1 ਲੱਖ 45 ਹਜ਼ਾਰ 500 ਮਿਲੀ ਲੀਟਰ ਨਾਜਾਇਜ਼ ਸ਼ਰਾਬ ਸਮੇਤ ਪੰਜ ਕਾਬੂ


ਗੁਰਦਾਸਪੁਰ 24 ਅਪ੍ਰੈਲ ( ਅਸ਼ਵਨੀ ) :- ਪੁਲਿਸ ਜਿਲਾ ਗੁਰਦਾਸਪੁਰ ਅਧੀਨ ਪੈਂਦੇ ਵੱਖ-ਵੱਖ ਪੁਲਿਸ ਸਟੇਸ਼ਨਾ ਦੀ ਪੁਲਿਸ ਵੱਲੋਂ 1 ਲੱਖ 45 ਹਜ਼ਾਰ 5 ਸੋ ਮਿਲੀ ਲੀਟਰ ਨਜਾਇਜ ਸ਼ਰਾਬ  ਸਮੇਤ ਪੰਜ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ ।
             
ਸਹਾਇਕ ਸਬ ਇੰਸਪੈਕਟਰ ਪਾਲ ਸਿੰਘ ਪੁਲਿਸ ਸਟੇਸ਼ਨ ਦੀਨਾ ਨਗਰ ਨੇ ਦਸਿਆਂ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਰੀਟਾ ਪਤਨੀ ਬਨਾਰਸੀ ਦਾਸ ਵਾਸੀ ਡੀਡਾ ਸਾਂਸੀਆ ਦੇ ਘਰ ਰੇਡ ਕਰਕੇ ਉਸ ਨੂੰ 59250 ਐਮ ਐਲ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ।
             
ਸਹਾਇਕ ਸਬ ਇੰਸਪੈਕਟਰ ਸਵਿੰਦਰ ਸਿੰਘ ਪੁਲਿਸ ਸਟੇਸ਼ਨ ਘੁੰਮਣ ਕਲਾਂ  ਨੇ ਦਸਿਆਂ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਕਲੇਰ ਖ਼ੁਰਦ ਮੋੜ ਤੋਂ ਅਵਤਾਰ ਸਿੰਘ ਪੁਤਰ ਤਰਸੇਮ ਲਾਲ ਵਾਸੀ ਸੂਚੈਨੀਆ ਨੂੰ 7500 ਮਿਲੀ ਲੀਟਰ ਨਜਾਇਜ ਸ਼ਰਾਬ  ਸਮੇਤ ਗਿ੍ਰਫਤਾਰ ਕੀਤਾ ।
                     
ਸਹਾਇਕ ਸਬ ਇੰਸਪੈਕਟਰ ਬਲਦੇਵ  ਸਿੰਘ  ਪੁਲਿਸ ਸਟੇਸ਼ਨ ਦੀਨਾ ਨਗਰ ਨੇ ਦਸਿਆਂ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਮੁਖ਼ਬਰ ਖ਼ਾਸ ਦੀ ਸੂਚਨਾ ਤੇ ਰੋਸ਼ਨੀ ਪਤਨੀ ਵਾਸੀ ਡੀਡਾ ਸਾਂਸੀਆ ਦੇ ਘਰ ਰੇਡ ਕਰਕੇ ਉਸ ਨੂੰ 56250  ਮਿਲੀ ਲੀਟਰ ਨਜਾਇਜ ਸ਼ਰਾਬ ਸਮੇਤ ਗਿ੍ਰਫਤਾਰ ਕੀਤਾ ।
             
ਸਹਾਇਕ ਸਬ ਇੰਸਪੈਕਟਰ ਸਤਨਾਮ ਸਿੰਘ ਪੁਲਿਸ ਸਟੇਸ਼ਨ ਬਹਿਰਾਮਪੁਰ ਨੇ ਦਸਿਆਂ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਨੇੜੇ ਪੰਜਾਬ ਨੈਸ਼ਨਲ ਬੈਂਕ ਬਹਿਰਾਮਪੁਰ ਤੋਂ ਰਾਖੀ  ਪਤਨੀ ਸੋਨੂ ਵਾਸੀ ਬਹਿਰਾਮਪੁਰ  ਨੂੰ 7500 ਐਮ ਐਲ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ।
               
ਸਹਾਇਕ ਸਬ ਇੰਸਪੈਕਟਰ ਰੁਪਿੰਦਰ ਸਿੰਘ  ਪੁਲਿਸ ਸਟੇਸ਼ਨ ਦੀਨਾ ਨਗਰ ਨੇ ਦਸਿਆਂ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਮੁਖ਼ਬਰ ਖ਼ਾਸ ਦੀ ਸੂਚਨਾ ਤੇ ਸਰਿਸ਼ਟਾ ਪਤਨੀ ਜਗੀਰਾਂ  ਵਾਸੀ ਡੀਡਾ ਸਾਂਸੀਆ ਦੇ ਘਰ ਰੇਡ ਕਰਕੇ ਉਸ ਨੂੰ 22500 ਐਮ ਐਲ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ।

News
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply