ਏ.ਯੂ. ਸਮਾਲ ਫਾਈਨਾਂਸ ਬੈਂਕ ਨੇ ਜ਼ਿਲ੍ਹਾ ਰੈਡ ਕ੍ਰਾਸ ਸੁਸਾਇਟੀ ਨੂੰ 50 ਪੀ.ਪੀ. ਈ.ਕਿੱਟਾਂ ਤੇ 1000 ਫੇਸ ਮਾਸਕ ਸੌਂਪੇ


ਡਿਪਟੀ ਕਮਿਸ਼ਨਰ ਨੇ ਬੈਂਕ ਦੀ ਇਸ ਸ਼ਲਾਘਾਯੋਗ ਪਹਿਲ ਦੀ ਕੀਤੀ ਪ੍ਰਸ਼ੰਸਾ

ਹੁਸ਼ਿਆਰਪੁਰ, 6 ਮਈ(ਚੌਧਰੀ) : ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈਡ ਕ੍ਰਾਸ ਸੁਸਾਇਟੀ ਹੁਸ਼ਿਆਰਪੁਰ ਅਪਨੀਤ ਰਿਆਤ ਨੇ ਕਿਹਾ ਕਿ ਜ਼ਿਲ੍ਹਾ ਰੈਡ ਕ੍ਰਾਸ ਸੁਸਾਇਟੀ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਕੋਵਿਡ-19 ਦੇ ਇਸ ਮੁਸ਼ਕਲ ਦੌਰ ਵਿੱਚ ਜ਼ਰੂਰਤਮੰਦ ਲੋਕਾਂ ਨੂੰ ਹਰ ਸੰਭਵ ਸਹਾਇਤਾ ਪਹੁੰਚਾ ਰਹੀ ਹੈ। ਉਨ੍ਹਾਂ ਕਿਹਾ ਕਿ ਸੋਸਾਇਟੀ ਵਲੋਂ ਕੀਤੇ ਜਾ ਰਹੇ ਸਮਾਜ ਸੇਵਾ ਦੇ ਕੰਮ ਤਾਂ ਹੀ ਸੰਭਵ ਹੁੰਦੇ ਹਨ ਜਦ ਦਾਨੀ ਸੱਜਣ ਅੱਗੇ ਆਉਂਦੇ ਹਨ। ਉਨ੍ਹਾਂ ਕਿਹਾ ਕਿ ਇਸ ਕੜੀ ਵਿੱਚ ਅੱਜ ਏ.ਯੂ. ਸਮਾਲ ਫਾਈਨਾਂਸ ਬੈਂਕ ਹੁਸ਼ਿਆਰਪੁਰ ਵਲੋਂ ਬਰਾਂਚ ਮੈਨੇਜਰ ਪਾਰੁਲ ਗੁਪਤਾ, ਬਰਾਂਚ ਸੇਲਸ ਮੈਨੇਜਰ ਨਵਦੀਪ ਬਿਆਲਾ ਤੇ ਰਿਲੇਸ਼ਨਸ਼ਿਪ ਮੈਨੇਜਰ ਦੀਪਤੀ ਵਿਜ ਤੇ ਵਿਵੇਕ ਪਾਠਕ ਨੇ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਸੋਸਾਇਟੀ ਨੂੰ 50 ਪੀ.ਪੀ.ਈ. ਕਿੱਟਾਂ ਤੇ 1000 ਫੇਸ ਮਾਸਕ ਸੌਂਪੇ ਜੋ ਕਿ ਇਕ ਸ਼ਲਾਘਾਯੋਗ ਪਹਿਲ ਹੈ।

ਸਕੱਤਰ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਨਰੇਸ਼ ਗੁਪਤਾ ਨੇ ਦੱਸਿਆ ਕਿ ਏ.ਯੂ. ਸਮਾਲ ਫਾਈਨਾਂਸ ਬੈਂਕ ਨੇ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵਲੋਂ ਕੀਤੇ ਜਾ ਰਹੇ ਭਲਾਈ ਕੰਮਾਂ ਦੀ ਪ੍ਰਸ਼ੰਸਾ ਕਰਦੇ ਹੋਏ ਆਉਣ ਵਾਲੇ ਸਮੇਂ ਵਿੱਚ ਵੀ ਇਸ ਸੰਸਥਾ ਵਲੋਂ ਸਹਾਇਤਾ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ। ਉਨ੍ਹਾਂ ਜ਼ਿਲ੍ਹੇ ਦੇ ਸਮਾਜ ਸੇਵਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਕਰਫਿਊ ਦੌਰਾਨ ਜ਼ਰੂਰਤਮੰਦ ਪਰਿਵਾਰਾਂ ਨੂੰ ਜਰੂਰੀ ਸੁਵਿਧਾਵਾਂ ਮੁਹੱਈਆ ਕਰਨ ਸਬੰਧੀ ਸੁਸਾਇਟੀ ਦੇ ਐਚ.ਡੀ.ਐਫ.ਸੀ. ਬੈਂਕ ਵਿੱਚ ਚਾਲੂ ਖਾਤਾ ਨੰਬਰ 50100309716962 (ਆਈ.ਐਫ.ਐਸ.ਸੀ. ਕੋਡ-ਐਚ.ਡੀ.ਐਫ.ਸੀ. 0000229) ਜਾਂ ਜ਼ਿਲ੍ਹਾ ਰੈਡ ਕਰਾਸ ਦਫ਼ਤਰ ਦੇ ਫੋਨ ਨੰਬਰ 01882-221071 ਜਾਂ ਡਿਸਟ੍ਰਿਕਟ ਰੈਡ ਕਰਾਸ ਸੋਸਾਇਟੀ ਹੁਸ਼ਿਆਰਪੁਰ ਦੇ ਫੇਸਬੁੱਕ ਪੇਜ ਰਾਹੀਂ ਸੰਪਰਕ ਕਰਕੇ ਆਪਣਾ ਯੋਗਦਾਨ ਦੇਣ, ਤਾਂ ਜੋ ਇਸ ਮੁਸ਼ਕਲ ਦੌਰ ਵਿੱਚ ਵੱਧ ਤੋਂ ਵੱਧ ਜ਼ਰੂਰਤਮੰਦਾਂ ਦੀ ਸਹਾਇਤਾ ਕੀਤੀ ਜਾ ਸਕੇ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply