ਹੁਸ਼ਿਆਰਪੁਰ ਜਿਲੇ ਵਿੱਚ ਤਿੰਨ ਮੌਤਾ, 41 ਨਵੇ ਪਾਜੇਟਿਵ ਮਰੀਜ

ਹੁਸ਼ਿਆਰਪੁਰ ਜਿਲੇ ਵਿੱਚ 41  ਨਵੇ ਪਾਜੇਟਿਵ ਮਰੀਜ ਆਉਣ ਨਾਲ ਪਾਜੇਟਿਵ ਮਰੀਜਾਂ ਦੀ ਗਿਣਤੀ ਹੋਈ  8623 ,ਤਿੰਨ ਮੌਤਾ ਹੋਣ ਨਾਲ  ਮੌਤਾਂ ਦੀ  ਗਿਣਤੀ 374 ਹੋ ਗਈ ਹੈ ,

ਹੁਸ਼ਿਆਰਪੁਰ 1 ਮਾਰਚ  :     ਅੱਜ  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  2565 ਨਵੇ ਸੈਪਲ ਲੈਣ  ਨਾਲ ਅਤੇ   2545 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਕੋਵਿਡ ਦੇ  41 ਨਵੇ ਪਾਜੇਟਿਵ ਮਰੀਜਾਂ ਦੇ  ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 8623 ਹੋ ਗਈ ਹੈ । ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 312173 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ  301769  ਸੈਪਲ  ਨੈਗਟਿਵ,  ਜਦ ਕਿ 3469 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 197` ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 374    ਹੈ । ਐਕਟਿਵ ਕੇਸਾ ਦੀ ਗਿਣਤੀ  374 ਹੈ, ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 8086 ਹੈ । ਸਿਵਲ ਸਰਜਨ ਡਾ ਰਣਜੀਤ ਸਿੰਘ ਘੋਤਰਾ ਨੇ ਦੱਸਿਆ ਕਿ ਜਿਲੇ ਵਿੱਚ ਅੱਜ 41 ਮਰੀਜ ਪਜੇਟਿਵ ਪਾਏ ਗਏ ਹਨ,  ਹੁਸ਼ਿਆਰਪੁਰ ਸ਼ਹਿਰ ਦੇ ਪਾਜੇਟਿਵ ਮਰੀਜ ਹਨ, ਤੇ  ਬਾਕੀ 34 ਜਿਲੇ ਦੇ ਸਿਹਤ ਕੇਦਰਾ ਦੇ ਮਰੀਜ ਹਨ । 

ਕਰੋਨਾ ਨਾਲ ਜਿਲੇ ਵਿੱਚ ਤਿੰਨ ਮੌਤਾਂ ਹੋਈ ਹੈ (1) 65 ਸਾਲਾ ਵਿਆਕਤੀ  ਵਾਸੀ ਬਾਬਕ ਬਲਾਕ ਟਾਡਾ ਦੀ ਮੌਤ ਗੁਰੂ ਨਾਨਕ ਦੇਵ ਹਸਪਤਾਲ ਅਮ੍ਰਿਤਸਰ (2) 66 ਸਾਲਾ ਔਰਤ ਵਾਸੀ ਚੱਬੇਵਾਲ ਦੀ ਮੋਤ ਡੀ ਐਮ ਸੀ ਲੁਧਿਆਣਾ (3) 80 ਸਾਲਾ ਵਿਆਕਤੀ ਵਾਸੀ ਮੋਕਮਪੁਰਾ ਦੀ ਮੌਤ ਜੀ. ਐਨ. ਡੀ. ਅਮ੍ਰਿਤਸਰ  ਵਿਖੇ ਹੋਈ ਹੈ ਇਸ ਮੋਕੇ ਉਹਨਾ ਦੱਸਿਆ ਕਿ 28 ਫਰਵਰੀ ਨੂੰ ਦੇਰ ਸ਼ਾਮ  ਤੱਕ 46 ਕੋਵਿਡ ਵਾਇਰਸ ਦੇ ਪਾਜੇਟਿਵ ਮਰੀਜ ਰਿਪੋਟ ਹੋਏ ਹਨ । ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।

Advertisements
Advertisements
Advertisements
Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply