Latest News :- ਦੀਪ ਸਿੱਧੂ ਤੋਂ ਬਾਅਦ ਦਿੱਲੀ ਹਿੰਸਾ ਦੇ ਇੱਕ ਹੋਰ ਦੋਸ਼ੀ ਨੂੰ ਗ੍ਰਿਫਤਾਰ, ਪੁਲਿਸ ਨੇ 50,000 ਦਾ ਇਨਾਮ ਰੱਖਿਆ ਸੀ

ਚੰਡੀਗੜ੍ਹ :- ਗਣਤੰਤਰ ਦਿਵਸ ਮੌਕੇ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਲਾਲ ਕਿਲੇ ‘ਤੇ ਕੇਸਰੀ ਨਿਸ਼ਾਨ ਚੜ੍ਹਾਉਣ ਦੇ ਮਾਮਲੇ ਵਿੱਚ ਗ੍ਰਿਫਤਾਰੀਆਂ ਦਾ ਸਿਲਸਿਲਾ ਜਾਰੀ ਹੈ। ਪੰਜਾਬੀ ਅਦਾਕਾਰ ਦੀਪ ਸਿੱਧੂ ਮਗਰੋਂ ਅੱਜ ਹੁਸ਼ਿਆਰਪੁਰ ਤੋਂ ਇਕਬਾਲ ਸਿੰਘ ਦੀ ਗ੍ਰਿਫਤਾਰੀ ਹੋਈ ਹੈ। ਇਕਬਾਲ ਸਿੰਘ ਉੱਪਰ ਦਿੱਲੀ ਪੁਲਿਸ ਨੇ 50,000 ਰੁਪਏ ਇਨਾਮ ਰੱਖਿਆ ਸੀ

ਇਕਬਾਲ ਸਿੰਘ ਦਾ ਇੱਕ ਵੀਡੀਓ ਵਾਇਰਲ ਹੋਇਆ ਸੀ ਜਿਸ ਵਿੱਚ ਉਹ ਦਾਅਵਾ ਕਰ ਰਿਹਾ ਹੈ ਕਿ ਉਨ੍ਹਾਂ ਨੇ ਲਾਲ ਕਿਲੇ ‘ਤੇ ਤਿਰੰਗੇ ਦੀ ਥਾਂ ਕੇਸਰੀ ਝੰਡਾ ਲਹਿਰਾਇਆ ਸੀ।

ਸੂਤਰਾਂ ਮੁਤਾਬਕ ਦਿੱਲੀ ਪੁਲਿਸ ਵੀਡੀਓ ਜ਼ਰੀਏ ਲਾਲ ਕਿਲੇ ‘ਤੇ ਕੇਸਰੀ ਝੰਡਾ ਲਹਿਰਾਉਣ ਵਾਲਿਆਂ ਨੂੰ ਗ੍ਰਿਫਤਾਰ ਕਰ ਰਹੀ ਹੈ। ਪੁਲਿਸ ਦੇ ਨਿਸ਼ਾਨੇ ਉੱਪਰ ਕੁਝ ਹੋਰ ਲੋਕ ਵੀ ਹਨ ਜਿਨ੍ਹਾਂ ਦੀ ਅਗਲੇ ਦਿਨੀਂ ਗ੍ਰਿਫਤਾਰੀ ਹੋ ਸਕਦੀ ਹੈ।

Advertisements
Advertisements
Advertisements
Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply