ਮਾਨਗੜ੍ਹ ਟੋਲਪਲਾਜਾ ਤੇ ਕਿਸਾਨਾਂ ਦਾ ਸੰਘਰਸ਼ 134 ਵੇਂ ਦਿਨ ਵੀ ਜਾਰੀ

ਗੜ੍ਹਦੀਵਾਲਾ 20 ਫਰਵਰੀ (CHOUDHARY) : ਅੱਜ ਮਾਨਗੜ੍ਹ ਟੋਲ ਪਲਾਜ਼ਾ ਤੇ ਕਿਸਾਨਾਂ ਵੱਲੋਂ ਗੰਨਾ ਸੰਘਰਸ਼ ਕਮੇਟੀ ਰੰਧਾਵਾ(ਦਸੂਹਾ) ਦੇ ਪ੍ਰਧਾਨ ਸੁਖਪਾਲ ਸਿੰਘ ਸਹੋਤਾ ਦੀ ਅਗਵਾਈ ਹੇਠ ਦਿੱਤੇ ਜਾ ਰਹੇ ਧਰਨੇ ਦੇ 134ਵੇਂ ਦਿਨ ਦੌਰਾਨ ਇਲਾਕੇ ਭਰ ਦੇ ਕਿਸਾਨਾਂ ਵੱਲੋਂ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਸੱਦੇ ਤੇ ਕੇਂਦਰ ਦੀ ਮੋਦੀ ਸਰਕਾਰਖਿਲਾਫ ਨਾਅਰੇਬਾਜ਼ੀ ਕਰਕੇ ਪਿੱਟ ਸਿਆਪਾ ਕੀਤਾ।ਇਸ ਮੌਕੇਮਨਦੀਪ ਸਿੰਘ ਭਾਨਾ,ਹਰਵਿੰਦਰ ਸਿੰਘ ਥੇੰਦਾ,ਮਨਜੀਤ ਸਿੰਘ ਖਾਨਪੁਰ,ਮਾਸਟਰ ਗੁਰਚਰਨ ਸਿੰਘ ਕਾਲਰਾਂ, ਡਾ,ਮੋਹਨ ਸਿੰਘ ਮੱਲ੍ਹੀ ਆਦਿ ਸਮੇਤ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਆਪਣੇ ਤਾਨਾਸ਼ਾਹੀ ਰਵੱਈਏ ਤੇ ਹੈਂਕੜਬਾਜ਼ੀ ਨਾਲ ਜਬਰਦਸਤੀ ਕਿਸਾਨਾਂ ਨੂੰ ਦਬਾਉਣ ਦਾ ਯਤਨ ਕਰ ਰਹੀ ਹੈ ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੂੰ ਇਹ ਭਰਮ ਹੈ ਕਿ ਕਿਸਾਨਾਂ ਨੂੰ ਇਸ ਤਰ੍ਹਾਂ ਹੀ ਆਪਾਂ ਤੰਗ ਪਰੇਸ਼ਾਨ ਕਰਦੇ ਹੋਏ ਅੰਦੋਲਨਾਂ ਨੂੰ ਤਾਰੋਪੀਡ ਕਰਨ ਦੀ ਕੋਸ਼ਿਸ਼ ਕਰਾਂਗੇ ਪਰ ਕੇਂਦਰ ਦੀ ਮੋਦੀ ਸਰਕਾਰ ਇਹ ਭੁਲੇਖਾ ਆਪਣੇ ਮਨ ਵਿੱਚੋਂ ਕੱਢ ਦੇਵੇ ਉਨ੍ਹਾਂ ਕਿਹਾ ਕਿ ਇਹ ਅੰਦੋਲਨ ਕਿਸੇ ਵੀ ਕੀਮਤ ਤੇ ਆਪਣੇ ਹੱਕ ਲਏ ਬਗੈਰ ਵਾਪਸ ਨਹੀਂ ਮੁੜੇਗਾ ਕਿਸਾਨਾਂ ਨੇ ਕਿਹਾ ਕਿ ਇਹ ਅੰਦੋਲਨ ਹੁਣ ਲੋਕ ਲਹਿਰ ਬਣ ਚੁੱਕਾ ਹੈ ਅਤੇ ਬਹੁਤ ਜਲਦ ਖੇਤੀ ਵਿਰੋਧੀ ਬਣਾਏ ਕਾਲੇ ਕਾਨੂੰਨ ਕੇਂਦਰ ਦੀ ਮੋਦੀ ਸਰਕਾਰ ਨੂੰ ਰੱਦ ਕਰਨੇ ਹੀ ਪੈਣਗੇ ਨਹੀਂ ਤਾਂ ਆਉਣ ਵਾਲੇ ਸਮੇਂ ਵਿੱਚ ਇਸ ਸੰਘਰਸ਼ ਨੂੰ ਹੋਰ ਤਿੱਖਾ ਕਰਕੇ ਕੇਂਦਰ ਦੀ ਮੋਦੀ ਸਰਕਾਰ ਦੀਆਂ ਜੜ੍ਹਾਂ ਹਿਲਾ ਕੇ ਰੱਖ ਦਿੱਤੀਆਂ ਜਾਣਗੀਆਂ । ਇਸ ਮੌਕੇ ਮਾਨਗੜ੍ਹ ਟੋਲ ਪਲਾਜਾ ਤੇ ਮਾਸਟਰ ਨਿਰਮਲ ਸਿੰਘ ਭਾਨਾ ਵਲੋਂ ਕਿਸਾਨ ਮੋਰਚੇ ਦੀ ਚੜ੍ਹਦੀ ਕਲਾ ਲਈ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵੇ ਤੇ ਚਾਹ ਪਕੌੜਿਆਂ ਦਾ ਲੰਗਰ ਲਗਾਇਆ ਗਿਆ।ਇਸ ਮੌਕੇ ਸਾਬਕਾ ਸਰਪੰਚ ਗੁਰਨਾਮ ਸਿੰਘ ਭਾਨਾ ,ਸਤਨਾਮ ਸਿੰਘ,ਨੰਬਰਦਾਰ ਸੁਖਬੀਰ ਸਿੰਘ,ਹਰਭਜਨ ਸਿੰਘ,ਸੁਖਰਾਜ ਸਿੰਘ,ਮਾਸਟਰ ਨਿਰਮਲ ਸਿੰਘ ਭਾਨਾ,ਜਗਜੀਤ ਸਿੰਘ, ਬਲਵੀਰ ਸਿੰਘ ,ਦਲਵੀਰ ਸਿੰਘ, ਕੇਵਲ ਸਿੰਘ, ਜਤਿੰਦਰ ਸਿੰਘ ਸੱਗਲਾ,ਪੰਜਾਬ ਸਿੰਘ, ਤਰਸੇਮ ਸਿੰਘ,ਕੁਲਵੰਤ ਸਿੰਘ,ਹਰਵਿੰਦਰ ਸਿੰਘ,ਪਰਮਿੰਦਰ ਸਿੰਘ, ਗੋਪਾਲ ਕਿ੍ਸ਼ਨ, ਅਵਤਾਰ ਸਿੰਘ,ਕਰਨੈਲ ਸਿੰਘ, ਜੋਗਿੰਦਰ ਸਿੰਘ, ਦਰਸ਼ਨ ਸਿੰਘ,ਪ੍ਰਦੀਪ ਕੌਰ, ਹਰਕੀਰਤ ਕੌਰ, ਅਮਿ੍ਤਪਾਲ ਕੌਰ, ਸਤਪਾਲ ਕੌਰ, ਮਨਜੀਤ ਕੌਰ, ਅਮਨਪ੍ਰੀਤ ਕੌਰ, ਚਰਨਜੀਤ ਕੌਰ, ਹਰਵਿੰਦਰ ਕੌਰ, ਨਰਿੰਦਰ ਕੌਰ, ਹਰਮਿੰਦਰ ਕੌਰ, ਰੇਸ਼ਮ ਕੌਰ, ਮਨਪ੍ਰੀਤ ਕੌਰ ਆਦਿ ਸਮੇਤ ਭਾਰੀ ਗਿਣਤੀ ਵਿੱਚ ਕਿਸਾਨ ਹਾਜ਼ਿਰ ਸਨ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply