਰਨ ਅਤੇ ਪੰਚਾਇਤਾਂ ਦੇ ਨਾਲ-ਨਾਲ ਸਥਾਨਕ ਸਰਕਾਰਾਂ ਵਿੱਚ ਔਰਤਾਂ ਦੀ 50 ਫੀਸਦੀ ਨੁਮਾਇੰਦਗੀ ਨੂੰ ਯਕੀਨੀ ਬਣਾਉਣਾ ਮਹਿਲਾ ਸਸ਼ਕਤੀਕਰਨ ਦੇ ਖੇਤਰ ਵਿੱਚ ਇਨਕਲਾਬੀ ਕਦਮ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਫੈਸਲਿਆਂ ਨਾਲ ਔਰਤਾਂ ਦੇ ਸਮਾਜਿਕ, ਆਰਥਿਕ ਅਤੇ ਰਾਜਨੀਤਕ ਵਿਕਾਸ ਨੂੰ ਨਵੀਂ ਮਜਬੂਤੀ ਹਾਸਿਲ ਹੋਵੇਗੀ।
ਪੰਜਾਬ ਸਰਕਾਰ ਵੱਲੋਂ ਸਖੀ ਵਨ ਸਟਾਪ ਸੈਂਟਰ ਦੀ ਸਥਾਪਨਾ ਨੂੰ ਔਰਤਾਂ ਦੇ ਹੱਕਾਂ ਦੀ ਰਾਖੀ ਲਈ ਮਜਬੂਤ ਥੰਮ ਦੱਸਦਿਆਂ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਇਨ੍ਹਾਂ ਸੈਂਟਰਾਂ ਵਿੱਚ 30 ਦਸੰਬਰ 2020 ਤੱਕ ਰਿਪੋਰਟ ਹੋਏ ਕੁੱਲ 5117 ਮਾਮਲਿਆਂ ਵਿਚੋਂ 4983 ਮਾਮਲਿਆਂ ਦਾ ਨਿਪਟਾਰਾ ਹੋ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਰਹਿੰਦੇ 134 ਮਾਮਲਿਆਂ ਵਿੱਚ ਕਾਰਵਾਈ ਜਾਰੀ ਹੈ। ਉਨ੍ਹਾਂ ਦੱਸਿਆ ਕਿ ਕੰਮਕਾਜੀ ਔਰਤਾਂ ਦੀ ਸਹੂਲਤ ਲਈ 50 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਦੇ ਵੱਖ-ਵੱਖ ਹਿੱਸਿਆਂ ’ਚ 7 ਵਰਕਿੰਗ ਵੂਮੈਨ  ਹੋਸਟਲ ਉਸਾਰੇ ਜਾ ਰਹੇ ਹਨ ਜਿੱਥੇ ਕਿ ਕੰਮਕਾਜੀ ਔਰਤਾਂ ਲਈ ਲੋੜੀਂਦੀਆਂ ਸਹੂਲਤਾਂ ਅਤੇ ਉਨ੍ਹਾਂ ਦੇ ਬੱਚਿਆਂ ਦੀ ਦੇਖ-ਭਾਲ ’ਤੇ ਵਿਸ਼ੇਸ਼ ਤਵੱਜੋਂ ਦਿੱਤੀ ਜਾਵੇਗੀ।
ਵਿਧਾਇਕ ਚੱਬੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਐਸਿਡ ਹਮਲਿਆਂ ਦੀਆਂ ਸ਼ਿਕਾਰ ਔਰਤਾਂ ਨੂੰ ਮਾਇਕ ਮਦਦ ਵਜੋਂ ਹਰ ਮਹੀਨੇ 8000 ਰੁਪਏ ਦੀ ਰਾਸ਼ੀ ਮੁਹੱਈਆ ਕਰਵਾਉਣ ਦੇ ਨਾਲ-ਨਾਲ ਔਰਤਾਂ ਦੀ ਸੁਰੱਖਿਆ ਨੂੰ ਯਕੀਨੀ  ਬਣਾਉਣ ਲਈ ਠੋਸ ਕਦਮ ਚੁੱਕੇ ਗਏ ਹਨ।    

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply