ਰੋਜ਼ਗਾਰ ਬਿਊਰੋ ਵਲੋਂ ਵਿਦੇਸ਼ ਸਟੱਡੀ ਅਤੇ ਵਿਦੇਸ਼ ਪਲੇਸਮੈਂਟ ਸੈਲ ਬਾਰੇ ’ਚ ਵੀ ਨੌਜਵਾਨਾਂ ਨੂੰ ਕੀਤਾ ਜਾਵੇ ਜਾਗਰੂਕ- DC ਰਿਆਤ

ਲੋਕ ਭਲਾਈ ਸਕੀਮਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਵਾਉਣ ’ਚ ਅਹਿਮ ਸਾਬਤ ਹੋ ਰਹੀ ਹੈ ਜੀ.ਓ.ਜੀ. ਦੀ ਫੀਡ ਬੈਕ : ਅਪਨੀਤ ਰਿਆਤ
ਕਿਹਾ, ਪ੍ਰਸ਼ਾਸਨ ਦੇ ਅੱਖ ਅਤੇ ਕੰਨ ਬਣ ਕੇ ਸਰਕਾਰੀ ਯੋਜਨਾਵਾਂ ਦੀ ਨਿਗਰਾਨੀ ਕਰਨ ’ਚ ਜੀ.ਓ.ਜੀ ਨਿਭਾਅ ਰਿਹਾ ਵਿਸ਼ੇਸ਼ ਭੂਮਿਕਾ
ਜੀ.ਓ.ਜੀਜ਼ ਨੂੰ ਮਿਸ਼ਨ ਰੈਡ ਸਕਾਈ ਅਤੇ ਆਯੂਸ਼ਮਾਨ ਸਰਬਤ ਸਿਹਤ ਬੀਮਾ ਯੋਜਨਾ ਸਬੰਧੀ ਜਾਗਰੂਕਤਾ ਫੈਲਾਉਣ ਦੀ ਕੀਤੀ ਅਪੀਲ
ਕਿਹਾ, ਰੋਜ਼ਗਾਰ ਬਿਊਰੋ ਵਲੋਂ ਵਿਦੇਸ਼ ਸਟੱਡੀ ਅਤੇ ਵਿਦੇਸ਼ ਪਲੇਸਮੈਂਟ ਸੈਲ ਬਾਰੇ ’ਚ ਵੀ ਨੌਜਵਾਨਾਂ ਨੂੰ ਕੀਤਾ ਜਾਵੇ ਜਾਗਰੂਕ
ਹੁਸ਼ਿਆਰਪੁਰ, 18 ਫਰਵਰੀ (ਆਦੇਸ਼ ) :
ਗਾਰਡੀਅਨ ਆਫ ਗਵਰਨੈਂਸ (ਜੀ.ਓ.ਜੀਜ਼) ਵਲੋਂ ਦਿੱਤੀ ਗਈ ਫੀਡ ਬੈਕ ਰਿਪੋਰਟ ਪ੍ਰਸ਼ਾਸਨਿਕ ਸੁਧਾਰ, ਲੋਕ ਭਲਾਈ ਯੋਜਨਾਵਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਅਹਿਮ ਸਾਬਤ ਹੋ ਰਹੀ ਹੈ। ਇਹ ਵਿਚਾਰ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਅੱਜ ਜੀ.ਓ. ਜੀਜ਼ ਦੇ ਕੰਮਾਂ ਦੀ ਸਮੀਖਿਆ ਕਰਨ ਦੌਰਾਨ ਪ੍ਰਗਟ ਕੀਤੇ। ਇਸ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ’ਚ ਜੀ.ਓ.ਜੀਜ਼ ਬਹੁਤ ਮਿਹਨਤ ਅਤੇ ਉਤਸ਼ਾਹ ਨਾਲ ਕੰਮ ਕਰ ਰਹੇ ਹਨ, ਜਿਸ ਦੇ ਚੱਲਦੇ ਸਰਕਾਰੀ ਯੋਜਨਾਵਾਂ ਨੂੰ ਸਹੀ ਢੰਗ ਨਾਲ ਲਾਗੂ ਕਰਨ ਵਿੱਚ ਪ੍ਰਸ਼ਾਸਨ ਨੂੰ ਬਹੁਤ ਸਹਾਇਤਾ ਮਿਲਦੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੀ.ਓ.ਜੀਜ਼ ਜ਼ਿਲ੍ਹਾ ਪ੍ਰਸ਼ਾਸਨ ਦੇ ਅੱਖ ਅਤੇ ਕੰਨ ਬਣ ਕੇ ਸਰਕਾਰੀ ਯੋਜਨਾਵਾਂ ਦੀ ਨਿਗਰਾਨੀ ਕਰਨ ਵਿੱਚ ਅਹਿਮ ਭੂਮਿਕਾ ਨਿਭਾਅ ਰਿਹਾ ਹੈ ਅਤੇ ਉਨ੍ਹਾਂ ਵਲੋਂ ਦਿੱਤੀ ਗਈ ਫੀਡਬੈਕ ਦੇ ਹਾਂਪੱਖੀ ਨਤੀਜੇ ਵੀ ਸਾਹਮਣੇ ਆ ਰਹੇ ਹਨ। ਇਸ ਦੌਰਾਨ ਉਨ੍ਹਾਂ ਜੀ.ਓ.ਜੀਜ਼ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵਲੋਂ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਸਬੰਧੀ ਪਿੰਡਾਂ ਵਿੱਚ ਯੋਗ ਲਾਭਪਾਤਰੀਆਂ ਨੂੰ ਜਾਗਰੂਕ ਕਰਕੇ ਆਪਣੇ ਈ-ਕਾਰਡ  ਬਣਾਉਣ ਦੀ ਸੁਵਿਧਾ ਬਾਰੇ ਦੱਸਣ। ਉਨ੍ਹਾਂ ਦੱਸਿਆ ਕਿ ਇਹ ਯੋਗ ਲਾਭਪਾਤਰੀਆਂ ਦੇ ਲਈ ਬੇਹੱਦ ਫਾਇਦੇਮੰਦ ਯੋਜਨਾ ਹੈ ਅਤੇ ਇਸ ਯੋਜਨਾ ਤਹਿਤ ਪੰਜੀਕ੍ਰਿਤ ਪਰਿਵਾਰ ਦੇ ਕਿਸੇ ਵੀ ਵਿਅਕਤੀ ਦਾ ਸਾਲਾਨਾ 5 ਲੱਖ ਰੁਪਏ ਤੱਕ ਕੈਸ਼ਲੈਸ ਇਲਾਜ ਸਰਕਾਰੀ ਅਤੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਕਰਵਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਵਲੋਂ ਨਸ਼ਾ ਛੁਡਾਊ ਕੇਂਦਰ ਵਿੱਚ ਇਲਾਜ ਕਰਵਾ ਰਹੇ ਵਿਅਕਤੀਆਂ ਨੂੰ ਰੋਜ਼ਗਾਰ/ਸਵੈ-ਰੋਜ਼ਗਾਰ ਦੇ ਕਾਬਲ ਬਣਾਉਣ ਦੇ ਲਈ ਮਿਸ਼ਨ ਰੈਡ ਸਕਾਈ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦਾ ਉਦੇਸ਼ ਇਲਾਜ ਕਰਵਾ ਰਹੇ ਬੇਰੋਜ਼ਗਾਰਾਂ ਨੂੰ ਚੁਣ ਕੇ ਉਨ੍ਹਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾ ਕੇ ਉਸਦਾ ਪੁਨਰਵਾਸ ਕਰਨਾ ਹੈ। ਉਨ੍ਹਾਂ ਕਿਹਾ ਕਿ ਜੋ ਵਿਅਕਤੀ ਆਪਣਾ ਕੰਮ ਧੰਦਾ ਕਰਨ ਦਾ ਚਾਹਵਾਨ ਹੈ, ਉਸ ਨੂੰ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਚੱਲ ਰਹੀਆਂ ਵੱਖ-ਵੱਖ ਯੋਜਨਾਵਾਂ ਤਹਿਤ ਸਵੈ ਰੋਜ਼ਗਾਰ ਵਿੱਚ ਸਹਾਇਤਾ ਕੀਤੀ ਜਾਵੇਗੀ ਅਤੇ ਬੈਂਕਾਂ ਦੀ ਮਦਦ ਨਾਲ ਉਨ੍ਹਾਂ ਨੂੰ ਕਰਜੇ ਵੀ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਜੀ.ਓ.ਜੀਜ਼ ਤੋਂ ਅਜਿਹੇ ਲੋਕਾਂ ਦੀ ਪਹਿਚਾਣ ਕਰਕੇ ਯੋਜਨਾਵਾਂ ਦੇ ਬਾਰੇ ਵਿੱਚ ਜਾਣਕਾਰੀ ਦੇਣ ਦੇ ਲਈ ਵੀ ਕਿਹਾ ਗਿਆ ਤਾਂ ਜੋ ਸਹੀ ਲਾਭਪਾਤਰੀਆਂ ਨੂੰ ਯੋਜਨਾਵਾਂ ਦਾ ਲਾਭ ਦਿੱਤਾ ਜਾ ਸਕੇ।
ਅਪਨੀਤ ਰਿਆਤ ਨੇ ਇਸ ਦੌਰਾਨ ਭਲਾਈ ਯੋਜਨਾ, ਦਿਵਆਂਗਜਨਾਂ ਨੂੰ ਮਿਲਣ ਵਾਲੀਆਂ ਸੁਵਿਧਾਵਾਂ, ਆਂਗਣਵਾੜੀ, ਸਿਹਤ ਵਿਭਾਗ, ਲੋਕ ਨਿਰਮਾਣ ਵਿਭਾਗ ਅਤੇ ਹੋਰ ਵਿਭਾਗਾਂ ਦੀਆਂ ਯੋਜਨਾਵਾਂ ਦੀ ਵੀ ਸਮੀਖਿਆ ਕੀਤੀ ਅਤੇ ਸਬੰਧਤ ਅਧਿਕਾਰੀਆਂ ਨੂੰ ਰੁਕੇ ਕੰਮਾਂ ਨੂੰ ਮਿਥੇ ਸਮੇੀ ਵਿੱਚ ਪੂਰਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜੀ.ਓ.ਜੀਜ਼ ਰਾਹੀਂ ਪਿੰਡਾਂ ਵਿੱਚ ਲੋਕ ਭਲਾਈ ਸਮੀਕਾਂ ਨੂੰ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਰੇ ਵਿਭਾਗ ਜੀ.ਓ.ਜੀ ਨਾਲ ਤਾਲਮੇਲ ਰੱਖ ਕੇ ਕਾਰਵਾਈ ਕਰਨ। ਉਨ੍ਹਾਂ ਅਧਿਕਾਰੀਆਂ ਨੂੰ ਜੀ.ਓ.ਜੀ ਦਾ ਸਹਿਯੋਗ ਲੈ ਕੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਕੋਵਿਡ-19 ਦੇ ਦੌਰਾਨ ਅਤੇ ਜ਼ਿਲ੍ਹੇ ਦੇ ਪਿੰਡਾਂ ਨੂੰ ਨਸ਼ਾਮੁਕਤ ਕਰਨ ਵਿੱਚ ਜੀ.ਓ.ਜੀ ਵਲੋਂ ਵਿਸ਼ੇਸ਼ ਭੂਮਿਕਾ ਨਿਭਾਈ ਗਈ ਹੈ।
ਡਿਪਟੀ ਕਮਿਸ਼ਨਰ ਨੇ ਜੀ.ਓ.ਜੀ ਨੂੰ ਦੱਸਿਆ ਕਿ ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਵਿਦੇਸ਼ ਵਿੱਚ ਪੜ੍ਹਾਈ ਅਤੇ ਰੋਜ਼ਗਾਰ ਦੇ ਚਾਹਵਾਨ ਨੌਜਵਾਨਾਂ ਲਈ ਵਿਦੇਸ਼ ਸਟੱਡੀ ਅਤੇ ਵਿਦੇਸ਼ ਪਲੇਸਮੈਂਟ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ, ਜਿਸ ਦੇ ਬਾਰੇ ਵਿੱਚ ਵੱਧ ਤੋਂ ਵੱਧ ਨੌਜਵਾਨਾਂ ਨੂੰ ਜਾਗਰੂਕ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਨੌਜਨਾਵਾਂ ਲਈ ਵਿਦੇਸ਼ ਸਟੱਡੀ ਅਤੇ ਵਿਦੇਸ਼ ਪਲੇਸਮੈਂਟ ਸੈਲ ਦੇ ਪਹਿਲੇ ਦੋ ਰਾਊਂਡ ਦੀ ਕੌਂਸÇਲੰਗ 1 ਮਾਰਚ ਤੋਂ 31 ਮਾਰਚ 2021 ਤੱਕ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਚਾਹਵਾਨ ਉਮੀਦਵਾਰ 21 ਫਰਵਰੀ ਤੋਂ 25 ਫਰਵਰੀ ਤੱਕ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਹੁਸ਼ਿਆਰਪੁਰ ਦੇ ਆਨਲਾਈਨ Çਲੰਕ ’ਤੇ ਆਪਣੇ ਆਪ ਨੂੰ ਰਜਿਸਟਰਡ ਕਰ ਸਕਦੇ ਹਨ।
ਇਸ ਦੌਰਾਨ ਜੀ.ਓ.ਜੀ ਦੇ ਜ਼ਿਲ੍ਹਾ ਹੈਡ ਕਰਨਲ (ਰਿਟਾ:) ਮਲੂਕ ਸਿੰਘ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਦੀ ਅਗਵਾਈ ਵਿੱਚ ਜੀ.ਓ.ਜੀ ਲੋਕਾਂ ਨੂੰ ਸਰਕਾਰ ਦੀਆਂ ਨੀਤੀਆਂ ਬਾਰੇ ਜਾਗਰੂਕ ਕਰਕੇ ਪ੍ਰਸ਼ਾਸਨ ਤੱਕ ਸਹੀ ਫੀਡ ਬੈਕ ਦੇ ਰਹੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਭਵਿੱਖ ਵਿੱਚ ਵੀ ਜੀ.ਓ.ਜੀਜ਼ ਇਸੇ ਤਰ੍ਹਾਂ ਮਿਹਨਤ ਨਾਲ ਇਹ ਕੰਮ ਕਰਦੀ ਰਹੇਗੀ ਤਾਂ ਜੋ ਜ਼ਿਲ੍ਹੇ ਦੇ ਵੱਧ ਤੋਂ ਵੱਧ ਲੋਕਾਂ ਨੂੰ ਸਰਕਾਰੀ ਯੋਜਨਾਵਾਂ ਦਾ ਪੂਰਾ ਲਾਭ ਮਿਲ ਸਕੇ।
ਇਸ ਮੌਕੇ ’ਤੇ ਐਕਸੀਅਨ ਸੀਵਰੇਜ ਬੋਰਡ ਅਸ਼ੀਸ਼ ਰਾਏ, ਪਲੇਸਮੈਂਟ ਅਫ਼ਸਰ ਮੰਗੇਸ਼ ਸੂਦ, ਕੈਰੀਅਰ ਕੌਂਸਲਰ ਅਦਿੱਤਿਆ ਰਾਣਾ ਅਤੇ ਜੀ.ਓ.ਜੀ ਜ਼ਿਲ੍ਹਾ ਟੀਮ ਦੇ ਮੈਂਬਰ ਵੀ ਹਾਜ਼ਰ ਸਨ

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply