LETEST..85ਵੀਂ ਸੰਵਿਧਾਨਕ ਸੋਧ ਨੂੰ ਪੂਰਨ ਰੂਪ ਵਿੱਚ ਲਾਗੂ ਕਰਵਾਉਣ ਲਈ ਵਿਧਾਨ ਸਭਾ ਹਲਕਾ ਚੱਬੇਵਾਲ ਦੇ ਵਿਧਾਇਕ ਰਾਜ ਕੁਮਾਰ ਚੱਬੇਵਾਲ ਦਾ 28 ਮਾਰਚ ਨੂੰ ਕੀਤਾ ਜਾਵੇਗਾ ਘਿਰਾਓ


ਹਸ਼ਿਆਰਪੁਰ 26 ਮਾਰਚ : 85ਵੀਂ ਸੰਵਿਧਾਨਕ ਸੋਧ ਨੂੰ ਪੂਰਨ ਰੂਪ ਵਿੱਚ ਲਾਗੂ ਕਰਵਾਉਣ ਲਈ ਵਿਧਾਨ ਸਭਾ ਹਲਕਾ ਚੱਬੇਵਾਲ ਦੇ ਵਿਧਾਇਕ ਰਾਜ ਕੁਮਾਰ ਚੱਬੇਵਾਲ ਦਾ ਘਿਰਾਓ ਕੀਤਾ ਜਾਵੇਗਾ।
ਐੱਸ.ਸੀ./ਬੀ.ਸੀ.ਅਧਿਆਪਕ ਯੂਨੀਅਨ ਪੰਜਾਬ ਦੇ ਜਨਰਲ ਸਕੱਤਰ ਬਲਜੀਤ ਲਛਮਣ ਸਿੰਘ ਨਬੀਪੁਰ ਅਤੇ ਜ਼ਿਲ੍ਹਾ ਪ੍ਰਧਾਨ ਹੁਸ਼ਿਆਰਪੁਰ ਕੁਲਵੰਤ ਸਿੰਘ ਜਲੋਟਾ ਨੇ ਇੱਕ ਪ੍ਰੈਸ ਬਿਆਨ ਰਾਹੀਂ ਦੱਸਿਆ ਕਿ ਸੂਬਾ ਪ੍ਰਧਾਨ ਬਲਜੀਤ ਸਿੰਘ ਸਲਾਣਾ ਦੀ ਅਗਵਾਈ ਵਿੱਚ ਆਪਣੀਆਂ ਸੰਵਿਧਾਨਕ ਅਤੇ ਹੱਕੀ ਮੰਗਾਂ ਮਨਵਾਉਣ ਲਈ ਉਲੀਕੇ ਸੰਘਰਸ਼ ਦੇ ਤਹਿਤ ਵਿਧਾਇਕ ਹਲਕਾ ਚੱਬੇਵਾਲ ਰਾਜ ਕੁਮਾਰ ਚੱਬੇਵਾਲ ਦੇ ਦਫਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।ਜਿਸ ਵਿੱਚ ਜਥੇਬੰਦੀ ਦੀਆਂ ਮੁੱਖ ਮੰਗਾਂ 85ਵੀਂ ਸੰਵਿਧਾਨਕ ਸੋਧ ਨੂੰ 17 ਜੂਨ 1995 ਤੋਂ ਲਾਗੂ ਕਰਵਾਉਣਾ ,ਰਿਜ਼ਰਵੇਸ਼ਨ ਐਕਟ 2021 ਵਿੱਚ ਸਿੱਧੀ ਭਰਤੀ/ਤਰੱਕੀ ਵਿੱਚ ਅਬਾਦੀ ਦੇ ਅਨੁਪਾਤ ਅਨੁਸਾਰ ਰਾਖਵਾਂਕਰਨ ਲਾਗੂ ਕਰਵਾਉਣਾ ,ਸਮੂਹ ਵਿਭਾਗਾਂ ਵਿੱਚ ਜੰਜੂਆ ਜੱਜਮੈਂਟ ਅਨੁਸਾਰ ਤਿਆਰ ਕੀਤੀਆਂ ਸੀਨੀਆਰਤਾ ਸੂਚੀਆਂ ਨੂੰ ਰੱਦ ਕਰਵਾਉਣਾ ਅਤੇ 85ਵੀਂ ਸੰਵਿਧਾਨਕ ਸੋਧ ਅਨੁਸਾਰ ਸੀਨੀਆਰਤਾ ਸੂਚੀਆਂ ਤਿਆਰ ਕਰਵਾ ਕੇ ਬੈਕਲਾਗ ਦੀ ਭਰਤੀ ਕਰਵਾਉਣਾ, ਮੰਡਲ ਕਮਿਸ਼ਨ ਰਿਪੋਰਟ ਲਾਗੂ ਕਰਵਾਉਣੀ, 10.10.2014 ਦੇ ਗ਼ੈਰਸੰਵਿਧਾਨਿਕ ਪੱਤਰ ਨੂੰ ਰੱਦ ਕਰਵਾਉਣਾ, ਵਿਦਿਆਰਥੀਆਂ ਦੇ ਪਿਛਲੇ ਸਾਲਾਂ ਦੇ ਰੁਕੇ ਵਜ਼ੀਫ਼ੇ ਜਾਰੀ ਕਰਾਉਣੇ, ਸਿੱਧੀ ਭਰਤੀ ਅਤੇ ਤਰੱਕੀਆਂ ਸਮੇਂ ਰਾਖਵਾਂਕਰਨ ਨੀਤੀ ਅਤੇ ਰੋਸਟਰ ਨਿਯਮਾਂ ਨੂੰ ਸਹੀ ਰੂਪ ਵਿੱਚ ਲਾਗੂ ਕਰਵਾਉਣਾ, ਪੁਰਾਣੀ ਪੈਨਸ਼ਨ ਬਹਾਲੀ, ਪੇ ਕਮਿਸ਼ਨ ਦੀ ਰਿਪੋਰਟ ਲਾਗੂ ਕਰਵਾਉਣਾ ਅਤੇ ਪੈਂਡਿੰਗ ਡੀ.ਏ. ਦੀਆਂ ਕਿਸ਼ਤਾਂ ਜਾਰੀ ਕਰਵਾਉਣ ਆਦਿ ਮੰਗਾਂ ਨੂੰ ਮਨਵਾਉਣ ਲਈ ਮਿਤੀ 28/03/2021 ਨੂੰ ਹਲਕਾ ਚੱਬੇਵਾਲ ਦੇ ਵਿਧਾਇਕ ਰਾਜ ਕੁਮਾਰ ਚੱਬੇਵਾਲ ਦੇ ਦਫ਼ਤਰ ਦੇ ਘਿਰਾਓ ਉਪਰੰਤ ਰੋਸ ਮਾਰਚ ਵੀ ਕੀਤਾ ਜਾਵੇਗਾ।ਇਸ ਸਮੇਂ ਜਿਲ੍ਹਾ ਹੁਸ਼ਿਆਰਪੁਰ ਸੀਨੀਅਰ ਮੀਤ ਪ੍ਰਧਾਨ ਅਮਰਜੀਤ ਸਿੰਘ,ਜਨਰਲ ਸਕੱਤਰ ਵਿਪਨ ਸਨਿਆਲ, ਖਜ਼ਾਨਚੀ ਫਤਹਿ ਸਿੰਘ,ਸਟੇਟ ਕਮੇਟੀ ਮੈਂਬਰ ਸੁਖਦੇਵ ਕਾਜਲ,ਇੰਦਰ ਸੁਖਦੀਪ ਸਿੰਘ,ਜ਼ਿਲਾ ਕਮੇਟੀ ਮੈਂਬਰ ਮਨਜੀਤ ਸਿੰਘ,ਦਿਲਬਾਗ ਸਿੰਘ, ਪਰਮਿੰਦਰ ਸਿੰਘ, ਫਤਿਹ ਸਿੰਘ ਅਤੇ ਹੋਰ ਆਗੂ ਹਾਜ਼ਰ ਸਨ।

Edited by :CHOUDHARY

News
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply