LATEST.. ਜਿਲੇ ‘ਚ ਅੱਜ ਕੋਵਿਡ-19 ਦੇ ਨਵੇਂ 150 ਪਾਜੇਟਿਵ ਮਰੀਜ ਅਤੇ 03 ਮੌਤਾਂ

ਹੁਸ਼ਿਆਰਪੁਰ, 05  ਜੂਨ ( ਚੌਧਰੀ ) : ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ   3170 ਨਵੇਂ ਸੈਂਪਲ ਲੈਣ ਨਾਲ ਅਤੇ 4052  ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ ਦੇ 147 ਨਵੇਂ ਪਾਜੇਟਿਵ ਕੇਸ ਅਤੇ 03 ਜਿਲੇ ਤੋ ਬਾਹਰ ਦੀਆ ਲੈਬ ਤੋ ਪ੍ਰਾਪਤ ਹੋਣ ਨਾਲ ਕੁੱਲ 150 ਨਵੇਂ ਪਾਜੇਟਿਵ ਮਰੀਜ ਹਨ । ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜਿਲੇ ਦੇ ਸੈਪਲਾਂ ਵਿੱਚੋ 27242 ਹੈ ਅਤੇ ਬਾਹਰਲੇ ਜਿਲਿਆ ਤੋਂ 1927 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 29169 ਹਨ । 

ਜਿਲੇ ਵਿੱਚ ਅੱਜ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 589072 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ ,559431 ਸੈਪਲ ਨੈਗਟਿਵ ਹਨ। ਜਦ ਕਿ 3667ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ,552  ਸੈਂਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 929 ਹੈ।ਐਕਟਿਵ ਕੇਸਾ ਦੀ ਗਿਣਤੀ 1057 ਹੈ,ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ  27183  ਹੈ । 

ਸਿਵਲ ਸਰਜਨ ਡਾ ਰਣਜੀਤ ਸਿੰਘ ਨੇ ਇਹ ਦੱਸਿਆ ਕਿ ਅੱਜ  ਕੋਰੋਨਾ ਵਾਇਰਸ ਨਾਲ ਜਿਲੇ ਵਿੱਚ 03 ਮੌਤਾਂ ਹੋਈਆ ਨ। ਉਹਨਾਂ ਇਹ ਵੀ ਦਸਿਆ ਕਿ ਜਿਲੇ ਅੰਦਰ ਲੈਵਲ-2 ਦੇ 290  ਮਰੀਜਾਂ ਲਈ ਉਪਲਬਧ  ਬੈਡਾਂ ਵਿੱਚੋ 192 ਬੈਡ ਖਾਲੀ ਜਦ ਕਿ ਲੈਵਲ- 03 ਦੇ ਮਰੀਜਾਂ ਲਈ ਉਪਲਬਧ 35 ਬੈਡਾ ਵਿੱਚੋ  17  ਬੈਡ ਖਾਲੀ ਹਨ । 

ਉਹਨਾਂ ਇਹ ਵੀ ਦੱਸਿਆ ਕਿ 45 ਸਾਲਾ ਤੋ ਉਪਰ ਵਾਲੀ ਪਹਿਲੀ ਡੋਜ ਹੁਸ਼ਿਆਰਪੁਰ ਦੇ ਸ਼ਹਿਰੀ ਖੇਤਰ ਵਿੱਚ ਆਰ.ਕੇ.ਟਾਵਰ,ਕੇਸ਼ਿਵ ਮੰਦਰ,ਸ਼ਿਵ ਮੰਦਰ  ਕੈਨਾਲ ਕਲੋਨੀ ਵਿਖੇ ਲਗਾਈ ਜਾਵੇਗੀ ਬਾਕੀ ਜਿਲੇ ਵਿਚ ਐਸ ਐਮ ਉਜ ਆਪਣੇ ਪੱਧਰ ਤੇ ਜਗਾਂ ਦਾ ਨਿਰੀਖਣ ਕਰਕੇ ਵੈਕਸੀਨ ਲਗਾਵਾਉਣਗੇ ।

Death Details:
1*   55 ਸਾਲ ਪੁਰਸ਼ ਵਾਸੀ  ਡਾਵਿਡਾ ਅਹਿਰਾਣਾ ਦੀ ਮੌਤ ਸਿਵਲ ਹਸਪਤਾਲ ਹੁਸਿਆਰਪੁਰ ।
2   46 ਸਾਲਾ ਔਰਤ ਵਾਸੀ ਨੰਦਾ ਚੋਰ ਦੀ ਮੌਤ  ਮੈਡੀਕਲ ਕਾਲਿਜ ਅਮ੍ਰਿੰਤਸਰ ।  
3   74 ਸਾਲਾ ਔਰਤ ਵਾਸੀ ਮਾਨਕ ਢੇਰੀ ਦੀ ਮੌਤ ਨਿਜੀ ਹਸਪਤਾਲ ਜਲੰਧਰ ਵਿਖੇ ਹੋਈ ਹੈ ।

ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।
 

News
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply