ਹੁਸ਼ਿਆਰਪੁਰ ਦੇ ਦਸਮੇਸ਼ ਨਗਰ ਨਿਵਾਸੀ ਦੀ ਕੋਰੋਨਾ ਕਾਰਣ ਮੌਤ, 32 ਨਵੇ ਕੇਸ

ਹੁਸ਼ਿਆਰਪੁਰ ਜਿਲੇ ਵਿੱਚ 32 ਨਵੇ ਪਾਜੇਟਿਵ ਮਰੀਜ ਆਉਣ ਨਾਲ ਪਾਜੇਟਿਵ ਮਰੀਜਾਂ ਦੀ ਗਿਣਤੀ ਹੋਈ  8296 ,ਇਕ ਮੌਤ ਹੋਣ ਨਾਲ  ਮੌਤਾਂ ਦੀ  ਗਿਣਤੀ ਹੋਈ 356

·         ਹੁਸ਼ਿਆਰਪੁਰ 21 ਫਰਵਰੀ    ਅੱਜ  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 504  ਨਵੇ ਸੈਪਲ ਲੈਣ  ਨਾਲ ਅਤੇ   903 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ ਕੋਵਿਡ– 19 ਦੇ , 32 ਨਵੇ   ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 8296 ਹੋ ਗਈ ਹੈ  ਜਿਲੇ ਵਿੱਚ ਕੋਵਿਡ19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 295489 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ  287550 ਸੈਪਲ  ਨੈਗਟਿਵ,  ਜਦ ਕਿ 1337 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ 187 ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 356 ਹੈ  ਐਕਟਿਵ ਕੇਸਾ ਦੀ ਗਿਣਤੀ  169 ਹੈਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 7883 ਹਨ ਸਿਵਲ ਸਰਜਨ ਡਾ ਰਣਜੀਤ ਸਿੰਘ  ਨੇ ਇਹ ਦੱਸਿਆ ਕਿ ਜਿਲੇ ਵਿੱਚ ਅੱਜ 32 ਮਰੀਜ ਪਜੇਟਿਵ ਪਾਏ ਗਏ ਹਨ,  ਹੁਸ਼ਿਆਰਪੁਰ ਸ਼ਹਿਰ ਦੇ 6 ਪਾਜੇਟਿਵ ਮਰੀਜ ਹੈ ਤੇ ਬਾਕੀ ਜਿਲੇ ਦੇ ਸਿਹਤ ਕੇਦਰਾ 26 ਮਰੀਜ ਹਨ    ।

  ਜਿਲੇ ਵਿੱਚ ਕਰੋਨਾ ਨਾਲ ਇਕ ਮੌਤ ਹੋਈ ਹੈ ,70 ਸਾਲਾ ਵਿਆਕਤੀ ਵਾਸੀ ਦਸ਼ਮੇਸ਼ ਨਗਰ ਹੁਸ਼ਿਆਰਪੁਰ ਦੀ ਮੌਤ ਡੀ . ਐਮ. ਸੀ. ਲੁਧਿਆਣਾ  ਵਿਖੇ ਹੋਈ ਹੈ ।  ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।  

Advertisements
Advertisements
Advertisements
Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply