ਰੋਜ਼ਗਾਰ ਮੇਲੇ ‘ਚ 548 ਨੌਜਵਾਨਾਂ ਦੀ ਹੋਈ ਪਲੇਸਮੈਂਟ : ਡਿਪਟੀ ਕਮਿਸ਼ਨਰ

-ਰਿਆਤ ਬਾਹਰਾ ਇੰਸਟੀਚਿਊਟ ‘ਚ ਲਗਾਇਆ ਗਿਆ ਰੋਜ਼ਗਾਰ ਮੇਲਾ

HOSHIARPUR (GURDEV SINGH THIARA, SATWINDER SINGH, AJAY JULKA)
ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਰਿਆਤ ਬਾਹਰਾ ਇੰਸਟੀਚਿਊਟ ਵਿਖੇ ਅੱਜ ਰੋਜ਼ਗਾਰ ਮੇਲਾ ਲਗਾਇਆ ਗਿਆ। ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਰੋਜ਼ਗਾਰ ਮੇਲੇ ਵਿੱਚ ਵੱਖ-ਵੱਖ ਕੰਪਨੀਆਂ ਵਲੋਂ 811 ਨੌਜਵਾਨਾਂ ਦੀ ਇੰਟਰਵਿਊ ਲਈ ਗਈ, ਜਿਨ•ਾਂ ਵਿੱਚੋਂ 548 ਨੌਜਵਾਨਾਂ ਦੀ ਮੌਕੇ ‘ਤੇ ਹੀ ਪਲੇਸਮੈਂਟ ਹੋ ਗਈ, ਜਦਕਿ 99 ਨੌਜਵਾਨਾਂ ਨੂੰ ਸ਼ਾਰਟਲਿਸਟ ਕੀਤਾ ਗਿਆ ਹੈ।

ਸ੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਘਰ-ਘਰ ਰੋਜ਼ਗਾਰ ਯੋਜਨਾ ਅਧੀਨ ਇਹ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ, ਤਾਂ ਕਿ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕੀਤੇ ਜਾ ਸਕਣ। ਉਨ•ਾਂ ਦੱਸਿਆ ਕਿ ਨੌਜਵਾਨ ਰੋਜ਼ਗਾਰ ਮੇਲਿਆਂ ਦਾ ਫਾਇਦਾ ਚੁੱਕਣ ਲਈ ghargharro੍ਰgarpunjab.gov.in ਪੋਰਟਲ ‘ਤੇ ਰਜਿਸਟਰੇਸ਼ਨ ਕਰਵਾਉਣ ਨੂੰ ਪਹਿਲ ਦੇਣ। ਉਨ•ਾਂ ਦੱਸਿਆ ਕਿ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਵੱਧ ਤੋਂ ਵੱਧ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਪੰਜਾਬ ਸਰਕਾਰ ਵਚਨਬੱਧ ਹੈ। ਉਨ•ਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਘਰ-ਘਰ ਰੋਜ਼ਗਾਰ ਪੋਰਟਲ ‘ਤੇ ਨੌਜਵਾਨ ਘਰ ਬੈਠੇ ਹੀ ਆਪਣੀ ਆਨਲਾਈਨ ਰਜਿਸਟਰੇਸ਼ਨ ਕਰ ਸਕਦੇ ਹਨ ਅਤੇ ਆਪਣੀ ਯੋਗਤਾ ਅਨੁਸਾਰ ਨੌਕਰੀਆਂ ਲਈ ਬਿਨੈ ਪੱਤਰ ਦੇ ਸਕਦੇ ਹਨ।


ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰਿਆਤ ਬਾਹਰਾ ਇੰਸਟੀਚਿਊਟ ਵਿਖੇ ਆਯੋਜਿਤ ਰੋਜ਼ਗਾਰ ਮੇਲੇ ਵਿੱਚ 49 ਅਦਾਰਿਆਂ ਦੇ ਨੁਮਾਇੰਦੇ ਚੋਣ ਲਈ ਆਏ ਸਨ। ਇਸ ਮੇਲੇ ਵਿੱਚ ਸਕੂਲ, ਬੈਂਕ, ਆਈ.ਟੀ. ਕੰਪਨੀਆਂ ਅਤੇ ਵੱਖ-ਵੱਖ ਉਦਯਗਿਕ ਇਕਾਈਆਂ ਨੇ ਨੌਜਵਾਨਾਂ ਦੀ ਮੌਕੇ ‘ਤੇ ਪਲੇਸਮੈਂਟ ਕੀਤੀ। ਉਨ•ਾਂ ਦੱਸਿਆ ਕਿ ਹਾਲ ਹੀ 13 ਫਰਵਰੀ ਨੂੰ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਅਤੇ ਸਰਕਾਰੀ ਆਈ.ਟੀ.ਆਈ. ਤਲਵਾੜਾ ਵਿਖੇ ਰੋਜ਼ਗਾਰ ਮੇਲਿਆਂ ਦਾ ਆਯੋਜਨ ਕੀਤਾ ਗਿਆ ਸੀ, ਜਿਸ ਦੌਰਾਨ 791 ਨੌਜਵਾਨਾਂ ਨੂੰ ਰੋਜਗਾਰ ਦੇ ਮੌਕੇ ਮੁਹੱਈਆ ਕਰਵਾਏ ਗਏ ਸਨ।
ਇਸ ਮੌਕੇ ਆਈ.ਏ.ਐਸ. ਸ੍ਰੀ ਗੌਤਮ ਜੈਨ, ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਅਮਿਤ ਸਰੀਨ, ਜ਼ਿਲ•ਾ ਰੋਜ਼ਗਾਰ ਅਫ਼ਸਰ ਸ੍ਰੀ ਜਸਵੰਤ ਰਾਏ ਤੋਂ ਇਲਾਵਾ ਰਿਆਤ ਬਾਹਰਾ ਇੰਸਟੀਚਿਊਟ ਦੇ ਕੈਂਪਸ ਡਾਇਰੈਕਟਰ ਡਾ. ਚੰਦਰ ਮੋਹਨ, ਡਾ. ਐਚ.ਪੀ.ਐਸ. ਧਾਮੀ, ਸ੍ਰੀ ਕੁਲਦੀਪ ਰਾਣਾ, ਪ੍ਰੋ: ਮਨੋਜ ਕਟੂਵਾਲ ਵੀ ਮੌਜੂਦ ਸਨ।

Related posts

Leave a Reply