LETEST.. ਕੈਪਟਨ ਮਨਜੀਤ ਸਿੰਘ ਕੇਸ਼ੋਪੁਰ ਸ਼੍ਰੋਮਣੀ ਅਕਾਲੀ ਦਲ(ਬ)ਦੇ ਬੀ.ਸੀ ਵਿੰਗ ਗੜ੍ਹਦੀਵਾਲਾ ਦੇ ਸਰਕਲ ਪ੍ਰਧਾਨ ਨਿਯੁਕਤ

(ਸ.ਮਨਜੀਤ ਸਿੰਘ ਦੇ ਬੀ. ਸੀ. ਵਿੰਗ ਗੜ੍ਹਦੀਵਾਲਾ ਦਾ ਸਰਕਲ ਪ੍ਰਧਾਨ ਬਣਨ ਤੇ ਸਨਮਾਨਿਤ ਕਰਦੇ ਹੋਏ ਸ.ਲਖਵਿੰਦਰ ਲੱਖੀ ਤੇ ਹੋਰ)

ਗੜ੍ਹਦੀਵਾਲਾ,9 ਫਰਵਰੀ (CHOUDHARY) : ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਅਹਿਮ ਮੀਟਿਗ ਪਿੰਡ ਕੇਸ਼ੋਪੁਰ ਵਿਖੇ ਅਕਾਲੀ ਦਲ
(ਬ) ਦੇ ਸੀਨੀਅਰ ਨੇਤਾ ਤੇ ਪੀਏ ਸੀ. ਮੈਂਬਰ ਲਖਵਿੰਦਰ ਸਿੰਘ ਲੱਖੀ ਗਿਲਜੀਆਂ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿਚ ਪਾਰਟੀ ਦੀ ਮਜ਼ਬੂਤੀ ਸਬੰਧੀ ਗੰਭੀਰਤਾ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਕੈਪਟਨ ਮਨਜੀਤ ਸਿੰਘ ਕੇਸ਼ੋਪੁਰ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਦੇ ਬੀ. ਸੀ. ਵਿੰਗ ਗੜ੍ਹਦੀਵਾਲਾ ਦਾ ਸਰਕਲ ਪ੍ਰਧਾਨ ਨਿਯੁਕਤ  ਕੀਤਾ ਗਿਆ। ਕੈਪਟਨ ਮਨਜੀਤ ਸਿੰਘ ਨੂੰ ਸਰਕਲ ਪ੍ਰਧਾਨ ਬਣਾਉਣ ਤੇ ਪੀ ਏ ਸੀ ਮੈਂਬਰ ਲਖਵਿੰਦਰ ਸਿੰਘ ਲੱਖੀ ਗਿਲਜੀਆਂ ਅਤੇ ਬੀ. ਸੀ. ਵਿੰਗ ਦੇ ਜ਼ਿਲਾ ਦਿਹਾਤੀ ਪ੍ਰਧਾਨ ਸੁਰਜੀਤ ਸਿੰਘ ਕੈਰੋ, ਕੈਪਟਨ ਹਰੀ  ਸਿੰਘ ਤੇ ਹੋਰਾਂ ਵੱਲ ਸਿਰਪਾਓ ਭੇਂਟ ਕਰ ਸਨਮਾਨਿਤ ਕੀਤਾ ਗਿਆ ।ਇਸ ਮੌਕੇ ਲੱਖੀ ਗਿਲਜੀਆਂ ਤੇ ਕੋਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਹਰ ਵਰਗ ਦੇ ਮਿਹਨਤੀ ਤੇ ਯੋਗ ਉਮੀਦਵਾਰਾਂ ਨੂੰ ਅਹੁਦੇ ਸੌਪੇ ਜਾ ਰਹੇ ਹਨ ਅਤੇ ਕੈਪਟਨ ਮਨਜੀਤ ਸਿੰਘ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦਿਆਂ ਸਰਕਲ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।ਇਸ ਮੌਕੇ ਕੈਪਟਨ ਮਨਜੀਤ ਸਿੰਘ ਨੇ ਕਿਹਾ ਕਿ ਉਹ ਪਾਰਟੀ ਵੱਲ ਸਪੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਲਗਾਤਾਰ ਦਿਨ-ਰਾਤ ਮਿਹਨਤ ਕਰਕੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ।ਇਸ ਮੌਕੇ ਸਾਬਕਾ ਸਰਪੰਚ ਸਤਿੰਦਰ ਸਿੰਘ,ਨੰਬਰਦਾਰ ਪ੍ਰਕਾਸ਼ ਸਿੰਘ,ਮਾ. ਉਪਕਾਰ ਸਿੰਘ,ਸੂਬੇਦਾਰ ਲਸ਼ਕਰ ਸਿੰਘ,ਹਰਭਜਨ ਸਿੰਘ,ਰੇਸ਼ਮ ਸਿੰਘ ਤੇ ਪ੍ਰਗਟ ਸਿੰਘ ਆਦਿ ਵੀ ਹਾਜ਼ਰ ਸਨ।

News
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply