Latest News :- ਅਨੁਸ਼ਾਸਨ, ਦ੍ਰਿੜ ਸ਼ਕਤੀ ਅਤੇ ਮਜ਼ਬੂਤ ਇਰਾਦੇ ਨਾਲ ਹਰ ਮੰਜ਼ਿਲ ਪ੍ਰਾਪਤ ਕੀਤੀ ਜਾ ਸਕਦੀ ਹੈ-ਕਰਨਲ ਯਾਦਵਿੰਦਰਾ ਸਿੰਘ ਯਾਦਵ

ਅਨੁਸ਼ਾਸਨ, ਦ੍ਰਿੜ ਸ਼ਕਤੀ ਅਤੇ ਮਜ਼ਬੂਤ ਇਰਾਦੇ ਨਾਲ ਹਰ ਮੰਜ਼ਿਲ ਪ੍ਰਾਪਤ ਕੀਤੀ ਜਾ ਸਕਦੀ ਹੈ-ਕਰਨਲ ਯਾਦਵਿੰਦਰਾ ਸਿੰਘ ਯਾਦਵ
ਗੁਰਦਾਸਪੁਰ, 31 ਜਨਵਰੀ ( ਅਸ਼ਵਨੀ ) ‘:- ਅਚੀਵਰਜ਼ ਪ੍ਰੋਗਰਾਮ-ਸਟੋਰੀਜ਼ ਆਫ ਦ ਚੈਂਪੀਅਨਜ਼ ਆਫ ਗੁਰਦਾਸਪੁਰ’ ਦੇ 26ਵੇਂਂ ਐਡੀਸ਼ਨ ਵਿਚ ਗੁਰਦਾਸਪੁਰ ਦੇ ਅਚੀਵਰਜ਼ ਵਲੋਂ ਜ਼ਿਲਾ ਵਾਸੀਆਂ ਨਾਲ ਆਪਣੀ ਮਿਹਨਤ ਤੇ ਲਗਨ ਨਾਲ ਕੀਤੀਆਂ ਪ੍ਰਾਪਤੀਆਂ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੱਤੀ ਗਈ। ਅਚੀਵਰਜ਼ ਪ੍ਰੋਗਰਾਮ ਵਿਚ ਕਰਨਲ ਯਾਦਵਿੰਦਰਾ ਸਿੰਘ ਯਾਦਵ, ਕਮਾਂਡਿੰਗ ਅਫਸਰ, 315, ਆਰਮੀ ਫੀਲਡ ਹਸਪਤਾਲ, ਤਿੱਬੜੀ ਕੈਂਟ ਵਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ, ਹਰਦੀਪ ਸਿੰਘ ਜਿਲਾ ਸਿੱਖਿਆ ਅਫਸਰ (ਸ), ਰਾਜੀਵ ਕੁਮਾਰ ਸੈਕਰਟਰੀ ਜ਼ਿਲਾ ਰੈੱਡ ਕਰਾਸ ਸੁਸਾਇਟੀ, ਵੱਖ-ਵੱਖ ਸਕੂਲਾਂ ਦੇ ਪਿ੍ਰੰਸੀਪਲ, ਅਧਿਆਪਰਕ ਵਿਦਿਆਰਥੀਆਂ, ਜਿਲਾ ਵਾਸੀ ਅਤੇ ਮੀਡੀਆ ਸਾਥੀ ਵਲੋਂ ਵੀਡੀਓ ਕਾਨਫਰੰਸ ਜਰੀਏ ਸ਼ਮੂਲੀਅਤ ਕੀਤੀ ਗਈ ਅਤੇ ਇਸ ਪ੍ਰੋਗਰਾਮ ਨੂੰ ਫੇਸਬੁੱਕ ਉੱਪਰ ਲਾਈਵ ਕੀਤਾ ਗਿਆ।ਵੀਡੀਓ ਕਾਨਫਰੰਸ ਜਰੀਏ ਅਚੀਵਰਜ਼ ਪ੍ਰੋਗਰਾਮ ਵਿਚ ਸ਼ਮੂਲੀਅਤ ਦੌਰਾਨ ਕਰਨਲ ਯਾਦਵਿੰਦਰਾ ਸਿੰਘ ਯਾਦਵ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਵਲੋਂ ਗੁਰਦਾਸਪੁਰ ਵਾਸੀਆਂ ਲਈ ਸ਼ੁਰੂ ਕੀਤਾ ਗਿਆ ਇਹ ਉਪਰਾਲਾ ਨਿਵਕੇਲਾ ਤੇ ਸ਼ਾਨਦਾਰ ਹੈ,

ਇਸ ਨਾਲ ਨੋਜਵਾਨ ਪੀੜੀ ਨੂੰ ਅੱਗੇ ਵੱਧਣ ਵਿਚ ਬਹੁਤ ਲਾਭ ਮਿਲੇਗਾ। ਉਨਾਂ ਅੱਗੇ ਕਿਹਾ ਕਿ ਮੰਜ਼ਿਲ ਦੀ ਪ੍ਰਾਪਤੀ ਲਈ ਅਨੁਸ਼ਾਸਨ, ਦਿ੍ਰੜ ਇੱਛਾ ਸ਼ਕਤੀ ਅਤੇ ਸਖਤ ਮਿਹਨਤ ਦੀ ਲੋੜ ਹੁੰਦੀ ਹੈ। ਉਨਾਂ ਕਿਹਾ ਕਿ ਸਮਾਜ ਦੀ ਬਿਹਤਰੀ ਅਤੇ ਵਿਕਾਸ ਲਈ ਸਾਨੂੰ ਸਾਰਿਆਂ ਨੂੰ ਵੱਧ ਤੋਂ ਵੱਧ ਯੋਗਦਾਨ ਪਾਉਣਾ ਚਾਹੀਦਾ ਹੈ ਅਤੇ ਦੇਸ਼ ਦੀ ਉੱਨਤੀ ਤੇ ਤਰੱਕੀ ਲਈ ਅੱਗੇ ਆਉਣਾ ਚਾਹੀਦਾ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਮੁੱਖ ਮਹਿਮਾਨ ਕਰਨਲ ਯਾਦਵਿੰਦਰਾ ਸਿੰਘ ਯਾਦਵ ਅਤੇ ਅਚੀਵਰਜ਼ ਨੂੰ ਜੀ ਆਇਆ ਆਖਦਿਆਂ ਦੱਸਿਆ ਕਿ ਅਚੀਵਰਜ਼ ਪ੍ਰੋਗਰਾਮ ਨਾ ਕੇਵਲ ਨੋਜਵਾਨ ਪੀੜੀ ਬਲਕਿ ਇਹ ਸਾਰਿਆਂ ਲਈ ਬੁਹਤ ਲਾਹਵੰਦ ਸਾਬਤ ਹੋ ਰਿਹਾ ਹੈ। ਹਰ ਹਫਤੇ ਅਚੀਵਰਜ ਕੋਲੋਂ ਸਿੱਖਣ ਲਈ ਬੁਤ ਕੁਝ ਮਿਲਦਾ ਹੈ, ਜੋ ਜ਼ਿੰਦਗੀ ਵਿਚ ਬੁਹਤ ਲਾਹਵੰਦ ਸਾਬਤ ਹੁੰਦਾ ਹੈ। ਉਨਾਂ ਦੱਸਿਆ ਕਿ ਗੁਰਦਾਸਪੁਰ ਅੰਦਰ ਵਿਕਾਸ ਕਾਰਜਾਂ ਦੇ ਨਾਲ ਜਿਲੇ ਨੂੰ ਸੈਰ ਸਪਾਟਾ ਹੱਬ ਵਜੋਂ ਵਿਕਸਤ ਕਰਨ ਲਈ ਵਿਸ਼ੇਸ ਉਪਰਾਲੇ ਕੀਤੇ ਗਏ ਹਨ ਅਤੇ ਅੱਜ ਹੀ ਗੁਰਦਾਸਪੁਰ ਅਤੇ ਬਟਾਲਾ ਤੋਂ ਦੋ ਵਿਸ਼ੇਸ ਬੱਸਾਂ ਜਿਲੇ ਦੇ ਇਤਿਹਾਸਕ ਤੇ ਧਰਾਮਿਕ ਸਥਾਨਾਂ ਦੇ ਦਰਸ਼ਨਾਂ ਲਈ ਜ਼ਿਲਾ ਵਾਸੀਆਂ ਲਈ ਸ਼ੁਰੂ ਕੀਤੀਆਂ ਗਈਆਂ ਹਨ। ਜਿਲਾ ਹੈਰੀਟੇਜ ਸੁਸਾਇਟੀ ਗੁਰਦਾਸਪੁਰ ਵਲੋਂ ਹਰ ਐਤਵਾਰ ਗੁਰਦਾਸਪੁਰ ਅਤੇ ਬਟਾਲਾ ਤੋਂ ਦੋ ਬੱਸਾਂ ਰਾਹੀਂ ਧਾਰਮਿਕ ਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰਵਾ ਜਾਣਗੇ, ਜਿਸ ਨਾਲ ਲੋਕ ਆਪਣੇ ਅਮੀਰ ਵਿਰਸੇ ਤੋਂ ਹੋਰ ਜਾਣੂੰ ਹੋ ਸਕਣਗੇ। ਉਨਾਂ ਅੱਗੇ ਦੱਸਿਆ ਕਿ ਅਚੀਵਰਜ਼ ਪ੍ਰੋਗਰਾਮ ਦਾ ਮੱਖ ਮੰਤਵ ਜ਼ਿਲੇ ਗੁਰਦਾਸਪਰ ਦੀ ਸਫਲਤਾ, ਕਾਬਲੀਅਤ ਅਤੇ ਹੁਨਰ ਨੂੰ ਜ਼ਿਲਾ ਵਾਸੀਆਂ ਨਾਲ ਰੂਬਰੂ ਕਰਵਾਉਣਾ ਹੈ। ਉਨਾਂ ਅੱਗੇ ਦੱਸਿਆ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ (ਦਫਤਰ ਡਿਪਟੀ ਕਮਿਸ਼ਨਰ) ਵਿਖੇ ਵੱਡੀਆਂ ਚਾਰ ਡਿਜ਼ੀਟਲ ਸਕਰੀਨਾਂ ਲਗਾਈਆਂ ਗਈਆਂ ਹਨ, ਜਿਨਾਂ ਵਿਚ ਜ਼ਿਲੇ ਦੇ ਸ਼ਹੀਦਾਂ, ਅਚੀਵਰਜ਼, ਜ਼ਿਲੇ ਦੇ ਮੁੱਖ ਸਮਾਰਕ ਅਤੇ ਵਿਕਾਸ ਪ੍ਰੋਜੈਕਟਾਂ ਸਬੰਧੀ ਜਾਣਕਾਰੀ ਪ੍ਰਦਾਨ ਕੀਤੀ ਗਈ ਹੈ। ਜਿਲੇ ਦੇ ਹੁਸ਼ਿਆਰ ਅਤੇ ਕਾਬਲ ਵਿਦਿਆਰਥੀ ਜੋ ਪੜ੍ਹਾਈ, ਖੇਡਾਂ ਜਾਂ ਹੋਰ ਕਿਸੇ ਮੁਕਾਮ ਵਿਚ ਅੱਗੇ ਵੱਧਣਾ ਚਾਹੁੰਦੇ ਹਨ, ਉਨਾਂ ਦੀ ਵਿੱਤੀ ਮਦਦ ਕਰਨ ਲਈ ‘ਗੁਰਦਾਸਪੁਰ ਅਚਵੀਰਜ਼ ਪ੍ਰੋਮੇਸ਼ਨ ਸੁਸਾਇਟੀ ਦਾ ਗਠਨ ਕੀਤਾ ਗਿਆ ਹੈ।ਇਸ ਮੌਕੇ ਪਹਿਲੇ ਅਚੀਵਰਜ਼ ਸ੍ਰੀ ਸ੍ਰੀ ਸੁਰਜੀਤ ਪਾਲ ( ਜ਼ਿਲਾ ਸਿੱਖਿਆ ਅਫਸਰ (ਪ), ਗੁਰਦਾਸਪੁਰ), ਜੋ ਪਿੰਡ ਕਲੀਚਪੁਰ, ਦੀਨਾਨਗਰ ਦੇ ਵਸਨੀਕ ਹਨ, ਨੇ ਦੱਸਿਆ ਕਿ ਉਨਾਂ ਮੁੱਢਲੀ ਸਿੱਖਿਆ ਦੀਨਾਨਗਰ ਤੋਂ ਕਰਨ ਉਪਰੰਤ ਸਰਕਾਰੀ ਕਾਲਜ ਗੁਰਦਾਸਪੁਰ ਤੋ ਬੀ.ਏ ਦੀ ਡਿਗਰੀ ਪਾਸ ਕੀਤੀ। ਪੰਜਾਬ ਯੂਨੀਵਰਸਿਟੀ ਤੋਂ ਬੀ.ਐੱਡ ਪਾਸ ਕਰਨ ਉੱਪਰੰਤ ਐਮ.ਐੱਡ ਸ਼ਿਮਲਾ ਯੂਨੀਵਰਸਿਟੀ ਤੋਂ ਪਾਸ ਕੀਤੀ। ਵੱਖ-ਵੱਖ ਵਿੱਦਿਅਕ ਸੰਸਥਾਵਾਂ ਵਿਚ ਅਧਿਆਪਕ ਅਤੇ ਲੈਕਚਰਾਰ ਵਜੋਂ ਸੇਵਾਵਾਂ ਨਿਭਾਉਣ ਉਪਰੰਤ 11 ਮਈ 2020 ਨੂੰ ਜ਼ਿਲ੍ਹਾ ਸਿੱਖਿਆ ਅਫਸਰ (ਪ) ਗੁਰਦਾਸਪੁਰ ਦਾ ਅਹੁਦਾ ਸੰਭਾਲਿਆ ਅਤੇ ਸਿੱਖਿਆ ਦੇ ਖੇਤਰ ਵਿਚ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ। ਉਨਾਂ ਅੱਗੇ ਕਿਹਾ ਕਿ ਮਿਹਨਤ ਦਾ ਕੋਈ ਬਦਲ ਨਹੀਂ ਹੈ ਅਤੇ ਲਗਨ ਅਤੇ ਮਿਹਨਤ ਨਾਲ ਆਪਣਾ ਮਕਸਦ ਹਾਸਲ ਕੀਤਾ ਜਾ ਸਕਦਾ ਹੈ। ਉਨਾਂ ਦੱਸਿਆ ਕਿ ਉਨਾਂ ਵੀ ਮੁਕਾਬਲੇ ਦੀਆਂ ਵੱਖ-ਵੱਖ ਪ੍ਰੀਖਿਆਵਾਂ ਵਿਚ ਹਿੱਸਾ ਲਿਆ ਅਤੇ ਜਿਸ ਨਾਲ ਉਨਾਂ ਨੂੰ ਜਿੰਦਗੀ ਵਿਚ ਅੱਗੇ ਵੱਧਣ ਲਈ ਬੁਹਤ ਕੁਝ ਸਿੱਖਣ ਨੂੰ ਮਿਲਿਆ । ਉਨਾਂ ਕਿਹਾ ਕਿ ਸਾਨੂੰ ਹਮੇਸ਼ਾਂ ਸਿੱਖਣ ਦੀ ਪ੍ਰਵਿਰਤੀ ਬਰਕਰਾਰ ਰੱਖਣੀ ਚਾਹੀਦੀ ਹੈ ਅਤੇ ਆਪਣੇ ਟੀਚਾ ਨਿਸ਼ਚਿਤ ਕਰਕੇ ਉਸਨੂੰ ਪਾਉਣ ਲਈ ਪੂਰੀ ਮਿਹਨਤ ਕਰਨੀ ਚਾਹੀਦੀ ਹੈ।ਦੂਸਰੇ ਅਚੀਵਰਜ਼ ਡਾ. ਕਿਰਨ ਕੁਮਾਰੀ (ਨੇਤਰਹੀਣ) (ਸਹਾਇਕ ਪ੍ਰਫੈਸਰ,ਪੰਜਾਬੀ ਯੂਨੀਵਰਸਿਟੀ, ਪਟਿਆਲਾ) ਜੋ ਗੁੁਰਦਾਸਪੁਰ ਦੇ ਵਸਨੀਕ ਹਨ ਅਤੇ ਅੱਖਾਂ ਦੀ ਰੋਸ਼ਨੀ ਨਾ ਹੋਣ ਦੇ ਬਾਵਜੂਦ ਸਿੱਖਿਆ ਦੇ ਖੇਤਰ ਵਿਚ ਬੇਮਿਸਾਲ ਸੇਵਾਵਾਂ ਨਿਭਾ ਰਹੇ ਹਨ, ਜੋ ਗੁਰਦਾਸਪੁਰ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ। ਉਨਾਂ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਪੰਜਾਬ ਤੋ ਬੀ.ਐਸਸੀ ਨਰਸਿੰਗ ਦੀ ਡਿਗਰੀ ਪਾਸ ਕੀਤੀ । ਸ਼ੋਸਾਲੋਜੀ ਵਿਸ਼ੇ ਵਿਚ ਐਮ.ਏ ਦੀ ਡਿਗਰੀ ਪਾਸ ਕੀਤੀ। ਉੱਚ ਸਿੱਖਿਆ ਹਾਸਲ ਕਰਨ ਉਪੰਰਤ ਮੁੜ ਵਸੇਬਾ ਵਿਸ਼ੇ ਉੱਪਰ ਪੀ.ਐਚ ਡੀ ਕੀਤੀ। ਹੁਣ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਸ਼ੋਸਾਲੋਜੀ ਅਤੇ ਸ਼ੋਸਲ ਐਂਥਰੋਪੋਲੋਜੀ ਵਿਭਾਗ ਵਿਚ ਸਹਾਇਕ ਪ੍ਰੋਫੈਸਰ ਵਜੋਂ ਬਾਖੂਬੀ ਸੇਵਾਵਾਂ ਨਿਭਾ ਰਹੇ ਹਨ। ਉਨਾਂ ਦੱਸਿਆ ਕਿ 19 ਸਾਲ ਦੀ ਉਮਰ ਵਿਚ ਉਨਾਂ ਦੀ ਅੱਖਾਂ ਦੀ ਰੋਸ਼ਨੀ ਚਲੀ ਗਈ ਸੀ, ਪਰ ਪਰਿਵਾਰ ਦੇ ਪਿਆਰ ਅਤੇ ਸਹਿਯੋਗ ਨਾਲ ਉਸਨੇ ਜਿੰਦਗੀ ਵਿਚ ਪੇਸ਼ ਆਈਆਂ ਮੁਸ਼ਕਿਲਾਂ ਦਾ ਸਾਹਮਣਾ ਕੀਤਾ ਅਤੇ ਮਿਹਨਤ ਤੇ ਲਗਨ ਨਾਲ ਉੱਚ ਸਿੱਖਿਆ ਪ੍ਰਾਪਤ ਕੀਤੀ। ਉਨਾਂ ਅੱਗੇ ਕਿਹਾ ਕਿ ਅੱਜ ਸਮਾਜ ਵਿਚ ਦਿਵਿਆਂਗ ਲੋਕਾਂ ਨੂੰ ਹੋਰ ਵਧੇਰੇ ਮੌਕੇ ਪ੍ਰਦਾਨ ਕਰਨ ਦੀ ਜਰੂਰਤ ਹੈ ਤਾਂ ਜੋ ਦਿਵਿਆਂਗ ਲੋਕਾਂ ਵੀ ਆਮ ਲੋਕਾਂ ਵਾਂਗ ਜਿੰਦਗੀ ਵਿਚ ਅੱਗੇ ਵੱਧ ਸਕਣ। ਉਸਨੇ ਡਿਪਟੀ ਕਮਿਸ਼ਨਰ ਵਲੋਂ ਸ਼ੁਰੂ ਕੀਤੇ ਗਏ ਅਚੀਵਰਜ ਪ੍ਰੋਗਰਾਮ ਅਤੇ ਜਿਲੇ ਅੰਦਰ ਦਿਵਿਆਂਗ ਲੋਕਾਂ ਨੂੰ ਬਰਾਬਰ ਮੌਕੇ ਮੁਹੱਈਆ ਕਰਵਾਉਣ ਲਈ ਕੀਤੇ ਜਾ ਰਹੇ ਯਤਨਾਂ ਦੀ ਸਰਾਹਨਾ ਵੀ ਕੀਤੀ। ਉਨਾਂ ਦੱਸਿਆ ਕਿ ਇਰਾਦੇ ਨੇਕ ਹੋਣ ਤਾਂ ਕੋਈ ਮÇੰਜਲ ਦੂਰ ਨਹੀਂ ਅਤੇ ਮਿਹਨਤ ਅਤੇ ਜ਼ਿੰਮੇਵਾਰੀ ਨਾਲ ਕੀਤੇ ਗਏ ਕਾਰਜ ਨੂੰ ਸਫਲਤਾ ਜਰੂਰ ਮਿਲਦੀ ਹੈ। ਫੇਸਬੁੱਕ ਲਾਈਵ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਅਤੇ ਪੱਤਰਕਾਰ ਸਾਥੀਆਂ ਵਲੋਂ ਅਚਵੀਰਜ਼ ਨਾਲ ਸਵਾਲ-ਜਵਾਬ ਵੀ ਕੀਤੇ ਗਏ ਅਤੇ ਸਰੋਤਿਆਂ ਵਲੋਂ ਡਿਪਟੀ ਕਮਿਸ਼ਨਰ ਦੇ ਕੀਤੇ ਇਸ਼ ਉਪਰਾਲੇ ਦੀ ਭਰਵੀਂ ਸ਼ਲਾਘਾ ਕੀਤੀ ਗਈ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply