(ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਭਾਰਤ ਭੂਸ਼ਨ ਆਸ਼ੂ ਅਤੇ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਦਾਣਾ ਮੰਡੀ, ਰਹੀਮਪੁਰ ਵਿਖੇ ਕਣਕ ਦੀ ਖਰੀਦ ਸ਼ੁਰੂ ਕਰਵਾਉਂਦੇ ਹੋਏ)
ਕੈਬਨਿਟ ਦੀ ਉਚ ਤਾਕਤੀ ਕਮੇਟੀ ਦੇ ਜਲਦ ਆਉਣਗੇ ਫੈਸਲੇ,ਕਣਕ ਦੀ ਖਰੀਦ ਸੁਚੱਜੇ ਢੰਗ ਨਾਲ ਜਾਰੀ,ਮੰਡੀਆਂ ’ਚ ਹਰ ਕਿਸਮ ਦੇ ਪੁਖਤਾ ਇੰਤਜ਼ਾਮ
ਪੰਜਾਬ ਸਰਕਾਰ ਨੇ ਬਾਰਦਾਨੇ ਦੇ ਢੁਕਵੇਂ ਪ੍ਰਬੰਧ ਕੀਤੇ, ਆਸ਼ੂ ਅਤੇ ਅਰੋੜਾ ਨੇ ਦਾਣਾ ਮੰਡੀ ਰਹੀਮਪੁਰ ’ਚ ਸ਼ੁਰੂ ਕਰਵਾਈ ਕਣਕ ਦੀ ਖਰੀਦ
ਹੁਸ਼ਿਆਰਪੁਰ, 12 ਅਪ੍ਰੈਲ(ਚੌਧਰੀ) : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਅੱਜ ਇਥੇ ਕਿਹਾ ਕਿ ਪੰਜਾਬ ਸਰਕਾਰ ਵੱਖ-ਵੱਖ ਵਿਭਾਗਾਂ ਵਿੱਚ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਸਬੰਧੀ ਪੂਰੀ ਤਰ੍ਹਾਂ ਯਤਨਸ਼ੀਲ ਹੈ ਅਤੇ ਕੈਬਨਿਟ ਦੀ ਉਚ ਤਾਕਤੀ ਕਮੇਟੀ ਵਲੋਂ ਇਸ ਸੰਦਰਭ ਵਿੱਚ ਉਲੀਕੀ ਜਾਣ ਵਾਲੀ ਯੋਜਨਾ ਸਬੰਧੀ ਜਲਦ ਹੀ ਫੈਸਲੇ ਲਏ ਜਾ ਰਹੇ ਹਨ।ਸਥਾਨਕ ਨਗਰ ਨਿਗਮ ਕੰਪਲੈਕਸ ਵਿੱਚ ਮੇਅਰ ਦੀ ਚੋਣ ਉਪਰੰਤ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਸਮੇਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਇਕ ਸਵਾਲ ਦੇ ਜਵਾਬ ਵਿੱਚ ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਕਿਹਾ ਕਿ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਵਾਲੇ ਮਾਮਲੇ ਤੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੂਰੀ ਤਰ੍ਹਾਂ ਜਾਣੂ ਹਨ ਅਤੇ ਇਸ ਮਕਸਦ ਲਈ ਕੈਬਨਿਟ ਦੀ ਉਚ ਤਾਕਤੀ ਕਮੇਟੀ ਬਣਾਈ ਗਈ ਹੈ ਜਿਸ ਵਲੋਂ ਜਲਦ ਹੀ ਆਪਣਾ ਫੈਸਲਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਇਸ ਸਬੰਧੀ ਮਹੀਨੇ ਦੋ ਮਹੀਨੇ ਵਿੱਚ ਫੈਸਲਾ ਲੈ ਲਿਆ ਜਾਵੇਗਾ। ਇਕ ਹੋਰ ਸਵਾਲ ਦੇ ਜਵਾਬ ਵਿੱਚ ਭਾਰਤ ਭੂਸ਼ਨ ਆਸ਼ੂ ਨੇ ਕਿਹਾ ਕਿ ਪੰਜਾਬ ਵਿੱਚ ਕਣਕ ਦੀ ਖਰੀਦ ਸ਼ੁਰੂ ਹੋ ਚੁੱਕੀ ਹੈ ਜੋ ਕਿ ਸੁਚੱਜੇ ਢੰਗ ਨਾਲ ਜਾਰੀ ਹੈ ਅਤੇ ਮੰਡੀਆਂ ਵਿੱਚ ਪੰਜਾਬ ਸਰਕਾਰ ਵਲੋਂ ਹਰ ਪੱਧਰ ’ਤੇ ਲੋੜੀਂਦੇ ਪ੍ਰਬੰਧ ਅਮਲ ਵਿੱਚ ਲਿਆਂਦੇ ਗਏ ਹਨ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਜਿਥੇ-ਜਿਥੇ ਵੀ ਕਣਕ ਦੀ ਆਮਦ ਹੋ ਰਹੀ ਹੈ, ਉਥੇ ਆੜਤੀਆਂ ਵਲੋਂ ਸਬੰਧਤ ਏਜੰਸੀਆਂ ਰਾਹੀਂ ਕਿਸਾਨਾਂ ਦੀ ਫ਼ਸਲ ਦਾ ਭਾਅ ਲਗਵਾਇਆ ਜਾ ਰਿਹਾ ਹੈ ਅਤੇ ਕਿਤੇ ਵੀ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਨਹੀਂ ਹੈ।
ਮੰਡੀਆਂ ਵਿੱਚ ਬਾਰਦਾਨੇ ਦੀ ਕਮੀ ਸਬੰਧੀ ਇਕ ਸਵਾਲ ਦੇ ਜਵਾਬ ਵਿੱਚ ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਨੇ ਦੱਸਿਆ ਕਿ ਭਾਵੇਂ ਬਾਰਦਾਨੇ ਦੀ ਪੂਰੇ ਭਾਰਤ ਵਿੱਚ ਘਾਟ ਦਰਪੇਸ਼ ਹੈ ਪਰ ਪੰਜਾਬ ਸਰਕਾਰ ਵਲੋਂ ਇਸ ਸਬੰਧੀ ਲੋੜੀਂਦੇ ਅਤੇ ਢੁਕਵੇਂ ਇੰਤਜ਼ਾਮ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਇਸ ਸਬੰਧੀ ਪਲਾਸਟਿਕ ਦੇ ਬੈਗਾਂ ਦਾ ਵੀ ਸਟਾਕ ਰੱਖਿਆ ਗਿਆ ਹੈ ਜੋ ਕਿ ਲੋੜ ਪੈਣ ’ਤੇ ਵਰਤਿਆ ਜਾ ਸਕਦਾ ਹੈ। ਉਨ੍ਹਾਂ ਨੇ ਕਿਸਾਨਾਂ ਅਤੇ ਆੜਤੀਆਂ ਨੂੰ ਭਰੋਸਾ ਦੁਆਇਆ ਕਿ ਖਰੀਦ ਸਬੰਧੀ ਕਿਸੇ ਵੀ ਕਿਸਮ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਫ਼ਸਲ ਦੀ ਖਰੀਦ, ਲਿਫਟਿੰਗ ਅਤੇ ਅਦਾਇਗੀਆਂ ਸਮੇਂ ਸਿਰ ਹੋਣਗੀਆਂ।ਇਸ ਉਪਰੰਤ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਸਮੇਤ ਸਥਾਨਕ ਦਾਣਾ ਮੰਡੀ, ਰਹੀਮਪੁਰ ਵਿਖੇ ਪਹੁੰਚ ਕੇ ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਪਿੰਡ ਸਲੇਮਪੁਰ ਦੇ ਕਿਸਾਨ ਮਨਜਿੰਦਰ ਸਿੰਘ ਦੀ ਫਸਲ ਦੀ ਬੋਲੀ ਲਗਵਾ ਕੇ ਖਰੀਦ ਕਰਵਾਈ। ਇਸ ਮੌਕੇ ਭਾਰਤ ਭੂਸ਼ਨ ਆਸ਼ੂ ਨੇ ਕਿਹਾ ਕਿ ਕਿਸਾਨਾਂ ਅਤੇ ਆੜਤੀਆਂ ਦੀ ਸਹੂਲਤ ਦੇ ਮੱਦੇਨਜ਼ਰ ਪੰਜਾਬ ਦੀਆਂ ਸਾਰੀਆਂ ਮੰਡੀਆਂ ਵਿੱਚ ਢੁਕਵੇਂ ਇੰਤਜ਼ਾਮ ਕੀਤੇ ਗਏ ਹਨ ਅਤੇ ਕੋਵਿਡ-19 ਦੀਆਂ ਹਦਾਇਤਾਂ ਦਾ ਖਾਸ ਤੌਰ ’ਤੇ ਧਿਆਨ ਰੱਖਿਆ ਜਾ ਰਿਹਾ ਹੈ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਕੁਮਾਰ ਪੰਚਾਲ, ਚੇਅਰਮੈਨ ਮਾਰਕੀਟ ਕਮੇਟੀ ਰਾਜੇਸ਼ ਗੁਪਤਾ, ਪੰਜਾਬ ਵੱਡੇ ਉਦਯੋਗ ਵਿਕਾਸ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਰਮੇਸ਼ ਜੋਸ਼ੀ, ਲਾਲ ਜਨਕ ਰਾਜ, ਰਾਹੁਲ ਗੋਹਿਲ, ਅਨਿਲ ਕੁਮਾਰ, ਤਿਲਕ ਰਾਜ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
- #aap : ਹੁਸ਼ਿਆਰਪੁਰ ਹਲਕਾ ਨੂੰ ਡਾ. ਰਾਜ ਸਰੀਖੇ ਨੇਤਾ ਦੀ ਜ਼ਰੂਰਤ- ਡਾ. ਰਵਜੋਤ
- भाजपा प्रत्याशी श्रीमती अनीता सोमप्रकाश ने धार्मिक स्थानों पर नतमस्तक होकर लिया संतों का आशीर्वाद
- LATEST : 30,000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
- LATEST : VB arrests Patwari, his accomplice for taking Rs 3,500 bribe
- दिल्ली हाई कोर्ट से सीएम केजरीवाल को नहीं मिली राहत
- ਵੱਡੀ ਖ਼ਬਰ : ਕਾਂਗਰਸ ਨੂੰ ਵੱਡਾ ਝਟਕਾ ! ਰਵਨੀਤ ਸਿੰਘ ਬਿੱਟੂ ਭਾਰਤੀ ਜਨਤਾ ਪਾਰਟੀ ‘ਚ ਹੋਏ ਸ਼ਾਮਲ
- #aap : ਹੁਸ਼ਿਆਰਪੁਰ ਹਲਕਾ ਨੂੰ ਡਾ. ਰਾਜ ਸਰੀਖੇ ਨੇਤਾ ਦੀ ਜ਼ਰੂਰਤ- ਡਾ. ਰਵਜੋਤ
- भाजपा प्रत्याशी श्रीमती अनीता सोमप्रकाश ने धार्मिक स्थानों पर नतमस्तक होकर लिया संतों का आशीर्वाद
- LATEST : 30,000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
- LATEST : VB arrests Patwari, his accomplice for taking Rs 3,500 bribe
- दिल्ली हाई कोर्ट से सीएम केजरीवाल को नहीं मिली राहत
- ਵੱਡੀ ਖ਼ਬਰ : ਕਾਂਗਰਸ ਨੂੰ ਵੱਡਾ ਝਟਕਾ ! ਰਵਨੀਤ ਸਿੰਘ ਬਿੱਟੂ ਭਾਰਤੀ ਜਨਤਾ ਪਾਰਟੀ ‘ਚ ਹੋਏ ਸ਼ਾਮਲ
- ਵੱਡੀ ਖ਼ਬਰ : ਕਾਂਗਰਸ ਨੂੰ ਵੱਡਾ ਝਟਕਾ ! ਰਵਨੀਤ ਸਿੰਘ ਬਿੱਟੂ ਭਾਰਤੀ ਜਨਤਾ ਪਾਰਟੀ ‘ਚ ਹੋਏ ਸ਼ਾਮਲ
- DC_HOSHIARPUR : ਐਪਿਕ ਤੋਂ ਇਲਾਵਾ 12 ਹੋਰ ਦਸਤਾਵੇਜ਼ਾਂ ਨਾਲ ਕਿਸੇ ਇਕ ਨੂੰ ਦਿਖਾ ਕੇ ਪਾਈ ਜਾ ਸਕਦੀ ਹੈ ਵੋਟ
- DC_HOSHIARPUR : ਸਮੂਹ ਰਾਜਨੀਤਕ ਪਾਰਟੀਆਂ ਆਦਰਸ਼ ਚੋਣ ਜ਼ਾਬਤੇ ਦੇ ਨਿਯਮਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ : ਕੋਮਲ ਮਿੱਤਲ
- DC_HOSHIARPUR : ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਕਿਸੇ ਵੀ ਕੀਮਤ ’ਤੇ ਨਹੀਂ ਕੀਤੀ ਜਾਵੇਗੀ ਬਰਦਾਸ਼ਤ : ਕੋਮਲ ਮਿੱਤਲ
- ਅੰਮ੍ਰਿਤਪਾਲ ਸਿੰਘ ਦੀ ਹਾਲਤ ਕਾਫੀ ਗੰਭੀਰ ਬਣੀ
- ਬਿੱਲ ਦਾ ਭੁਗਤਾਨ ਕਰਨ ਬਦਲੇ 15,000 ਰੁਪਏ ਰਿਸ਼ਵਤ ਲੈਂਦਾ ਈ.ਐਸ.ਆਈ. ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ
- ਹੁਸ਼ਿਆਰਪੁਰ ਲੋਕ ਸਭਾ ਤੋਂ ਐਮ.ਪੀ. ਦੀ ਚੌਣ ਲੜਨ ਲਈ ਕਾਂਗਰਸੀ ਕੌਂਸਲਰ ਗੁਰਮੀਤ ਰਾਮ ਸਿੱਧੂ ਨੇ ਟਿਕਟ ਕੀਤੀ ਅਪਲਾਈ
- ਸ਼ਿਕਾਰੀ ਖੁੱਦ ਸ਼ਿਕਾਰ ਹੋ ਗਿਆ, FIR ਬਦਲੇ ਰਿਸ਼ਵਤ ਲੈਂਦਾ ਪੁਲਿਸ ਇੰਸਪੈਕਟਰ ਵਿਜੀਲੈਂਸ ਦੇ ਵਿਛਾਏ ਜਾਲ ਚ ਫਸਿਆ,ਕੀਤਾ ਕਾਬੂ
- ਸੱਤ ਮਹੀਨੇ ਪਹਿਲਾਂ 25 ਲੱਖ ਰੁਪਏ ਕਰਜ਼ਾ ਲੈ ਕੇ ਕੈਨੇਡਾ ਗਏ ਨੌਜਵਾਨ ਦੀ ਮੌਤ
- LATEST NEWS : ਪੰਜਾਬ ਸਰਕਾਰ ਵੱਲੋਂ ‘ਵਨ ਟਾਈਮ ਸੈਟਲਮੈਂਟ ਸਕੀਮ’ ਤਹਿਤ ਵਪਾਰੀਆਂ ਨੂੰ ਵੱਡੀ ਰਾਹਤ : ਡਾ. ਨਵਜੋਤ ਸ਼ਰਮਾ
- बड़ी खबर : 2 दिन पहले मान सरकार ने हॉकी खिलाड़ी वरुण कुमार को DSP बनाया था, अब एक महिला (22 ) ने बलात्कार का आरोप लगाया
- बड़ी ख़बर : MP में जोरदार विस्फोट, 13 लोगों की मौत, 60 से अधिक लोग घायल
- LATEST : ਕੈਬਨਿਟ ਮੰਤਰੀ ਈ.ਟੀ.ਓ ਅਤੇ ਵਿਧਾਇਕ ਘੁੰਮਣ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਦਸੂਹਾ ਤੋਂ ਬੱਸ ਕੀਤੀ ਰਵਾਨਾ
- ਰੈੱਡ ਕਰਾਸ ਵਿਖੇ ਅਵਿਨਾਸ਼ ਰਾਏ ਖੰਨਾ ਨੇ ਲੇਖ ਰਚਨਾ ਦੇ ਜੇਤੂਆਂ ਨੂੰ ਕੀਤਾ ਸਨਮਾਨਿਤ
- #VIGILANCE_BUREAU :ਮੈਡੀਕਲ ਅਫਸਰ ਭਰਤੀ ਘੁਟਾਲਾ; ਸਿਹਤ ਵਿਭਾਗ ਨੇ ਪੁਲਿਸ ਨੂੰ ਕਸੂਰਵਾਰ ਉਮੀਦਵਾਰਾਂ ਖਿਲਾਫ ਕਾਰਵਾਈ ਕਰਨ ਲਈ ਕਿਹਾ
- ਵੱਡੀ ਖ਼ਬਰ : ਸੁਪਰੀਮ ਕੋਰਟ ਨੇ ਚੰਡੀਗੜ੍ਹ ਮੇਅਰ ਦੀ ਚੋਣ ਨੂੰ ਲੋਕਤੰਤਰ ਦਾ ਕਤਲ ਕਰਾਰ ਦਿੱਤਾ, ਕਿਹਾ ਇਸ ਵਿਅਕਤੀ ‘ਤੇ ਮੁਕੱਦਮਾ ਚਲਾਇਆ ਜਾਣਾ ਚਾਹੀਦਾ
- IMP. WATCH VIDEO : #DC_HOSHIARPUR : ਆਪ ਦੀ ਸਰਕਾਰ ਆਪ ਦੇ ਦੁਆਰ” ਤਹਿਤ ਸਪੈਸ਼ਲ ਕੈਂਪਾ ਸਬੰਧੀ ਬੇਹੱਦ ਮਹੱਤਵਪੂਰਨ ਜਾਣਕਾਰੀ : ਕੋਮਲ ਮਿੱਤ
- बड़ी खबर : AAP नेता संजय सिंह को कोर्ट से अनुमति के बावजूद राज्यसभा सदस्य के तौर पर आज नहीं ले पाए शपथ, चेयरमैन धनखड़ ने कर दिया यह काम !
- LATEST ਵੱਡੀ ਖ਼ਬਰ : Lok Sabha Elections 2024 : ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਚੋਣ ਕਮਿਸ਼ਨ (EC) ਨੇ ਸਿਆਸੀ ਪਾਰਟੀਆਂ ਨੂੰ ਸਖ਼ਤ ਹਦਾਇਤਾਂ ਜਾਰੀ
EDITOR
CANADIAN DOABA TIMES
Email: editor@doabatimes.com
Mob:. 98146-40032 whtsapp