ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਪੰਜਾਬ ਦੀ ਭੁੱਖ ਹੜਤਾਲ ਅੱਠਵੇਂ ਦਿਨ ਵਿੱਚ ਸ਼ਾਮਿਲ

ਫਿਰੋਜ਼ਪੁਰ ਦੇ ਸੱਤ ਸਾਥੀ ਭੁੱਖ ਹੜਤਾਲ ਤੇ ਬੈਠੇ

ਪਠਨਕੋਟ /ਚੰਡੀਗੜ੍ਹ 28 ਜਨਵਰੀ (ਰਜਿੰਦਰ ਸਿੰਘ ਰਾਜਨ/ ਅਵਿਨਾਸ਼ ) : ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਪੰਜਾਬ ਵੱਲੋਂ ਡਾਇਰੈਕਟਰ ਦਫਤਰ ਚੰਡੀਗੜ੍ਹ ਵਿਖੇ ਚੰਡੀਗੜ੍ਹ ਚੱਲ ਰਹੀ ਭੁੱਖ ਹੜਤਾਲ 8 ਵੇਂ ਦਿਨ ਵਿੱਚ ਸ਼ਾਮਿਲ ਹੋ ਗਈ ਹੈ।ਫਿਰੋਜਪੁਰ ਜ਼ਿਲ੍ਹੇ ਦੇ ਸੱਤ ਸਾਥੀ ਭੁੱਖ ਹੜਤਾਲ ਤੇ ਬੈਠੇ।ਇਸ ਮੌਕੇ ਤੇ ਬੁਲਾਰਿਆਂ ਨੇ ਆਖਿਆ ਕਿ ਜਥੇਬੰਦੀ ਵੱਲੋਂ ਲਗਾਤਾਰ ਜੁਲਾਈ 2020 ਤੋਂ ਆਪਣੀਆਂ ਹੱਕੀ ਮੰਗਾਂ ਕੱਚੇ ਕਾਮਿਆਂ ਨੂੰ ਪੱਕਾ ਕਰਵਾਉਣ, ਨਵ ਨਿਯੁਕਤ ਮਲਟੀਪਰਪਜ਼ ਕਾਮਿਆਂ ਦਾ ਪ੍ਰਬੇਸ਼ਨ ਪੀਰੀਅਡ ਦੋ ਸਾਲ ਦਾ ਕਰਵਾਉਣ ਅਤੇ ਕੋਵਿਡ 19 ਦੌਰਾਨ ਕੰਮ ਕਰਨ ਵਾਲੇ ਮਲਟੀਪਰਪਜ਼ ਕਾਮਿਆਂ ਨੂੰ ਸ਼ਪੈਸ਼ਲ ਇੰਕਰੀਮੈਂਟ ਦੇਣ ਤੋਂ ਸ਼ੁਰੂ ਕੀਤੀ ਹੋਈ।ਪੰਜਾਬ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ ਦੇ ਪ੍ਰਧਾਨ ਅਤੇ ਤਾਲਮੇਲ ਕਮੇਟੀ ਪੈਰਾਮੈਡੀਕਲ ਅਤੇ ਸਿਹਤ ਕਰਮਚਾਰੀ ਪੰਜਾਬ ਦੇ ਕਨਵੀਨਰ ਸਾਥੀ ਰਵਿੰਦਰ ਲੂਥਰਾ ਨੇ ਕਿਹਾ ਕਿ 600 ਮਲਟੀਪਰਪਜ਼ ਹੈਲਥ ਵਰਕਰ ਫੀਮੇਲ ਦੀ ਭਰਤੀ ਜੋ ਕਿ ਮੈਰਿਟ ਦੇ ਅਧਾਰ ਤੇ ਕੀਤੀ ਗਈ ਸੀ ਪਰ ਕੋਰਟ ਵਿੱਚ ਮਹਿਕਮੇ ਵੱਲੋਂ ਇਸ ਸਬੰਧੀ ਸਹੀ ਪੱਖ ਨਾ ਰੱਖ ਸਕਣ ਕਾਰਨ ਦਿੱਤੇ ਆਡਰ ਰਾਤੋ ਰਾਤ ਸ਼ਾਹੀ ਫੁਰਮਾਨ ਜਾਰੀ ਕਰਕੇ ਰੱਦ ਕਰ ਦਿੱਤੇ ਗਏ ਅਤੇ 94 ਮਲਟੀਪਰਪਜ਼ ਹੈਲਥ ਵਰਕਰ ਫੀਮੇਲ ਨੂੰ ਸ਼ੜਕਾਂ ਤੇ ਲੈ ਆਂਦਾ।ਜੇਕਰ ਵਿਭਾਗ ਵੱਲੋਂ ਜਾਰੀ ਕੀਤੇ ਇਹ ਰਲੀਵਿੰਗ ਆਡਰ ਵਾਪਿਸ ਨਹੀਂ ਲਏ ਜਾਂਦੇ ਸੰਘਰਸ਼ ਨੂੰ ਹੋਰ ਤੇਜ਼ ਤੇ ਤਿੱਖਾ ਕੀਤਾ ਜਾਵੇਗਾ।ਮਹਿਕਮਿਆਂ ਦੇ ਇਸ ਤਰ੍ਹਾਂ ਦੇ ਉਜਾੜੇ ਨੂੰ ਰੋਕਣ ਦੇ ਲਈ ਪੂਰੇ ਪੰਜਾਬ ਦੇ ਮੁਲਾਜ਼ਮ ਵਰਗ ਨੂੰ ਇਕੱਠਾ ਹੋਣ ਦੀ ਬੇਹੱਦ ਲੋੜ ਹੈ ਤਾਂ ਹੀ ਸਰਕਾਰ ਦੇ ਇਹਨਾਂ ਮੁਲਾਜ਼ਮ ਮਾਰੂ ਫੈਸਲਿਆਂ ਦਾ ਵਿਰੋਧ ਕੀਤਾ ਜਾ ਸਕਦਾ।ਉਹਨਾਂ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਦੇ ਆਗੂਆਂ ਨੂੰ ਇਸ ਸੰਘਰਸ਼ ਨੂੰ ਸ਼ੁਰੂ ਕਰਨ ਦੀ ਪਹਿਲ ਦੀ ਦਾਦ ਦਿੱਤੀ ਅਤੇ ਇਹ ਵਿਸ਼ਵਾਸ ਦਵਾਇਆ ਕਿ ਪੂਰਾ ਮੈਡੀਕਲ ਕੇਡਰ ਤੁਹਾਡੇ ਇਸ ਸੰਘਰਸ਼ ਵਿੱਚ ਸ਼ਾਮਿਲ ਹੈ ਅਤੇ ਮੰਗਾਂ ਦੀ ਪ੍ਰਾਪਤੀ ਤੱਕ ਇਸ ਸੰਘਰਸ਼ ਇਕੱਠੇ ਹੋ ਕੇ ਲੜਿਆ ਜਾਵੇਗਾ।ਅੱਜ ਦੀ ਭੁੱਖ ਹੜਤਾਲ ਵਿੱਚ ਫਿਰੋਜਪੁਰ ਦੇ ਕੰਵਲਜੀਤ ਕੌਰ, ਜਸਵਿੰਦਰ ਕੌਰ,ਸਰੋਜ ਕੁਮਾਰੀ, ਤਰਸੇਮ ਸਿੰਘ, ਅਜੈ,ਵਿਕਾਸ ਕੁਮਾਰ ਅਤੇ ਸੱਤਪਾਲ ਸਿੰਘ ਸੱਤ ਸਾਥੀ ਭੁੱਖ ਹੜਤਾਲ ਤੇ ਬੈਠੇ।ਵਲੰਟੀਅਰਾਂ ਦੀ ਭੂਮਿਕਾ ਰਮਨ ਕੁਮਾਰ, ਪ੍ਰੇਮਜੀਤ ਸਿੰਘ, ਨਿਰਮਲ ਸਿੰਘ, ਮਨਿੰਦਰ ਸਿੰਘ, ਮਹਿੰਦਰਪਾਲ, ਸਵਰਨ ਸਿੰਘ, ਮੰਗਲ ਸਿੰਘ, ਅਮਨ,ਪਰਮਜੀਤ ਸਿੰਘ, ਗੁਰਪ੍ਰੀਤ ਸਿੰਘ, ਗੁਰਸੰਤ ਸਿੰਘ ਅਤੇ ਹਰਵਿੰਦਰ ਸਿੰਘ ਨੇ ਨਿਭਾਈ।ਸਾਥੀ ਕੁਲਬੀਰ ਸਿੰਘ ਮੋਗਾ ਅਤੇ ਗਗਨਦੀਪ ਸਿੰਘ ਬਠਿੰਡਾ ਨੇ ਕਿਹਾ ਕਿ ਸਿਹਤ ਵਿਭਾਗ ਦੇ ਅਫਸਰ ਮਲਟੀਪਰਪਜ਼ ਕਾਮਿਆਂ ਦੇ ਕੋਵਿਡ ਵੈਕਸੀਨ ਲਵਾ ਕੇ ਸਿਹਤ ਕਾਮਿਆਂ ਦੀ ਸਿਹਤ ਨੂੰ ਬਚਾਉਣ ਡਰਾਮਾ ਕਰ ਰਹੇ ਹਨ ਪਰ ਦੂਜੇ ਪਾਸੇ ਕੜਾਕੇ ਦੀ ਠੰਢ ਵਿੱਚ ਲਗਾਤਾਰ ਭੁੱਖ ਹੜਤਾਲ ਤੇ ਬੈਠੇ ਸਿਹਤ ਕਾਮਿਆਂ ਨੂੰ ਅੱਖੋਂ ਪਰੋਖੇ ਕੀਤਾ ਜਾ ਰਿਹਾ ਹੈ। 28 ਜਨਵਰੀ ਨੂੰ ਜ਼ਿਲ੍ਹਾ ਫਾਜ਼ਲਿਕਾ ਦੇ ਸਾਥੀ ਭੁੱਖ ਹੜਤਾਲ ਤੇ ਬੈਠਣਗੇ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply