ਵੱਡੀ ਖ਼ਬਰ : ਸਾਬਕਾ ਵਿਧਾਇਕ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਦੀ ਅੱਜ ਸ਼ਨੀਵਾਰ ਨੂੰ ਕੋਰੋਨਾ ਕਾਰਨ ਮੌਤ

ਸ੍ਰੀ ਮੁਕਤਸਰ ਸਾਹਿਬ: ਸ੍ਰੀ ਮੁਕਤਸਰ ਸਾਹਿਬ ਦੇ ਸਾਬਕਾ ਵਿਧਾਇਕ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸੁਖਦਰਸ਼ਨ ਸਿੰਘ ਮਰਾੜ ਦੀ ਸ਼ਨੀਵਾਰ ਨੂੰ ਕੋਰੋਨਾ ਕਾਰਨ  ਦੇਹਾਂਤ ਹੋ ਗਿਆ। 

ਉਹ ਕਰੀਬ 4 ਦਿਨਾਂ ਤੋਂ ਫਰਦੀਕੋਟ ਦੇ ਹਸਪਤਾਲ ਵਿੱਚ ਦਾਖਲ ਸਨ । ਸਾਹ ਲੈਣ ਵਿਚ ਤਕਲੀਫ਼ ਹੋਣ ‘ਤੇ ਉਸ ਨੂੰ ਵੈਂਟੀਲੇਟਰ’ ਤੇ ਰੱਖਿਆ  ਗਿਆ ਸੀ, ਪਰ ਅੱਜ ਉਹ ਦਮ ਤੋੜ ਗਏ । ਮੌਤ ਦੀ ਖ਼ਬਰ ਮਿਲਦਿਆਂ ਹੀ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ।

ਜ਼ਿਕਰਯੋਗ ਹੈ ਕਿ ਸੁਖਦਰਸ਼ਨ ਸਿੰਘ ਮਰਾੜ ਦੀ ਪੰਜਾਬ ਦੀ ਰਾਜਨੀਤੀ ਵਿਚ ਇਕ ਵੱਖਰੀ ਪਛਾਣ ਹੋਣ ਲੱਗੀ ਜਦੋਂ ਓਹਨਾ  ਸਾਬਕਾ ਮੁੱਖ ਮੰਤਰੀ ਹਰਚਰਨ ਸਿੰਘ ਬਰਾੜ ਨੂੰ ਆਜ਼ਾਦ ਉਮੀਦਵਾਰ ਵਜੋਂ ਹਰਾਇਆ ਸੀ ।

Related posts

Leave a Comment