UPDATED: ਹੁਸ਼ਿਆਰਪੁਰ ਜ਼ਿਲੇ ਚ ਕਰੋਨਾ ਨਾਲ 4 ਮੌਤਾਂ, 35  ਨਵੇ ਪਾਜੇਟਿਵ ਮਰੀਜ

ਹੁਸ਼ਿਆਰਪੁਰ ਜ਼ਿਲੇ ਚ ਕਰੋਨਾ ਨਾਲ 4 ਮੌਤਾਂ, 35  ਨਵੇ ਪਾਜੇਟਿਵ ਮਰੀਜ

ਹੁਸ਼ਿਆਰਪੁਰ 26 ਫਰਵਰੀ (ਆਦੇਸ਼ )    ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  2680  ਨਵੇ ਸੈਪਲ ਲੈਣ  ਨਾਲ ਅਤੇ   1636 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਕੋਵਿਡ ਦੇ  35  ਨਵੇ ਪਾਜੇਟਿਵ ਮਰੀਜਾਂ ਦੇ  ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 8426 ਹੋ ਗਈ ਹੈ । ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 303139 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ  292181  ਸੈਪਲ  ਨੈਗਟਿਵ,  ਜਦ ਕਿ 4227 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 187` ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 365    ਹੈ । 

ਐਕਟਿਵ ਕੇਸਾ ਦੀ ਗਿਣਤੀ  254  ਹੈ, ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 7959  ਹੈ । ਸਿਵਲ ਸਰਜਨ ਡਾ ਰਣਜੀਤ ਸਿੰਘ  ਨੇ ਇਹ ਦੱਸਿਆ ਕਿ ਜਿਲੇ ਵਿੱਚ ਅੱਜ 35 ਮਰੀਜ ਪਜੇਟਿਵ ਪਾਏ ਗਏ ਹਨ,  ਹੁਸ਼ਿਆਰਪੁਰ ਸ਼ਹਿਰ ਦੇ 12  ਪਾਜੇਟਿਵ ਮਰੀਜ ਹਨ, ਤੇ  ਬਾਕੀ 23 ਜਿਲੇ ਦੇ ਸਿਹਤ ਕੇਦਰਾ ਦੇ ਮਰੀਜ ਹਨ । 

Advertisements

ਕਰੋਨਾ ਨਾਲ ਬੀਤੇ ਕੱਲ ਜਿਲੇ ਵਿੱਚ 4 ਮੌਤਾ ਹੋਈਆ ਹਨ (1) 46 ਸਾਲਾ ਔਰਤ ਵਾਸੀ ਬਿਹਾਲਾ ਦੀ ਮੌਤ ਪੀ ਜੀ ਆਈ ਚੰਡੀਗੜ ਵਿਖੇ ਹੋਈ ਹੈ (2) 75 ਸਾਲਾ ਵਿਆਕਤੀ ਵਾਸੀ ਫਹਿਤੇਗੜ ਹੁਸਿਆਰਪੁਰ ਦੀ ਮੌਤ  ਮੈਡੀਕਲ ਕਾਲਿਜ ਪਟਿਆਲਾ ਵਿਖੇ ਹੋਈ ਹੈ (3) 70 ਸਾਲਾ ਵਿਆਕਤੀ ਵਾਸੀ ਹਵੇਲੀ ਦੀ ਮੌਤ ਸਿਵਲ ਹਸਪਤਾਲ ਮਾਹਿਲਪੁਰ ਵਿਖੇ ਹੋਈ (4) 72 ਸਾਲਾ ਔਰਤ ਵਾਸੀ ਡੀਮਾਣਾ ਦੀ ਮੌਤ ਨਿਜੀ ਹਸਪਤਾਲ ਜਲੰਧਰ ਵਿਖੇ ਹੋਈ । ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply