LATEST.. ਹੜਤਾਲ ਤੇ ਬੈਠੇ ਸਫਾਈ ਸੇਵਕਾਂ ਨੂੰ ਸਰਕਾਰ ਜਲਦ ਪੱਕਾ ਕਰੇ : ਲਖਵਿੰਦਰ ਸਿੰਘ ਲੱਖੀ

ਬਸਪਾ ਹਲਕਾ ਪ੍ਰਧਾਨ ਡਾ ਜਸਪਾਲ ਸਿੰਘ ਵੀ ਵਰਕਰਾਂ ਸਮੇਤ ਸਫਾਈ ਸੇਵਕਾਂ ਦੇ ਹੱਕ ‘ਚ ਨਿੱਤਰੇ


ਗੜ੍ਹਦੀਵਾਲਾ 1 ਜੂਨ (ਚੌਧਰੀ) :  ਆਪਣੀਆਂ ਮੰਗਾਂ ਪੂਰੀਆਂ ਕਰਵਾਉਣ ਲਈ ਅਣਮਿੱਥੇ ਸਮੇਂ ਲਈ ਹੜਤਾਲ ‘ਤੇ ਬੈਠੇ ਸਫ਼ਾਈ ਸੇਵਕਾਂ ਵੱਲੋਂ 7 ਵੇਂ ਦਿਨ ਨਗਰ ਕੌਂਸਲ ਗੜ੍ਹਦੀਵਾਲਾ ਵਿਖੇ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ ਅਤੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸਫ਼ਾਈ ਸੇਵਕਾਂ ਦੇ ਹੱਕ ‘ਚ ਨਿੱਤਰ ਕੇ ਸਾਹਮਣੇ ਆਏ ਹਲਕਾ ਉੜਮੁੜ ਟਾਂਡਾ ਦੇ ਸੀਨੀਅਰ ਅਕਾਲੀ ਆਗੂ, ਪੀਏਸੀ ਮੈਂਬਰ ਅਤੇ ਸਾਬਕਾ ਕਮਿਸ਼ਨਰ ਪੰਜਾਬ ਸ. ਲਖਵਿੰਦਰ ਸਿੰਘ ਲੱਖੀ ਗਿਲਜੀਆਂ ਵਲੋਂ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ ਗਈ।ਇਸ ਮੌਕੇ ਉਨਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਇਹਨਾਂ ਸਫਾਈ ਕਰਮਚਾਰੀ ਨੂੰ ਜਲਦ ਪੱਕਾ ਕਰਨਾ ਚਾਹੀਦਾ ਹੈ, ਕਿਉਂਕਿ ਇੰਨਾ ਨੇ ਕੋਰੋਨਾ ਮਹਾਂਮਾਰੀ ਦੇ ਸਮੇਂ ਵਿੱਚ ਆਪਣੀ ਜਿੰਦਗੀ ਦੀ ਪ੍ਰਵਾਹ ਨਾ ਕਰਦਿਆਂ ਹੋਇਆਂ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਇਨਾਂ ਮੁਲਾਜ਼ਮਾਂ ਦੀ ਜਲਦ ਸਾਰ ਲਈ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਅਗਰ ਕਾਂਗਰਸ ਸਰਕਾਰ ਇਨਾਂ ਮੁਲਾਜ਼ਮਾਂ ਨੂੰ ਨਹੀਂ ਪੱਕਾ ਕਰਦੀ ਤਾਂ 2022 ਵਿਚ ਅਕਾਲੀ ਦਲ ਦੀ ਸਰਕਾਰ ਆਉਣ ਤੇ ਇਹਨਾਂ ਨੂੰ ਪਹਿਲ ਦੇ ਆਧਾਰ ਤੇ ਪੱਕਾ ਕੀਤਾ ਜਾਵੇਗਾ। ਇਸ ਮੌਕੇ ਬਹੁਜਨ ਸਮਾਜ ਪਾਰਟੀ ਦੇ ਆਗੂਆਂ ਵੀ ਇਨਾਂ ਦੇ ਹੱਕ ਵਿੱਚ ਨਿੱਤਰੇ ਹਨ। ਇਸ ਮੌਕੇ ਬਹੁਜਨ ਸਮਾਜ ਪਾਰਟੀ ਦੇ ਹਲਕਾ ਟਾਂਡਾ ਦੇ ਪ੍ਰਧਾਨ ਡਾ ਜਸਪਾਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਪਿਛਲੇ ਲੰਬੇ ਸਮੇਂ ਤੋਂ ਠੇਕੇ ਤੇ ਕੰਮ ਕਰ ਰਹੇ ਸਫਾਈ ਸੇਵਕਾਂ ਦੀ ਸਾਰ ਲਵੇ ਅਤੇ ਇਹਨਾਂ ਨੂੰ ਜਲਦ ਪੱਕਾ ਕੀਤਾ ਜਾਵੇ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਨੇਤਾ ਤੇ ਸਰਪੰਚ ਢੋਲੋਵਾਲ ਗੁਰਮਿੰਦਰ ਸਿੰਘ ਰੰਮੀ,ਸਕੱਤਰ ਬਸਪਾ ਕੁਲਦੀਪ ਸਿੰਘ ਬਿੱਟੂ,ਜਸਵੀਰ ਸਿੰਘ ਰਾਹੀ, ਬਸਪਾ ਸੀਨੀਅਰ ਆਗੂ ਰਤਨ ਚੰਦ ਤੇ ਚਮਨ ਲਾਲ, ਨਗਿੰਦਰ ਸਿੰਘ, ਪਟੇਲ ਸਿੰਘ, ਗਰਦੀਪ ਸਿੰਘ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ ਸਨ।ਇਸ ਮੌਕੇ ਬੀਰਬਲ ਕਲਿਆਣ ,ਬਲਵੀਰ,ਪਾਰਸ ਮਲਿਕ,ਖੁਸ਼ਕਰਨ ਮਲਹੋਤਰਾ,ਅਸ਼ੋਕ ਕੁਮਾਰ ਆਦਿ ਹਾਜ਼ਰ ਸਨ।

News
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply