ਕੁਦਰਤ ਦੇ ਅਨਮੋਲ ਖਜ਼ਾਨੇ ਨੂੰ ਸਾਂਭਣ ਅਤੇ ਅਗਲੀਆਂ ਪੀੜ•ੀਆਂ ਲਈ ਬਰਕਰਾਰ ਰੱਖਣਾ ਸਭ ਦੀ ਜ਼ਿੰਮੇਵਾਰੀ : ਸ੍ਰੀਮਤੀ ਈਸ਼ਾ ਕਾਲੀਆ

ਪਾਣੀ ਅਤੇ ਬਿਜਲੀ ਦੀ ਬੱਚਤ ਕਰਕੇ ਉਨਤ ਖੇਤੀ ਕਰ ਰਿਹੈ ਅਗਾਂਹਵਧੂ ਕਿਸਾਨ ਜਸਵੀਰ ਸਿੰਘ , 12 ਏਕੜ ‘ਚ ਕੀਤੀ ਝੋਨੇ ਦੀ ਸਿੱਧੀ ਬਿਜਾਈ, ਬਿਜਲੀ ਬਚਾਉਣ ਲਈ ਲਗਾਏ ਸੋਲਰ ਪੈਨਲ, ਕਿਸਾਨ ਉਨਤ ਖੇਤੀ ਅਤੇ ਪਾਣੀ ਬਚਾਉਣ ਲਈ ਖੇਤੀਬਾੜੀ ਵਿਭਾਗ ਦੀਆਂ ਸਿਫਾਰਿਸ਼ਾਂ ਮੁਤਾਬਕ ਕਰਨ ਖੇਤੀ….
ਹੁਸ਼ਿਆਰਪੁਰ,(Vikas Julka,Satwinder): ਜ਼ਿਲ•ੇ ਦੇ ਪਿੰਡ ਫਿਰੋਜ ਰੋਲੀਆਂ ਦੇ 52 ਸਾਲਾ ਅਗਾਂਹਵਧੂ ਕਿਸਾਨ ਸ਼੍ਰੀ ਜਸਵੀਰ ਸਿੰਘ ਵਲੋਂ ਪਾਣੀ ਅਤੇ ਬਿਜਲੀ ਦੀ ਬੱਚਤ ਕਰਕੇ ਉਨਤ ਖੇਤੀ ਕੀਤੀ ਜਾ ਰਹੀ। ਪਿਛਲੇ ਤਿੰਨ ਸਾਲ ਤੋਂ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ ਵਲੋਂ ਇਸ ਸਾਲ ਵੀ ਆਪਣੇ 12 ਏਕੜ ਵਿਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਗਈ ਹੈ। ਇਸ ਤੋਂ ਇਲਾਵਾ ਬਿਜਲੀ ਦੀ ਬੱਚਤ ਲਈ ਸੋਲਰ ਪੈਨਲ ਲਗਾਏ ਗਏ ਹਨ ਅਤੇ ਖੇਤੀ ਦੇ ਨਾਲ-ਨਾਲ ਡੇਅਰੀ ਦਾ ਸਹਾਇਕ ਧੰਦਾ ਵੀ ਅਪਣਾਇਆ ਹੋਇਆ ਹੈ, ਜਿਸ ਸਦਕਾ ਇਹ ਅਗਾਂਹਵਧੂ ਕਿਸਾਨ ਬਾਕੀ ਕਿਸਾਨਾਂ ਲਈ ਪ੍ਰੇਰਨਾ ਸਰੋਤ ਬਣਿਆ ਹੋਇਆ ਹੈ।
ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਅਗਾਂਹਵਧੂ ਕਿਸਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਿਸਾਨ ਵਲੋਂ ਪਾਣੀ ਅਤੇ ਬਿਜਲੀ ਦੀ ਬੱਚਤ ਕਰਕੇ ਕੀਤੀ ਜਾ ਰਹੀ ਖੇਤੀ ਦਾ ਆਧੁਨਿਕ ਤਰੀਕਾ ਬਾਕੀ ਕਿਸਾਨਾਂ ਨੂੰ ਵੀ ਅਪਣਾਉਣਾ ਚਾਹੀਦਾ ਹੈ। ਉਨ•ਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਡਿੱਗ ਰਿਹਾ ਹੈ, ਇਸ ਲਈ ਕੁਦਰਤ ਦੇ ਇਸ ਅਨਮੋਲ ਖਜ਼ਾਨੇ ਦੀ ਸਾਂਭ-ਸੰਭਾਲ ਅਤੇ ਇਸਨੂੰ ਅਗਲੀਆਂ ਪੀੜ•ੀਆਂ ਦੀ ਵਰਤੋਂ ਲਈ ਬਰਕਰਾਰ ਰੱਖਣਾ ਸਭਨਾਂ ਦੀ ਜ਼ਿੰਮੇਵਾਰੀ ਬਣਦੀ ਹੈ। ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰ ਪਿੰਡ ਵਿਚ 550 ਪੌਦੇ ਲਗਾਏ ਜਾ ਰਹੇ ਹਨ। ਉਨ•ਾਂ ਅਪੀਲ ਕਰਦਿਆਂ ਕਿਹਾ ਕਿ ਵੱਧ ਤੋਂ ਵੱਧ ਰੁੱਖ ਲਗਾਉਣ ਅਤੇ ਪਾਣੀ ਬਚਾਉਣ ਲਈ ਹਰੇਕ ਵਿਅਕਤੀ ਨੂੰ ਅੱਗੇ ਆਉਣ ਦੀ ਲੋੜ ਹੈ।

 

ਸ਼੍ਰੀੰਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਕਿਸਾਨ ਖੇਤਬਾੜੀ ਵਿਭਾਗ ਦੀਆਂ ਸਿਫਾਰਿਸ਼ਾਂ ਅਨੁਸਾਰ ਹੀ ਖੇਤੀ ਕਰਨ ਨੂੰ ਤਰਜ਼ੀਹ ਦੇਣ। ਉਨ•ਾਂ ਕਿਸਾਨਾਂ ਨੂੰ ਖੇਤੀ ਦੇ ਨਾਲ-ਨਾਲ ਸਹਾਇਕ ਧੰਦੇ ਵੀ ਅਪਨਾਉਣ ਦੀ ਅਪੀਲ ਕੀਤੀ, ਤਾਂ ਜੋ ਕਿਸਾਨ ਆਪਣੀ ਆਰਥਿਕ ਸਥਿਤੀ ਹੋਰ ਮਜ਼ਬੂਤ ਕਰ ਸਕਣ। ਉਨ•ਾਂ ਕਿਹਾ ਕਿ ਵਾਤਾਵਰਣ ਦੀ ਸ਼ੁੱਧਤਾ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਲਈ ਪਰਾਲੀ/ਨਾੜ ਅਤੇ ਫਸਲਾਂ ਦੀ ਹੋਰ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਈ ਜਾਵੇ, ਬਲਕਿ ਇਸ ਦਾ ਖੇਤ ਵਿੱਚ ਹੀ ਪ੍ਰਬੰਧਨ ਕਰਨ ਨੂੰ ਤਰਜ਼ੀਹ ਦਿੱਤੀ ਜਾਵੇ। ਉਨ•ਾਂ ਕਿਹਾ ਕਿ ਜਸਵੀਰ ਸਿੰਘ ਵਰਗੇ ਅਗਾਂਹਵਧੂ ਕਿਸਾਨ ਆਧੁਨਿਕ ਖੇਤੀ ਅਪਣਾਉਣ ਦੇ ਨਾਲ-ਨਾਲ ਵਾਤਾਵਰਣ ਦੀ ਸ਼ੁੱਧਤਾ ਬਰਕਰਾਰ ਰੱਖਣ ਲਈ ਬਹੁਤ ਮਹੱਤਵਪੂਰਨ ਭੂਮਿਕਾ ਨਿਭਾਅ ਰਹੇ ਹਨ। ਉਨ•ਾਂ ਕਿਸਾਨਾਂ ਨੂੰ ਫਸਲੀ ਚੱਕਰ ਵਿਚੋਂ ਨਿਕਲ ਕੇ ਬਦਲਵੀਂ ਖੇਤੀ ਕਰਨ ‘ਤੇ ਵੀ ਜ਼ੋਰ ਦਿੱਤਾ।
ਅਗਾਂਹਵਧੂ ਕਿਸਾਨ ਜਸਵੀਰ ਸਿੰਘ ਨੇ ਦੱਸਿਆ ਕਿ ਉਸ ਵਲੋਂ 12 ਏਕੜ ਵਿੱਚ ਕਣਕ ਅਤੇ ਝੋਨੇ ਦੀ ਖੇਤੀ ਕੀਤੀ ਜਾ ਰਹੀ ਹੈ ਅਤੇ ਉਸਨੇ ਇਸ ਸਾਲ ਤਾਮਿਲਨਾਡੂ ਯੂਨੀਵਰਸਿਟੀ ਵਲੋਂ ਝੋਨੇ ਦੀ ਸਿੱਧੀ ਬਿਜਾਈ ਲਈ ਇਜ਼ਾਦ ਕੀਤੇ ਗਏ ਡਰੰਮ ਸੀਡਰ ਨੂੰ ਵੀ ਆਪਣੇ ਖੇਤਾਂ ਵਿੱਚ ਤਜ਼ਰਬੇ ਲਈ ਮੰਗਵਾਇਆ ਹੈ, ਜਿਸ ਦੀ ਵਰਤੋਂ ਝੋਨੇ ਦੀ ਸਿੱਧੀ ਬਿਜਾਈ ਲਈ ਕੀਤੀ ਜਾ ਰਹੀ ਹੈ। ਉਸ ਵਲੋਂ ਖੇਤੀ ਦੇ ਨਾਲ-ਨਾਲ ਡੇਅਰੀ ਦੇ ਸਹਾਇਕ ਧੰਦੇ ਨੂੰ ਵੀ ਅਪਣਾਇਆ ਹੋਇਆ ਹੈ, ਜਿਸ ਨਾਲ ਉਸ ਦੀ ਆਰਥਿਕ ਸਥਿਤੀ ਕਾਫੀ ਮਜ਼ਬੂਤ ਹੋਈ ਹੈ। ਜਸਵੀਰ ਸਿੰਘ ਨੇ ਆਪਣੇ ਘਰ ਦਾ ਹਰ ਕੰਮ ਆਪਣੇ ਹੱਥੀਂ ਕਰਨ ਲਈ ਬਹੁਤ ਹੀ ਵਧੀਆ ਅਤੇ ਆਧੁਨਿਕ ਵਰਕਸ਼ਾਪ ਬਣਾਈ ਹੋਈ ਹੈ। ਉਸਨੇ ਦੱਸਿਆ ਕਿ ਖੇਤੀ ਵਿੱਚ ਕਈ ਵਾਰ ਪਾਣੀ ਦੀ ਦੁਰਵਰਤੋਂ ਹੁੰਦੀ ਹੈ, ਜਿਸ ਲਈ ਪਾਣੀ ਦੀ ਬੱਚਤ ਲਈ ਉਸ ਨੇ ਆਪਣੇ ਟਿਊਬਵੈਲ ਦੇ ਪਾਣੀ ਦੇ ਨਿਕਾਸ ਨੂੰ ਚੈਕ ਕਰਨ ਲਈ ਮੀਟਰ ਲਗਾਇਆ ਹੋਇਆ ਹੈ, ਜਿਸ ਦਾ ਪ੍ਰਯੋਗ ਉਹ ਪਾਣੀ ਦੀ ਬੱਚਤ ਲਈ ਰੇਨ ਗਨ ਨਾਲ ਸਿੰਚਾਈ ਕਰਨ ਲਈ ਕਰ ਰਿਹਾ ਹੈ। ਉਸ ਨੇ ਦੱਸਿਆ ਕਿ ਬਿਜਲੀ ਦੀ ਬੱਚਤ ਕਰਨ ਲਈ ਵੀ ਉਸ ਨੇ ਆਪਣੇ ਘਰ ਵਿੱਚ ਤਿੰਨ ਕਿਲੋਵਾਟ ਦੇ ਸੋਲਰ ਪੈਨਲ ਲਗਾਏ ਹਨ, ਜਿਸ ਨਾਲ ਉਸ ਦਾ ਬਿਜਲੀ ਦਾ ਬਿੱਲ ਵੀ ਨਾ ਮਾਤਰ ਆਉਂਦਾ ਹੈ। ਆਪਣੀ ਸੂਝ-ਬੂਝ ਅਤੇ ਖੇਤੀ ਵਿਭਾਗ ਦੀ ਸਹਾਇਤਾ ਨਾਲ ਉਸ ਨੇ ਕਈ ਸੰਦ ਵੀ ਵਿਕਸਿਤ ਕੀਤੇ ਹਨ।


ਅਗਾਂਹਵਧੂ ਕਿਸਾਨ ਨੇ ਦੱਸਿਆ ਕਿ ਪਿੰਡ ਦੀ ਜ਼ਮੀਨ ਕਲਰਾਠੀ ਅਤੇ ਸੇਮ ਵਾਲੀ ਹੋਣ ਕਾਰਨ ਜਿਥੇ ਪਿੰਡ ਦੇ ਬਾਕੀ ਕਿਸਾਨਾਂ ਦੀ ਫ਼ਸਲ ਦਾ ਝਾੜ ਘੱਟ ਆਉਂਦਾ ਸੀ, ਉਥੇ ਉਹ ਆਪਣੀ ਮਿਹਨਤ ਅਤੇ ਖੇਤੀਬਾੜੀ ਵਿਭਾਗ ਦੇ ਸਹਿਯੋਗ ਨਾਲ ਫ਼ਸਲ ਦਾ ਬਹੁਤ ਵਧੀਆ ਝਾੜ ਪ੍ਰਾਪਤ ਕਰ ਰਿਹਾ ਹੈ। ਉਸ ਨੇ ਦੱਸਿਆ ਕਿ ਉਸ ਦੇ ਝੋਨੇ ਦੀ ਸਿੱਧੀ ਬਿਜਾਈ ਵਾਲੀ ਫ਼ਸਲ ਵਧੀਆ ਹੁੰਦੀ ਹੋਏ ਦੇਖ ਇਲਾਕੇ ਦੇ ਕਾਫੀ ਕਿਸਾਨ ਅਗਲੇ ਸਾਲ ਤੋਂ ਝੋਨੇ ਦੀ ਸਿੱਧੀ ਬਿਜਾਈ ਲਈ ਤਿਆਰ ਹੋ ਚੁੱਕੇ ਹਨ। ਉਨ•ਾਂ ਦੱਸਿਆ ਕਿ ਸਾਲ 2016 ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਏ ਬਗੈਰ ਆਪਣੇ ਵਲੋਂ ਵਿਕਸਿਤ ਕੀਤੀ ਗਈ ਸਪੈਸ਼ਲ ਸੀਡ ਡਰਿੱਲ ਨਾਲ ਕਣਕ ਦੀ ਬਿਜਾਈ ਕੀਤੀ ਸੀ। ਉਸ ਤੋਂ ਬਾਅਦ ਉਹ ਹਰ ਸਾਲ ਝੋਨੇ ਦੀ ਕਟਾਈ ਸੁਪਰ ਸਟਰਾਅ ਮੈਨੇਜਮੈਂਟ ਤਕਨੀਕ ਵਾਲੀ ਕੰਬਾਇਨ ਨਾਲ ਕਰਵਾ ਕੇ ਕਣਕ ਦੀ ਸਿੱਧੀ ਬਿਜਾਈ ਖੇਤੀਬਾੜੀ ਵਿਭਾਗ ਦੇ ਸਹਿਯੋਗ ਨਾਲ ਬਿਨ•ਾਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਏ ਅਤੇ ਬਿਨ•ਾਂ ਵਹਾਏ ਹੈਡੀ ਸੀਡਰ ਨਾਲ ਕਰ ਰਿਹਾ ਹੈ।
ਮੁੱਖ ਖੇਤੀਬਾੜੀ ਅਫ਼ਸਰ ਡਾ. ਕੁਲਵੀਰ ਸਿੰਘ ਛੀਨਾ ਨੇ ਦੱਸਿਆ ਕਿ ਸਾਲ 2016 ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਇਸ ਕਿਸਾਨ ਦੇ ਖੇਤ ਵਿੱਚ 2 ਏਕੜ ਰਕਬੇ ਵਿੱਚ ਝੋਨੇ ਦੀ ਪੀ.ਆਰ. 121 ਕਿਸਮ ਦੀ ਸਿੱਧੀ ਬਿਜਾਈ ਕਰਵਾਈ ਗਈ ਸੀ, ਜਿਸਦਾ ਝਾੜ ਆਮ ਬਿਜਾਈ ਤੋਂ 2 ਤੋਂ 3 ਕੁਇੰਟਲ ਵੱਧ  ਪ੍ਰਾਪਤ ਹੋਇਆ। ਇਸ ਸਫਲ ਤਜ਼ਰਬੇ ਤੋਂ ਬਾਅਦ ਜਸਵੀਰ ਸਿੰਘ ਪਿਛਲੇ ਤਿੰਨ ਸਾਲ ਤੋਂ ਝੋਨੇ ਦੀ ਸਿੱਧੀ ਬਿਜਾਈ ਕਰ ਰਿਹਾ ਹੈ, ਜਿਸ ਦਾ ਇਸਨੇ ਔਸਤ 35 ਕੁਇੰਟਲ ਦੇ ਕਰੀਬ ਝਾੜ ਪ੍ਰਾਪਤ ਕੀਤਾ ਹੈ ਅਤੇ ਹੁਣ ਆਪਣੀ ਸਾਰੀ 12 ਏਕੜ ਜ਼ਮੀਨ ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰ ਰਿਹਾ ਹੈ। ਉਨ•ਾਂ ਦੱਸਿਆ ਕਿ ਰਵਾਇਤੀ ਝੋਨੇ ਦੀ ਫਸਲ ਨਾਲੋਂ ਸਿੱਧੀ ਬਿਜਾਈ ਕਰਨ ਨਾਲ ਕਰੀਬ 65 ਫੀਸਦੀ ਪਾਣੀ ਦੀ ਬੱਚਤ ਹੁੰਦੀ ਹੈ। ਉਨ•ਾਂ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਵਾਲੀ ਫਸਲ ਨੂੰ ਰੋਜ਼ਾਨਾ ਪਾਣੀ ਲਗਾਉਣ ਦੀ ਲੋੜ ਨਹੀਂ ਪੈਂਦੀ, ਬਲਕਿ ਆਮ ਫਸਲਾਂ ਵਾਂਗ ਹੀ ਪਾਣੀ ਦੀ ਲੋੜ ਹੁੰਦੀ ਹੈ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply