ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਅੱਜ ਸਾਰੀਆਂ ਸੁਨਿਆਰਿਆਂ ਦੀਆਂ ਦੁਕਾਨਾਂ ਨੂੰ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤੱਕ ਖੋਲਣ ਦੀ ਛੋਟ

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਅੱਜ ਸਾਰੀਆਂ ਸੁਨਿਆਰਿਆਂ ਦੀਆਂ ਦੁਕਾਨਾਂ ਨੂੰ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤੱਕ ਖੋਲਣ ਦੀ ਛੋਟ
15 ਨੂੰ ਜ਼ਿਲ੍ਹੇ ਦੇ ਸਾਰੇ ਬੈਂਕਾਂ ਦੇ ਏ.ਟੀ.ਐਮਜ਼ ਨੂੰ ਖੋਲਣ ਦੇ ਦਿੱਤੇ ਆਦੇਸ਼

ਹੁਸ਼ਿਆਰਪੁਰ, 13 ਮਈ :

ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਅਕਸ਼ੇ ਤ੍ਰਿਤੀਆ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹੇ ਵਿੱਚ ਸਾਰੀਆਂ ਸੁਨਿਆਰਿਆਂ ਦੀਆਂ ਦੁਕਾਨਾਂ ਨੂੰ 14 ਮਈ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤੱਕ ਖੋਲਣ ਦੀ ਛੋਟ ਦੇ ਆਦੇਸ਼ ਜਾਰੀ ਕੀਤੇ ਹਨ। ਇਸ ਦੌਰਾਨ ਉਨ੍ਹਾਂ ਨੇ ਸਾਰੀਆਂ ਦੁਕਾਨਾਂ ਨੂੰ ਕੋਵਿਡ ਸਿਹਤ ਪ੍ਰੋਟੋਕੋਲ ਦੀ ਪਾਲਣਾ ਕਰਨ ਦੇ ਨਿਰਦੇਸ਼ ਵੀ ਦਿੱਤੇ।
ਇਹ ਹੋਰ ਆਦੇਸ਼ ਵਿੱਚ ਉਨ੍ਹਾਂ 15 ਮਈ ਦਿਨ ਸ਼ਨੀਵਾਰ ਨੂੰ ਜ਼ਿਲ੍ਹੇ ਦੇ ਸਾਰੇ ਬੈਂਕਾਂ ਦੇ ਏ.ਟੀ.ਐਮਜ਼ ਨੂੰ ਖੋਲਣ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਲੋਕ ਬਹੁਤ ਜ਼ਰੂਰੀ ਕੰਮ ਹੋਣ ’ਤੇ ਹੀ ਘਰ ਤੋਂ ਬਾਹਰ ਨਿਕਲਣ ਅਤੇ ਸਿਹਤ ਪ੍ਰੋਟੋਕਾਲ ਦੀ ਗੰਭੀਰਤਾ ਨਾਲ ਪਾਲਣਾ ਕਰਨ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply