ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਡੀ.ਜੀ.ਪੀਜ਼ ਦੁਆਰਾ ਖੇਤਰ ਦੇ ਗੈਂਗਸਟਰਾਂ ਖ਼ਿਲਾਫ਼ ਸਾਂਝੀ ਰਣਨੀਤੀ
ਹੁਸ਼ਿਆਰਪੁਰ , 25 ਮਾਰਚ (ਆਦੇਸ਼ ):
ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀਜ਼) ਦੀ ਤਾਲਮੇਲ ਮੀਟਿੰਗ ਅੱਜ ਇੱਥੇ ਪੰਚਕੂਲਾ ਵਿਖੇ ਹੋਈ।ਇਸ ਮੀਟਿੰਗ ਵਿੱਚ ਇਨ੍ਹਾਂ ਰਾਜਾਂ `ਚ ਸਰਗਰਮ ਗੈਂਗਸਟਰਾਂ ਅਤੇ ਅਪਰਾਧੀਆਂ ਵਿਰੁੱਧ ਰਣਨੀਤੀ ਘੜਨ ਅਤੇ ਕਾਰਜ ਯੋਜਨਾ ਤਿਆਰ ਕਰਨ ਬਾਰੇ ਵਿਚਾਰਚਰਚਾ ਕੀਤੀ ਗਈ।
ਮੀਟਿੰਗ ਦੌਰਾਨ ਉਕਤ ਖੇਤਰਾਂ ਵਿੱਚ ਗੈਂਗਸਟਰਾਂ ਦੀਆਂ ਗਤੀਵਿਧੀਆਂ ਖਿਲਾਫ਼ ਰਣਨੀਤੀ ਤਿਆਰ ਕਰਨ ਅਤੇ ਉਨ੍ਹਾਂ ਵੱਲੋਂ ਕੀਤੇ ਜਾਂਦੇ ਕਤਲੇਆਮ, ਕਤਲ ਦੀ ਕੋਸ਼ਿਸ਼, ਜਬਰਨ ਵਸੂਲੀ ਆਦਿ ਅਪਰਾਧਾਂ ਨੂੰ ਨੱਥ ਪਾਉਣ ਸਬੰਧੀ ਵਿਸਥਾਰਪੂਰਵਕ ਵਿਚਾਰ-ਚਰਚਾ ਕੀਤੀ ਗਈ।
ਇੱਥੇ ਅਜਿਹੀਆਂ ਉਦਾਹਰਣਾਂ ਹਨ ਜਿੱਥੇ ਅਪਰਾਧੀ ਜੇਲ੍ਹ ਵਿੱਚੋਂ ਸਨਸਨੀਖੇਜ਼ ਅਪਰਾਧਾਂ ਨੂੰ ਅੰਜ਼ਾਮ ਦੇਣ ਦੀ ਸਾਜਿਸ਼ ਰਚਣ ਅਤੇ ਯੋਜਨਾਬੰਦੀ ਕਰਨ ਵਿੱਚ ਸ਼ਾਮਲ ਪਾਏ ਗਏ ਹਨ। ਹਾਲ ਹੀ ਵਿੱਚ ਸੰਪਤ ਨੇਹਰਾ ਰਾਜਸਥਾਨ ਵਿੱਚ 3 ਵਿਅਕਤੀਆਂ ਦੀ ਹੱਤਿਆ ਵਿੱਚ ਸ਼ਾਮਲ ਪਾਇਆ ਗਿਆ ਸੀ ਜਦੋਂ ਕਿ ਉਹ ਹੁਸ਼ਿਆਰਪੁਰ ਜੇਲ੍ਹ ਵਿੱਚ ਬੰਦ ਸੀ। ਇਸੇ ਤਰ੍ਹਾਂ ਰਾਜੀਵ ਰਾਜਾ ਨੇ ਮੱਧ ਪ੍ਰਦੇਸ਼ ਤੋਂ ਦੇਸੀ ਹਥਿਆਰ ਖ਼ਰੀਦੇ ਜਦੋਂ ਉਹ ਨਾਭਾ ਜੇਲ੍ਹ ਵਿੱਚ ਬੰਦ ਸੀ। ਲਾਰੇਂਸ ਬਿਸ਼ਨੋਈ ਨੇ ਰਾਜਸਥਾਨ ਦੀ ਜੇਲ੍ਹ `ਚੋਂ ਫਰੀਦਕੋਟ ਵਿੱਚ ਨੌਜਵਾਨ ਕਾਂਗਰਸੀ ਆਗੂ ਗੁਰਲਾਲ ਸਿੰਘ ਦੀ ਹੱਤਿਆ ਦੀ ਯੋਜਨਾ ਬਣਾਈ ਅਤੇ ਇਸਨੂੰ ਅੰਜਾਮ ਦਿੱਤਾ। ਉਹ ਕਨੇਡਾ ਅਤੇ ਯੂਕੇ ਤੋਂ ਆਪਣੇ ਸਾਥੀਆਂ ਰਾਹੀਂ ਜ਼ਬਰਨ ਵਸੂਲੀ ਸਬੰਧੀ ਕਾਲਾਂ ਕਰਨ ਵਿੱਚ ਵੀ ਸ਼ਾਮਲ ਰਿਹਾ ਹੈ।
ਅਧਿਕਾਰੀਆਂ ਨੇ ਪੰਜਾਬ ਅਤੇ ਹਰਿਆਣਾ ਦੀਆਂ ਵੱਖ ਵੱਖ ਜੇਲ੍ਹਾਂ ਵਿਚ ਬੰਦ ਅਪਰਾਧੀਆਂ ਦੀਆਂ ਗਤੀਵਿਧੀਆਂ `ਤੇ ਰੋਕ ਲਗਾਉਣ ਲਈ ਯੋਜਨਾਵਾਂ ਬਾਰੇ ਵਿਚਾਰ-ਵਟਾਂਦਰਾ ਵੀ ਕੀਤਾ।
ਅਧਿਕਾਰੀਆਂ ਨੇ ਅਸਲਾ ਐਕਟ ਵਿੱਚ ਨਾਜਾਇਜ਼ ਹਥਿਆਰਾਂ ਦੀ ਤਸਕਰੀ ਅਤੇ ਅਪਰਾਧੀਆਂ ਨੂੰ ਅਸਲਾ ਸਪਲਾਈ ਕਰਨ ਵਿੱਚ ਲਾਇਸੰਸਸ਼ੁਦਾ ਅਸਲਾ ਡੀਲਰਾਂ ਦੁਆਰਾ ਇਸ ਦੀ ਦੁਰਵਰਤੋਂ ਸਬੰਧੀ ਚਿੰਤਾ ਜ਼ਾਹਰ ਕੀਤੀ। ਅਜਿਹੀਆਂ ਰਿਪੋਰਟਾਂ ਸਾਹਮਣੇ ਆਈਆਂ ਹਨ ਕਿ ਪੰਜਾਬ ਦੇ ਗੰਨ ਹਾਊਸ ਮਾਲਕ ਐਮ.ਪੀ. ਅਤੇ ਉੱਤਰ ਪ੍ਰਦੇਸ਼ ਸਮੇਤ ਵੱਖ ਵੱਖ ਰਾਜਾਂ ਵਿੱਚ ਨਾਜਾਇਜ਼ ਹਥਿਆਰ ਬਣਾਉਣ ਵਾਲਿਆਂ ਨੂੰ ਅਸਲਾ ਮੁਹੱਈਆ ਕਰਵਾ ਰਹੇ ਹਨ।
ਕਈ ਵਾਰ ਅਜਿਹੀਆਂ ਘਟਨਾਵਾਂ ਸਾਹਮਣੇ ਆਈਆਂ ਹਨ, ਜਦੋਂ ਅਪਰਾਧੀ ਵਿਦੇਸ਼ ਯਾਤਰਾ ਲਈ ਪਾਸਪੋਰਟ ਬਣਾਉਣ ਵਾਸਤੇ ਜਾਅਲੀ ਪਛਾਣ ਦੀ ਵਰਤੋਂ ਕਰਦੇ ਪਾਏ ਗਏ ਸਨ। ਫ਼ਰਜ਼ੀ ਦਸਤਾਵੇਜ਼ ਬਣਾਉਣ ਵਿਚ ਸ਼ਾਮਲ ਅਜਿਹੇ ਟਰੈਵਲ ਏਜੰਟਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਖਿਲਾਫ਼ ਸਖ਼ਤ ਕਾਰਵਾਈ ਕਰਨ ਦਾ ਫੈਸਲਾ ਕੀਤਾ ਗਿਆ ਹੈ।
ਇਹਨਾਂ ਖੇਤਰਾਂ ਵਿਚ ਸਰਗਰਮ ਅਤਿ ਲੋੜੀਂਦੇ ਫਰਾਰ ਅਪਰਾਧੀਆਂ ਦੀ ਸੂਚੀ ਬਣਾਉਣ ਅਤੇ ਉਨ੍ਹਾਂ ਦੀ ਗ੍ਰਿਫਤਾਰੀ ਲਈ ਜਾਣਕਾਰੀ ਦੇਣ ਵਾਲੇ ਨੂੰ ਇਨਾਮ ਦੇਣ ਦਾ ਵੀ ਫੈਸਲਾ ਕੀਤਾ ਗਿਆ ਹੈ। ਨਵੀਨਤਮ ਤਕਨਾਲੋਜੀ ਦੀ ਵਰਤੋਂ ਨਾਲ ਜਾਣਕਾਰੀ ਨੂੰ ਅਸਲ ਸਮੇਂ `ਤੇ ਸਾਂਝਾ ਕਰਨ `ਤੇ ਜ਼ੋਰ ਦਿੱਤਾ ਗਿਆ। ਇਹ ਵੀ ਫੈਸਲਾ ਕੀਤਾ ਗਿਆ ਕਿ ਗੈਂਗਸਟਰਾਂ ਖਿਲਾਫ ਕਾਰਵਾਈ ਦੀ ਤਾਜ਼ਾ ਸਥਿਤੀ ਸਬੰਧੀ ਅਪਡੇਟ ਲਈ ਸੀਨੀਅਰ ਪੁਲਿਸ ਅਧਿਕਾਰੀਆਂ ਦੀਆਂ ਸਾਂਝੀਆਂ ਅੰਤਰ-ਰਾਜੀ ਤਿਮਾਹੀ ਮੀਟਿੰਗਾਂ ਕਰਨ ਦਾ ਵੀ ਫੈਸਲਾ ਕੀਤਾ ਗਿਆ।
ਡੀਜੀਪੀ ਪੰਜਾਬ ਦਿਨਕਰ ਗੁਪਤਾ ਨੇ ਸੁਝਾਅ ਦਿੱਤਾ ਕਿ ਖੇਤਰ ਦੇ ਸਰਗਰਮ ਗੈਂਗਸਟਰਾਂ ਅਤੇ ਅਪਰਾਧਿਕ ਗਿਰੋਹਾਂ ਦੀਆਂ ਗਤੀਵਿਧੀਆਂ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਗੁਆਂਢੀ ਸੂਬਿਆਂ ਦੇ ਜ਼ਿਲ੍ਹਾ ਪੁਲਿਸ ਮੁਖੀਆਂ ਨਾਲ ਤਿਮਾਹੀ ਜਾਂ ਦੋ-ਮਹੀਨਾਵਾਰ ਮੀਟਿੰਗ ਕਰਨੀ ਚਾਹੀਦੀ ਹੈ।
ਉਹਨਾਂ ਇਹ ਵੀ ਦੱਸਿਆ ਕਿ ਜੇਲ੍ਹਾਂ ਵਿੱਚੋਂ ਆਪਰਾਧਿਕ ਕਾਰਵਾਈਆਂ ਨੂੰ ਅੰਜ਼ਾਮ ਦੇਣ ਵਾਲੇ ਗੈਂਗਸਟਰਾਂ ਨੂੰ ਸੂਬੇ ਤੋਂ ਬਾਹਰ ਦੀਆਂ ਜੇਲ੍ਹਾਂ ਵਿੱਚ ਤਬਦੀਲ ਕੀਤਾ ਜਾਣਾ ਚਾਹੀਦਾ ਹੈ।
ਡੀਜੀਪੀ ਪੰਜਾਬ ਨੇ ਸੰਗਠਿਤ ਅਪਰਾਧ ਵਾਲੇ ਗਿਰੋਹਾਂ ਦੀਆਂ ਗਤੀਵਿਧੀਆਂ ਨੂੰ ਰੋਕਣ ਲਈ ਮਹਾਰਾਸ਼ਟਰ ਕੰਟਰੋਲ ਆਫ ਆਰਗੇਨਾਈਜ਼ਡ ਕ੍ਰਾਈਮ ਐਕਟ (ਮਕੋਕਾ) ਵਰਗੇ ਕਾਨੂੰਨ ਬਣਾਉਣ ਦੀ ਜ਼ਰੂਰਤ `ਤੇ ਵੀ ਜ਼ੋਰ ਦਿੱਤਾ।
ਇਸ ਦੌਰਾਨ, ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ (ਯੂਟੀ) ਦੇ ਪੁਲਿਸ ਅਧਿਕਾਰੀਆਂ ਨੇ ਮੌਜੂਦਾ ਸਮੇਂ ਇਸ ਖੇਤਰ ਵਿਚ ਸਰਗਰਮ ਵੱਖ-ਵੱਖ ਗਿਰੋਹਾਂ ਸਬੰਧੀ ਜਾਣਕਾਰੀ ਵੀ ਸਾਂਝੀ ਕੀਤੀ।
- #aap : ਹੁਸ਼ਿਆਰਪੁਰ ਹਲਕਾ ਨੂੰ ਡਾ. ਰਾਜ ਸਰੀਖੇ ਨੇਤਾ ਦੀ ਜ਼ਰੂਰਤ- ਡਾ. ਰਵਜੋਤ
by Adesh Parminder Singh
- भाजपा प्रत्याशी श्रीमती अनीता सोमप्रकाश ने धार्मिक स्थानों पर नतमस्तक होकर लिया संतों का आशीर्वाद
by Adesh Parminder Singh
- LATEST : 30,000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
by Adesh Parminder Singh
- LATEST : VB arrests Patwari, his accomplice for taking Rs 3,500 bribe
by Adesh Parminder Singh
- दिल्ली हाई कोर्ट से सीएम केजरीवाल को नहीं मिली राहत
by Adesh Parminder Singh
- ਵੱਡੀ ਖ਼ਬਰ : ਕਾਂਗਰਸ ਨੂੰ ਵੱਡਾ ਝਟਕਾ ! ਰਵਨੀਤ ਸਿੰਘ ਬਿੱਟੂ ਭਾਰਤੀ ਜਨਤਾ ਪਾਰਟੀ ‘ਚ ਹੋਏ ਸ਼ਾਮਲ
by Adesh Parminder Singh
- ਵੱਡੀ ਖ਼ਬਰ : ਕਾਂਗਰਸ ਨੂੰ ਵੱਡਾ ਝਟਕਾ ! ਰਵਨੀਤ ਸਿੰਘ ਬਿੱਟੂ ਭਾਰਤੀ ਜਨਤਾ ਪਾਰਟੀ ‘ਚ ਹੋਏ ਸ਼ਾਮਲ
by Adesh Parminder Singh
- DC_HOSHIARPUR : ਐਪਿਕ ਤੋਂ ਇਲਾਵਾ 12 ਹੋਰ ਦਸਤਾਵੇਜ਼ਾਂ ਨਾਲ ਕਿਸੇ ਇਕ ਨੂੰ ਦਿਖਾ ਕੇ ਪਾਈ ਜਾ ਸਕਦੀ ਹੈ ਵੋਟ
by Adesh Parminder Singh
- DC_HOSHIARPUR : ਸਮੂਹ ਰਾਜਨੀਤਕ ਪਾਰਟੀਆਂ ਆਦਰਸ਼ ਚੋਣ ਜ਼ਾਬਤੇ ਦੇ ਨਿਯਮਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ : ਕੋਮਲ ਮਿੱਤਲ
by Adesh Parminder Singh
- DC_HOSHIARPUR : ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਕਿਸੇ ਵੀ ਕੀਮਤ ’ਤੇ ਨਹੀਂ ਕੀਤੀ ਜਾਵੇਗੀ ਬਰਦਾਸ਼ਤ : ਕੋਮਲ ਮਿੱਤਲ
by Adesh Parminder Singh
- ਅੰਮ੍ਰਿਤਪਾਲ ਸਿੰਘ ਦੀ ਹਾਲਤ ਕਾਫੀ ਗੰਭੀਰ ਬਣੀ
by Adesh Parminder Singh
- ਬਿੱਲ ਦਾ ਭੁਗਤਾਨ ਕਰਨ ਬਦਲੇ 15,000 ਰੁਪਏ ਰਿਸ਼ਵਤ ਲੈਂਦਾ ਈ.ਐਸ.ਆਈ. ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ
by Adesh Parminder Singh
- ਹੁਸ਼ਿਆਰਪੁਰ ਲੋਕ ਸਭਾ ਤੋਂ ਐਮ.ਪੀ. ਦੀ ਚੌਣ ਲੜਨ ਲਈ ਕਾਂਗਰਸੀ ਕੌਂਸਲਰ ਗੁਰਮੀਤ ਰਾਮ ਸਿੱਧੂ ਨੇ ਟਿਕਟ ਕੀਤੀ ਅਪਲਾਈ
by Adesh Parminder Singh
- ਸ਼ਿਕਾਰੀ ਖੁੱਦ ਸ਼ਿਕਾਰ ਹੋ ਗਿਆ, FIR ਬਦਲੇ ਰਿਸ਼ਵਤ ਲੈਂਦਾ ਪੁਲਿਸ ਇੰਸਪੈਕਟਰ ਵਿਜੀਲੈਂਸ ਦੇ ਵਿਛਾਏ ਜਾਲ ਚ ਫਸਿਆ,ਕੀਤਾ ਕਾਬੂ
by Adesh Parminder Singh
- ਸੱਤ ਮਹੀਨੇ ਪਹਿਲਾਂ 25 ਲੱਖ ਰੁਪਏ ਕਰਜ਼ਾ ਲੈ ਕੇ ਕੈਨੇਡਾ ਗਏ ਨੌਜਵਾਨ ਦੀ ਮੌਤ
by Adesh Parminder Singh
- LATEST NEWS : ਪੰਜਾਬ ਸਰਕਾਰ ਵੱਲੋਂ ‘ਵਨ ਟਾਈਮ ਸੈਟਲਮੈਂਟ ਸਕੀਮ’ ਤਹਿਤ ਵਪਾਰੀਆਂ ਨੂੰ ਵੱਡੀ ਰਾਹਤ : ਡਾ. ਨਵਜੋਤ ਸ਼ਰਮਾ
by Adesh Parminder Singh
- बड़ी खबर : 2 दिन पहले मान सरकार ने हॉकी खिलाड़ी वरुण कुमार को DSP बनाया था, अब एक महिला (22 ) ने बलात्कार का आरोप लगाया
by Adesh Parminder Singh
- बड़ी ख़बर : MP में जोरदार विस्फोट, 13 लोगों की मौत, 60 से अधिक लोग घायल
by Adesh Parminder Singh
- LATEST : ਕੈਬਨਿਟ ਮੰਤਰੀ ਈ.ਟੀ.ਓ ਅਤੇ ਵਿਧਾਇਕ ਘੁੰਮਣ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਦਸੂਹਾ ਤੋਂ ਬੱਸ ਕੀਤੀ ਰਵਾਨਾ
by Adesh Parminder Singh
- ਰੈੱਡ ਕਰਾਸ ਵਿਖੇ ਅਵਿਨਾਸ਼ ਰਾਏ ਖੰਨਾ ਨੇ ਲੇਖ ਰਚਨਾ ਦੇ ਜੇਤੂਆਂ ਨੂੰ ਕੀਤਾ ਸਨਮਾਨਿਤ
by Adesh Parminder Singh
- #VIGILANCE_BUREAU :ਮੈਡੀਕਲ ਅਫਸਰ ਭਰਤੀ ਘੁਟਾਲਾ; ਸਿਹਤ ਵਿਭਾਗ ਨੇ ਪੁਲਿਸ ਨੂੰ ਕਸੂਰਵਾਰ ਉਮੀਦਵਾਰਾਂ ਖਿਲਾਫ ਕਾਰਵਾਈ ਕਰਨ ਲਈ ਕਿਹਾ
by Adesh Parminder Singh
- ਵੱਡੀ ਖ਼ਬਰ : ਸੁਪਰੀਮ ਕੋਰਟ ਨੇ ਚੰਡੀਗੜ੍ਹ ਮੇਅਰ ਦੀ ਚੋਣ ਨੂੰ ਲੋਕਤੰਤਰ ਦਾ ਕਤਲ ਕਰਾਰ ਦਿੱਤਾ, ਕਿਹਾ ਇਸ ਵਿਅਕਤੀ ‘ਤੇ ਮੁਕੱਦਮਾ ਚਲਾਇਆ ਜਾਣਾ ਚਾਹੀਦਾ
by Adesh Parminder Singh
- IMP. WATCH VIDEO : #DC_HOSHIARPUR : ਆਪ ਦੀ ਸਰਕਾਰ ਆਪ ਦੇ ਦੁਆਰ” ਤਹਿਤ ਸਪੈਸ਼ਲ ਕੈਂਪਾ ਸਬੰਧੀ ਬੇਹੱਦ ਮਹੱਤਵਪੂਰਨ ਜਾਣਕਾਰੀ : ਕੋਮਲ ਮਿੱਤ
by Adesh Parminder Singh
- बड़ी खबर : AAP नेता संजय सिंह को कोर्ट से अनुमति के बावजूद राज्यसभा सदस्य के तौर पर आज नहीं ले पाए शपथ, चेयरमैन धनखड़ ने कर दिया यह काम !
by Adesh Parminder Singh
- LATEST ਵੱਡੀ ਖ਼ਬਰ : Lok Sabha Elections 2024 : ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਚੋਣ ਕਮਿਸ਼ਨ (EC) ਨੇ ਸਿਆਸੀ ਪਾਰਟੀਆਂ ਨੂੰ ਸਖ਼ਤ ਹਦਾਇਤਾਂ ਜਾਰੀ
by Adesh Parminder Singh
- #WATCH VIDEO : BREAKING NEWS : Jharkhand Floor Test : CM चंपाई सोरेन ने साबित किया बहुमत, हेमंत सोरेन ने कहा…
by Adesh Parminder Singh
- ਵੱਡੀ ਖ਼ਬਰ : #CANADA_GOVT : ਵਿਦੇਸ਼ੀ ਨਾਗਰਿਕਾਂ ਨੂੰ ਕੈਨੇਡਾ ‘ਚ ਘਰ ਖਰੀਦਣ ‘ਤੇ ਦੋ ਸਾਲਾਂ ਲਈ ਪਾਬੰਦੀ
by Adesh Parminder Singh
- ਵੱਡੀ ਖ਼ਬਰ : ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗੁਵਾਈ ਚ 11 ਨੂੰ ਖਡੂਰ ਸਾਹਿਬ ਚ ਮਹਾਰੈਲੀ, ਕਈ ਸਿਆਸੀ ਧਮਾਕੇ ਹੋਣਗੇ
by Adesh Parminder Singh
- बड़ी खबर : कांग्रेस ने पार्टी की उम्मीदवारी हासिल करने के इच्छुक लोगों के लिए एक पोर्टल की शुरुआत की, आप भी कर सकते हैं आवेदन
by Adesh Parminder Singh
- बड़ी ख़बर : 21 वर्ष की आयु पूरी करने वाली महिलाओं के बैंक खातों में 1,000 रुपये आएँगे, ONLINE आवेदन आज सोमवार 5 फरवरी से भरे जाएंगे
by Adesh Parminder Singh
EDITOR
CANADIAN DOABA TIMES
Email: editor@doabatimes.com
Mob:. 98146-40032 whtsapp
Like this:
Like Loading...
Advertisements
Advertisements
Advertisements
Advertisements
Advertisements