ਸਿੱਖਿਆ ਸਕੱਤਰ ਕ੍ਰਿਸਨ ਕੁਮਾਰ ਨੇ ਮਵੀਕਲਾਂ, ਮਰਦਾਂਹੇੜੀ, ਗਾਜੇਵਾਸ ਅਤੇ ਫਤਿਹਪੁਰ ਛੰਨਾ ਦੇ ਸਰਕਾਰੀ ਸਕੂਲਾਂ ਵਿੱਚ ਕੀਤਾ ਪ੍ਰੇਰਨਾਦਾਇਕ ਦੌਰਾ

ਸਿੱਖਿਆ ਸਕੱਤਰ ਕ੍ਰਿਸਨ ਕੁਮਾਰ ਨੇ ਮਵੀਕਲਾਂ, ਮਰਦਾਂਹੇੜੀ, ਗਾਜੇਵਾਸ ਅਤੇ ਫਤਿਹਪੁਰ ਛੰਨਾ ਦੇ ਸਰਕਾਰੀ ਸਕੂਲਾਂ ਵਿੱਚ ਕੀਤਾ ਪ੍ਰੇਰਨਾਦਾਇਕ ਦੌਰਾ

ਪਟਿਆਲਾ 7 ਮਾਰਚ 

ਸਿੱਖਿਆ ਸਕੱਤਰ ਕ੍ਰਿਸਨ ਕੁਮਾਰ ਨੇ ਜ਼ਿਲ੍ਹਾ ਪਟਿਆਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ, ਹਾਈ ਅਤੇ ਪ੍ਰਾਇਮਰੀ ਸਕੂਲਾਂ ਵਿੱਚ ਸਕੂਲ ਮੁਖੀਆਂ ਅਤੇ ਅਧਿਆਪਕਾਂ ਵੱਲੋਂ ਸਮਾਰਟ ਸਕੂਲਾਂ ਦੀ ਪ੍ਰਗਤੀ, ਮਿਸ਼ਨ ਸ਼ਤ-ਪ੍ਰਤੀਸ਼ਤ, ਸੋਹਣਾ ਫਰਨੀਚਰ, ਸਕੂਲਾਂ ਵਿੱਚ ਚਲ ਰਹੇ ਸਿਵਲ ਵਰਕਸ ਦੇ ਕੰਮਾਂ ਦੀ ਪ੍ਰਗਤੀ, ਬਾਲਾ ਵਰਕ, ਖੇਡ ਮੈਦਾਨਾਂ ਵਿੱਚ ਆ ਰਹੇ ਸੁਧਾਰ, ਇੰਗਲਿਸ਼ ਬੂਸਟਰ ਕਲੱਬਾਂ ਅਤੇ ਬਡੀ ਗਰੁੱਪਾਂ ਦੀ ਚੰਗੀ ਕਾਰਗੁਜ਼ਾਰੀ ਲਈ ਕੀਤੇ ਜਾ ਰਹੇ ਉਪਰਾਲਿਆਂ ਲਈ ਉਤਸ਼ਾਹ ਵਧਾਉ ਦੌਰਾ ਕੀਤਾ। ਇਸ ਮੌਕੇ ਸਕੱਤਰ ਸਕੂਲ ਸਿੱਖਿਆ ਨੇ ਜ਼ਿਲ੍ਹਾ ਪਟਿਆਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਤਿਹਪੁਰ ਛੰਨਾ, ਸਰਕਾਰੀ ਸੀਨੀਅਰ ਸੈਕੰਡੀ ਸਕੂਲ ਗਾਜੇਵਾਸ, ਸਰਕਾਰੀ ਪ੍ਰਾਇਮਰੀ ਸਕੂਲ ਗਾਜੇਵਾਸ, ਸਰਕਾਰੀ ਹਾਈ ਸਕੂਲ ਮਰਦਾਂਹੇੜੀ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਮਰਦਾਂਹੇੜੀ ਵਿਖੇ ਅਧਿਆਪਕਾਂ ਅਤੇ ਸਕੂਲ ਮੁਖੀਆਂ ਦਾ ਹੌਂਸਲਾ ਵਧਾਉਣ ਦੇ ਨਾਲ-ਨਾਲ ਸਕੂਲ ਮੈਨੇਜਮੈਂਟ ਕਮੇਟੀਆਂ ਅਤੇ ਪਤਵੰਤੇ ਸੱਜਣਾਂ ਨਾਲ ਵੀ ਮੁਲਾਕਾਤ ਕੀਤੀ। ਉਹਨਾਂ ਨੇ ਸਮੂਹ ਸਕੂਲਾਂ ਵਿੱਚ ਵਿਦਿਆਰਥੀਆਂ, ਅਧਿਆਪਕਾਂ ਅਤੇ ਸਕੂਲ ਮੁਖੀਆਂ ਨੂੰ ਕੋਵਿਡ-19 ਦੇ ਸੰਕ੍ਰਮਣ ਤੋਂ ਬਚਾਅ ਲਈ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਤੇ ਸਾਵਧਾਨੀਆਂ ਦਾ ਪਾਲਣ ਕਰਨ, ਰੋਜ਼ਾਨਾ ਮਾਸਕ ਪਹਿਨ ਕੇ ਸਕੂਲ ਆਉਣ ਅਤੇ ਆਪਸੀ ਦੂਰੀ ਬਣਾ ਕੇ ਰੱਖਣ ਲਈ ਵੀ ਜਾਗਰੂਕ ਕੀਤਾ।
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਤਿਹਗੜ੍ਹ ਛੰਨਾ ਵਿਖੇ ਸਕੂਲ ਵਿੱਚ ਚਲ ਰਹੇ ਸਿਵਲ ਵਰਕਸ ਦੇ ਕੰਮਾਂ ਜਿਸ ਵਿੱਚ ਕਮਰਿਆਂ ਦੀ ਰਿਪੇਅਰ ਅਤੇ ਸਮਾਰਟ ਗੇਟ ਦੀ ਉਸਾਰੀ ਲਈ ਅਗਵਾਈ ਦਿੱਤੀ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਾਜੇਵਾਸ ਵਿਖੇ ਸਿੱਖਿਆ ਸਕੱਤਰ ਨੇ ਬਾਰ੍ਹਵੀਂ ਜਮਾਤ ਦੇ ਸਮਾਰਟ ਕਲਾਸਰੂਮ ਵਿੱਚ ਲੱਗੇ ਪ੍ਰੋਜੈਕਟਰ ਨੂੰ ਵਿਦਿਆਰਥੀ ਵੱਲੋਂ ਵਰਤੋਂ ਵਿੱਚ ਲਿਆਉਣ ਲਈ ਕਿਹਾ ਅਤੇ ਕਾਰਗੁਜ਼ਾਰੀ ‘ਤੇ ਤਸੱਲੀ ਪ੍ਰਗਟਾਈ। ਸਰਕਾਰੀ ਹਾਈ ਸਕੂਲ ਮਵੀ ਕਲਾਂ ਵਿਖੇ ਸਕੱਤਰ ਸਕੂਲ ਸਿੱਖਿਆ ਨੇ ਹੋਣਹਾਰ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਸਾਲਾਨਾ ਪ੍ਰੀਖਿਆਵਾਂ ਦੀ ਵਧੀਆ ਤਿਆਰੀ ਲਈ ਪ੍ਰੇਰਿਆ। ਇਸ ਮੌਕੇ ਸਕੂਲ ਮੁਖੀ ਡਾ. ਰਮਨਜੀਤ ਕੌਰ ਨੇ ਸਕੂਲ ਵਿੱਚ ਬਣੇ ਹਰਬਲ ਪਾਰਕ ਬਾਰੇ ਵੀ ਜਾਣਕਾਰੀ ਦਿੱਤੀ। ਸਕੱਤਰ ਸਕੂਲ ਸਿੱਖਿਆ ਨੇ ਸਰਕਾਰੀ ਹਾਈ ਸਕੂਲ ਮਰਦਾਂਹੇੜੀ ਵਿਖੇ ਪਿਛਲੇ ਦੋ ਸਾਲਾਂ ਦੇ ਅੰਦਰ ਹੋਈ ਸਕੂਲ ਦੇ ਬੁਨਿਆਦੀ ਢਾਂਚੇ ਅਤੇ ਗੁਣਾਤਮਿਕ ਸਿੱਖਿਆ ਸਬੰਧੀ ਤਸੱਲੀ ਪ੍ਰਗਟਾਈ।
ਸਰਕਾਰੀ ਸਕੂਲਾਂ ਵਿੱਚ ਵਿਭਾਗ ਵੱਲੋਂ ਜਾਰੀ ਗਾਂਟਾਂ ਨਾਲ ਤਿਆਰ ਹੋਏ ਪ੍ਰੀ-ਪ੍ਰਾਇਮਰੀ ਸਮਾਰਟ ਕਲਾਸਰੂਮਾਂ ਨੂੰ ਵੀ ਸਿੱਖਿਆ ਸਕੱਤਰ ਨੇ ਵਿਜ਼ਟ ਕੀਤਾ। ਉਹਨਨਾਂ ਸਕੂਲ ਮੁਖੀਆਂ, ਅਧਿਆਪਕਾਂ ਅਤੇ ਪਤਵੰਤੇ ਸੱਜਣਾਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਵਿਭਾਗ ਵੱਲੋਂ 3-6 ਸਾਲਾਂ ਦੇ ਬੱਚਿਆਂ ਲਈ ਵਿਸ਼ੇਸ਼ ਸਹੂਲਤਾ ਦਿੱਤੀਆਂ ਗਈਆਂ ਹਨ ਜਿਸ ਦਾ ਪਿੰਡਾਂ ਅਤੇ ਸ਼ਹਿਰਾਂ ਦੇ ਨਾਗਰਿਕ ਭਰਪੂਰ ਫਾਇਦਾ ਲੈ ਰਹੇ ਹਨ। ਛੋਟੇ ਬੱਚਿਆਂ ਲਈ ਆਕਰਸ਼ਕ ਖਿਡੌਣੇ, ਆਕਰਸ਼ਕ ਸਿੱਖਣ ਸਹਾਇਕ ਸਮੱਗਰੀ ਅਤੇ ਸਮਾਰਟ ਕਲਾਸਰੂਮ ਵਿੱਚ ਬੱਚੇ ਦੇ ਸਿੱਖਣ ਪੱਧਰ ਵਿੱਚ ਸੁਧਾਰ ਆਉਂਦਾ ਹੈ। ਬੱਚੇ ਨੂੰ ਸਕੂਲੀ ਸਿੱਖਿਆ ਗ੍ਰਹਿਣ ਕਰਨ ਲਈ ਤਿਆਰ ਕਰਨਾ ਪ੍ਰੀ-ਪ੍ਰਾਇਮਰੀ ਸਿੱਖਿਆ ਦਾ ਉਦੇਸ਼ ਹੈ ਜਿਸ ਲਈ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕ ਅਤੇ ਸਕੂਲ ਮੁਖੀ ਲਗਾਤਾਰ ਯਤਨਸ਼ੀਲ ਹਨ।  
ਸਕੱਤਰ ਸਕੂਲ ਸਿੱਖਿਆ ਨੇ ਅਧਿਆਪਕਾਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੇ ਸਕੂਲ ਮੁਖੀਆਂ ਅਤੇ ਅਧਿਆਪਕਾਂ ਨੂੰ ਲਗਾਤਾਰ ਸਿਖਲਾਈ ਦਿੱਤੀ ਜਾ ਰਹੀ ਹੈ। ਅਧਿਆਪਕ ਅਤੇ ਸਕੂਲ ਮੁਖੀਆਂ ਨੇ ਉਤਸ਼ਾਹਿਤ ਹੋ ਕੇ ਸਕੂਲਾਂ ਵਿੱਚ ਸਿੱਖਿਆ ਪੱਧਰ ਨੂੰ ਪਿਛਲੇ ਸਾਲਾਂ ਦੇ ਮੁਕਾਬਲੇ ਉੱਚਾ ਚੁੱਕਿਆ ਹੈ। ਸਕੂਲਾਂ ਦੀ ਦਿੱਖ ਆਕਰਸ਼ਕ ਬਣ ਰਹੀ ਹੈ। ਵਿਭਾਗ ਵੱਲੋਂ ਮਿਲੀਆਂ ਗ੍ਰਾਂਟਾਂ ਨੂੰ ਪਾਰਦਰਸ਼ੀ ਢੰਗ ਨਾਲ ਖਰਚ ਕੀਤੇ ਜਾਣ ਦੇ ਨਾਲ-ਨਾਲ ਸਕੂਲ ਮੈਨੇਜਮੈਂਟ ਕਮੇਟੀਆਂ ਅਤੇ ਇਲਾਕੇ ਦੇ ਪਤਵੰਤੇ ਸੱਜਣਾਂ ਵੱਲੋਂ ਵੀ ਸਹਿਯੋਗ ਦਿੱਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸਕੂਲਾਂ ਵਿੱਚ ਵਿਭਾਗ ਦਵੱਲੋਂ ਚਲਾਏ ਗਏ ਮਿਸ਼ਨ ਸ਼ਤ-ਪ੍ਰਤੀਸ਼ਤ, ਦਾਖ਼ਲਾ ਮੁਹਿੰਮ, ਇੰਗਲਿਸ਼ ਬੂਸਟਰ ਕਲੱਬ, ਬਡੀ ਗਰੁੱਪ, ਸਮਾਰਟ ਸਕੂਲ ਮੁਹਿੰਮ ਲਈ ਵਿਸ਼ੇਸ਼ ਯੋਜਨਾਬੰਦੀ, ਅਧਿਆਪਕਾਂ ਦੀ ਸਮਰੱਥਾ ਉਸਾਰੀ ਪ੍ਰੋਗਰਾਮਾਂ ਦਾ ਸਾਕਾਰਾਤਮਕ ਪ੍ਰਭਾਵ ਦੇਖਣ ਵਿੱਚ ਆਇਆ ਹੈ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply