ਮਾਨਗੜ੍ਹ ਟੋਲਪਲਾਜਾ ਤੇ ਕਿਸਾਨਾਂ ਦਾ ਸੰਘਰਸ਼ 135 ਵੇਂ ਦਿਨ ਵੀ ਜਾਰੀ

ਗੜ੍ਹਦੀਵਾਲਾ 21 ਫਰਵਰੀ (CHOUDHARY) : ਮਾਨਗੜ੍ਹ ਟੋਲ ਪਲਾਜ਼ਾ ਤੇ ਕਿਸਾਨਾਂ ਵੱਲੋਂ ਗੰਨਾ ਸੰਘਰਸ਼ ਕਮੇਟੀ ਰੰਧਾਵਾ (ਦਸੂਹਾ) ਦੇ ਪ੍ਰਧਾਨ ਸੁਖਪਾਲ ਸਿੰਘ ਸਹੋਤਾ ਦੀ ਅਗਵਾਈ ਹੇਠ ਦਿੱਤੇ ਜਾ ਰਹੇ ਧਰਨੇ ਦੇ 135ਵੇਂ ਦਿਨ ਦੌਰਾਨ ਇਲਾਕੇ ਭਰ ਦੇ ਕਿਸਾਨਾਂ ਵੱਲੋਂ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਸੱਦੇ ਤੇ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਕੇ ਪਿੱਟ ਸਿਆਪਾ ਕੀਤਾ।ਇਸ ਮੌਕੇ ਸੁਖਦੇਵ ਸਿੰਘ ਮਾਗਾ, ਅਵਤਾਰ ਸਿੰਘ ਮਾਨਗੜ੍ਹ, ਮਨਜੀਤ ਸਿੰਘ ਖਾਨਪੁਰ, ਡਾ,ਮਝੈਲ ਸਿੰਘ, ਡਾ,ਮੋਹਨ ਸਿੰਘ, ਮਾਸਟਰ ਗੁਰਚਰਨ ਸਿੰਘ ਕਾਲਰਾਂ ਆਦਿ ਸਮੇਤ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਖੇਤੀ ਵਿਰੋਧੀ ਕਾਲੇ ਕਾਨੂੰਨ ਲਿਆ ਕੇ ਕਿਸਾਨੀ ਨੂੰ ਪੂਰਨ ਤੌਰ ਤੇ ਤਬਾਹ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ ।ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਅਤੇ ਪੂੰਜੀਪਤੀਆਂ ਦੀ ਸ਼ਹਿ ਤੇ ਦੇਸ਼ ਨੂੰ ਇਨ੍ਹਾਂ ਸਰਮਾਏਦਾਰਾਂ ਦੇ ਹੱਥ ਵੇਚ ਦੇਣਾ ਚਾਹੁੰਦੀ ਹੈ ਅਤੇ ਆਰਥਿਕ ਪੱਖੋਂ ਦੇਸ਼ ਨੂੰ ਕਮਜ਼ੋਰ ਕਰ ਦੇਣਾ ਚਾਹੁੰਦੀ ਹੈ। ਕਿਸਾਨਾਂ ਨੇ ਕਿਹਾ ਕਿ ਦੇਸ਼ ਦਾ ਹਰ ਵਰਗ ਕੇਂਦਰ ਦੀ ਮੋਦੀ ਸਰਕਾਰ ਦੀਆਂ ਇਹਨਾਂ ਕੋਝੀਆਂ ਚਾਲਾਂ ਨੂੰ ਜਾਣ ਚੁੱਕਾ ਹੈ ਅਤੇ ਦਿੱਲੀ ਵਿਖੇ ਸੰਘਰਸ਼ ਕਰ ਰਹੇ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਪੂਰਨ ਸਮਰਥਨ ਦੇ ਰਿਹਾ ਹੈ ।ਕਿਸਾਨਾਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਬੇਤੁਕੇ ਬਿਆਨਾਂ ਰਾਹੀਂ ਕਿਸਾਨਾਂ ਨੂੰ ਉਕਸਾਉਣ ਦਾ ਯਤਨ ਕਰ ਰਹੀ ਹੈ ਅਤੇ ਕਿਸਾਨੀ ਅੰਦੋਲਨ ਨੂੰ ਫੇਲ੍ਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਪਰ ਕੇਂਦਰ ਦੀ ਮੋਦੀ ਸਰਕਾਰ ਦੀਆਂ ਇਨ੍ਹਾਂ ਚਲਾਕੀਆਂ ਨੂੰ ਕਿਸੇ ਵੀ ਕੀਮਤ ਤੇ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦ ਕੇਂਦਰ ਦੀ ਮੋਦੀ ਸਰਕਾਰ ਨੂੰ ਖੇਤੀ ਵਿਰੋਧੀ ਬਣਾਏ ਕਾਲੇ ਕਾਨੂੰਨ ਰੱਦ ਕਰਨੇ ਪੈਣਗੇ ਅਤੇ ਕਿਸਾਨ ਆਪਣੇ ਘਰਾਂ ਨੂੰ ਜਿੱਤ ਪ੍ਰਾਪਤ ਕਰਕੇ ਵਾਪਸ ਮੁੜਨਗੇ।ਇਸ ਮੌਕੇ ਰਣਜੀਤ ਸਿੰਘ, ਕੁਲਦੀਪ ਸਿੰਘ ਭਾਨਾ, ਜਰਨੈਲ ਸਿੰਘ, ਮਲਕੀਤ ਸਿੰਘ ਕਾਲਰਾਂ, ਮਹਿੰਦਰ ਸਿੰਘ, ਜਤਿੰਦਰ ਸਿੰਘ ਸੱਗਲਾ, ਕੇਵਲ ਸਿੰਘ, ਮੰਗਤ ਸਿੰਘ, ਮਨਿੰਦਰ ਸਿੰਘ ਮਾਗਾ, ਨੰਬਰਦਾਰ ਸੁਖਬੀਰ ਸਿੰਘ ਭਾਨਾ, ਮਲਕੀਤ ਸਿੰਘ, ਰਾਜਿੰਦਰ ਕੁਮਾਰ, ਹਰਵਿੰਦਰ ਸਿੰਘ, ਜੀਤ ਸਿੰਘ, ਸੇਵਾ ਸਿੰਘ, ਰਮਾਕਾਤ, ਗੋਪਾਲ ਕਿ੍ਸ਼ਨ, ਜਰਨੈਲ ਸਿੰਘ, ਬਲਵੀਰ ਸਿੰਘ, ਤਰਸੇਮ ਸਿੰਘ, ਹਰਪਾਲ ਸਿੰਘ, ਦਾਰਾ ਸਿੰਘ, ਗੁਰਮੇਲ ਸਿੰਘ, ਹਰਵਿੰਦਰ ਸਿੰਘ ਆਦਿ ਸਮੇਤ ਭਾਰੀ ਗਿਣਤੀ ਵਿੱਚ ਕਿਸਾਨ ਹਾਜ਼ਿਰ ਸਨ।

News
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply