ਸਿੰਘਲੈਂਡ ਸੰਸਥਾ ਯੂ ਐਸ ਏ ਵਲੋਂ ਜਰੂਰਤਮੰਦ ਔਰਤ ਦੇ ਇਲਾਜ ਲਈ 15 ਹਾਜ਼ਰ ਰੁਪਏ ਦੀ ਆਰਥਿਕ ਮਦਦ ਭੇਂਟ

ਗੜ੍ਹਦੀਵਾਲਾ 3 ਮਈ (ਚੌਧਰੀ ) : ਸਿੰਘਲੈਂਡ ਸੰਸਥਾ ਯੂ ਐਸ ਏ ਪ੍ਰਧਾਨ ਅੰਮ੍ਰਿਤ ਪਾਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਆਪਣੇ ਸਮਾਜ ਭਲਾਈ ਦੇ ਕੰਮਾਂ ਨੂੰ ਅੱਗੇ ਵਧਾਉਂਦੇ ਹੋਏ ਵਰਿੰਦਰ ਸਿੰਘ ਦੀ ਪਤਨੀ ਸੋਨੀਆ ਨਿਵਾਸੀ ਬਸੀ ਕਿੱਕਰਾਂ ਦੇ ਇਲਾਜ ਲਈ 15 ਹਜਾਰ ਰੁਪਏ ਦੀ ਆਰਥਿਕ ਮਦਦ ਦਿੱਤੀ ਹੈ। ਇਸ ਮੌਕੇ ਸੰਸਥਾ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਭੈਣ ਸੋਨੀਆ ਰਸੋਲੀਆਂ ਦੀ ਸਮੱਸਿਆ ਨਾਲ ਜੂਝ ਰਹੀ ਹੈ। ਜਿਸਦਾ ਆਪ੍ਰੇਸ਼ਨ ਕਰਵਾਉਣ ਲਈ ਆਰਥਿਕ ਤੰਗੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਇਸ ਪਰਿਵਾਰ ਦੇ ਅਜੇ ਤੱਕ ਕੋਈ ਔਲਾਦ ਨਹੀਂ ਹੈ। ਭੈਣ ਦੇ ਪਤੀ ਵਰਿੰਦਰ ਸਿੰਘ ਦਿਹਾੜੀ ਕਰਕੇ ਪਰਿਵਾਰ ਦਾ ਪਾਲਣ ਪੋਸ਼ਣ ਕਰਦੇ ਹਨ। ਮਦਦ ਮੰਗਣ ਤੇ ਸੁਸਾਇਟੀ ਮੈਂਬਰਾਂ ਨੇ ਇਨਾਂ ਦੀਆਂ ਮੁਸ਼ਕਿਲਾਂ ਨੂੰ ਦੇਖਦੇ ਹੋਏ ਉਨ੍ਹਾਂ ਦੇ ਘਰ ਵਿਖੇ ਪਹੁੰਚ ਕੇ ਇਨ੍ਹਾਂ ਨੂੰ ਆਰਥਿਕ ਮਦਦ ਦਿੱਤੀ ਹੈ। ਇਸ ਮੌਕੇ ਮਨਦੀਪ ਸਿੰਘ,ਨਵਦੀਪ ਸਿੰਘ ਅਤੇ ਇੰਦਰਜੀਤ ਸਿੰਘ ਆਦਿ ਹਾਜ਼ਰ ਸਨ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply