LETEST.. ਸਰਕਾਰੀ ਹਾਈ ਸਕੂਲ ਘੋਗਰਾ ਰਾਜ ਭਰ ਦੇ ਸਕੂਲਾਂ ਚੋਂ ਪਹਿਲੇ ਸਥਾਨ ਤੇ ਰਿਹਾ

ਦਸੂਹਾ 11 ਮਾਰਚ(ਚੌਧਰੀ) :ਜਿਲਾ ਸਿੱਖਿਆ ਅਫਸਰ ਸੈ. ਸਿ. ਅਤੇ ਉਪ ਸਿੱਖਿਆ ਅਫਸਰ ਰਾਕੇਸ਼ ਕੁਮਾਰ ਵਲੋਂ ਮੁੱਖ ਅਧਿਆਪਕਾ ਮੈਡਮ ਜਸਪ੍ਰੀਤ ਕੌਰ ਅਤੇ ਸਮੂਹ ਸਟਾਫ ਨੂੰ ਕੋਵਿਡ-19 ਦੇ ਚਲਦਿਆਂ ਸਕੂਲ ਦੇ ਵਿਦਿਆਰਥੀਆਂ, ਖੇਡਾਂ, ਪਾਠਕ੍ਰਮ ਗਤੀਵਿਧੀਆਂ, ਕੈਂਪਸ ਦਾ ਸੁੰਦਰੀਕਰਨ, ਕੁਇਜ ਅਤੇ ਡੀਸਟੇਸ ਗਤੀਵਿਧੀਆਂ ਅਤੇ ਸਮਾਜਿਕ ਭਾਗੀਦਾਰੀ ਦੇ ਮੁਲਾਂਕਣ ਦੇ ਆਧਾਰ ਤੇ ਸਰਕਾਰੀ ਹਾਈ ਸਕੂਲਾਂ ਵਿਚ ਰਾਜ ਭਰ ਵਿਚੋਂ ਘੋਗਰਾ ਸਕੂਲ ਨੇ ਪਹਿਲਾਂ ਸਥਾਨ ਪ੍ਰਾਪਤ ਕੀਤਾ ਹੈ। ਜਿਸ ਤੇ ਉਨ੍ਹਾਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਜਿਲਾ ਸਿੱਖਿਆ ਅਫਸਰ ਅਤੇ ਜਿਲਾ ਉਪ ਸਿੱਖਿਆ ਅਫਸਰ ਨੇ ਮੁਖ ਅਧਿਆਪਕਾਂ ਮੈਡਮ ਜਸਪ੍ਰੀਤ ਕੌਰ ਤੇ ਸਮੂਹ ਸਟਾਫ ਵਲੋਂ ਕੀਤੇ ਉੱਦਮ ਅਤੇ ਉਪਰਾਲਿਆਂ ਦੀ ਖੂਬ ਪ੍ਰਸੰਸਾ ਕੀਤੀ। ਇਸ ਮੌਕੇ ਮੁੱਖ ਅਧਿਆਪਕਾ ਮੈਡਮ ਜਸਪ੍ਰੀਤ ਕੌਰ ਨੇ ਕਿਹਾ ਕਿ ਉਹ ਅੱਗੇ ਤੋਂ ਵੀ ਸਕੂਲ ਦੇ ਸਰਵਪੱਖੀ ਵਿਕਾਸ ਲਈ ਯਤਨਸ਼ੀਲ ਰਹਿਣਗੇ। ਇਸ ਮੌਕੇ ਐਜੂਸੇਟ ਕੋਆਡੀਨੇਟਰ ਅਮਰੀਕ ਸਿੰਘ ਅਤੇ ਸਮੂਹ ਸਟਾਫ ਹਾਜਰ ਸਨ। 

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply