LATEST: ਵਾਰਡ ਨੰ: 11 ਦੇ ਬੂਥ ਨੰ: 22 ਅਤੇ 23 ਵਿੱਚ ਵੋਟਾਂ ਪੈਣ ਦਾ ਕੰਮ ਦੋਬਾਰਾ ਸ਼ੁਰੂ, 4 ਵਜੇ ਤਕ ਪੈਣਗੀਆਂ ਵੋਟਾਂ, ਸਖ਼ਤ ਸੁਰੱਖਿਆ ਪ੍ਰਬੰਧ

ਰਾਜ ਚੋਣ ਕਮਿਸ਼ਨ ਵਲੋਂ 3 ਬੂਥਾਂ ਤੇ ਦੁਬਾਰਾ ਚੋਣਾਂ ਕਰਵਾਉਣ ਦੇ ਦਿੱਤੇ ਸੀ ਹੁਕਮ

ਚੰਡੀਗੜ, 16 ਫਰਵਰੀ:

ਵਾਰਡ ਨੰ: 11 ਦੇ ਬੂਥ ਨੰ: 22 ਅਤੇ 23 ਵਿੱਚ ਵੋਟਾਂ ਪੈਣ ਦਾ ਕੰਮ ਦੋਬਾਰਾ ਸ਼ੁਰੂ ਹੋ ਗਿਆ ਹੈ , 4 ਵਜੇ ਤਕ ਵੋਟਾਂ ਪੈਣਗੀਆਂ ,  ਪੁਲਿਸ ਵਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ 

Advertisements

ਰਾਜ ਚੋਣ ਕਮਿਸ਼ਨ ਵਲੋਂ ਅੱਜ ਪਟਿਆਲਾ ਦੇ ਨਗਰ ਕੌਸਲ, ਪਾਤੜਾਂ ਅਤੇ ਸਮਾਣਾ ਦੇ 3 ਬੂਥਾਂ ਤੇ ਦੁਬਾਰਾ ਵੋਟਾਂ ਪੁਆਉਣ ਦੇ ਹੁਕਮ ਦਿੱਤੇ ਗਏ ਸਨ ।

Advertisements

ਇਸ ਸਬੰਧੀ ਜਾਣਕਾਰੀ ਦਿੰਦਿਆ ਰਾਜ ਚੋਣ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਪਟਿਆਲਾ ਜਿ਼ਲੇ ਦੇ ਪਾਤੜਾਂ ਦੇ ਰਿਟਰਨਿੰਗ ਅਫਸਰ ਵਲੋਂ ਵਾਰਡ ਨੰ: 8 ਦੇ ਬੂਥ ਨੰ: 11 ਵਿੱਚ ਵੋਟਾਂ ਦੌਰਾਨ ਈ.ਵੀ.ਐਮ. ਨੂੰ ਨੁਕਸਾਨ ਪਹੁੰਚਾਉਣ ਸਬੰਧੀ ਸੂਚਨਾ ਭੇਜੀ ਗਈ ਸੀ । ਇਸੇ ਤਰਾਂ ਪਟਿਆਲਾ ਜਿ਼ਲੇ ਦੇ ਸਮਾਣਾ ਹਲਕੇ ਦੇ ਰਿਟਰਨਿੰਗ ਅਫਸਰ ਵਲੋਂ ਵੀ ਸਮਾਣਾ ਦੇ ਵਾਰਡ ਨੰ: 11 ਦੇ ਬੂਥ ਨੰ: 22 ਅਤੇ 23 ਵਿੱਚ ਈ.ਵੀ.ਐਮ. ਨੂੰ ਨੁਕਸਾਨ ਪਹੁੰਚਾਉਣ ਸਬੰਧੀ ਸੂਚਨਾ ਭੇਜੀ ਗਈ ਸੀ ।

ਬੁਲਾਰੇ ਨੇ ਦੱਸਿਆ ਕਿ ਇਸਤੇ ਤੁਰੰਤ ਕਾਰਵਾਈ ਕਰਦਿਆਂ ਕਮਿਸ਼ਨ ਵਲੋਂ ਇਨਾਂ ਤਿੰਨਾਂ ਬੂਥਾਂ ਤੇ ਸਟੇਟ ਇਲੇੈਕਸ਼ਨ ਕਮਿਸ਼ਨ ਐਕਟ, 1994 ਦੀ ਧਾਰਾ 59(2)(ਏ) ਅਧੀਨ ਇਨਾਂ ਤਿੰਨਾਂ ਬੂਥਾਂ ਤੇ ਪਹਿਲਾਂ ਪਈਆਂ ਵੋਟਾਂ ਨੂੰ ਰੱਦ ਕਰਦਿਆਂ ਇੱਥੇ ਨਵੇਂ ਸਿਰੇ ਤੋਂ ਵੋਟਾਂ ਪੁਆਉਣ ਦੇ ਹੁਕਮ ਦਿੱਤੇ ਹਨ।

Advertisements

ਬੁਲਾਰੇ ਨੇ ਦੱਸਿਆ ਕਿ ਇਨਾਂ ਤਿੰਨਾਂ ਬੂਥਾਂ ਤੇ ਹੁਣ ਮਿਤੀ 16 ਫਰਵਰੀ, 2021 ਨੂੰ ਸਵੇਰੇ 8.00 ਵਜੇ ਤੋ 4.00 ਵਜੇ ਤੱਕ ਮੁੜ ਤੋਂ ਵੋਟਾਂ ਪੈਣਗੀਆਂ ਅਤੇ ਗਿਣਤੀ 17 ਫਰਵਰੀ, 2021 ਨੂੰ ਹੋਵੇਗੀ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply