ਕੋਟਕਪੂਰਾ ਗੋਲ਼ੀ ਕਾਂਡ: ਨਵੀਂ ਐੱਸਆਈਟੀ ਨੇ ਪੰਜਾਬ ਪੁਲਿਸ ਦੇ ਸਾਬਕਾ ਮੁਖੀ ਸੁਮੇਧ ਸੈਣੀ ਅਤੇ ਮੁੱਅਤਲ ਆਈਜੀ ਪਰਮਰਾਜ ਉਮਰਾਨੰਗਲ ਸਮੇਤ ਕਈ ਅਫਸਰਾਂ ਤੋਂ ਪੁੱਛਗਿੱਛ

ਚੰਡੀਗੜ੍ਹ : ਕੋਟਕਪੂਰਾ ਗੋਲ਼ੀ ਕਾਂਡ ਦੀ ਜਾਂਚ ਲਈ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਗਠਿਤ ਕੀਤੀ ਨਵੀਂ ਐੱਸਆਈਟੀ ਨੇ ਪੰਜਾਬ ਪੁਲਿਸ ਦੇ ਸਾਬਕਾ ਮੁਖੀ ਸੁਮੇਧ ਸੈਣੀ ਅਤੇ ਮੁੱਅਤਲ ਚੱਲ ਰਹੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਸਮੇਤ ਕਈ ਅਫਸਰਾਂ ਤੋਂ ਪੁੱਛਗਿੱਛ ਕੀਤੀ ਹੈ ।

ਇਕ ਪਾਸੇ  ਬੇਅਦਬੀ ਦੇ ਮੁੱਦੇ ‘ਤੇ ਪੰਜਾਬ ਕਾਂਗਰਸ ਵਿਚ ਪੈਦਾ ਹੋਈ ਬਗ਼ਾਵਤ ਤੋਂ ਬਾਅਦ ਕਾਂਗਰਸ ਹਾਈ ਕਮਾਨ ਵੱਲੋਂ ਗਠਿਤ ਤਿੰਨ ਮੈਂਬਰੀ ਕਮੇਟੀ ਵੱਲੋਂ ਕਾਂਗਰਸੀ ਮੰਤਰੀਆਂ ਵਿਧਾਇਕਾਂ ਦਾ ਪੱਖ ਸੁਣਿਆ ਜਾ ਰਿਹਾ ਹੈ, ਉਥੇ ਸੋਮਵਾਰ ਨੂੰ ਕੋਟਕਪੂਰਾ ਗੋਲ਼ੀ ਕਾਂਡ ਲਈ ਪੰਜਾਬ ਸਰਕਾਰ ਵੱਲੋਂ ਗਠਿਤ ਕੀਤੀ ਗਈ ਵਿਸ਼ੇਸ਼ ਜਾਂਚ ਟੀਮ ਵੱਲੋਂ ਸਾਬਕਾ ਡੀਜੀਪੀ ਸੈਣੀ ਤੋਂ ਪੁੱਛਗਿੱਛ ਕਰਨਾ ਕਾਫ਼ੀ ਮਹੱਤਵਪੂਰਨ  ਮੰਨਿਆ ਜਾ ਰਿਹਾ ਹੈ।
 

Process begins to hire 38,552 eligible candidates in 5 depts: Vini Mahajan

ਜਾਣਕਾਰੀ ਅਨੁਸਾਰ  ਐੱਸਆਈਟੀ ਦੇ ਮੁਖੀ ਏਡੀਜੀਪੀ ਐੱਲ ਕੇ ਯਾਦਵ, ਆਈਜੀ ਰਾਕੇਸ਼ ਅਗਰਵਾਲ ਅਤੇ ਸਤਿੰਦਰ ਸਿੰਘ ‘ਤੇ ਆਧਾਰਿਤ ਟੀਮ ਨੇ ਸਕੱਤਰੇਤ ਦੇ ਨੇੜੇ ਪੁਲਿਸ ਅਫਸਰਾਂ ਲਈ ਬਣੀ ਇਕ ਇਮਾਰਤ ਵਿਚ ਸਾਬਕਾ ਪੁਲਿਸ ਮੁਖੀ ਸੁਮੇਧ ਸੈਣੀ ਤੋ ਲੰਬੀ ਪੁੱਛਗਿੱਛ ਕੀਤੀ ।

Advertisements

ਸਾਬਕਾ ਡੀਜੀਪੀ ਸੈਣੀ ਤੋਂ ਇਲਾਵਾ ਜਿਹੜੇ ਪੁਲਿਸ ਅਫਸਰਾਂ ਤੋਂ ਪੁੱਛਗਿੱਛ ਕੀਤੀ ਗਈ ਹੈ ਉਨ੍ਹਾਂ ਵਿਚ ਸਾਬਕਾ ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਫ਼ਰੀਦਕੋਟ ਦੇ ਸਾਬਕਾ ਐੱਸਐੱਸਪੀ ਸੁਖਮਿੰਦਰ ਸਿੰਘ ਮਾਨ, ਚਰਨਜੀਤ ਸ਼ਰਮਾ, ਫਿਰੋਜ਼ਪੁਰ ਰੇਂਜ ਦੇ ਸਾਬਕਾ ਡੀਆਈਜੀ ਅਮਰ ਸਿੰਘ ਚਾਹਲ ਸਮੇਤ ਕਈ ਹੋਰ ਸਾਬਕਾ ਤੇ ਮੌਜੂਦਾ ਅਫਸਰਾਂ ਤੋਂ ਗੋਲ਼ੀ ਕਾਂਡ ਬਾਰੇ ਪੁੱਛਗਿੱਛ ਕੀਤੀ ਗਈ ਹੈ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply