ਮਾਨਗੜ੍ਹ ਟੋਲਪਲਾਜਾ ਤੇ ਕਿਸਾਨਾਂ ਦਾ ਸੰਘਰਸ਼ 120 ਵੇਂ ਦਿਨ ਵੀ ਜਾਰੀ

ਗੜ੍ਹਦੀਵਾਲਾ, 6 ਫ਼ਰਵਰੀ (CHOUDHARY ) : ਮਾਨਗੜ੍ਹ ਟੋਲ ਪਲਾਜ਼ਾ ਤੇ ਕਿਸਾਨਾਂ ਵੱਲੋਂ ਗੰਨਾ ਸੰਘਰਸ਼ ਕਮੇਟੀ ਰੰਧਾਵਾ (ਦਸੂਹਾ) ਦੇ ਪ੍ਰਧਾਨ ਸੁਖਪਾਲ ਸਿੰਘ ਸਹੋਤਾ ਦੀ ਅਗਵਾਈ ਹੇਠ ਦਿਤੇ ਜਾ ਰਹੇ ਧਰਨੇ ਦੇ 120ਵੇਂ ਦਿਨ ਦੋਰਾਨ ਇਲਾਕੇ ਭਰ ਦੇ ਕਿਸਾਨਾਂ ਵੱਲੋਂ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਸੱਦੇ ਤੇ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਕੇ ਪਿੱਟ ਸਿਆਪਾ ਕੀਤਾ।ਇਸ ਮੌਕੇ ਸੁਖਦੇਵ ਸਿੰਘ ਮਾਂਗਾ,ਹਰਵਿੰਦਰ ਸਿੰਘ ਥੇਂਦਾ,ਮਨਦੀਪ ਸਿੰਘ ਭਾਨਾ,ਸਤਪਾਲ ਸਿੰਘ ਹੀਰਾਹਾਰ, ਮਨਜੀਤ ਸਿੰਘ ਖਾਨਪੁਰ ਸਮੇਤ ਵੱਖਵੱਖ ਬੁਲਾਰਿਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦਿੱਲੀ ਵਿਖੇ ਸੰਘਰਸ਼ ਕਰ ਰਹੇ ਕਿਸਾਨਾਂ ਤੇ ਅਣਮਨੁੱਖੀ ਵਰਤਾਰਾ ਕਰ ਰਹੀ ਹੈ ,ਕਦੇ ਕਿਸਾਨਾਂ ਤੇ  ਪੱਥਰਬਾਜ਼ੀ ਕਰਵਾਉਣ ਦੀ ਕੋਸ਼ਿਸ ਕਰਕੇ ਕਿਸਾਨਾਂ ਨਾਲ ਧੱਕੇਸ਼ਾਹੀ ਕਰ ਰਹੀ ਹੈ ਅਤੇ ਕਦੇ ਇੰਟਰਨੈੱਟ ਬੰਦ ਕਰਕੇ ਕਿਸਾਨਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੀਆਂ ਅਜਿਹੀਆਂ ਘਿਨਾਉਣੀਆਂ ਸਾਜ਼ਿਸ਼ਾਂ ਉਹਨਾਂ ਦੇ ਮਨਸੂਬੇ ਕਾਮਯਾਬ ਨਹੀਂ ਹੋਣ ਦੇਣਗੀਆਂ। ਕਿਉਂਕਿ ਲੋਕ ਕੇਂਦਰ ਦੀ ਮੋਦੀ ਸਰਕਾਰ ਦੀਆਂ ਇਨ੍ਹਾਂ ਕੋਝੀਆਂ ਚਾਲਾਂ ਨੂੰ ਜਾਣ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਜਿਸ ਤਰ੍ਹਾਂ ਅੰਦੋਲਨ ਨੂੰ ਫੇਲ੍ਹ ਕਰਨਾ ਚਾਹੁੰਦੀ ਹੈ, ਉਸ ਨਾਲ ਅੰਦੋਲਨ ਹੋਰ ਮਜ਼ਬੂਤ ਹੁੰਦਾ ਜਾ ਰਿਹਾ ਹੈ ਅਤੇ ਕਿਸਾਨ ਆਪਣੀਆਂ ਮੰਗਾਂ ਪ੍ਰਤੀ ਅਖੀਰ ਤੱਕ ਲਗਾਤਾਰ ਡਟੇ ਰਹਿਣਗੇ ਉਨ੍ਹਾਂ ਕਿਹਾ ਕਿ ਭਾਰੀ ਗਿਣਤੀ ਵਿਚ ਦੇਸ਼ ਭਰ ਚੋਂ ਜੋ ਕਿਸਾਨ ਦਿੱਲੀ ਸੰਘਰਸ਼ ਵਿਚ ਹਰ ਰੋਜ਼ ਕੂਚ ਕਰ ਰਹੇ ਹਨ ,ਇਹ ਗੱਲ ਸਾਬਿਤ  ਕਰਦਾ ਹੈ ਕਿ ਹਰ ਵਰਗ ਕਿਸਾਨਾਂ ਦੇ ਨਾਲ ਹੈ ਅਤੇ ਹੁਣ ਉਹ ਦਿਨ ਦੂਰ ਨਹੀਂ ਜਦ ਕਿਸਾਨ ਕਾਲੇਕਾਨੂੰਨਾਂ ਨੂੰ ਰੱਦ ਕਰਵਾ ਕੇ ਹੀ ਵਾਪਸ  ਪਰਤਣਗੇ।ਇਸ ਕਿਸਾਨਾਂ ਨੇ ਕਿਹਾ ਕਿ ਵੱਖ-ਵੱਖ ਕਿਸਾਨ ਜਥਬੰਦੀਆਂ ਦੇ ਸੱਦੇ ਤੇ ਅੱਜ ਦਾ ਚੱਕਾ ਜਾਮ  ਪ੍ਰੋਗਰਾਮ ਤਹਿਤ ਮਾਨਗੜ੍ਹ ਟੋਲ  ਪਲਾਜਾ ਤੇ ਕਿਸਾਨਾਂ ਵਲੋਂ ਵੱਡੇ ਪੱਧਰ ਤੇ ਚੱਕਾ ਜਾਮ ਕਰਕੇ ਕੇਂਦਰ  ਸਰਕਾਰ ਖਿਲਾਫ ਜੰਮਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।ਇਸ ਮੌਕੇ ਮੋਹਨ ਸਿੰਘ ਮੱਲੀ,ਮਾਸਟਰ ਗੁਰਚਰਨ ਸਿੰਘ ਕਾਲਰਾਂ, ਤਿਲਕ ਰਾਜ, ਜੋਗਿੰਦਰ ਸਿੰਘ,ਦਾਰਾ ਸਿੰਘ,ਜਰਨੈਲ ਸਿੰਘ,ਰਣਜੀਤ ਸਿੰਘ,ਮਲਕੀਤ ਸਿੰਘ ਕਾਲਰਾਂ, ਪ੍ਰਸ਼ਨ ਸਿੰਘ, ਮਹਿੰਦਰ ਸਿੰਘ, ਸੁਰਿੰਦਰ ਸਿੰਘ ਤੁਰ,ਪੰਜਾਬ ਸਿੰਘ, ਮਹਿੰਦਰ ਸਿੰਘ, ਅਵਤਾਰ ਸਿੰਘ, ਹਰਜਿੰਦਰ ਸਿੰਘ,ਮਲਕੀਤ ਸਿੰਘ,ਹਰਵਿੰਦਰ ਸਿੰਘ, ਤਰਲੋਕ ਸਿੰਘ ਮੰਡ ,ਅਮਨਦੀਪ ਕੌਰ, ਰਾਜਵਿੰਦਰ ਕੌਰ,ਸਿਵਾਨੀ, ਗੁਰਵਿੰਦਰ ਕੌਰ, ਅਮਨਪ੍ਰੀਤ ਕੌਰ ਪੀਆ ਠਾਕੁਰ, ਜਗਜੀਤ ਸਿੰਘ, ਕੁਲਦੀਪ ਸਿੰਘ, ਜਰਨੈਲ ਸਿੰਘ, ਸੇਵਾ ਸਿੰਘ ਆਦਿ ਸਮੇਤ ਭਾਰੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ।

News
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply