UPDATED : ਗ਼ਰੀਬ ਦੀ ਰੇਹੜੀ ਤੇ SHO ਨੇ ਕਿਓਂ ਮਾਰੀ ਲੱਤ, ਆਪਣੀ ਕੁਰਸੀ ਤੇ DGP ਕੋਲੋਂ ਮਰਵਾ ਬੈਠਾ ਲੱਤ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹੁਕਮਾਂ ‘ਤੇ ਫਗਵਾੜੇ ਦੇ ਐਸ ਐਚ ਓ ਨਵਦੀਪ ਸਿੰਘ ਨੂੰ ਮੁਅੱਤਲ ਕੀਤਾ

ਚੰਡੀਗੜ੍ਹ :   ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹੁਕਮਾਂ ‘ਤੇ ਫਗਵਾੜੇ ਦੇ ਐਸ ਐਚ ਓ ਨਵਦੀਪ ਸਿੰਘ ਨੂੰ ਮੁਅੱਤਲ ਕੀਤਾ ਗਿਆ ਹੈ। ਅਸਲ ‘ਚ ਇਸ ਐਸ ਐਚ ਓ ਦੀ ਇੱਕ ਵੀਡੀਓ ਵਾਇਰਲ ਹੋਈ ਸੀ.

ਜਿਸ ਚ ਉਹ ਗਰੀਬਾਂ ਦੀਆਂ ਰੇਹੜੀਆਂ ਨੂੰ ਲੱਤਾਂ ਮਾਰ ਰਿਹਾ ਸੀ। ਵੀਡੀਓ ਵਾਇਰਲ ਹੋਣ ਤੋਂ ਬਾਅਦ ਇਹ ਮਾਮਲਾ ਪੰਜਾਬ ਦੇ ਮੁੱਖ ਮੰਤਰੀ ਦੇ ਧਿਆਨ ‘ਚ ਆਇਆ ਅਤੇ ਉਨ੍ਹਾਂ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਐਸ ਐਚ ਓ ਨੂੰ ਤੁਰੰਤ ਮੁਅੱਤਲ ਕਰਨ ਦੇ ਹੁਕਮ ਦਿੱਤੇ ਗਏ।

ਅੱਜ ਇਸ ‘ਤੇ ਕਾਰਵਾਈ ਕਰਦਿਆਂ ਡੀਜੀਪੀ ਦਿਨਕਰ ਗੁਪਤਾ ਨੇ ਨਵਦੀਪ ਸਿੰਘ ਐਸਐਚਓ ਫਗਵਾੜਾ ਨੂੰ ਮੁਅੱਤਲ ਕਰਨ ਦੇ ਆਦੇਸ਼ ਜਾਰੀ ਕੀਤੇ। ਮੁੱਖ ਮੰਤਰੀ ਵੱਲੋਂ ਇਸ ਮਸਲੇ ਦੇ ਹੱਲ ਲਈ ਨਿਰਦੇਸ਼ ਦਿੱਤੇ ਗਏ। ਡੀਜੀਪੀ ਨੇ ਅੱਜ ਇਹ ਹੁਕਮ ਜਾਰੀ ਕਰਦਿਆਂ ਹੋਰ ਸਾਰੇ ਪੁਲਿਸ ਕਰਮਚਾਰੀਆਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਕਿਸੇ ਵੀ ਪੁਲਿਸ ਮੁਲਾਜ਼ਮ ਨੂੰ ਅਜਿਹਾ ਕਰਨ ਦੀ ਆਗਿਆ ਨਹੀਂ ਹੈ। ਜੋ ਵੀ ਇਸ ਪੁਲਿਸ ਮੁਲਾਜ਼ਮ ਨੂੰ ਕਰਦਾ ਹੈ ਉਸਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ.

Advertisements
Advertisements
Advertisements
Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply