LATEST NEWS: ਮੋਦੀ ਸਰਕਾਰ ਦੀਆਂ ਵਧਣਗੀਆਂ ਮੁਸ਼ਕਲਾਂ, ਕਿਸਾਨਾਂ ਦੇ ਜੋਸ਼ ਨੂੰ ਵੇਖਦਿਆਂ ਸੰਯੁਕਤ ਕਿਸਾਨ ਮੋਰਚੇ ਨੇ 6 ਫਰਵਰੀ ਨੂੰ ਦੇਸ਼ ਭਰ ਵਿੱਚ ਦੁਪਹਿਰ 12 ਤੋਂ ਲੈ ਕੇ 3 ਵਜੇ ਤੱਕ ਕੌਮੀ ਮਾਰਗਾਂ ਨੂੰ ਜਾਮ ਕਰਨ ਦਾ ਐਲਾਨ ਕੀਤਾ

ਦਿੱਲੀ : ਕਿਸਾਨਾਂ ਦੇ ਜੋਸ਼ ਨੂੰ ਵੇਖਦਿਆਂ ਸੰਯੁਕਤ ਕਿਸਾਨ ਮੋਰਚੇ ਨੇ ਮੁੜ ਸੰਘਰਸ਼ ਤੇਜ਼ ਕਰ ਦਿੱਤਾ ਹੈ। ਇਸ ਵਾਰ ਅੰਦੋਲਨ ਨੂੰ ਦਿੱਲੀ ਦੀਆਂ ਹੱਦਾਂ ਦੇ ਨਾਲ ਹੀ ਦੇਸ਼ ਦੇ ਕੋਨੇ-ਕੋਨੇ ਤੱਕ ਲੈ ਕੇ ਜਾਣ ਦੀ ਰਣਨੀਤੀ ਬਣਾਈ ਹੈ। ਇਸ ਤਹਿਤ 6 ਫਰਵਰੀ ਨੂੰ ਦੇਸ਼ ਭਰ ਵਿੱਚ ਦੁਪਹਿਰ 12 ਤੋਂ ਲੈ ਕੇ 3 ਵਜੇ ਤੱਕ ਕੌਮੀ ਮਾਰਗਾਂ ਨੂੰ ਜਾਮ ਕਰਨ ਦਾ ਐਲਾਨ ਕੀਤਾ ਹੈ।

 26 ਜਨਵਰੀ ਦੀ ਘਟਨਾ ਤੋਂ ਬਾਅਦ ਸਰਕਾਰ ਕਿਸਾਨ ਸੰਘਰਸ਼ ਪ੍ਰਤੀ ਕਾਫੀ ਸਖਤੀ ਵਰਤ ਰਹੀ ਹੈ। ਕਿਸਾਨ ਲੀਡਰ ਇਸ ਸਖਤੀ ਖਿਲਾਫ ਪੂਰੇ ਦੇਸ਼ ਵਿੱਚ ਲਹਿਰ ਖੜ੍ਹੀ ਕਰਨੀ ਚਾਹੁਦੇ ਹਨ। ਹੁਣ ਤੱਕ ਇਸ ਨੂੰ ਕਿਸਾਨੀ ਅੰਦੋਲਨ ਵਜੋਂ ਵੇਖਿਆ ਜਾ ਰਿਹਾ ਸੀ, 26 ਜਨਵਰੀ ਮਗਰੋਂ ਬਣੇ ਹਾਲਾਤ ਕਰਕੇ ਹੁਣ ਇਸ ਨੂੰ ਜਨ ਅੰਦੋਲਨ ਬਣਾਇਆ ਜਾ ਰਿਹਾ ਹੈ।

ਕਿਸਾਨ ਲੀਡਰਾਂ ਦੀ ਰਣਨੀਤੀ ਹੈ ਕਿ 6 ਫਰਵਰੀ ਨੂੰ ਦੇਸ਼ ਭਰ ਵਿੱਚ ਕੌਮੀ ਮਾਰਗਾਂ ਨੂੰ ਜਾਮ ਕਰਨ ਨਾਲ ਆਮ ਲੋਕ ਵੀ ਸੰਘਰਸ਼ ਵਿੱਚ ਸ਼ਮੂਲੀਅਤ ਕਰਨਗੇ। ਇਸ ਤੋਂ ਇਲਾਵਾ ਇਸ ਸੱਦੇ ਉੱਪਰ ਪੂਰੇ ਦੇਸ਼ ਵਿੱਚ ਸੰਘਰਸ਼ ਫੈਲਾਇਆ ਜਾ ਸਕਦੇ ਹਨ। ਮੰਨਿਆ ਜਾ ਰਿਹਾ ਹੈ ਕਿ ਅਗਲੇ ਦਿਨਾਂ ਵਿੱਚ ਕਿਸਾਨ ਹੋਰ ਦੇਸ਼ਵਿਆਪੀ ਐਕਸ਼ਨਾਂ ਦਾ ਐਲਾਨ ਕਰਨਗੇ।

 ਅਗਲੇ ਦਿਨਾਂ ਵਿੱਚ ਉੱਤਰਾਖੰਡ ਤੇ ਰਾਜਸਥਾਨ ਵਿੱਚ ਵੀ ਸੰਘਰਸ਼ ਤੇਜ਼ ਹੋ ਸਕਦਾ ਹੈ। ਕਿਸਾਨਾਂ ਦੀ ਰਣਨੀਤੀ ਹੈ ਕਿ ਅੰਦੋਲਨ ਹੁਣ ਦਿੱਲੀ ਦੀਆਂ ਹੱਦਾਂ ‘ਤੇ ਲੜਨ ਦੀ ਬਜਾਏ ਦੇਸ਼ ਦੇ ਹਰ ਕੋਨੇ ਤੋਂ ਲੜਿਆ ਜਾਵੇ। ਇਸ ਨਾਲ ਸਰਕਾਰ ਦੀਆਂ ਮੁਸ਼ਕਲਾਂ ਹੋਰ ਵਧ ਸਕਦੀਆਂ ਹਨ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply