ਸਿੰਘਲੈੰਡ ਸੰਸਥਾ ਯੂ ਐਸ ਏ ਵਲੋਂ ਜਰੂਰਤਮੰਦ ਔਰਤ ਦੇ ਇਲਾਜ ਲਈ 15 ਹਾਜ਼ਰ ਰੁਪਏ ਦੀ ਆਰਥਿਕ ਮਦਦ ਦਿੱਤੀ

ਗੜ੍ਹਦੀਵਾਲਾ 10 ਅਪ੍ਰੈਲ (ਚੌਧਰੀ ) : ਸਿੰਘਲੈਂਡ ਸੰਸਥਾ ਯੂ ਐਸ ਏ ਪ੍ਰਧਾਨ ਅੰਮ੍ਰਿਤ ਪਾਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਆਪਣੇ ਸਮਾਜ ਭਲਾਈ ਦੇ ਕੰਮਾਂ ਨੂੰ ਅੱਗੇ ਵਧਾਉਂਦੇ ਹੋਏ ਮਾਤਾ ਹਰਜਿੰਦਰ ਕੌਰ ਨਿਵਾਸੀ ਹੁਸ਼ਿਆਰਪੁਰ(ਨਜਦੀਕ ਪਿੱਪਲਾਂਵਾਲਾ) ਦੇ ਇਲਾਜ ਲਈ 15 ਹਜਾਰ ਰੁਪਏ ਦੀ ਆਰਥਿਕ ਮਦਦ ਦਿੱਤੀ ਗਈ ਹੈ। ਇਸ ਮੌਕੇ ਸੰਸਥਾ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਤਾ ਦੇ ਲੀਵਰ ਵਿੱਚ ਰਸੌਲੀ ਅਤੇ ਦਿਮਾਗੀ ਪ੍ਰੇਸ਼ਾਨੀ ਹੈ। ਆਰਥਿਕ ਤੰਗੀ ਹੋਣ ਕਰਕੇ ਅਪਣਾ ਇਲਾਜ ਕਰਵਾਉਣ ਵਿੱਚ ਅਸਮਰੱਥ ਹਨ। ਉਨਾਂ ਦੇ ਦੋ ਲੜਕੇ ਹਨ ਜੋ ਮਜਦੂਰੀ ਕਰਦੇ ਹਨ ਅਤੇ  ਤਿੰਨੇ ਜਣੇ ਪਿੰਡ ਵਿੱਚ ਕਿਸੇ ਵਿਅਕਤੀ ਦੇ ਘਰ ਵਿੱਚ ਰਹਿ ਰਹੇ ਹਨ। ਪਰਿਵਾਰ ਕੋਲ ਰਹਿਣ ਲਈ ਆਪਣਾ ਘਰ ਵੀ ਨਹੀਂ ਹੈ। ਪਰਿਵਾਰ ਦੀਆਂ ਮੁਸ਼ਕਿਲਾਂ ਨੂੰ ਦੇਖਦੇ ਹੋਏ ਸੁਸਾਇਟੀ ਮੈਂਬਰਾਂ ਨੇ ਉਨਾਂ ਦੇ ਘਰ ਵਿਖੇ ਪਹੁੰਚ ਕੇ ਪਰਿਵਾਰ ਨੂੰ ਆਰਥਿਕ ਮਦਦ ਦਿੱਤੀ ਹੈ। ਇਸ ਮੌਕੇ ਮਨਦੀਪ ਸਿੰਘ,ਨਵਦੀਪ ਸਿੰਘ ਅਤੇ ਹਰਿੰਦਰਜੀਤ ਸਿੰਘ ਆਦਿ ਹਾਜ਼ਰ ਸਨ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply