ਭਾਸ਼ਾ ਵਿਭਾਗ ਵੱਲੋਂ ਪੰਜਾਬੀ ਪਰੀਖਿਆ 13 ਜੂਨ ਨੂੰ, ਫਾਰਮ ਜਮਾਂ ਕਰਵਾਉਣ ਦੀ ਆਖਰੀ ਮਿਤੀ 9 ਜੂਨ

ਭਾਸ਼ਾ ਵਿਭਾਗ ਵੱਲੋਂ ਪੰਜਾਬੀ ਪ੍ਰਬੋਧ ਪਰੀਖਿਆ 13 ਜੂਨ ਨੂੰ
ਫਾਰਮ ਜਮਾਂ ਕਰਵਾਉਣ ਦੀ ਆਖਰੀ ਮਿਤੀ 9 ਜੂਨ
ਪਟਿਆਲਾ, 1 ਜੂਨ:
ਭਾਸ਼ਾ ਵਿਭਾਗ, ਪੰਜਾਬ ਵੱਲੋਂ ਪੰਜਾਬੀ ਪ੍ਰਬੋਧ ਪ੍ਰੀਖਿਆ 13 ਜੂਨ ਨੂੰ ਵਿਭਾਗ ਦੇ ਮੁੱਖ ਦਫ਼ਤਰ ਵਿਖੇ ਕਰਵਾਈ ਜਾ ਰਹਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਕਰਮਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੱਢੀਆਂ ਜਾਂਦੀਆਂ ਅਸਾਮੀਆਂ ਦੀ ਯੋਗਤਾ ਸਬੰਧੀ ਸ਼ਰਤਾਂ ਵਿੱਚ ਇਕ ਯੋਗਤਾ ਉਮੀਦਵਾਰ ਨੇ ਮੈਟ੍ਰਿਕ ਪੱਧਰ ‘ਤੇ ਪੰਜਾਬੀ ਦਾ ਵਿਸ਼ਾ ਪਾਸ ਕੀਤਾ ਹੋਣਾ ਲਾਜ਼ਮੀ ਹੈ। ਜਿਨ੍ਹਾਂ ਉਮੀਦਵਾਰਾਂ ਕੋਲ ਮੈਟ੍ਰਿਕ ਪੱਧਰ ਦੀ ਪੰਜਾਬੀ ਦੀ ਯੋਗਤਾ ਨਾ ਹੋਵੇ, ਉਹ ਭਾਸ਼ਾ ਵਿਭਾਗ ਵੱਲੋਂ ਲਈ ਜਾਂਦੀ ਪੰਜਾਬੀ ਪ੍ਰਬੋਧ ਪ੍ਰੀਖਿਆ ਦੇ ਕੇ ਯੋਗ ਹੋ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਹ ਪ੍ਰੀਖਿਆ 13 ਜੂਨ 2021 ਨੂੰ ਲਈ ਜਾਵੇਗੀ।
ਡਾਇਰੈਕਟਰ ਭਾਸ਼ਾ ਵਿਭਾਗ ਨੇ ਦੱਸਿਆ ਕਿ ਪੰਜਾਬ ਪ੍ਰਬੋਧ ਪ੍ਰੀਖਿਆ ਦੇਣ ਲਈ 9 ਜੂਨ ਤੱਕ ਫਾਰਮ ਜਮਾਂ ਕਰਵਾਏ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਹ ਪ੍ਰੀਖਿਆ ਵਿਭਾਗ ਦੇ ਮੁੱਖ ਦਫਤਰ, ਭਾਸ਼ਾ ਭਵਨ, ਸ਼ੇਰਾਂ ਵਾਲਾ ਗੇਟ, ਪਟਿਆਲਾ ਵਿਖੇ ਹੋਵੇਗੀ ਅਤੇ ਇਸ ਪ੍ਰੀਖਿਆ ਦੀ ਫੀਸ ਦੋ ਹਜ਼ਾਰ ਰੁਪਏ ਹੋਵੇਗੀ ਜੋ ਕਿ ਨਕਦ ਜਮਾਂ ਕਰਵਾਈ ਜਾਵੇਗੀ। ਫਾਰਮ ਜਮਾਂ ਕਰਵਾਉਣ ਵਾਲੇ ਉਮੀਦਵਾਰ ਆਪਣੇ ਨਾਲ ਅਸਲ ਸਰਟੀਫਿਕੇਟ ਅਤੇ ਇਹਨਾਂ ਦੀਆਂ ਤਸਦੀਕਸ਼ੁਦਾ ਕਾਪੀਆਂ, ਇਕ 30×25 ਸੈਂਟੀਮੀਟਰ ਸਾਈਜ਼ ਦਾ ਸਵੈ ਪਤੇ ਵਾਲਾ ਲਿਫ਼ਾਫ਼ਾ ਜਿਸ ਉਤੇ 30 ਰੁਪਏ ਦੀਆਂ ਡਾਕ ਟਿਕਟਾਂ ਲੱਗੀਆਂ ਹੋਣ ਅਤੇ ਪੰਜ ਫੋਟੋਆਂ ਇੱਕੋ ਸਨੈਪ ਦੀਆਂ (ਚਾਰ ਪਾਸਪੋਰਟ ਸਾਈਜ਼ ਜਿਨ੍ਹਾਂ ਵਿਚੋਂ ਦੋ ਗਜ਼ਟਿਡ ਅਫ਼ਸਰ ਵੱਲੋਂ ਤਸਦੀਕੀਆ ਹੋਣ ਅਤੇ ਇਕ ਡਾਕ ਟਿਕਟ ਸਾਈਜ਼) ਜਿਨ੍ਹਾਂ ਦੀ ਬੈਕ ਗਰਾਉਂਡ ਅਤੇ ਕੱਪੜੇ ਹਲਕੇ ਰੰਗ ਦੇ ਹੋਣ, ਨਾਲ ਲਿਆਉਣ। ਉਨ੍ਹਾਂ ਦੱਸਿਆ ਕਿ ਪੰਜਾਬੀ ਪ੍ਰਬੋਧ ਪ੍ਰੀਖਿਆ ਸਬੰਧੀ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਟੈਲੀਫੋਨ ਨੰਬਰ 0175-2214469 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply