ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ : ਖਾਸ ਦੁਕਾਨਾਂ/ਫਰਮਾਂ ਤੋਂ ਕਿਤਾਬਾਂ ਅਤੇ ਵਰਦੀਆਂ ਖਰੀਦਣ ਲਈ ਸਿੱਧੇ ਜਾਂ ਅਸਿੱਧੇ ਤਰੀਕੇ ਨਾਲ ਮਜ਼ਬੂਰ ਕਰਨ ਤੇ ਪ੍ਰਾਈਵੇਟ ਸਕੂਲ ਦੀ ਮਾਨਤਾ ਹੋਵੇਗੀ ਰੱਦ

ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਿਰਫ਼ ਪ੍ਰਮਾਣਿਤ ਸੰਸਥਾਵਾਂ ਵੱਲੋਂ ਪ੍ਰਕਾਸ਼ਿਤ ਕਿਤਾਬਾਂ ਹੀ ਲਾਏ ਜਾਣ ਦੇ ਨਿਰਦੇਸ਼

ਚੰਡੀਗੜ, 23 ਮਾਰਚ

ਪੰਜਾਬ ਸਰਕਾਰ ਨੇ ਪ੍ਰਾਈਵੇਟ ਸਕੂਲ ਵਿੱਚ ਪੜਦੇ ਵਿਦਿਆਰਥੀਆਂ ਨੂੰ ਕੇਵਲ ਐਨ.ਸੀ.ਈ.ਆਰ.ਟੀ./ ਸੀ.ਆਈ.ਐਸ.ਸੀ. ਈ./ ਸਬੰਧਿਤ ਬੋਰਡਾਂ ਵੱਲੋਂ ਪ੍ਰਮਾਣਿਤ ਸੰਸਥਾਵਾਂ ਦੁਆਰਾ ਪ੍ਰਕਾਸ਼ਿਤ ਕਿਤਾਬਾਂ ਲਾਏ ਜਾਣ ਦੇ ਨਿਰਦੇਸ਼ ਦਿੱਤੇ ਹਨ।
ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜ ਏਥੇ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਡਾਇਰੈਕਟਰ ਸਿੱਖਿਆ ਵਿਭਾਗ (ਸੈਂ.ਸਿੱ) ਨੇ ਇਸ ਬਾਰੇ ਸੀ.ਬੀ.ਐਸ.ਈ., ਆਈ.ਸੀ.ਐਸ.ਈ. ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਸਬੰਧਿਤ ਸਾਰੇ ਪ੍ਰਾਈਵੇਟ ਸਕੂਲਾਂ ਦੀ ਮੈਨਿਜਮੈਂਟਾਂ ਨੂੰ ਪੱਤਰ ਜਾਰੀ ਕਰ ਦਿੱਤਾ ਹੈ। ਬੁਲਾਰੇ ਅਨੁਸਾਰ ਇਸ ਦਾ ਉਦੇਸ਼ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਕਰਨਾ ਹੈ।
ਬੁਲਾਰੇ ਅਨੁਸਾਰ ਪ੍ਰਾਈਵੇਟ ਸਕੂਲਾਂ ਦੀਆਂ ਕੁਝ ਮੈਨਿਜਮੈਂਟਾਂ ਵੱਲੋਂ ਆਪਣੇ ਸਕੂਲਾਂ ਵਿੱਚ ਪੜਦੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਪ੍ਰਕਾਸ਼ਕਾਂ ਵੱਲੋਂ ਪ੍ਰਕਾਸ਼ਿਤ ਕਿਤਾਬਾਂ ਲਾਈਆਂ ਜਾ ਰਹੀਆਂ ਹਨ ਅਤੇ ਉਨਾਂ ਨੂੰ ਇਹ ਕਿਤਾਬਾਂ ਅਤੇ ਵਰਦੀਆਂ ਖਾਸ ਦੁਕਾਨਾਂ ਤੋਂ ਖਰੀਦਣ ਲਈ ਆਖਿਆ ਜਾ ਰਿਹਾ ਹੈ। ਇਹ ਕਿਤਾਬਾਂ ਵਿਦਿਆਰਥੀਆਂ ਅਤੇ ਉਨਾਂ ਦੇ ਮਾਪਿਆਂ ਨੂੰ ਮਹਿੰਗੇ ਮੁੱਲ ’ਤੇ ਖਰੀਦਣੀਆਂ ਪੈ ਰਹੀਆਂ ਹਨ। ਇਸ ਸਬੰਧ ਵਿੱਚ ਮਿਲੀਆਂ ਸ਼ਿਕਾਇਤਾਂ ਮੱਦੇਨਜ਼ਰ ਸਿੱਖਿਆ ਵਿਭਾਗ ਨੇ ਵਿਦਿਆਰਥੀਆਂ ਅਤੇ ਉਨਾਂ ਦੇ ਮਾਪਿਆਂ ਨੂੰ ਖਾਸ ਦੁਕਾਨਾਂ/ਫਰਮਾਂ ਤੋਂ ਕਿਤਾਬਾਂ ਅਤੇ ਵਰਦੀਆਂ ਖਰੀਦਣ ਲਈ ਸਿੱਧੇ ਜਾਂ ਅਸਿੱਧੇ ਤਰੀਕੇ ਨਾਲ ਮਜ਼ਬੂਰ ਨਾ ਕਰਨ ਲਈ ਨਿਰਦੇਸ਼ ਜਾਰੀ ਕੀਤੇ ਹਨ। ਅਜਿਹਾ ਕਰਨ ਦੀ ਸੂਰਤ ਵਿੱਚ ਦੋਸ਼ੀ ਸੰਸਥਾਵਾਂ ਦੀ ਮਾਨਤਾ/ਇਤਰਾਜ਼ਹੀਣਤਾ ਸਰਟੀਫਿਕੇਟ, ਐਫੀਲੀਏਸ਼ਨ ਰੱਦ ਕਰਨ ਦੀ ਚੇਤਾਵਨੀ ਦਿੱਤੀ ਹੈ।
———–

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply