ਮਾਨਗੜ੍ਹ ਟੋਲਪਲਾਜਾ ਤੇ ਕਿਸਾਨਾਂ ਨੇ ਸੰਘਰਸ਼ 145 ਵੇਂ ਦਿਨ ਵੀ ਮੋਦੀ ਸਰਕਾਰ ਖਿਲਾਫ ਕੀਤਾ ਪਿੱਟ ਸਿਆਪਾ


ਗੜ੍ਹਦੀਵਾਲਾ,3 ਮਾਰਚ (ਚੌਧਰੀ ) ਮਾਨਗੜ੍ਹ ਟੋਲ ਪਲਾਜ਼ਾ ਤੇ
ਕਿਸਾਨਾਂ ਵੱਲੋਂ ਗੰਨਾ ਸੰਘਰਸ਼ ਕਮੇਟੀ ਰੰਧਾਵਾ (ਦਸੂਹਾ) ਦੇ ਪ੍ਰਧਾਨ ਸੁਖਪਾਲ ਸਿੰਘ ਸਹੋਤਾ ਦੀ ਅਗਵਾਈ ਹੇਠ ਦਿੱਤੇ ਜਾ ਰਹੇ ਧਰਨੇ ਦੇ 145ਵੇਂ ਦਿਨ ਦੋਰਾਨ ਇਲਾਕੇ ਭਰ ਦੇ ਕਿਸਾਨਾਂ ਵੱਲੋਂ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਸੱਦੇ ਤੇ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਨਾਰੇਬਾਜੀ ਕਰਕੇ ਪਿੱਟ ਸਿਆਪਾ ਕੀਤਾ।ਇਸ ਮੌਕੇ ਡਾ ਮੋਹਨ ਸਿੰਘ ਮੱਲ੍ਹੀ,ਤਰਸੇਮ ਸਿੰਘ ਅਰਗੋਵਾਲ,ਅਵਤਾਰ ਸਿੰਘ ਮਾਨਗੜ੍ਹ,ਜਤਿੰਦਰ ਸਿੰਘ ਸੱਗਲਾ, ਹਰਜੀਤ ਸਿੰਘ ਮਿਰਜਾਪੁਰ ਆਦਿ ਸਮੇਤ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਕਾਲੇ ਕਾਨੂੰਨਾਂ ਬਣਾਕੇ ਕਿਸਾਨੀ ਦੇ ਨਾਲ ਹਰ ਵਰਗ ਦਾ ਘਾਣ ਕਰਨ ਦੀ ਕੋਸ਼ਿਸ਼ ਕੀਤੀ ਹੈ।ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਾਨੂੰਨਾਂ ਦੇ ਫਾਇਦੇ ਗਿਣਾਉਂਦੇ ਹੋਏ ਲੋਕਾਂ ਨੂੰ ਕਹਿ ਰਹੀ ਹੈ ਕਿ ਮੰਡੀਆਂ ਖਤਮ ਨਹੀਂ ਹੋਣਗੀਆਂ,ਕਿਸਾਨਾਂ ਦੀਆਂ ਜ਼ਮੀਨਾਂ ਨਹੀਂ ਖੋਹੀਆਂ ਜਾਣਗੀਆਂ ਅਤੇ ਅੱਮ ਐੱਸ ਪੀ ਨਹੀਂ  ਜਾਏਗੀ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਅਸਲ ਵਿੱਚ ਇਹ ਕਾਨੂੰਨ ਕਾਰਪੋਰੇਟ ਘਰਾਣਿਆਂ ਦੇ ਹੱਕ ਵਿਚ ਬਣਾਏ ਹਨ ਤਾਂ ਜੋ ਕਾਰਪੋਰੇਟ ਘਰਾਣਿਆਂ ਅਤੇ ਪੂੰਜੀਪਤੀਆਂ ਨੂੰ ਪਹਿਲ ਦਿੰਦੇ ਹੋਏ ਕਿਸਾਨਾਂ ਤੋਂ ਉਨ੍ਹਾਂ ਦੇ ਬਣਦੇ ਹੱਕ ਖੋਹ ਲਏ ਜਾਣ ਪਰ ਕਿਸਾਨ ਕੇਂਦਰ ਦੀ ਮੋਦੀ ਸਰਕਾਰ ਦੀਆਂ ਇਨ੍ਹਾਂ ਚਲਾਕੀਆਂ ਨੂੰ ਜਾਣ ਚੁੱਕੇ ਹਨ ਅਤੇਹੁਣ ਦਿੱਲੀ ਵਿਖੇ ਸੰਘਰਸ਼ ਕਰਕੇ ਇਨ੍ਹਾਂ ਖੇਤੀ ਵਿਰਥੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਵਿਚ ਆਪਣਾ ਤਨ ਮਨੋ ਧਨੋ ਯੋਗਦਾਨ ਪਾ ਰਹੇ ਹਨ ।ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦ ਕੇਂਦਰ ਦੀ ਮੋਦੀ ਸਰਕਾਰ ਨੂੰ ਮਜਬੂਰਨ ਇਹ ਕਾਲੇ ਕਾਨੂੰਨ ਰੱਦ ਕਰਨੇ ਪੈਣਗੇ ਅਤੇ ਕਿਸਾਨ ਆਪਣੀ ਜਿੱਤ ਪ੍ਰਾਪਤ ਕਰਕੇ ਹੀ ਵਾਪਸ ਮੁੜਨਗੇ। ਇਸ ਮੌਕੇ ਨੰਬਰਦਾਰ ਸੁਖਬੀਰ ਸਿੰਘ ਭਾਨਾ,ਮਲਕੀਤ ਸਿੰਘ ਕਾਲਰਾ, ਜਥੇਦਾਰ ਹਰਪਾਲ ਸਿੰਘ,ਹਰਦੀਪ ਸਿੰਘ ਰੰਧਾਵਾ, ਜਰਨੈਲ ਸਿੰਘ,
ਗੁਰਦੇਵ ਸਿੰਘ,ਗੁਰਪ੍ਰੀਤ ਸਿੰਘ ਸੋਤਲਾ,ਤਰਸੇਮ ਸਿੰਘ,ਸੇਵਾ ਸਿੰਘ, ਅਵਤਾਰ ਸਿੰਘ,ਮਨਜੀਤ ਸਿੰਘ,ਜੀਤ ਸਿੰਘ,ਕੁਲਦੀਪ ਸਿੰਘ, ਰਮਾਕਾਂਤ ,ਰਾਜਿੰਦਰ ਕੁਮਾਰ,ਹਰਜਿੰਦਰ ਸਿੰਘ,ਮਲਕੀਤ ਸਿੰਘ,ਅਜੀਤ ਸਿੰਘ, ਗੁਰਦੀਪ ਸਿੰਘ,ਸਵਰਨ ਸਿੰਘ, ਜਗਤਾਰ ਸਿੰਘ,ਕੇਵਲ ਸਿੰਘ,ਬਲਕਾਰ  ਸਿੰਘ,ਤਰਲੋਚਨ ਸਿੰਘ, ਹਰਵਿੰਦਰ ਸਿੰਘ ਆਦਿ ਸਮੇਤ ਕਿਸਾਨ ਹਾਜ਼ਰ ਸਨ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply