ਵੱਡੀ ਖ਼ਬਰ: 27 ਮਾਰਚ ਨੂੰ ਸਿੱਖਿਆ ਮੰਤਰੀ ਦੇ ਪਟਿਆਲਾ ਘਰ ਦੇ ਘਿਰਾਓ ਦਾ ਐਲਾਨ, ਤਨਖਾਹਾਂ ਤੇ ਕਟੌਤੀ ਕਰਨ ਲੱਗੀ ਸਰਕਾਰ

27 ਮਾਰਚ ਨੂੰ ਸਿੱਖਿਆ ਮੰਤਰੀ ਦੇ ਘਰ ਦਾ ਘਿਰਾਓ ਕਰਨਗੇ ਸਰਵ ਸਿੱਖਿਆ ਅਭਿਆਨ ਦਫਤਰੀ ਕਾਮੇ

ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਥਾਂ ਤਨਖਾਹਾਂ ਤੇ ਕਟੌਤੀ ਕਰਨ ਲੱਗੀ ਸਰਕਾਰ : ਆਗੂ

ਪਠਾਨਕੋਟ, 24 ਮਾਰਚ 2021( ਰਾਜਿੰਦਰ ਰਾਜਨ ਬਿਊਰੋ  ) ਇਕ ਪਾਸੇ ਕਾਂਗਰਸ ਪਾਰਟੀ ਚਾਰ ਸਾਲ ਪੂਰੇ ਹੋਣ ਉਪਰੰਤ ਵਾਅਦੇ ਪੂਰੇ ਕਰਨ ਦੀ ਵਾਹੋ ਵਾਹੀ ਖੱਟਣ ਵਿਚ ਲੱਗੀ ਹੈ ਅਤੇ ਦੂਜੇ ਪਾਸੇ ਸਰਕਾਰ ਦੇ ਝੂਠੇ ਦਾਅਵਿਆ ਦੀ ਪੋਲ ਖੋਲਣ ਲਈ ਸਰਵ ਸਿੱਖਿਆ ਅਭਿਆਨ/ਮਿਡ ਡੇ ਮੀਲ ਦਫਤਰੀ ਕਰਮਚਾਰੀਆ ਨੇ 27 ਮਾਰਚ ਨੂੰ ਸਿੱਖਿਆ ਮੰਤਰੀ ਦੇ ਪਟਿਆਲਾ ਘਰ ਦੇ ਘਿਰਾਓ ਦਾ ਐਲਾਨ ਕਰ ਦਿੱਤਾ ਹੈ। ਪ੍ਰੈਸ ਬਿਆਨ ਜ਼ਾਰੀ ਕਰਦੇ ਹੋਏ ਸਰਵ ਸਿੱਖਿਆ ਅਭਿਆਨ ਮਿਡ ਡੇ ਮੀਲ ਦਫਤਰੀ ਕਰਮਚਾਰੀ ਯੂਨੀਅਨ ਦੇ ਆਗੂ ਮਲਕੀਤ ਸਿੰਘ  ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਮੁਲਾਜ਼ਮਾਂ ਤੇ ਨੋਜਵਾਨਾਂ ਨਾਲ ਕਈ ਵਾਅਦੇ ਕੀਤੇ ਸਨ ਪਰ ਚਾਰ ਸਾਲਾਂ ਦੋਰਾਨ ਆਮ ਜਨਤਾ ਦੇ ਪੱਲੇ ਕੁੱਝ ਨਹੀ ਪਿਆ। ਆਗੂ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਦਫਤਰੀ ਕਰਮਚਾਰੀਆ ਨੂੰ ਪੱਕਾ ਤਾਂ ਕੀ ਕਰਨਾ ਸੀ ਉਲਟਾ ਕਰਮਚਾਰੀਆ ਦੀ ਸਤੰਬਰ 2020 ਤੋਂ ਤਨਖਾਹ ਵਿਚ ਕਟੋਤੀ ਕਰ ਦਿੱਤੀ ਗਈ ਹੈ।
  ਮਲਕੀਤ ਨੇ ਕਿਹਾ ਕਿ ਜਿੰਨ੍ਹਾ ਸੂਬਿਆ ਵਿਚ ਕਾਂਗਰਸ ਦੀਆ ਸਰਕਾਰਾਂ ਨਹੀ ਹਨ ਉਥੇ ਕਾਂਗਰਸ ਦੇ ਕੌਮੀ ਆਗੂ ਰਾਹੁਲ ਗਾਂਧੀ ਅਤੇ ਪ੍ਰਿੰਕਾ ਗਾਂਧੀ ਰੈਲੀਆ ਵਿਚ ਐਲਾਨ ਕਰਦੇ ਆ ਰਹੇ ਹਨ ਕਿ ਠੇਕਾ ਭਰਤੀ ਸਿਸਟਮ ਨਹੀ ਹੋਣਾ ਚਾਹੀਦਾ ਹੋਰ ਤਾਂ ਹੋਰ ਪੰਜਾਬ ਦੇ ਇੰਚਾਰਜ਼ ਹਰੀਸ਼ ਰਾਵਤ ਵੱਲੋਂ ਵੀ ਉਤਰਾਖੰਡ ਵਿਚ ਕੱਚੇ ਮੁਲਾਜ਼ਮਾਂ ਨਾਲ ਮੀਟਿੰਗ ਕੀਤੀਆ ਜਾ ਰਹੀਆ ਹਨ ਅਤੇ ਕਾਂਗਰਸ ਦੇ ਸੱਤਾ ਵਿਚ ਆਉਣ ਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਜਾ ਰਿਹਾ ਹੈ ਪਰ ਹੈਰਾਨੀਜਨਕ ਪਹਿਲੂ ਇਹ ਹੈ ਕਿ ਇਹ ਸਾਰੇ ਲੀਡਰ ਜਦ ਪੰਜਾਬ ਜਿਸ ਜਗਾਂ ਕਾਂਗਰਸ ਸੱਤਾ ਵਿਚ ਹੈ ਦੀ ਵਾਰੀ ਆਉਦੀ ਹੈ ਤਾਂ ਕੱਚੇ ਮੁਲਾਜ਼ਮਾਂ ਨੂੰ ਭੁੱਲ ਕਿਓ ਜਾਦੇ ਹਨ।

Advertisements

 ਕਿ ਬੀਤੇ ਦਿਨੀ ਮੁੱਖ ਮੰਤਰੀ ਵੱਲੋਂ ਐਲਾਨ ਕੀਤਾ ਗਿਆ ਹੈ ਕਾਂਗਰਸ ਸਰਕਾਰ ਨੇ 85 ਪ੍ਰਤੀਸ਼ਤ ਵਾਅਦੇ ਪੂਰੇ ਕਰ ਲਏ ਹਨ ਪਰ ਸੋਚਣ ਵਾਲੀ ਗੱਲ ਇਹ ਹੈ ਕਿ ਉਹ ਵਾਅਦੇ ਜੋ ਕਾਂਗਰਸ ਦੇ ਚੋਣ ਮਨੋਰਥ ਪੱਤਰ ਚਿਵ ਵੀ ਸੀ ਮੁੱਖ ਮੰਤਰੀ ਵੱਲੋਂ ਟਵੀਟ ਵੀ ਕੀਤਾ ਗਿਆ ਅਤੇ ਅਖਬਾਰਾਂ ਵਿਚ ਬਿਆਨ ਵੀ ਦਿੱਤਾ ਗਿਆ ਉਹ ਵਾਅਦਾ 85 ਪ੍ਰਤੀਸ਼ਤ ਵਾਅਦਿਆ ਵਿਚ ਨਾ ਆਉਣਾ ਸਰਕਾਰ ਦੀ ਨੀਅਤ ਤੇ ਨੀਤੀ ਦੋਨਾਂ ਨੂੰ ਉਜ਼ਾਗਰ ਕਰ ਰਿਹਾ ਹੈ।

Advertisements

ਆਗੂ ਨੇ ਕਿਹਾ ਕਿ ਸੂਬੇ ਦੇ ਦਫਤਰੀ ਮੁਲਾਜ਼ਮ ਸਰਕਾਰ ਦੇ ਆਗੂਆ ਨੂੰ ਸਵਾਲ ਕਰ ਰਹੇ ਹਨ ਕਿ ਕਾਂਗਰਸ ਦੀ ਮੌਜੂਦਾ ਸਰਕਾਰ ਵਿਚ ਏ.ਜੀ ਪੰਜਾਬ ਵੱਡਾ ਹੈ ਜਾਂ ਕਾਂਗਰਸ ਦੀ ਸਰਕਾਰ ਵੱਡੀ ਹੈ? ਆਗੁਆ ਨੇ ਦੱਸਿਆ ਕਿ ਬੀਤੇ ਦਿਨੀ ਵਿੱਤ ਮੰਤਰੀ ਵੱਲੋਂ ਪੇਸ਼ ਕੀਤੇ ਆਖਰੀ ਬਜ਼ਟ ਵਿਚ ਕਿਹਾ ਗਿਆ ਕਿ ਸਰਕਾਰ ਨੇ ਤਕੀਬਨ 14000 ਅਧਿਆਪਕਾਂ ਨੂੰ ਪੱਕਾ ਕੀਤਾ ਗਿਆ ਹੈ ਪਰ ਵਿੱਤ ਮੰਤਰੀ ਤੇ ਸਿੱਖਿਆ ਮੰਤਰੀ ਦੀ ਪ੍ਰਵਾਨਗੀ ਦੇ ਬਾਵਜੂਦ  900 ਦੇ ਕਰੀਬ ਦਫਤਰੀ ਕਰਮਚਾਰੀਆ ਨੂੰ ਅਣਗੋਲਿਆ ਕੀਤਾ ਜਾ ਰਿਹਾ ਹੈ। ਆਗੁ ਨੇ ਕਿਹਾ ਕਿ ਦਫਤਰੀ ਕਰਮਚਾਰੀਆ ਨੂੰ ਪੱਕਾ ਕਰਨ ਲਈ ਵਿੱਤ ਵਿਭਾਗ ਮੰਨਜ਼ੂਰੀ ਦੇ ਚੁੱਕਿਆ ਹੈ ਪ੍ਰੰਤੂ ਏ.ਜੀ ਪੰਜਾਬ ਅਤੁਲ ਨੰਦਾ ਕਰਮਚਾਰੀਆ ਨੂੰ ਰੈਗੂਲਰ ਕਰਨ ਤੇ ਅੜਿੱਕਾ ਬਣੇ ਹੋਏ ਹਨ ।

Advertisements

ਆਗੂ ਨੇ ਕਿਹਾ ਕਿ ਕਿ ਜੇਕਰ ਪੰਜਾਬ ਸਰਕਾਰ ਦਾ ਅਧਿਆਪਕਾਂ ਨੂੰ ਪੱਕਾ ਕਰਨ ਦਾ ਫੈਸਲਾ ਸਹੀ ਸੀ ਤਾਂ ਅੱਜ ਫਿਰ ਉਹੀ ਤਰਜ਼ ਤੇ ਦਫਤਰੀ ਕਰਮਚਾਰੀਆ ਨੂੰ ਪੱਕਾ ਕਰਨ ਤੇ ਕਿਓ ਆਨਾਕਾਨੀ ਕੀਤੀ ਜਾ ਰਹੀ ਹੈ ਜਦਕਿ ਅਧਿਆਪਕਾਂ ਨੂੰ ਪੱਕਾ ਕਰਨ ਲਈ ਇਸੇ ਏ ਜੀ ਪੰਜਾਬ ਵੱਲੋਂ ਸਹਿਮਤੀ ਦਿੱਤੀ ਗਈ ਸੀ। ਆਗੂ ਨੇ ਦੱਸਿਆ ਕਿ 11 ਫਰਵਰੀ 2021 ਨੂੰ ਕਾਂਗਰਸ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਵੀ ਏ.ਜੀ ਪੰਜਾਬ ਅਤੁਲ ਨੰਦਾ ਨੂੰ ਫੋਨ ਕਰ ਕਰਮਚਾਰੀਆਂ ਦਾ ਮਸਲਾ ਹੱਲ ਕਰਨ ਲਈ ਕਿਹਾ ਗਿਆ ਸੀ ਤਕਰੀਬਨ ਇਕ ਮਹੀਨਾ ਬੀਤਣ ਨੂੰ ਆਇਆ ਹੈ ਪਰ ਮਸਲਾ ਜਿਓ ਦੀ ਤਿਓ ਹੈ। ਇਸ ਮੌਕੇ ਤੇ ਇਸ ਮੌਕੇ ਤੇ ਰਾਜੇਸ਼ ਕੁਮਾਰ, ਸੁਮਿਤ ਰਾਜ, ਜਸਬੀਰ ਸਿੰਘ, ਦੁਸੰਅਤ ਕੁਮਾਰ, ਕਮਲਦੀਪ, ਨਰਿੰਦਰ ਸਿੰਘ, ਕੋਮਲ, ਅਸ਼ਵਨੀ ਸ਼ਰਮਾ, ਲਲਿਤਾ, ਨੀਲਮ ਆਦਿ ਹਾਜ਼ਰ ਸਨ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply