UPDATED: ਮੁੱਖ ਸਕੱਤਰ ਨੇ ਅਧਿਕਾਰੀਆਂ ਨੂੰ ਪੰਜਾਬ ਦੇ ਪੇਂਡੂ ਇਲਾਕਿਆਂ ਦੇ ਲੋਕਾਂ ਦੇ ਕੋਵਿਡ ਟੈਸਟ ਅਤੇ ਟੀਕਾਕਰਨ ਵਿਚ ਤੇਜ਼ੀ ਲਿਆਉਣ ਲਈ ਕਿਹਾ

ਮੁੱਖ ਸਕੱਤਰ ਨੇ ਅਧਿਕਾਰੀਆਂ ਨੂੰ ਪੰਜਾਬ ਦੇ ਪੇਂਡੂ ਇਲਾਕਿਆਂ ਦੇ ਲੋਕਾਂ ਦੇ ਕੋਵਿਡ ਟੈਸਟ ਅਤੇ ਟੀਕਾਕਰਨ ਵਿਚ ਤੇਜ਼ੀ ਲਿਆਉਣ ਲਈ ਕਿਹਾ

– ਪੰਜਾਬ ’ਚ ਆਗਾਮੀ ਦਿਨਾਂ ’ਚ ਹੋਰ ਵੈਕਸੀਨਾਂ ਆਉਣਗੀਆਂ; ਮੈਡੀਕਲ ਸਹੂਲਤਾਂ ਪੱਖੋਂ ਪੰਜਾਬ ਸਮਰੱਥ

ਚੰਡੀਗੜ, 17 ਮਈ: 

ਪੰਜਾਬ ਦੀ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਮੁੱਖ ਮੰਤਰੀ ਵੱਲੋਂ ਦਿੱਤੇ ਨਿਰਦੇਸ਼ਾਂ ’ਤੇ ਤੁਰੰਤ ਕਾਰਵਾਈ ਕਰਦਿਆਂ ਪੰਜਾਬ ਦੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਕਰੋਨਾ ਦੇ ਟੈਸਟ ਕਰਵਾਉਣ ਅਤੇ ਟੀਕਾਕਰਨ ਲਈ ਲੋਕ ਖੁਦ ਅੱਗੇ ਆਉਣ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਿਰਦੇਸ਼ ਦਿੱਤੇ ਹਨ ਕਿ ਪਿੰਡਾਂ ਦੇ ਲੋਕਾਂ ਨੂੰ ਕਰੋਨਾ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਜਲਦ ਚਲਾਈ ਜਾਵੇ। 

ਪਿੰਡਾਂ ਵਿਚ ਕਰੋਨਾ ਦੇ ਵੱਧ ਰਹੇ ਕੇਸਾਂ ਅਤੇ ਮੌਤਾਂ ’ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਉਨਾਂ ਕਿਹਾ ਕਿ ਹਾਲਾਂਕਿ ਪਿੰਡਾਂ ਦੇ ਲੋਕਾਂ ਨੂੰ ਜਾਗਰੂਕ ਕਰਨ ਲਈ ਜ਼ਿਲਾ ਅਧਿਕਾਰੀਆਂ ਅਤੇ ਵੱਖ-ਵੱਖ ਵਿਭਾਗਾਂ ਦੀਆਂ ਟੀਮਾਂ ਵੱਲੋਂ ਪੂਰੀ ਮੁਸ਼ਤੈਦੀ ਨਾਲ ਕੰਮ ਕੀਤਾ ਜਾ ਰਿਹਾ ਹੈ ਪਰ ਜ਼ਿਆਦਾ ਲੋਕ ਸਿਰਫ ਉਦੋਂ ਰਿਪੋਰਟ ਕਰਦੇ ਹਨ ਜਦੋਂ ਉਨਾਂ ਦੀ ਹਾਲਤ ਕਾਫੀ ਜ਼ਿਆਦਾ ਵਿਗੜ ਜਾਂਦੀ ਹੈ। 

Advertisements

ਉਨਾਂ ਕਿਹਾ ਕਿ ਜੇਕਰ ਕਰੋਨਾ ਦੇ ਸ਼ੁਰੂਆਤੀ ਲੱਛਣਾਂ ਜਿਵੇਂ ਕਿ ਖਾਂਸੀ, ਜੁਕਾਮ ਜਾਂ ਹਲਕਾ ਬੁਖਾਰ ਹੋਣ ’ਤੇ ਨਜ਼ਦੀਕੀ ਹਸਪਤਾਲ ਵਿਚ ਕਰੋਨਾ ਟੈਸਟ ਕਰਵਾ ਕੇ ਇਲਾਜ ਸ਼ੁਰੂ ਕਰ ਦਿੱਤਾ ਜਾਵੇ ਤਾਂ ਸਥਿਤੀ ਜ਼ਿਆਦਾ ਖਰਾਬ ਨਹੀਂ ਹੁੰਦੀ।

Advertisements

ਐਤਵਾਰ ਨੂੰ ਕੋਵਿਡ ਪ੍ਰਬੰਧਨ ਅਤੇ ਟੀਕਾਕਰਨ ਸਬੰਧੀ ਇਕ ਆਨਲਾਈਨ ਰੀਵੀਊ ਮੀਟਿੰਗ ਦੌਰਾਨ ਮੁੱਖ ਸਕੱਤਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਆਗਾਮੀ ਦਿਨਾਂ ਵਿਚ ਕਰੋਨਾ ਦੀ ਰੋਕਥਾਮ ਲਈ ਟੀਕਾਕਰਨ ਵਿਚ ਵੀ ਤੇਜ਼ੀ ਆਵੇਗੀ ਕਿਉਂ ਕਿ ਟੀਕਿਆਂ ਦੀ ਇਕ ਹੋਰ ਖੇਪ ਪੰਜਾਬ ਨੂੰ ਮਿਲ ਜਾਵੇਗੀ। ਉਨਾਂ ਕਿਹਾ ਕਿ 31 ਮਈ ਤੱਕ ਪੰਜਾਬ ਨੂੰ ਕੋਵੈਕਸੀਨ ਦੀਆਂ 1.14 ਲੱਖ ਹੋਰ ਡੋਜ਼ਾਂ ਮਿਲ ਜਾਣਗੀਆਂ। 

Advertisements

ਉਨਾਂ ਅਪੀਲ ਕੀਤੀ ਕਿ ਕਰੋਨਾ ਬਿਮਾਰੀ ਦੀ ਰੋਕਥਾਮ ਲਈ ਯੋਗ ਵਿਅਕਤੀ ਜਲਦ ਤੋਂ ਜਲਦ ਟੀਕਾ ਲਗਵਾਉਣ ਖਾਸ ਤੌਰ ’ਤੇ ਪਿੰਡਾਂ ’ਚ ਰਹਿਣ ਵਾਲੇ ਟੀਕਾ ਲਗਵਾਉਣ ਵਿਚ ਦੇਰ ਨਾ ਕਰਨ ਕਿਉਂ ਕਿ ਮੌਜੂਦਾ ਸਮੇਂ ਪਿੰਡਾਂ ਤੋਂ ਕਾਫੀ ਜ਼ਿਆਦਾ ਕਰੋਨਾ ਦੇ ਮਾਮਲੇ ਸਾਹਮਣੇ ਆ ਰਹੇ ਹਨ। 

ਉਨਾਂ ਜ਼ਿਲਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਹਾਲਾਂਕਿ ਸੂਬੇ ਨੂੰ ਮੰਗ ਨਾਲੋਂ ਘੱਟ ਟੀਕੇ ਮਿਲ ਰਹੇ ਹਨ ਪਰ ਇਸ ਦੇ ਬਾਵਜੂਦ ਜਿੰਨੇ ਵੀ ਮਿਲ ਰਹੇ ਹਨ ਉਹ ਯੋਗ ਵਿਅਕਤੀਆਂ ਨੂੰ ਸਮੇਂ ਸਿਰ ਲਗਾਏ ਜਾਣ।ਉਨਾਂ ਕਿਹਾ ਕਿ ਇਹ ਧਿਆਨ ਰੱਖਿਆ ਜਾਵੇ ਕਿ ਟੀਕਾਕਰਨ ਵੇਲੇ ਭੀੜ ’ਤੇ ਵੀ ਕਾਬੂ ਰੱਖਿਆ ਜਾਵੇ। ਮੁੱਖ ਸਕੱਤਰ ਨੇ ਗੈਰ ਰਜਿਸਟਰਡ ਕਾਮਿਆਂ ਦੀ ਪਛਾਣ ਕਰਕੇ ਉਨਾਂ ਦਾ ਵੀ ਟੀਕਾਕਰਨ ਕਰਨ ਦੀਆਂ ਸੰਭਾਵਨਾਵਾਂ ਤਲਾਸ਼ਣ ਲਈ ਕਿਹਾ। 

ਮੀਟਿੰਗ ਦੌਰਾਨ ਮੁੱਖ ਸਕੱਤਰ ਨੂੰ ਦੱਸਿਆ ਗਿਆ ਕਿ ਜਿਹੜੇ ਉਦਯੋਗ ਆਪਣੇ ਕਰਮਚਾਰੀਆਂ ਲਈ ਟੀਕਾ ਲਗਵਾਉਣਾ ਚਾਹੁੰਦੇ ਹਨ ਉਹ ਸਬੰਧਤ ਜ਼ਿਲਿਆਂ ਦੇ ਅਧਿਕਾਰਤ ਕੀਤੇ ਅਧਿਕਾਰੀ ਨਾਲ ਸੰਪਰਕ ਕਰ ਸਕਦੇ ਹਨ। ਉਦਯੋਗਾਂ ਨੂੰ ਕੋਵੈਕਸੀਨ ਦੀ ਡੋਜ਼ 430 ਰੁਪਏ ਪ੍ਰਤੀ ਡੋਜ਼ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਜੇਕਰ ਕੋਈ ਉਦਯੋਗ ਆਪਣੇ ਪੱਧਰ ’ਤੇ ਸਰਕਾਰ ਵੱਲੋਂ ਪ੍ਰਵਾਨਿਤ ਵੈਕਸੀਨ ਮੰਗਵਾਉਣੀ ਚਾਹੁੰਦਾ ਹੈ ਤਾਂ ਉਸ ਨੂੰ ਇਸ ਲਈ ਪ੍ਰੇਰਿਤ ਕੀਤਾ ਜਾਵੇ। ਉਨਾਂ ਕਿਹਾ ਕਿ ਨਿੱਜੀ ਹਸਪਤਾਲਾਂ ਨੂੰ ਵੀ ਉਤਸ਼ਾਹਿਤ ਕੀਤਾ ਜਾਵੇ ਕਿ ਉਹ ਵਾਜਬ ਭਾਅ ’ਤੇ ਟੀਕੇ ਲਗਾਉਣ। ਮੁੱਖ ਸਕੱਤਰ ਨੇ ਸਾਰੇ ਸਰਕਾਰੀ ਮੁਲਾਜ਼ਮਾਂ ਅਤੇ ਅਧਿਕਾਰੀਆਂ ਨੂੰ ਵੀ ਟੀਕਾ ਲਗਵਾਉਣ ਲਈ ਕਿਹਾ। 

ਮੁੱਖ ਸਕੱਤਰ ਨੇ ਕਿਹਾ ਕਿ ਆਕਸੀਜਨ ਦੀ ਮੰਗ ਅਤੇ ਪੂਰਤੀ ਵਿਚਲੇ ਖੱਪੇ ਨੂੰ ਭਰਨ ਲਈ ਪੰਜਾਬ ਸਰਕਾਰ ਹਰ ਤਰਾਂ ਦੇ ਯਤਨ ਕਰ ਰਹੀ ਹੈ। ਦੇਸ਼ ਦੇ ਵੱਖ-ਵੱਖ ਹਿੱਸਿਆਂ ਅਤੇ ਵਿਦੇਸ਼ਾਂ ਤੋਂ ਵੀ ਆਕਸੀਜਨ ਟੈਂਕਰ ਮੰਗਵਾਏ ਜਾ ਰਹੇ ਹਨ। ਆਕਸੀਜਨ ਦੀ ਮੰਗ, ਪੂਰਤੀ ਅਤੇ ਵੰਡ ਲਈ ਸੂਬਾ ਪੱਧਰ ’ਤੇ ਇਕ ਆਕਸੀਜਨ ਕੰਟਰੋਲ ਰੂਮ ਦਿਨ-ਰਾਤ ਚੱਲ ਰਿਹਾ ਹੈ। 

ਉਨਾਂ ਕਿਹਾ ਕਿ ਪੰਜਾਬ ਦੇ ਜ਼ਿਲਿਆਂ ਵਿਚ ਵੱਖ-ਵੱਖ ਥਾਂਵਾਂ ’ਤੇ 4.71 ਕਰੋੜ ਰੁਪਏ ਦੀ ਲਾਗਤ ਨਾਲ 44 ਪੀਐਸਏ (ਪ੍ਰੈਸ਼ਰ ਸਵਿੰਗ ਐਡਜੋਰਪਸ਼ਨ) ਪਲਾਂਟ ਵੀ ਸਥਾਪਤ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਜ਼ਿਲਿਆਂ ਨੂੰ ਲੋੜ ਅਨੁਸਾਰ ਆਕਸੀਜਨ ਕੰਸਟਰੇਟਰਾਂ ਦੀ ਵੰਡ ਵੀ ਕੀਤੀ ਜਾ ਰਹੀ ਹੈ। ਉਨਾਂ ਕਿਹਾ ਕਿ ਬਹੁਤ ਜਲਦ ਆਕਸੀਜਨ ਕੰਸਟਰੇਟਰਾਂ ਦੀ ਗਿਣਤੀ ਵਿਚ ਵਾਧਾ ਹੋਵੇਗਾ ਕਿਉਂ ਕਿ ਬਹੁਤ ਸਾਰੀਆਂ ਸਮਾਜ ਸੇਵੀ ਸੰਸਥਾਵਾਂ ਅਤੇ ਨਾਮੀਂ ਕੰਪਨੀਆਂ ਮਦਦ ਲਈ ਅੱਗੇ ਆਈਆਂ ਹਨ। 

ਉਨਾਂ ਜ਼ਿਲਾ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜੇਕਰ ਕਿਸੇ ਜ਼ਿਲੇ ਕੋਲ ਕੋਈ ਵੀ ਮੈਡੀਕਲ ਉਪਕਰਣ ਖਾਸ ਤੌਰ ’ਤੇ ਆਕਸੀਜਨ ਕੰਸਟਰੇਟਰ ਨਹੀਂ ਚੱਲਦਾ ਤਾਂ ਉਸ ਨੂੰ ਹੈੱਡਕੁਆਟਰ ’ਤੇ ਭੇਜਿਆ ਜਾਵੇ  ਤਾਂ ਜੋ ਮਾਹਰਾਂ ਵੱਲੋਂ ਉਸ ਨੂੰ ਠੀਕ ਕਰਕੇ ਜ਼ਰੂਰਤਮੰਦਾਂ ਤੱਕ ਪੁੱਜਦਾ ਕੀਤਾ ਜਾ ਸਕੇ। 

ਕੋਵਿਡ ਫਤਹਿ ਕਿੱਟਾਂ ਦੀ ਕਮੀ ਬਾਬਤ ਮੁੱਖ ਸਕੱਤਰ ਨੇ ਕਿਹਾ ਕਿ ਆਉਣ ਵਾਲੇ ਕੁਝ ਦਿਨਾਂ ਵਿਚ ਕਾਫੀ ਗਿਣਤੀ ਵਿਚ ਇਹ ਕਿੱਟਾਂ ਆ ਜਾਣਗੀਆਂ ਅਤੇ ਜ਼ਿਲਾ ਅਧਿਕਾਰੀਆਂ ਰਾਹੀਂ ਕਿੱਟਾਂ ਜ਼ਰੂਰਤਮੰਦਾਂ ਤੱਕ ਪਹੁੰਚਾ ਦਿੱਤੀਆਂ ਜਾਣਗੀਆਂ। ਉਨਾਂ ਦੱਸਿਆ ਕਿ ਕੋਵਿਡ ਹਸਪਤਾਲਾਂ ਲਈ ਨਿਰਵਿਘਨ ਬਿਜਲੀ ਸਪਲਾਈ ਲਈ ਪੀਐਸਪੀਸੀਐਲ ਨੂੰ ਪਹਿਲਾਂ ਹੀ ਨਿਰਦੇਸ਼ ਦਿੱਤੇ ਜਾ ਚੁੱਕੇ ਹਨ। ਉਨਾਂ ਕਿਹਾ ਕਿ ਮੌਜੂਦਾ ਸਥਿਤੀ ਨਾਲ ਨਜਿੱਠਣ ਲਈ ਪੰਜਾਬ ਦਾ ਮੈਡੀਕਲ ਢਾਂਚਾ ਪੂਰਾ ਮਜ਼ਬੂਤ ਹੈ। 

ਮੀਟਿੰਗ ਦੌਰਾਨ ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਪਿੰਡਾਂ ਵਿਚ ਕੋਵਿਡ-19 ਸਬੰਧੀ ਜਾਗਰੂਕਤਾ ਫੈਲਾਉਣ ਲਈ ਪੁਲਿਸ ਵੱਲੋਂ ਖਾਸ ਕਦਮ ਚੁੱਕੇ ਗਏ ਹਨ। ਉਨਾਂ ਕਿਹਾ ਕਿ ਰੂਰਲ ਪੁਲਸਿੰਗ ਰਾਹੀਂ ਪਿੰਡਾਂ ਦੇ ਲੋਕਾਂ ਨਾਲ ਮਿਲਕੇ ਪਿੰਡਵਾਸੀਆਂ ਨੂੰ ਟੈਸਟ ਕਰਵਾਉਣ ਲਈ ਅਤੇ ਟੀਕੇ ਲਗਵਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। 

ਉਨਾਂ ਦੱਸਿਆ ਕਿ ਲੋੜਵੰਦ ਕਰੋਨਾ ਮਰੀਜ਼ਾਂ ਤੱਕ ਖਾਣਾ ਪਹੁੰਚਾਇਆ ਜਾ ਰਿਹਾ ਹੈ ਅਤੇ ਬਹੁਤ ਸਾਰੇ ਲੋਕ ਖੁਦ ਵੀ  ਹੈਲਪਲਾਈਨ ਉੱਤੇ ਫੋਨ ਕਰਕੇ ਮਦਦ ਮੰਗ ਰਹੇ ਹਨ। ਉਨਾਂ ਦੱਸਿਆ ਕਿ ਪਿਛਲੇ ਦਿਨੀਂ ਹੈਲਪਲਾਈਨ ’ਤੇ 160 ਕਾਲਜ਼ ਆਈਆਂ ਅਤੇ ਸਭਨਾਂ ਨੂੰ ਸਥਾਨਕ ਪੁਲਿਸ ਵੱਲੋਂ ਖਾਣਾ ਪਹੁੰਚਾਇਆ ਗਿਆ। 

ਡੀਜੀਪੀ ਨੇ ਕਿਹਾ ਕਿ ਕਰੋਨਾ ਦੇ ਫੈਲਾਅ ਦੀ ਰੋਕਥਾਮ ਲਈ ਪੁਲਿਸ ਵੱਲੋਂ ਕੁਝ ਸਖਤੀ ਜ਼ਰੂਰ ਵਰਤੀ ਗਈ ਹੈ ਪਰ ਹੇਠਲੇ ਪੱਧਰ ’ਤੇ ਇਹ ਨਿਰਦੇਸ਼ ਵੀ ਪੁੱਜਦੇ ਕੀਤੇ ਗਏ ਹਨ ਕਿ ਬੇਵਜਾਂ ਲੋਕਾਂ ਨੂੰ ਤੰਗ ਨਾ ਕੀਤਾ ਜਾਵੇ ਪਰੰਤੂ ਸਰਕਾਰ ਦੇ ਨਿਰਦੇਸ਼ਾਂ ਤੇ ਹੁਕਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇਗੀ।

ਮੁੱਖ ਸਕੱਤਰ ਨੇ ਸਾਰੇ ਅਧਿਕਾਰੀਆਂ ਵੱਲੋਂ ਇਸ ਮੁਸ਼ਕਲ ਦੌਰ ਵਿਚ ਕੀਤੇ ਜਾ ਰਹੇ ਕੰਮ ਦੀ ਪ੍ਰਸ਼ੰਸਾ ਕੀਤੀ ਅਤੇ ਪ੍ਰੇਰਿਤ ਕੀਤਾ ਕਿ ਜਦੋਂ ਤੱਕ ਇਹ ਦੌਰ ਗੁਜ਼ਰ ਨਹੀਂ ਜਾਂਦਾ, ਇਸੇ ਤਰਾਂ ਉਤਸ਼ਾਹਤ ਤੇ ਤਨਦੇਹੀ ਨਾਲ ਕੰਮ ਕਰਦੇ ਰਹੋ। ਮੀਟਿੰਗ ਵਿਚ ਪੰਜਾਬ ਦੇ ਸਾਰੇ ਉੱਚ ਅਧਿਕਾਰੀ, ਸਾਰੇ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਜ਼, ਪੁਲਿਸ ਕਮਿਸ਼ਨਰ, ਐਸਐਸਪੀਜ਼ ਅਤੇ ਹੋਰ ਜ਼ਿਲਾ ਅਧਿਕਾਰੀ ਹਾਜ਼ਰ ਸਨ। 

————

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply