ਹਾੜੀ ਦੀ ਫਸ਼ਲ ਦੀ ਕਟਾਈ ਨੂੰ ਲੈ ਕੇ ਖੇਤੀ ਮਾਹਿਰਾਂ ਨੇ ਕਿਸਾਨਾਂ ਨੂੰ ਕੀਤਾ ਜਾਗਰੁਗ
ਕੋਵਿਡ-19 ਦੇ ਸੰਕਟ ਦਰਮਿਆਨ ਕਣਕ ਦੀ ਕਟਾਈ ਸਮੇਂ ਜ਼ਰੂਰੀ ਗੱਲਾਂ ਦਾ ਧਿਆਨ ਰੱਖਣਾ ਜ਼ਰੂਰੀ
ਪਠਾਨਕੋਟ, 4 ਅਪ੍ਰੈਲ (ਰਾਜਿੰਦਰ ਸਿੰਘ ਰਾਜਨ) : ਕਣਕ ਹਾੜੀ ਦੀ ਮੁੱਖ ਫਸਲ ਹੈ ਜੋ ਸਾਲ 2019-20 ਦੌਰਾਨ ਤਕਰੀਬਨ 35.20 ਲੱਖ ਹੈਕਟੇਅਰ ਰਕਬੇ ਵਿੱਚ ਬੀਜੀ ਗਈ ਸੀ ਅਤੇ ਕੁੱਲ 182 ਲੱਖ ਮੀਟਰਿਕ ਟਨ ਪੈਦਾਵਾਰ ਹੋਈ ।ਚਾਲੂ ਹਾੜ੍ਹੀ ਦੌਰਾਨ ਮੰਡੀਆਂ ਵਿੱਚ ਕਣਕ ਦੀ ਰਿਕਾਰਡ ਤੋੜ ਆਮਦ ਹੋਣ ਦੀ ਸੰਭਾਵਨਾ ਹੈ ਪਰ ਵਿਸ਼ਵ ਪੱਧਰ ਤੇ ਕਰੋਨਾ ਵਾਇਰਸ ਦੀ ਦੂਜੀ ਲਹਿਰ ਮਾਹਮਾਰੀ ਕਾਰਨ ਕਣਕ ਦੀ ਕਟਾਈ ਅਤੇ ਮੰਡੀਕਰਨ ਦਾ ਸੀਜਨ ਪਿਛਲੇ ਸਾਲ ਵਾਂਗ ਹੀ ਰਹਿਣ ਦੀ ਸੰਭਾਵਨਾ ਹੈ। ਇਸ ਲਈ ਸਮੂਹ ਕਿਸਾਨ ਭਰਾਵਾਂ ਨੂੰ ਕਣਕ ਦੀ ਕਟਾਈ ਅਤੇ ਮੰਡੀਕਰਨ ਲਈ ਵਿਸ਼ੇਸ਼ ਪ੍ਰਬੰਧ ਕਰਨ ਦੀ ਜ਼ਰੂਰਤ ਪੈ ਸਕਦੀ ਹੈ। ਕਿਸਾਨਾਂ ਨੂੰ ਪੰਜਾਬ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਕੀਤੀਆ ਹਦਾਇਤਾਂ ਦੀ ਪਾਲਣਾ ਕਰਨ ਨੂੰ ਯਕੀਨੀ ਬਨਾਉਣਾ ਪੈਣਾ ਹੈ। ਕਣਕ ਦੀ ਕਟਾਈ ਅਤੇ ਮੰਡੀਕਰਨ ਦੇ ਕੰਮ ਵਿੱਚ ਜ਼ਿਆਦਾ ਮਜ਼ਦੂਰਾਂ ਦੀ ਜ਼ਰੂਰਤ ਹੋਣ ਕਾਰਨ ਉਨਾਂ ਵਿੱਚ ਸਮਾਜਿਕ ਦੂਰੀ, ਸਾਫ ਸਫਾਈ ਦਾ ਧਿਆਨ ਵੀ ਰੱਖਣਾ ਪੈਣਾ ਹੈ। ਜੇਕਰ ਹੇਠ ਲਿਖੀਆਂ ਕੁਝ ਗੱਲਾਂ ਦਾ ਖਿਆਲ ਰੱਖਿਆ ਜਾਵੇ ਤਾਂ ਕਣਕ ਦੀ ਕਟਾਈ ਅਤੇ ਮੰਡੀਆਂ ਵਿੱਚ ਕਣਕ ਦੀ ਮੰਡੀਕਰਨ ਵਿੱਚ ਆਉਣ ਵਾਲੀਆਂ ਮੁਸ਼ਕਲਾ ਤੋਂ ਬਚਿਆ ਜਾ ਸਕਦਾ ਹੈ।
ਜਾਣਕਾਰੀ ਦਿੰਦਿਆਂ ਡਾ.ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ,ਪਠਾਨਕੋਟ ਨੇ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਦੇਖਿਆ ਗਿਆ ਹੈ ਕਿ ਕਣਕ ਦੀ ਕਟਾਈ ਸਮੇਂ ਬਿਜਲੀ ਦੀਆ ਤਾਰਾਂ ਢਿੱਲੀਆ ਹੋਣ,ਬਿਜਲੀ ਦੇ ਟਰਾਂਸਫਰ ਤੋਂ ਨਿਕਲੇ ਚਗਿਆੜਿਆ ਕਾਰਨ,ਮਜ਼ਦੂਰ ਦੁਆਰਾ ਸੁੱਟੀ ਸੁਲਗਦੀ ਬੀੜੀ ਸਿਗਰਟ ਕਾਰਨ ਜਾਂ ਕਿਸੇ ਹੋਰ ਅਣਗਹਿਲੀ ਕਾਰਨ ਕਣਕ ਦੀ ਫਸਲ ਜਾਂ ਕਣਕ ਦੇ ਨਾੜ ਨੂੰ ਅੱਗ ਲੱਗ ਜਾਂਦੀ ਹੈ ਜਿਸ ਨਾਲ ਫਸਲ ਦੇ ਨੁਕਸਾਨ ਹੋਣ ਦੇ ਨਾਲ ਨਾਲ ਖੇਤੀ ਮਸ਼ੀਨਰੀ,ਪਸ਼ੂਆਂ ਅਤੇ ਮਨੁੱਖਾਂ ਦਾ ਬਹੁਤ ਨੁਕਸਾਨ ਹੋ ਜਾਂਦਾ ਹੈ।ਇਸ ਲਈ ਖੇਤਾਂ ਵਿੱਚ ਬਿਜਲੀ ਦੀਆਂ ਤਾਰਾਂ ਦੀ ਉੱਚਾਈ ਇੰਨੀ ਹੋਣੀ ਚਾਹੀਦੀ ਹੈ ਕਿ ਕਣਕ ਦੀ ਕਟਾਈ ਸਮੇਂ ਕੰਬਾਈਨ ਹਾਰਵੈਸਟਰ ਛੱਤਰੀ ਸਮੇਤ ਆਸਾਨੀ ਨਾਲ ਨਿਕਲ ਸਕੇ। ਕੰਬਾਈਨ ਹਾਰਵੈਸਟਰ ਨੂੰ ਚਲਾਉਣ ਤੋਂ ਪਹਿਲਾਂ ਚੰਗੀ ਤਰਾਂ ਮਿਸਤਰੀ ਤੋਂ ਚੈੱਕ ਕਰਵਾ ਲਈ ਜਾਵੇ ਤਾਂ ਜੋ ਕੰਬਾਈਨ ਹਾਰਵੈਸਟਰ ਦੇ ਪੁਰਜ਼ਿਆਂ ਤੋਂ ਨਿਕਲਣ ਵਾਲੀਆਂ ਚੰਗਿਆਂੜੀਆਂ ਨਾਲ ਹੋਣ ਵਾਲੇ ਨੁਕਸਾਨ ਤੋਂ ਬਚਿਆ ਜਾ ਸਕੇ। ਕੰਬਾਈਨ ਹਾਰਵੈਸਟਰ ਨੂੰ ਖੰਬਿਆਂ ,ਬਿਜਲੀ ਦੀਆਂ ਤਾਰਾਂ ਅਤੇ ਖਿੱਚਾਂ ਨਾਲ ਟਕਰਾਉਣ ਤੋਂ ਬਚਾਇਆ ਜਾਣਾ ਚਾਹੀਦਾ ਹੈ। ਬਿਜਲੀ ਦੀਆਂ ਢਿੱਲੀਆਂ ਤਾਰਾਂ, ਟਰਾਂਸਫਰ / ਜੀਓ ਸਵਿੱਚ ਸਪਾਰਕਿੰਗ ਜਾਂ ਬਿਜਲੀ ਦੀ ਸਪਾਰਕਿੰਗ ਦੀ ਸੂਚਨਾ ਦੇਣ ਲਈ ਕੰਟਰੋਲ ਰੂਮ ਦੇ ਦੋ ਵਟਸਐਪ ਨੰ.9646106835 / 9646106836 ਜਾਰੀ ਕੀਤੇ ਹਨ ਜਿਸ ਤੇ ਕੋਈ ਵੀ ਕਿਸਾਨ ਬਿਜਲੀ ਦੀਆਂ ਢਿੱਲੀਆਂ ਤਾਰਾਂ, ਟਰਾਂਸਫਰ / ਜੀਓ ਸਵਿੱਚ ਸਪਾਰਕਿੰਗ ਜਾਂ ਬਿਜਲੀ ਦੀ ਸਪਾਰਕਿੰਗ ਦੀ ਸੰਭਾਵਨਾ ਵਾਲੇ ਸਥਾਨਾਂ ਦੀ ਫੋਟੋ ਪੂੂਰਾ ਪਤਾ ਅਤੇ ਜੀ ਪੀ ਐਸ ਲੋਕੇਸ਼ਨ ਭੇਜ ਸਕਦਾ ਹੈ। ਇਸ ਕੰਮ ਨੁੰ ਪਹਿਲ ਦੇ ਆਧਾਰ ਤੇ ਕਰਵਾ ਲੈਣਾ ਚਾਹੀਦਾ ਹੈ। ਇਸ ਤਰਾਂ ਕਰਨ ਨਾਲ ਅੱਗ ਨਾਲ ਹੋਣ ਵਾਲੇ ਨੁਕਸਾਨ ਤੋਂ ਬਚਿਆ ਜਾ ਸਕਦਾ ਹੈ।
ਇਸ ਦੇ ਨਾਲ ਹੀ ਦੂਜਾ ਕੰਮ ਜੋ ਇਸ ਵੇਲੇ ਕਰਨ ਵਾਲਾ ਉਹ ਹੈ ਖੇਤਾਂ ਵਿੱਚ ਮੌਜੂਦ ਟਰਾਂਸਫਰਾਂ ਦੇ ਆਲੇ ਦੁਆਲਿਉਂ ਤਕਰੀਬਨ ਇੱਕ ਮਰਲੇ ਦੇ ਰਕਬੇ ਵਿੱਚੋਂ ਕਣਕ ਦੀ ਕਟਾਈ ਕਰਕੇ ਵੱਖਰੀ ਰੱਖਣੀ।ਕਿਸਾਨ ਵੀਰੋ,ਆਮ ਦੇਖਿਆ ਗਿਆ ਹੈ ਕਿ ਇਨਾਂ ਦਿਨਾਂ ਦੌਰਾਨ ਟਰਾਂਸਫਰ / ਜੀਓ ਸਵਿੱਚ ਦੀ ਸਪਾਰਕਿੰਗ ਕਾਰਨ ਨਿਕਲੇ ਚੰਗਿਆਂੜਿਆਂ ਨਾਲ ਕਣਕ ਦੀ ਫਸਲ ਨੂੰ ਅੱਗ ਲੱਗ ਜਾਂਦੀ ਹੈ । ਇਸ ਨੁਕਸਾਨ ਤੋਂ ਬਚਣ ਲਈ ਜ਼ਰੂਰੀ ਹੈ ਕਿ ਇਸ ਵਕਤ ਕਣਕ ਦੀ ਕਟਾਈ ਸ਼ੁਰੂ ਹੋਣ ਤੋਂ ਪਹਿਲਾਂ-ਪਹਿਲਾਂ ਟਰਾਂਸਫਾਰਮਰ ਦੇ ਆਲੇ ਦੁਆਲਿਉਂ ਤਕਰੀਬਨ ਇੱਕ ਮਰਲੇ ਰਕਬੇ ਵਿੱਚੋਂ ਕਣਕ ਦੀ ਕਟਾਈ ਹੱਥ ਨਾਲ ਕਰਕੇ ,ਵੱਖਰੀ ਸਾਂਭ ਲੈਣੀ ਚਾਹੀਦੀ ਹੈ।ਇਸ ਕੱਟੀ ਹੋਈ ਫਸਲ ਨੂੰ ਕੰਬਾਈਨ ਨਾਲ ਕਟਾਈ ਸਮੇਂ ਮਸ਼ੀਨ ਦੇ ਅੱਗੇ ਰੱਖਿਆ ਜਾ ਸਕਦਾ ਹੈ। ਅਜਿਹਾ ਕਰਨ ਨਾਲ ਕਿਸੇ ਵੀ ਟਰਾਂਸਫਰ ਤੋਂ ਨਿਕਲੇ ਚੰਗਿਆੜਿਆਂ ਨਾਲ ਹੋਣ ਵਾਲੇ ਨੁਕਸਾਨ ਤੋਂ ਬਚਿਆ ਜਾ ਸਕਦਾ ਹੈ,ਹੋ ਸਕੇ ਤਾਂ ਟਰਾਂਸਫਰ ਦਾ ਸਵਿੱਚ ਵੀ ਕੱਟਿਆ ਜਾ ਸਕਦਾ ਹੈ ਅਤੇ ਟਰਾਂਸਫਰ ਦੇ ਆਲੇ ਦੁਆਲਿਉਂ ਕਟਾਈ ਕੀਤੇ ਖੇਤ ਨੂੰ ਪਾਣੀ ਨਾਲ ਗਿੱਲਾ ਕਰ ਦੇਣਾ ਚਾਹੀਦਾ ਹੈ।
ਕਣਕ ਦੀ ਕਟਾਈ ਦਾ ਕੰਮ ਮੁਕੰਮਲ ਹੋਣ ਤੱਕ ਤੂੜੀ ਬਨਾਉਣ ਲਈ ਰੀਪਰ ਦੀ ਵਰਤੋਂ ਨਹੀਂ ਕਰਨੀ ਚਾਹੀਦੀ ।ਇਸ ਵਾਰ ਵਰਖਾ ਨਾਂ ਹੋਣ ਕਾਰਨ ਕਣਕ ਦੀ ਕਟਾਈ ਵਿਸਾਖੀ ਤੋਂ ਪਹਿਲਾਂ ਸ਼ੁਰੂ ਹੋਣ ਦੀ ਸੰਭਾਵਨਾ ਹੈ। ਨਮੀ ਵਾਲੇ ਨਾੜ ਨੂੰ ਰੀਪਰ ਨਾਲ ਤੂੜੀ ਬਨਾਉਣ ਸਮੇਂ ਕਈ ਵਾਰ ਅੱਗ ਲੱਗ ਜਾਂਦੀ ਹੈ ਜਿਸ ਨਾਲ ਮਸ਼ੀਨਰੀ ਦੇ ਨਾਲ- ਨਾਲ ਕਣਕ ਦੇ ਨਾੜ ਅਤੇ ਕਣਕ ਦੀ ਫਸਲ ਨੂੰ ਵੀ ਅੱਗ ਲੱਗ ਜਾਂਦੀ ਹੈ । ਇਸ ਲਈ ਕਣਕ ਦੀ ਕਟਾਈ ਦਾ ਕੰਮ ਮੁਕੰਮਲ ਹੋਣ ਉਪਰੰਤ ਹੀ ਤੂੜੀ ਬਨਾਉਣ ਲਈ ਰੀਪਰ ਦੀ ਵਰਤੋਂ ਕਰਨੀ ਚਾਹੀਦੀ ਹੈ। ਵਾਤਾਵਰਣ ਪ੍ਰਦੂਸ਼ਿਤ ਹੋਣ ਨਾਲ ਕਰੋਨਾ /ਸਾਹ/ਦਮਾਂ ਦੀ ਬਿਮਾਰੀ ਨਾਲ ਪ੍ਰਭਾਵਤ ਵਿਅਕਤੀਆਂ ਨੂੰ ਸਾਹ ਲੈਣ ਵਿੱਚ ਤਕਲੀਫ ਹੁੰਦੀ ਹੈ। ਆਪਣੇ ਟਿਊਬਵੈਲ ਦੇ ਚੁਬੱਚਿਆਂ ਵਿੱਚ ਪਾਣੀ ਭਰ ਕੇ ਰੱਖਿਆ ਜਾਵੇ ਤਾਂ ਜੋ ਕਿਸੇ ਵੀ ਸੰਕਟਕਾਲੀਨ ਹਾਲਤ ਵਿੱਚ ਪਾਣੀ ਦੀ ਵਰਤੋਂ ਕੀਤੀ ਜਾ ਸਕੇ।ਹਰੇਕ ਕਿਸਾਨ ਨੂੰ ਅੱਗ ਬਜਾਊ ਮਹਿਕਮੇ ਦਾ ਨੰਬਰ 101 ਯਾਦ ਰੱਖਣਾ ਚਾਹੀਦਾ ਤਾਂ ਜੋ ਜ਼ਰੂਰਤ ਪੈਣ ਤੇ ਤੁਰੰਤ ਰਾਬਤਾ ਕਾਇਮ ਕੀਤਾ ਜਾ ਸਕੇ
ਕਣਕ ਦੀ ਕਟਾਈ ਫਸਲ ਦੇ ਪੂਰੀ ਤਰਾਂ ਪੱਕਣ ਤੇ ਹੀ ਕਰਨੀ ਚਾਹੀਦੀ ਹੈ ਕਿਉਂਕਿ ਜੇਕਰ ਫਸਲ ਦੀ ਕਟਾਈ ਪੱਕਣ ਤੋਂ ਪਹਿਲਾਂ ਹੀ ਕਰ ਲਈ ਜਾਵੇ ਦਾਣਿਆਂ ਵਿੱਚ ਨਮੀ ਜ਼ਿਆਦਾ ਰਹਿਣ ਕਾਰਨ ਉਪਜ ਦੇ ਮਿਆਰੀਪਣ ਤੇ ਅਸਰ ਪੈਂਦਾ ਹੈ।ਜੇਕਰ ਦਾਣੇ ਦੰਦਾਂ ਨਾਲ ਦਬਾਉਣ ਤੇ ਕੜੱਕ ਕਰਕੇ ਟੁੱਟਣ ਤਾਂ ਸਮਝੋ ਨਮੀਂ ਦੀ ਮਾਤਰਾ ਪੂਰੀ ਹੈ ਅਤੇ ਜੇਕਰ ਅਜਿਹਾ ਨਹੀਂ ਹੁੰਦਾ ਤਾਂ ਹੋਰ ਸੁਕਾਉਣ ਦੀ ਜ਼ਰੂਰਤ ਹੈ, ਇਸ ਲਈ ਜ਼ਰੂਰੀ ਹੈ ਫਸਲ ਚੰਗੀ ਤਰਾਂ ਪੱਕਣ ਤੇ ਹੀ ਕੱਟੀ ਜਾਵੇ।
ਕੰਬਾਈਨ ਚਲਾਉਣ ਦਾ ਸਮਾਂ ਸਵੇਰੇ 10 ਵਜੇ ਤੋਂ ਸਾਮ 7 ਵਜੇ ਤੱਕ ਹੋਵੇਗਾ। ਕੰਬਾਈਨ ਉੱਪਰ ਡਰਾਈਵਰ ਸਮੇਂ ਚਾਰ ਕਾਮੇ ਮੌਜੂਦ ਰਹਿ ਸਕਦੇ ਹਨ ਅਤੇ ਸਾਰੇ ਆਪਣੇ ਮੂੰਹ ਤੇ ਮਾਸਕ ਪਾ ਕੇ ਰੱਖਣਗੇ ਅਤੇ ਸਮੇਂ ਸਮੇਂ ਤੇ ਸੈਨੇਟਾਈਜ਼ਰ ਦੀ ਵਰਤੋਂ ਨੂੰ ਯਕੀਨੀ ਬਨਾਉਣਗੇ। ਆਲੇ-ਦੁਆਲੇ ਕਰੋਨਾ ਵਾਇਰਸ ਦੇ ਵਧਦੇ ਹੋਏ ਕੇਸਾਂ ਨੂੰ ਮੁੱਖ ਰੱਖਦਿਆਂ ਆਉਣ ਵਾਲਾ ਸਮਾਂ ਸੰਕਟ ਵਾਲਾ ਪ੍ਰਤੀਤ ਹੁੰਦਾ ਹੈ,ਇਸ ਲਈ ਇਹਤਿਆਹ ਵਜੋਂ ਇਹ ਆਪ ਦੀ ਭਲਾਈ ਅਤੇ ਸੁਰੱਖਿਆ ਲਈ ਉਚਿਤ ਹੋਵੇਗਾ ਕਿ ਬੇਲੋੜੀ ਅੇਤ ਬੇਵਜਾ ਮੂਵਮੈਂਟ ਨਾ ਕੀਤੀ ਜਾਵੇ ਤਾਂ ਜੋ ਖੇਤੀਬਾੜੀ ਨਾਲ ਸੰਬੰਧਤ ਕੰਮ ਕਰਦਿਆਂ ਇਸ ਨਾਮੁਰਾਦ ਬਿਮਾਰੀ ਤੋਂ ਬਚਿਆ ਜਾ ਸਕੇ ਅਤੇ ਖੇਤੀਬਾੜੀ ਨਾਲ ਸੰਬੰਧਤ ਕਾਰਜ ਵੀ ਸਮੇਂ ਸਿਰ ਪੂਰੇ ਕੀਤੇ ਜਾ ਸਕਣ।
- #aap : ਹੁਸ਼ਿਆਰਪੁਰ ਹਲਕਾ ਨੂੰ ਡਾ. ਰਾਜ ਸਰੀਖੇ ਨੇਤਾ ਦੀ ਜ਼ਰੂਰਤ- ਡਾ. ਰਵਜੋਤ
- भाजपा प्रत्याशी श्रीमती अनीता सोमप्रकाश ने धार्मिक स्थानों पर नतमस्तक होकर लिया संतों का आशीर्वाद
- LATEST : 30,000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
- LATEST : VB arrests Patwari, his accomplice for taking Rs 3,500 bribe
- दिल्ली हाई कोर्ट से सीएम केजरीवाल को नहीं मिली राहत
- ਵੱਡੀ ਖ਼ਬਰ : ਕਾਂਗਰਸ ਨੂੰ ਵੱਡਾ ਝਟਕਾ ! ਰਵਨੀਤ ਸਿੰਘ ਬਿੱਟੂ ਭਾਰਤੀ ਜਨਤਾ ਪਾਰਟੀ ‘ਚ ਹੋਏ ਸ਼ਾਮਲ
- #aap : ਹੁਸ਼ਿਆਰਪੁਰ ਹਲਕਾ ਨੂੰ ਡਾ. ਰਾਜ ਸਰੀਖੇ ਨੇਤਾ ਦੀ ਜ਼ਰੂਰਤ- ਡਾ. ਰਵਜੋਤ
- भाजपा प्रत्याशी श्रीमती अनीता सोमप्रकाश ने धार्मिक स्थानों पर नतमस्तक होकर लिया संतों का आशीर्वाद
- LATEST : 30,000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
- LATEST : VB arrests Patwari, his accomplice for taking Rs 3,500 bribe
- दिल्ली हाई कोर्ट से सीएम केजरीवाल को नहीं मिली राहत
- ਵੱਡੀ ਖ਼ਬਰ : ਕਾਂਗਰਸ ਨੂੰ ਵੱਡਾ ਝਟਕਾ ! ਰਵਨੀਤ ਸਿੰਘ ਬਿੱਟੂ ਭਾਰਤੀ ਜਨਤਾ ਪਾਰਟੀ ‘ਚ ਹੋਏ ਸ਼ਾਮਲ
- ਵੱਡੀ ਖ਼ਬਰ : ਕਾਂਗਰਸ ਨੂੰ ਵੱਡਾ ਝਟਕਾ ! ਰਵਨੀਤ ਸਿੰਘ ਬਿੱਟੂ ਭਾਰਤੀ ਜਨਤਾ ਪਾਰਟੀ ‘ਚ ਹੋਏ ਸ਼ਾਮਲ
- DC_HOSHIARPUR : ਐਪਿਕ ਤੋਂ ਇਲਾਵਾ 12 ਹੋਰ ਦਸਤਾਵੇਜ਼ਾਂ ਨਾਲ ਕਿਸੇ ਇਕ ਨੂੰ ਦਿਖਾ ਕੇ ਪਾਈ ਜਾ ਸਕਦੀ ਹੈ ਵੋਟ
- DC_HOSHIARPUR : ਸਮੂਹ ਰਾਜਨੀਤਕ ਪਾਰਟੀਆਂ ਆਦਰਸ਼ ਚੋਣ ਜ਼ਾਬਤੇ ਦੇ ਨਿਯਮਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ : ਕੋਮਲ ਮਿੱਤਲ
- DC_HOSHIARPUR : ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਕਿਸੇ ਵੀ ਕੀਮਤ ’ਤੇ ਨਹੀਂ ਕੀਤੀ ਜਾਵੇਗੀ ਬਰਦਾਸ਼ਤ : ਕੋਮਲ ਮਿੱਤਲ
- ਅੰਮ੍ਰਿਤਪਾਲ ਸਿੰਘ ਦੀ ਹਾਲਤ ਕਾਫੀ ਗੰਭੀਰ ਬਣੀ
- ਬਿੱਲ ਦਾ ਭੁਗਤਾਨ ਕਰਨ ਬਦਲੇ 15,000 ਰੁਪਏ ਰਿਸ਼ਵਤ ਲੈਂਦਾ ਈ.ਐਸ.ਆਈ. ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ
- ਹੁਸ਼ਿਆਰਪੁਰ ਲੋਕ ਸਭਾ ਤੋਂ ਐਮ.ਪੀ. ਦੀ ਚੌਣ ਲੜਨ ਲਈ ਕਾਂਗਰਸੀ ਕੌਂਸਲਰ ਗੁਰਮੀਤ ਰਾਮ ਸਿੱਧੂ ਨੇ ਟਿਕਟ ਕੀਤੀ ਅਪਲਾਈ
- ਸ਼ਿਕਾਰੀ ਖੁੱਦ ਸ਼ਿਕਾਰ ਹੋ ਗਿਆ, FIR ਬਦਲੇ ਰਿਸ਼ਵਤ ਲੈਂਦਾ ਪੁਲਿਸ ਇੰਸਪੈਕਟਰ ਵਿਜੀਲੈਂਸ ਦੇ ਵਿਛਾਏ ਜਾਲ ਚ ਫਸਿਆ,ਕੀਤਾ ਕਾਬੂ
- ਸੱਤ ਮਹੀਨੇ ਪਹਿਲਾਂ 25 ਲੱਖ ਰੁਪਏ ਕਰਜ਼ਾ ਲੈ ਕੇ ਕੈਨੇਡਾ ਗਏ ਨੌਜਵਾਨ ਦੀ ਮੌਤ
- LATEST NEWS : ਪੰਜਾਬ ਸਰਕਾਰ ਵੱਲੋਂ ‘ਵਨ ਟਾਈਮ ਸੈਟਲਮੈਂਟ ਸਕੀਮ’ ਤਹਿਤ ਵਪਾਰੀਆਂ ਨੂੰ ਵੱਡੀ ਰਾਹਤ : ਡਾ. ਨਵਜੋਤ ਸ਼ਰਮਾ
- बड़ी खबर : 2 दिन पहले मान सरकार ने हॉकी खिलाड़ी वरुण कुमार को DSP बनाया था, अब एक महिला (22 ) ने बलात्कार का आरोप लगाया
- बड़ी ख़बर : MP में जोरदार विस्फोट, 13 लोगों की मौत, 60 से अधिक लोग घायल
- LATEST : ਕੈਬਨਿਟ ਮੰਤਰੀ ਈ.ਟੀ.ਓ ਅਤੇ ਵਿਧਾਇਕ ਘੁੰਮਣ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਦਸੂਹਾ ਤੋਂ ਬੱਸ ਕੀਤੀ ਰਵਾਨਾ
- ਰੈੱਡ ਕਰਾਸ ਵਿਖੇ ਅਵਿਨਾਸ਼ ਰਾਏ ਖੰਨਾ ਨੇ ਲੇਖ ਰਚਨਾ ਦੇ ਜੇਤੂਆਂ ਨੂੰ ਕੀਤਾ ਸਨਮਾਨਿਤ
- #VIGILANCE_BUREAU :ਮੈਡੀਕਲ ਅਫਸਰ ਭਰਤੀ ਘੁਟਾਲਾ; ਸਿਹਤ ਵਿਭਾਗ ਨੇ ਪੁਲਿਸ ਨੂੰ ਕਸੂਰਵਾਰ ਉਮੀਦਵਾਰਾਂ ਖਿਲਾਫ ਕਾਰਵਾਈ ਕਰਨ ਲਈ ਕਿਹਾ
- ਵੱਡੀ ਖ਼ਬਰ : ਸੁਪਰੀਮ ਕੋਰਟ ਨੇ ਚੰਡੀਗੜ੍ਹ ਮੇਅਰ ਦੀ ਚੋਣ ਨੂੰ ਲੋਕਤੰਤਰ ਦਾ ਕਤਲ ਕਰਾਰ ਦਿੱਤਾ, ਕਿਹਾ ਇਸ ਵਿਅਕਤੀ ‘ਤੇ ਮੁਕੱਦਮਾ ਚਲਾਇਆ ਜਾਣਾ ਚਾਹੀਦਾ
- IMP. WATCH VIDEO : #DC_HOSHIARPUR : ਆਪ ਦੀ ਸਰਕਾਰ ਆਪ ਦੇ ਦੁਆਰ” ਤਹਿਤ ਸਪੈਸ਼ਲ ਕੈਂਪਾ ਸਬੰਧੀ ਬੇਹੱਦ ਮਹੱਤਵਪੂਰਨ ਜਾਣਕਾਰੀ : ਕੋਮਲ ਮਿੱਤ
- बड़ी खबर : AAP नेता संजय सिंह को कोर्ट से अनुमति के बावजूद राज्यसभा सदस्य के तौर पर आज नहीं ले पाए शपथ, चेयरमैन धनखड़ ने कर दिया यह काम !
- LATEST ਵੱਡੀ ਖ਼ਬਰ : Lok Sabha Elections 2024 : ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਚੋਣ ਕਮਿਸ਼ਨ (EC) ਨੇ ਸਿਆਸੀ ਪਾਰਟੀਆਂ ਨੂੰ ਸਖ਼ਤ ਹਦਾਇਤਾਂ ਜਾਰੀ
EDITOR
CANADIAN DOABA TIMES
Email: editor@doabatimes.com
Mob:. 98146-40032 whtsapp