ਔਰਤਾਂ ਨੂੰ ਸਰਕਾਰੀ ਬੱਸਾਂ ’ਚ ਮੁਫ਼ਤ ਸਫ਼ਰ, ਡਾ. ਰਾਜ ਕੁਮਾਰ ਨੇ ਹੁਸ਼ਿਆਰਪੁਰ ਬੱਸ ਸਟੈਂਡ ਤੋਂ ਜਲੰਧਰ ਨੂੰ ਜਾਣ ਵਾਲੀ ਬੱਸ ਨੂੰ ਝੰਡੀ ਦੇ ਕੇ ਕੀਤਾ ਰਵਾਨਾ

ਔਰਤਾਂ ਨੂੰ ਸਰਕਾਰੀ ਬੱਸਾਂ ’ਚ ਮੁਫ਼ਤ ਸਫ਼ਰ
ਪੰਜਾਬ ਸਰਕਾਰ ਵਲੋਂ ਮਹਿਲਾ ਸਸ਼ਕਤੀਕਰਨ ਦੇ ਖੇਤਰ ’ਚ ਵੱਡੀ ਪੁਲਾਂਘ : ਡਾ. ਰਾਜ ਕੁਮਾਰ ਚੱਬੇਵਾਲ
ਰੋਜ਼ਾਨਾ ਕਰੀਬ 2.5 ਲੱਖ ਮਹਿਲਾ ਮੁਸਾਫ਼ਰਾਂ ਨੂੰ ਮਿਲੇਗੀ ਵੱਡੀ ਸਹੂਲਤ
ਸਰਕਾਰੀ ਬੱਸਾਂ ’ਚ ਮੁਫ਼ਤ ਸਫ਼ਰ ਵਿਦਿਆਰਥਣਾਂ, ਨੌਕਰੀ ਪੇਸ਼ੇ ਅਤੇ ਕੰਮਕਾਜ ਵਾਲੀਆਂ ਔਰਤਾਂ ਸਮੇਤ ਆਮ ਮਹਿਲਾਵਾਂ ਨੂੰ ਕਰੇਗਾ ਹੋਰ ਸਸ਼ਕਤ
ਬੱਸਾਂ ’ਚ ਲੱਗ ਰਹੇ ਜੀ.ਪੀ.ਐਸ. ਅਤੇ ‘ਪੈਨਿਕ ਬਟਨ’ ਔਰਤਾਂ ਲਈ ਕਿਸੇ ਵੀ ਅਣਸੁਖਾਵੇਂ ਹਾਲਾਤ ’ਚ ਤੁਰੰਤ ਮਦਦ ਬਨਾਉਣਗੇ ਯਕੀਨੀ
ਡਾ. ਰਾਜ ਕੁਮਾਰ ਨੇ ਹੁਸ਼ਿਆਰਪੁਰ ਬੱਸ ਸਟੈਂਡ ਤੋਂ ਜਲੰਧਰ ਨੂੰ ਜਾਣ ਵਾਲੀ ਬੱਸ ਨੂੰ ਝੰਡੀ ਦੇ ਕੇ ਕੀਤਾ ਰਵਾਨਾ
ਹੁਸ਼ਿਆਰਪੁਰ, 1 ਅਪ੍ਰੈਲ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਚੰਡੀਗੜ੍ਹ ਤੋਂ ਮਹਿਲਾਵਾਂ ਨੂੰ ਪੀ.ਆਰ.ਟੀ.ਸੀ. ਅਤੇ ਪੰਜਾਬ ਰੋਡਵੇਜ ਦੀਆਂ ਬੱਸਾਂ ਵਿੱਚ ਮੁਫ਼ਤ ਸਫ਼ਰ ਦੀ ਸਹੂਲਤ ਦੀ ਵਰਚੂਅਲ ਤਰੀਕੇ ਨਾਲ ਸ਼ੁਰੂਆਤ ਕਰਨ ਉਪਰੰਤ ਹਲਕਾ ਚੱਬੇਵਾਲ ਤੋਂ ਵਿਧਾਇਕ ਡਾ. ਰਾਜ ਕੁਮਾਰ ਨੇ ਭਗਵਾਨ ਵਾਲਮੀਕਿ ਅੰਤਰਰਾਜੀ ਬੱਸ ਸਟੈਂਡ ਤੋਂ ਪੰਜਾਬ ਰੋਡਵੇਜ਼ ਦੀ ਬੱਸ ਨੂੰ ਝੰਡੀ ਦੇ ਕੇ ਮੁਫ਼ਤ ਬੱਸ ਸਫਰ ਸਕੀਮ ਦੀ ਸ਼ੁਰੂਆਤ ਕਰਵਾਈ।
ਸਥਾਨਕ ਬੱਸ ਅੱਡੇ ਤੋਂ ਜਲੰਧਰ ਨੂੰ ਜਾਣ ਵਾਲੀ ਪੰਜਾਬ ਰੋਡਵੇਜ਼ ਦੀ ਬੱਸ ਨੂੰ ਝੰਡੀ ਦੇਣ ਤੋਂ ਪਹਿਲਾਂ ਵਿਧਾਇਕ ਡਾ. ਰਾਜ ਕੁਮਾਰ ਚੱਬੇਵਾਲ ਨੇ ਬੱਸ ਵਿੱਚ ਸਫ਼ਰ ਕਰਨ ਵਾਲੀਆਂ ਔਰਤਾਂ ਨਾਲ ਗੱਲਬਾਤ ਵੀ ਕੀਤੀ ਜਿਨ੍ਹਾਂ ਨੇ ਪੰਜਾਬ ਸਰਕਾਰ ਦੇ ਇਸ ਮਹਿਲਾਵਾਂ ਪੱਖੀ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਡਾ. ਰਾਜ ਕੁਮਾਰ ਚੱਬੇਵਾਲ ਨੇ ਇਸ ਮੌਕੇ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪਿਛਲੇ ਚਾਰ ਸਾਲਾਂ ਦੌਰਾਨ ਮਹਿਲਾ ਸਸ਼ਕਤੀਕਰਨ ਦੇ ਖੇਤਰ ਵਿੱਚ ਲਾਮਿਸਾਲ ਕਦਮ ਚੁੱਕੇ ਗਏ ਹਨ.

ਜਿਨ੍ਹਾਂ ਵਿੱਚ ਮਹਿਲਾਵਾਂ ਨੂੰ ਪੰਚਾਇਤੀ ਅਤੇ ਸ਼ਹਿਰੀ ਸਥਾਨਕ ਸਰਕਾਰਾਂ ਦੀਆਂ ਚੋਣਾਂ ’ਚ 50 ਫੀਸਦੀ ਰਾਖਵਾਂਕਰਨ ਵੀ ਸ਼ਾਮਲ ਹੈ।
ਮਹਿਲਾਵਾਂ ਨੂੰ ਮੁਫ਼ਤ ਬੱਸ ਸਫ਼ਰ ਸਬੰਧੀ ਡਾ. ਰਾਜ ਕੁਮਾਰ ਨੇ ਦੱਸਿਆ ਕਿ ਇਸ ਸਕੀਮ ਦਾ ਲਾਭ ਸੂਬੇ ਦੀ ਕਰੀਬ 1.50 ਕਰੋੜ ਦੀ ਮਹਿਲਾ ਵਸੋਂ ਨੂੰ ਮਿਲੇਗਾ ਜਿਨ੍ਹਾਂ ਵਿੱਚ ਵਿਦਿਆਰਥਣਾਂ, ਨੌਕਰੀ ਪੇਸ਼ੇ ਅਤੇ ਕੰਮਕਾਰ ਵਾਲੀਆ ਮਹਿਲਾਵਾਂ ਤੋਂ ਇਲਾਵਾ ਆਮ ਔਰਤਾਂ ਵੀ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਸੂਬੇ ਅੰਦਰ ਰੋਜ਼ਾਨਾ ਕਰੀਬ 2.50 ਲੱਖ ਔਰਤਾਂ ਬੱਸਾਂ ਵਿੱਚ ਸਫ਼ਰ ਕਰਦੀਆਂ ਹਨ ਜਿਨ੍ਹਾਂ ਨੂੰ ਪੰਜਾਬ ਸਰਕਾਰ ਦੀ ਇਸ ਸਹੂਲਤ ਨਾਲ ਵੱਡਾ ਫਾਇਦਾ ਮਿਲੇਗਾ। ਉਨ੍ਹਾਂ ਦੱਸਿਆ ਕਿ ਸਫ਼ਰ ਦੌਰਾਨ ਔਰਤਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਬੱਸਾਂ ਵਿੱਚ ਲੋੜੀਂਦੇ ਪ੍ਰਬੰਧ ਅਮਲ ਵਿੱਚ ਲਿਆਂਦੇ ਜਾ ਰਹੇ ਹਨ ਜਿਨ੍ਹਾਂ ਵਿੱਚ ਜੀ.ਪੀ.ਐਸ. ਅਤੇ ਵਿਸ਼ੇਸ਼ ਤੌਰ ’ਤੇ ‘ਪੈਨਿਕ ਬਟਨ’ ਸ਼ਾਮਲ ਕੀਤਾ ਗਿਆ ਹੈ ਤਾਂ ਜੋ ਕਿਸੇ ਵੀ ਅਣਸੁਖਾਵੀਂ ਹਾਲਤ ਵਿੱਚ ਫੌਰੀ ਤੌਰ ’ਤੇ ਮਦਦ ਅਤੇ ਰਾਹਤ ਯਕੀਨੀ ਬਣਾਈ ਜਾ ਸਕੇ। ਡਾ. ਰਾਜ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਸਕੀਮ ਦੇ ਸ਼ੁਰੂ ਹੋਣ ਨਾਲ ਹੁਣ ਵਿਦਿਆਰਥਣਾਂ ਨੂੰ ਸਰਕਾਰੀ ਬੱਸਾਂ ਵਿੱਚ ਸਫ਼ਰ ਲਈ ਬੱਸ ਪਾਸ ਬਨਾਉਣ ਦੀ ਜ਼ਰੂਰਤ ਨਹੀਂ ਪਵੇਗੀ ਅਤੇ ਉਹ ਆਪਣਾ ਰੋਜ਼ਾਨਾ ਦਾ ਸਫ਼ਰ ਮੁਫ਼ਤ ਕਰ ਸਕਣਗੀਆਂ।


ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਰਾਜ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮਹਿਲਾਵਾਂ ਨੂੰ ਸਰਕਾਰੀ ਨੌਕਰੀਆਂ ਵਿੱਚ 33 ਫੀਸਦੀ ਰਾਖਵਾਂਕਰਨ ਪ੍ਰਦਾਨ ਕੀਤਾ ਗਿਆ ਹੈ ਜੋ ਕਿ ਔਰਤਾਂ ਦੇ ਸਰਬਪੱਖੀ ਵਿਕਾਸ ਵਿੱਚ ਵੱਡਾ ਕਦਮ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੰਮ ਕਰਨ ਵਾਲੀਆਂ ਔਰਤਾਂ ਨੂੰ ਸੁਰੱਖਿਅਤ ਰਿਹਾਇਸ਼ ਪ੍ਰਦਾਨ ਕਰਨ ਦੇ ਮਕਸਦ ਨਾਲ ਸੂਬੇ ਦੇ ਵੱਖ-ਵੱਖ ਜ਼ਿਲਿ੍ਹਆਂ ਵਿੱਚ 7 ਹੋਸਟਲ ਸਥਾਪਿਤ ਕਰਨ ਦਾ ਫੈਸਲਾ ਲਿਆ ਗਿਆ ਹੈ ਜਿਸ ਨੂੰ ਅਮਲੀ ਜਾਮਾ ਪਹਿਨਾਉਣ ਲਈ 2021-22 ਦੇ ਬਜਟ ਵਿੱਚ 50 ਕਰੋੜ ਰੁਪਏ ਰੱਖੇ ਗਏ ਹਨ। ਇਸੇ ਦੌਰਾਨ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਮੁਫ਼ਤ ਬੱਸ ਸਫ਼ਰ ਔਰਤਾਂ ਦੀ ਰੋਜ਼ਮਰਾ ਦੀ ਜ਼ਿੰਦਗੀ ਵਿੱਚ ਲਾਹੇਵੰਦ ਸਾਬਤ ਹੋਵੇਗਾ ਜਿਸ ਤਹਿਤ ਸੂਬੇ ਵਿੱਚ ਰੋਜ਼ਾਨਾ ਸਫ਼ਰ ਕਰਨ ਵਾਲੀਆਂ ਵੱਡੀ ਗਿਣਤੀ ਵਿੱਚ ਔਰਤਾਂ ਨੂੰ ਇਸ ਸਹੂਲਤ ਦਾ ਫਾਇਦਾ ਮਿਲੇਗਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਕੁਮਾਰ ਪੰਚਾਲ, ਜੀ.ਐਮ. ਪੰਜਾਬ ਰੋਡਵੇਜ਼ ਹੁਸ਼ਿਆਰਪੁਰ ਰਣਜੀਤ ਸਿੰਘ ਬੱਗਾ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਮੁਕੇਸ਼ ਗੌਤਮ ਆਦਿ ਮੌਜੂਦ ਸਨ।

Advertisements
Advertisements
Advertisements
Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply