BREKING..ਗੜ੍ਹਦੀਵਾਲਾ ਦੇ ਪਿੰਡ ਮਾਂਗਾ ਨਿਵਾਸੀ 400 ਗ੍ਰਾਮ ਅਫੀਮ ਸਣੇ ਕਾਬੂ

ਗੜ੍ਹਦੀਵਾਲਾ 7 ਮਾਰਚ (ਚੌਧਰੀ) : ਸਥਾਨਕ ਪੁਲਿਸ ਨੇ ਇੱਕ ਵਿਅਕਤੀ ਨੂੰ 400 ਗ੍ਰਾਮ ਅਫੀਮ ਸਣੇ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਥਾਣਾ ਮੁਖੀ ਇੰਸਪੈਕਟਰ ਬਲਵਿੰਦਰਪਾਲ ਸਿੰਘ ਨੇ ਦੱਸਿਆ ਕਿ ਐਸ ਆਈ ਸਤਪਾਲ ਸਿੰਘ ਸਮੇਤ ਪੁਲਿਸ ਪਾਰਟੀ ਦੇ ਗਸ਼ਤ ਵਾ ਸ਼ਿਫਟਿੰਗ ਨਾਕਾਬੰਦੀ ਦੇ ਸਬੰਧ
ਵਿੱਚ ਪਿੰਡ ਅਰਗੋਵਾਲ ਤੋਂ ਹਰਦੋ ਪੱਟੀ ਵੱਲ ਨੂੰ ਜਾ ਰਹੇ ਸੀ ਤਾਂ ਜਦ ਪੁਲਿਸ ਪਾਰਟੀ ਪਿੰਡ ਅਰਗੋਵਾਲ ਤੋ ਥੋੜਾ ਅੱਗੇ ਗੁਰਦੁਆਰਾ ਸਧਾਣਾ ਸਾਹਿਬ ਮੌੜ ਨਜਦੀਕ ਪੁੱਜੀ ਤਾਂ ਸਾਹਮਣੇ ਤੋਂ ਇੱਕ ਮੋਨਾ ਵਿਅਕਤੀ ਪੈਦਲ ਆਉਂਦਾ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਯਕਦਮ ਪਿੱਛੇ ਮੁੜਨ ਲੱਗਾ ਜਿਸ ਨੂੰ ਏ.ਐੱਸ.ਆਈ ਸਤਪਾਲ ਸਿੰਘ ਨੇ ਰੁਕਣ ਲਈ ਕਿਹਾ ਜਿਸ ਨੇ ਆਪਣੇ ਹੱਥ ਵਿੱਚ ਫੜਿਆ ਕਾਲੇ ਰੰਗ ਦਾ ਵਜਨਦਾਰ ਲਿਫਾਫਾ ਸੜਕ ਕਿਨਾਰੇ ਕਣਕ ਦੇ ਖੇਡ ਵਿੱਚ ਸੁੱਟ ਦਿੱਤਾ
ਜਿਸ ਨੂੰ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕੀਤਾ ਹੈ। ਜਿਸ ਵੱਲੋਂ ਸੁੱਟੇ ਲਿਫਾਫਾ ਵਿੱਚ ਕੋਈ ਨਸ਼ੀਲਾ ਪਦਾਰਥ ਹੋਣ ਦਾ ਸ਼ੱਕ ਹੈ। ਮੌਕਾ ਪਰ ਸਮਰੱਥ ਅਧਿਕਾਰੀ ਭੇਜਿਆ ਜਾਵੇ ਜਿਸ ਤੋਂ ਏ.ਐੱਸ.ਆਈ ਸਤਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਬਰਾਏ ਕਾਰਵਾਈ ਮੌਕਾ ਪਰ ਪੁੱਜਾ ਜਿੱਥੇ ਮੌਕਾ ਪਰ ਵਿਅਕਤੀ ਨੂੰ ਨਾਮ ਪਤਾ ਪੁੱਛਿਆ ਜਿਸ ਨੇ ਆਪਣਾ ਨਾਮ ਸਰਬਜੀਤ ਸਿੰਘ ਉਰਫ ਸਾਬੀ ਪੁੱਤਰ ਗੁਰਮੇਲ ਸਿੰਘ ਵਾਸੀ ਮਾਂਗਾ ਥਾਣਾ ਗੜਦੀਵਾਲਾ ਜਿਲਾ ਹੁਸ਼ਿਆਰਪੁਰ ਦੱਸਿਆ ਜਿਸ ਵੱਲੋਂ ਸੁੱਟੇ ਲਿਫਾਫੇ ਦੀ ਤਲਾਸ਼ੀ ਕਰਨ ਤੇ ਵਿੱਚੋਂ 400 ਗ੍ਰਾਮ ਅਫੀਮ ਬ੍ਰਾਮਦ ਹੋਈ। ਜਿਸ ਤੇ ਉਕਤ ਮੁਕੱਦਮਾ ਦਰਜ ਰਜਿਸਟਰ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply