LATEST..ਪਾਕਿਸਤਾਨੀ ਮੁੰਡੇ ਦੇ ਪਿਆਰ ‘ਚ ਪਾਗਲ ਹੋਈ ਭਾਰਤੀ ਕੁੜੀ ਉੜੀਸਾ ਤੋਂ ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਪੁੱਜੀ,ਪੁਲਿਸ ਅਧਿਕਾਰੀਆਂ ਨੇ ਕੀਤੀ ਮਾਪਿਆਂ ਹਵਾਲੇ


ਗੁਰਦਾਸਪੁਰ 10 ਅਪ੍ਰੈਲ ( ਅਸ਼ਵਨੀ ) : ਉਤਰ ਪ੍ਰਦੇਸ਼ ਦੀ ਭਾਜਪਾ ਸਰਕਾਰ ਨੇ ਲਵ ਜਿਹਾਦ ਬਾਰੇ ਕਾਨੂੰਨ ਪਾਸ ਕਰਦੇ ਹੋਏ ਦਲੀਲ ਇਹ ਦਿੱਤੀ ਸੀ ਕਿ ਘੱਟ ਗਿਣਤੀ ਫ਼ਿਰਕੇ ਦੇ ਲੜਕੇ ਬਹੁਗਿਣਤੀ ਫ਼ਿਰਕੇ ਦੀਆ ਕੁੜੀਆਂ ਨੂੰ ਨਾਂ ਬਦਲ ਕੇ ਫੱਸਾ ਰਹੇ ਹਨ ਤੇ ਵਿਆਹ ਕਰਵਾ ਕੇ ਉਹਨਾਂ ਦਾ ਧਰਮ ਬਦਲੀ ਕਰਵਾ ਦਿੰਦੇ ਹਨ ਇਸ ਨੂੰ ਰੋਕਣ ਲਈ ਲਵ ਜਿਹਾਦ ਬਾਰੇ ਕਾਨੂੰਨ ਪਾਸ ਕਰਵਾ ਦਿੱਤਾ ਤੇ ਇਹ ਕਾਨੂੰਨ ਕਈ ਹੋਰ ਰਾਜਾ ਜਿੱਥੇ-ਜਿੱਥੇ ਭਾਜਪਾ ਸਰਕਾਰਾਂ ਹਨ ਨੇ ਵੀ ਪਾਸ ਕਰ ਦਿੱਤਾ।ਪਰ ਪਿੱਛਲੇ ਦਿਨੀਂ ਗੁਰਦਾਸਪੁਰ ਜਿਲਾ ਵਿੱਚ ਵਾਪਰੀ ਇਕ ਘਟਨਾ ਜੋ ਇਸ ਤਰਾ ਨੋਟਿਸ ਵਿੱਚ ਆਈ ਕਿ ਉੜੀਸਾ ਦੀ ਇੱਕ ਮਹਿਲਾ ਪਾਕਿਸਤਾਨੀ ਨੌਜਵਾਨ ਦੇ ਪਿਆਰ ‘ਚ ਪਾਗਲ ਹੋ ਕਰਤਾਰਪੁਰ ਕੋਰੀਡੋਰ ਤੱਕ ਪਹੁੰਚ ਗਈ। ਮਹਿਲਾ ਪਾਕਿਸਤਾਨੀ ਮੁੰਡੇ ਨਾਲ ਪਿਆਰ ਵਿੱਚ ਇਸ ਕਦਰ ਪਾਗਲ ਹੋ ਗਈ ਕਿ ਉਹ ਉੜੀਸਾ ਤੋਂ ਆਪਣਾ ਘਰ ਛੱਡ ਕੇ ਪਾਕਿਸਤਾਨ ਬਾਰਡਰ ਪਾਰ ਕਰਨ ਲਈ ਡੇਰਾ ਬਾਬਾ ਨਾਨਕ ਪਹੁੰਚ ਗਈ।ਇਸ ਨੂੰ  ਡੇਰਾ ਬਾਬਾ ਨਾਨਕ ਵਿਖੇ ਤੈਨਾਤ ਬੀਐਸਐਫ ਦੇ ਜਵਾਨਾ ਵੱਲੋਂ ਕਰਤਾਰਪੁਰ ਕੋਰੀਡੋਰ ਕੋਲ ਸ਼ੱਕੀ ਹਾਲਤ ਵਿੱਚ ਘੁੰਮਦੇ ਹੋਏ ਦੇਖਿਆ ਗਿਆ। ਜਿਥੋਂ ਮਹਿਲਾ ਕਾਂਸਟੇਬਲਾਂ ਦੀ ਮਦਦ ਨਾਲ ਉਸ ਨੂੰ ਹਿਰਾਸਤ ਲੈ ਕੇ ਡੇਰਾ ਬਾਬਾ ਨਾਨਕ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ। ਡੇਰਾ ਬਾਬਾ ਨਾਨਕ ਪੁਲਿਸ ਵਲੋਂ ਮਹਿਲਾ ਨੂੰ ਉਸ ਦੇ ਪਰਿਵਾਰ ਨੂੰ ਸੌਂਪ ਦਿੱਤਾ ਗਿਆ ਹੈ।ਉਸ ਦੀ ਉਮਰ ਕਰੀਬ 25 ਸਾਲ ਦੱਸੀ ਗਈ ਹੈ ਤੇ ਉਹ ਪਿਛਲੇ ਛੇ ਸਾਲ ਤੋਂ ਸ਼ਾਦੀਸ਼ੁਦਾ ਸੀ। ਉਥੇ ਹੀ ਡੀਐਸਪੀ ਨੇ ਦੱਸਿਆ ਕਿ ਮਹਿਲਾ ਦੇ ਬਿਆਨ ਮੁਤਾਬਕ ਉਹ ਪਿਛਲੇ ਕਰੀਬ ਦੋ ਮਹੀਨੇ ਤੋਂ ਪਾਕਿਸਤਾਨ ਦੇ ਰਹਿਣ ਵਾਲੇ ਇਕ ਲੜਕੇ ਨਾਲ ਇੰਟਰਨੈੱਟ ਰਾਹੀਂ ਕਿਸੇ ਐਪ ਰਾਹੀਂ ਚੈਟ ਕਰਦੀ ਆ ਰਹੀ ਸੀ। ਬਾਅਦ ‘ਚ ਇਸਲਾਮਾਬਾਦ ਪਾਕਿਸਤਾਨ ਦੇ ਉਸ ਲੜਕੇ ਮੁਹੰਮਦ ਵੱਕਾਰ ਨਾਲ ਵਟਸਐਪ ਜ਼ਰੀਏ ਗੱਲਬਾਤ ਸ਼ੁਰੂ ਹੋ ਗਈ। ਜਦਕਿ ਇਸ ਮਹਿਲਾ ਨੇ ਪੁਲਿਸ ਨੂੰ ਦਸਿਆਂ ਕਿ ਮੁਹੰਮਦ ਵੱਕਾਰ ਨੇ ਇਸ ਲੜਕੀ ਨੂੰ ਕਰਤਾਰਪੁਰ ਸਾਹਿਬ ਕੌਰੀਡੋਰ ਭਾਰਤ ਪਾਕਿਸਤਾਨ ਸਰਹੱਦ ਡੇਰਾ ਬਾਬਾ ਨਾਨਕ ਰਸਤੇ ਪਾਕਿਸਤਾਨ ਆਉਣ ਲਈ ਕਿਹਾ।ਇਸ ਤੋਂ ਬਾਅਦ ਮਹਿਲਾ ਆਪਣੇ ਪੇਕੇ ਪਰਿਵਾਰ ਉੜੀਸਾ ਤੋਂ ਦਿੱਲੀ ਅਤੇ ਫਿਰ ਦਿੱਲੀ ਤੋਂ ਬੱਸ ਰਾਹੀਂ ਅੰਮ੍ਰਿਤਸਰ ਪਹੁੰਚੀ। 5 ਅਪ੍ਰੈਲ ਨੂੰ ਉਹ ਗੁਰਦੁਆਰਾ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਰਹੀ ਅਤੇ 6 ਅਪ੍ਰੈਲ ਨੂੰ ਬੱਸ ਰਾਹੀਂ ਡੇਰਾ ਬਾਬਾ ਨਾਨਕ ਪਹੁੰਚ ਗਈ। ਡੀਐਸਪੀ ਕੰਵਲਪ੍ਰੀਤ ਸਿੰਘ ਨੇ ਦੱਸਿਆ ਕਿ ਇਹ ਮਹਿਲਾ ਭਾਰਤ ਪਾਕਿਸਤਾਨ ਸਰਹੱਦ ‘ਤੇ ਬਣੇ ਕੋਰੀਡੋਰ ਡੇਰਾ ਬਾਬਾ ਨਾਨਕ ਵਿਖੇ ਜਦ ਪਹੁੰਚੀ ਤਾਂ ਉੱਥੇ ਤੈਨਾਤ ਬੀਐਸਐਫ ਦੇ ਜਵਾਨਾ ਨੇ ਇਸ ਨੂੰ ਇਹ ਕਹਿ ਕੇ ਵਾਪਸ ਭੇਜ ਦਿੱਤਾ ਕਿ ਕੋਰੋਨਾ ਕਰਕੇ ਇਹ ਕੋਰੀਡੋਰ ਬੰਦ ਹੈ ਅਤੇ ਬਿਨ੍ਹਾਂ ਪਾਸਪੋਰਟ ਪਾਕਿਸਤਾਨ ਜਾਣਾ ਅਸੰਭਵ ਹੈ।ਬੀਐਸਐਫ ਨੇ ਇਸ ਬਾਬਤ ਡੇਰਾ ਬਾਬਾ ਨਾਨਕ ਪੁਲਿਸ ਨੂੰ ਵੀ ਜਾਣਕਾਰੀ ਦਿੱਤੀ।ਉਥੇ ਮਹਿਲਾ ਪਾਸੋਂ ਸੋਨੇ ਦੇ ਜ਼ੇਵਰਾਤ ਵੀ ਮਿਲੇ ਜੋ ਘਰ ਤੋਂ ਪਾਕਿਸਤਾਨ ਲੈ ਕੇ ਜਾਣ ਲਈ ਆਪਣੇ ਨਾਲ ਲੈ ਆਈ ਸੀ। ਬਾਅਦ ਵਿੱਚ ਪੁਲਿਸ ਵੱਲੋਂ ਉੜੀਸਾ ‘ਚ ਇਸ ਮਹਿਲਾ ਦੀ ਰਿਹਾਇਸ਼ ਨਾਲ ਸਬੰਧਤ ਥਾਣੇ ਨਾਲ ਸੰਪਰਕ ਕੀਤਾ ਗਿਆ ਅਤੇ ਪਤਾ ਲੱਗਾ ਕਿ ਮਹਿਲਾ ਦੇ ਪਤੀ ਵੱਲੋਂ ਉਸ ਦੀ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕਰਾਵਾਈ ਹੋਈ ਹੈ। ਮਹਿਲਾ ਦੇ ਪਰਿਵਾਰ ਨਾਲ ਸੰਪਰਕ ਕਰਕੇ ਉਹਨਾਂ ਨੂੰ ਡੇਰਾ ਬਾਬਾ ਨਾਨਕ ਬੁਲਾਇਆ ਗਿਆ ਅਤੇ ਮਹਿਲਾ ਨੂੰ ਉਸ ਦੇ ਪਰਿਵਾਰ ਵਾਲਿਆਂ ਦੇ ਹਵਾਲੇ ਕਰ ਦਿੱਤਾ ਗਿਆ ਹੈ।ਹੁਣ ਲਵ ਜਿਹਾਦ ਦਾ ਕਾਨੂੰਨ ਕਿਸ ਤੇ ਲਾਗੂ ਹੋਵੇਗਾ ?


Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply