LATEST NEWS: ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ 4481 ਆਸਾਮੀਆਂ ਲਈ ਅਰਜ਼ੀਆਂ ਮੰਗੀਆਂ: ਅਰੁਨਾ ਚੌਧਰੀ

ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ 4481 ਆਸਾਮੀਆਂ ਲਈ ਅਰਜ਼ੀਆਂ ਮੰਗੀਆਂ: ਅਰੁਨਾ ਚੌਧਰੀ

ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਵੱਲੋਂ ਮਹਿਲਾਵਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਬਿਨੈ ਕਰਨ ਦੀ ਅਪੀਲ


ਚੰਡੀਗੜ੍ਹ, 4 ਜੂਨ:

Advertisements

ਪੰਜਾਬ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਦੱਸਿਆ ਕਿ ਵਿਭਾਗ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਲਈ ਆਂਗਨਵਾੜੀ ਵਰਕਰਾਂ, ਮਿੰਨੀ ਆਂਗਨਵਾੜੀ ਵਰਕਰਾਂ ਅਤੇ ਆਂਗਨਵਾੜੀ ਹੈਲਪਰਾਂ ਦੀਆਂ ਕੁੱਲ 4481 ਖ਼ਾਲੀ ਆਸਾਮੀਆਂ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ।

Advertisements

ਸ੍ਰੀਮਤੀ ਚੌਧਰੀ ਨੇ ਦੱਸਿਆ ਕਿ ਵਿਭਾਗ ਨੇ ਸਮੂਹ ਜ਼ਿਲ੍ਹਿਆਂ ਲਈ 1170 ਆਂਗਨਵਾੜੀ ਵਰਕਰਾਂ, 82 ਮਿੰਨੀ ਆਂਗਨਵਾੜੀ ਵਰਕਰਾਂ ਅਤੇ 3229 ਆਂਗਨਵਾੜੀ ਹੈਲਪਰਾਂ ਦੀਆਂ ਆਸਾਮੀਆਂ ਲਈ ਭਰਤੀ ਪ੍ਰਕਿਰਿਆ ਅਰੰਭ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਆਸਾਮੀਆਂ ਲਈ ਕੇਵਲ ਇਸਤਰੀ ਉਮੀਦਵਾਰ ਹੀ ਅਪਲਾਈ ਕਰ ਸਕਦੇ ਹਨ ਅਤੇ ਆਸਾਮੀਆਂ ਸਬੰਧੀ ਨਿਰਧਾਰਤ ਪਾਤਰਤਾ, ਸਥਾਨ, ਪਿੰਡ/ਵਾਰਡ, ਉਮਰ ਹੱਦ, ਵਿਦਿਅਕ ਯੋਗਤਾ ਆਦਿ ਸ਼ਰਤਾਂ ਦਾ ਵੇਰਵਾ ਵਿਭਾਗ ਦੀ ਵੈਬਸਾਈਟ- sswcd.punjab.gov.in ਉਤੇ ਅਪਲੋਡ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਨਿਰੋਲ ਮਾਣਭੱਤੇ ਉਤੇ ਆਧਾਰ ਉਤੇ ਕੀਤੀ ਜਾਣੀ ਭਰਤੀ ਸਬੰਧੀ ਵੇਰਵੇ ਲਈ ਸਬੰਧਤ ਜ਼ਿਲ੍ਹੇ ਦੀ ਵੈਬਸਾਈਟ ਵੀ ਵੇਖੀ ਜਾ ਸਕਦੀ ਹੈ ਜਾਂ ਸਬੰਧਤ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਜਾਂ ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ਦੇ ਦਫ਼ਤਰ ਨਾਲ ਵੀ ਸੰਪਰਕ ਕੀਤਾ ਜਾ ਸਕਦਾ ਹੈ।

Advertisements

ਸੂਬੇ ਦੀਆਂ ਮਹਿਲਾ ਉਮੀਦਵਾਰਾਂ ਨੂੰ ਇਸ ਭਰਤੀ ਪ੍ਰਕਿਰਿਆ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਅਪਲਾਈ ਕਰਨ ਦੀ ਅਪੀਲ ਕਰਦਿਆਂ ਮੰਤਰੀ ਨੇ ਕਿਹਾ ਕਿ ਯੋਗ ਉਮੀਦਵਾਰ ਇਸ਼ਤਿਹਾਰ ਜਾਰੀ ਹੋਣ ਦੀ ਮਿਤੀ ਤੋਂ 30 ਦਿਨਾਂ ਦੇ ਅੰਦਰ ਆਪਣਾ ਬਿਨੈ ਪੱਤਰ ਸਬੰਧਤ ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ਨੂੰ ਦਸਤੀ ਜਾਂ ਰਜਿਸਟਰਡ ਪੋਸਟ ਰਾਹੀਂ ਭੇਜ ਸਕਦੇ ਹਨ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply