ਮਾਨਗੜ੍ਹ ਟੋਲਪਲਾਜਾ ਤੇ ਕਿਸਾਨਾਂ ਦਾ ਸੰਘਰਸ਼ 202 ਵੇਂ ਦਿਨ ਵੀ ਜਾਰੀ

ਗੜ੍ਹਦੀਵਾਲਾ 27 ਅਪ੍ਰੈਲ (ਚੌਧਰੀ) : ਅੱਜ ਮਾਨਗੜ੍ਹ ਟੋਲ ਪਲਾਜ਼ਾ ਤੇ ਕਿਸਾਨਾਂ ਵੱਲੋਂ ਗੰਨਾ ਸੰਘਰਸ਼ ਕਮੇਟੀ ਰੰਧਾਵਾ (ਦਸੂਹਾ) ਦੇ ਪ੍ਰਧਾਨ ਸੁਖਪਾਲ ਸਿੰਘ ਸਹੋਤਾ ਦੀ ਅਗਵਾਈ ਹੇਠ ਦਿੱਤੇ ਜਾ ਰਹੇ ਧਰਨੇ ਦੇ 202ਵੇਂ ਦਿਨ ਦੌਰਾਨ ਇਲਾਕੇ ਭਰ ਦੇ ਕਿਸਾਨਾਂ ਵੱਲੋਂ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਸੱਦੇ ਤੇ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਕੇ ਪਿੱਟ ਸਿਆਪਾ ਕੀਤਾ।ਇਸ ਮੌਕੇ ਹਰਜੀਤ ਮਿਰਜਾਪੁਰ , ਮਾਸਟਰ ਗੁਰਚਰਨ ਸਿੰਘ ਕਾਲਰਾ, ਮਨਦੀਪ ਸਿੰਘ ਭਾਨਾ, ਡਾ: ਮਝੈਲ ਸਿੰਘ ਆਦਿ ਸਮੇਤ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦਾ ਇੱਕ ਮਨਸੂਬਾ ਦੇਸ਼ ਦੀ ਕਿਸਾਨੀ ਨੂੰ ਕਾਰਪੋਰੇਟ ਘਰਾਣਿਆਂ ਤੇ ਪੂੰਜੀਪਤੀਆਂ ਨੂੰ ਵੇਚ ਦੇਣਾ ਹੈ ਪਰ ਕਿਸਾਨ ਕੇਂਦਰ ਦੀ ਮੋਦੀ ਸਰਕਾਰ ਦੀਆਂ ਕੋਝੀਆਂ ਚਾਲਾਂ ਨੂੰ ਕਿਸੇ ਵੀ ਕੀਮਤ ਤੇ ਕਾਮਯਾਬ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਕਿਸਾਨ ਜੋ ਆਪਣੇ ਹੱਕਾਂ ਦੀ ਰਾਖੀ ਲਈ ਸੰਘਰਸ਼ ਕਰ ਰਹੇ ਹਨ ਅਤੇ ਅਨੇਕਾਂ ਨੇ ਦਿੱਲੀ ਸੰਘਰਸ਼ ਵਿਚ ਆਪਣਾ ਬਲੀਦਾਨ ਦਿੱਤਾ ਹੈ ਉਹ ਕਦੇ ਅਜਾਈਂ ਨਹੀਂ ਜਾਵੇਗਾ। ਉਹਨਾਂ ਕਿਹਾ ਕਿ ਅੱਜ ਬੱਚੇ,ਜਵਾਨ, ਬਜ਼ੁਰਗ ਇਸ ਅੰਦੋਲਨ ਆਪਣਾ ਪੂਰਨ ਸਮਰਥਨ ਦੇ ਰਹੇ ਹਨ ।ਉਨ੍ਹਾਂ ਕਿਹਾ ਕਿ ਲੋਕ ਭਲੀ ਭਾਂਤ ਜਾਣ ਚੁੱਕੇ ਹਨ ਕਿ ਜੇਕਰ ਕੇਂਦਰ ਦੀ ਮੋਦੀ ਸਰਕਾਰ ਦੀਆਂ ਮਨਮਾਨੀਆਂ ਨੂੰ ਨਾ ਰੋਕਿਆ ਗਿਆ ਤਾਂ ਇਹ ਸਰਕਾਰ ਸਰਮਾਏਦਾਰਾਂ ਦੀ ਸ਼ਹਿ ਤੇ ਦੇਸ਼ ਨੂੰ ਵੇਚ ਕੇ ਖਾ ਜਾਵਾਂਗੀ ।ਇਸ ਲਈ ਲੋਕ ਜਾਗਰੂਕ ਹੋ ਕੇ ਖੇਤੀ ਵਿਰੋਧੀ ਬਣਾਏ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਆਪਣਾ ਯੋਗਦਾਨ ਪਾ ਰਹੇ ਹਨ ਅਤੇ ਹੁਣ ਜਦ ਤੱਕ ਕਾਲੇ ਕਾਨੂੰਨ ਰੱਦ ਨਹੀਂ ਹੁੰਦੇ ਕਿਸਾਨ ਕਿਸੇ ਵੀ ਕੀਮਤ ਤੇ ਦਿੱਲੀ ਤੋਂ ਵਾਪਸ ਨਹੀਂ ਪਰਤਣਗੇ।ਇਸ ਮੌਕੇ ਪੰਜਾਬ ਸਿੰਘ ,ਡਾਕਟਰ ਮੋਹਨ ਸਿੰਘ, ਗੁਰਚਰਨ ਸਿੰਘ,ਸੁਖਵੀਰ ਸਿੰਘ ਭਾਨਾ,ਅਵਤਾਰ ਸਿੰਘ ਖੁੱਡਾ,ਕੁਲਦੀਪ ਸਿੰਘ ਮਾਨਗੜ੍ਹ, ਮਹਿਤਾਬ ਸਿੰਘ,ਤਰਸੇਮ ਸਿੰਘ ਡੱਫਰ,ਜਰਨੈਲ ਸਿੰਘ ਜੰਦੌਰ,ਹਰਭਜਨ ਸਿੰਘ,ਕੇਵਲ ਸਿੰਘ ਡੱਫਰ ,ਜਰਨੈਲ ਸਿੰਘ ਆਦਿ ਸਮੇਤ ਭਾਰੀ ਗਿਣਤੀ ਵਿੱਚ ਕਿਸਾਨ ਹਾਜ਼ਿਰ ਸਨ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply