ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਹੋਏ ਫ਼ੌਜੀ ਹਮਲੇ ਦੇ ਘੱਲੂਘਾਰਾ ਦਿਹਾੜਾ ਮਨਾਇਆ, ਸੰਤ ਭਿੰਡਰਾਂਵਾਲੇ ਦੇ ਪੋਸਟਰ ਲਹਿਰਾਏ ਗਏ ਤੇ ਖ਼ਾਲਿਸਤਾਨ ਦੇ ਝੰਡੇ ਤੇ ਤਲਵਾਰਾਂ ਵੀ ਲਹਿਰਾਈਆਂ ਗਈਆਂ

ਅੰਮ੍ਰਿਤਸਰ : ਜੂਨ 1984 ਵਿੱਚ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਹੋਏ ਫ਼ੌਜੀ ਹਮਲੇ ਦੇ ਘੱਲੂਘਾਰਾ ਦਿਹਾੜੇ ਨੂੰ ਛੇ ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਨਾਇਆ । ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕੀਰਤਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਪੜ੍ਹਿਆ ਜਾਂਦਾ ਸੰਦੇਸ਼ ਦੁਨੀਆ ਭਰ ਵਿੱਚ ਵਸਦਾ ਸਿੱਖ ਬੜੇ ਧਿਆਨ ਦੇ ਨਾਲ ਸੁਣਦਾ ਹੈ। ਕਈ ਗਰਮ ਖ਼ਿਆਲੀਆਂ ਦੇ ਹੱਥਾਂ ‘ਚ ‘ਖ਼ਾਲਿਸਤਾਨ ਜ਼ਿੰਦਾਬਾਦ’ ਤੇ ‘ਖ਼ਾਲਿਸਤਾਨ ਸਾਡਾ ਹੱਕ ਹੈ’ ਲਿਖੇ ਬੈਨਰ ਨਜ਼ਰ ਆਏ । ਸੰਤ ਭਿੰਡਰਾਂਵਾਲੇ ਦੇ ਪੋਸਟਰ ਲਹਿਰਾਏ ਗਏ ਤੇ ਖ਼ਾਲਿਸਤਾਨ ਦੇ ਝੰਡੇ ਤੇ ਤਲਵਾਰਾਂ ਵੀ ਲਹਿਰਾਈਆਂ ਗਈਆਂ।


ਸਵੇਰੇ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਸ਼ਹੀਦਾਂ ਦੇ ਪਰਿਵਾਰਾਂ ਨੂੰ ਅਕਾਲ ਤਖ਼ਤ ਦੇ ਜਥੇਦਾਰ ਤੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਵੱਲੋਂ ਸਨਮਾਨਿਤ ਕੀਤਾ ਗਿਆ। ਜਿਉਂ ਹੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਕੌਮ ਦੇ ਨਾਂ ਸੰਦੇਸ਼ ਜਾਰੀ ਕਰਨ ਲੱਗੇ ਤਾਂ ਉਸ ਵੇਲੇ ਦਲ ਖਾਲਸਾ, ਅਕਾਲੀ ਦਲ ਅੰਮ੍ਰਿਤਸਰ ਤੇ ਸਰਬਤ ਖਾਲਸਾ ਦੇ ਵਰਕਰਾਂ ਵੱਲੋਂ ਖਾਲਿਸਤਾਨ ਜ਼ਿੰਦਾਬਾਦ ਦੀ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਗਈ। ਜਦੋਂ ਤਕ ਜਥੇਦਾਰ ਅਕਾਲ ਤਖ਼ਤ ‘ਤੇ ਆਪਣਾ ਸੰਦੇਸ਼ ਦਿੰਦੇ ਰਹੇ, ਉਦੋਂ ਤਕ ਕੰਪਲੈਕਸ ਵਿਚ ਨਾਅਰੇਬਾਜ਼ੀ ਹੁੰਦੀ ਰਹੀ।

 
ਇਸ ਤੋਂ ਬਾਅਦ ਸਰਬਤ ਖਾਲਸਾ ਦੇ ਜਥੇਦਾਰ ਧਿਆਨ ਸਿੰਘ ਮੰਡ ਨੇ ਸ਼ਹੀਦੀ ਯਾਦਗਾਰ ਗੁਰਦੁਆਰਾ ਕੋਲ ਜਿਵੇਂ ਹੀ ਕੌਮ ਦੇ ਨਾਂ ਸੰਦੇਸ਼ ਦੇਣਾ ਸ਼ੁਰੂ ਕੀਤਾ ਤਾਂ ਸ਼੍ਰੋਮਣੀ ਕਮੇਟੀ ਵੱਲੋਂ ਗੁਰਬਾਣੀ ਕੀਰਤਨ ਦੀ ਆਵਾਜ਼ ਤੇਜ਼ ਕਰ ਦਿੱਤੀ ਗਈ। ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਆਪਣੇ ਪੁੱਤਰ ਤੇ ਵੱਡੀ ਗਿਣਤੀ ‘ਚ ਵਰਕਰਾਂ ਦੇ ਨਾਲ ਸ੍ਰੀ ਅਕਾਲ ਤਖ਼ਤ ਤਕ ਪਹੁੰਚੇ। ਉਨ੍ਹਾੰ ਨੇ ਵੀ ਜਿਵੇਂ ਹੀ ਪੰਥ ਦੇ ਨਾਂ ਸੰਦੇਸ਼ ਸ਼ੁਰੂ ਕੀਤਾ ਤਾਂ ਸ਼੍ਰੋਮਣੀ ਕਮੇਟੀ ਵੱਲੋਂ ਗੁਰਬਾਣੀ ਕੀਰਤਨ ਦੀ ਆਵਾਜ਼ ਤੇਜ਼ ਕਰ ਦਿੱਤੀ ਗਈ।
 ਜਥੇਦਾਰ ਅਕਾਲ ਤਖ਼ਤ ਨੇ ਦਿੱਤਾ ਕੌਮ ਦੇ ਨਾਂ ਸੰਦੇਸ਼, ਕਿਹਾ- ਨੌਜਵਾਨਾਂ ਵੱਲੋਂ ਖ਼ਾਲਿਸਤਾਨੀ ਨਾਅਰੇ ਲਾਉਣਾ ਪੀੜਾ ਨੂੰ ਉਜਾਗਰ ਕਰਦੈ
ਮਾਨ ਸਮਰਥਕਾਂ ਵੱਲੋਂ ਕਾਫੀ ਦੇਰ ਤਕ ਖ਼ਾਲਿਸਤਾਨ ਜ਼ਿੰਦਾਬਾਦ ਦੀ ਨਾਅਰੇਬਾਜ਼ੀ ਹੁੰਦੀ ਰਹੀ। ਸ਼ਹੀਦਾਂ ਦੇ ਪਰਿਵਾਰ ਵੀ ਪੁੱਜੇ। ਸੰਤ ਜਰਨੈਲ ਸਿੰਘ ਭਿੰਡਰਾਂਵਾਲਾ ਦੇ ਪੁੱਤਰ ਭਾਈ ਈਸ਼ਵਰ ਸਿੰਘ ਪਹੁੰਚੇ। ਉਨ੍ਹਾਂ ਨੂੰ ਵੀ ਸ਼੍ਰੋਮਣੀ ਕਮੇਟੀ ਤੇ ਪੰਥਕ ਜਥੇਬੰਦੀਆਂ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਵਾਰ ਕਈ ਪੁਰਾਣੇ ਖ਼ਾਲਿਸਤਾਨ ਸਮਰਥਕ ਤੇ ਅੱਤਵਾਦੀ ਗਤੀਵਿਧੀਆਂ ‘ਚ ਸ਼ਾਮਲ ਰਹੇ ਵਿਅਕਤੀ ਵੀ ਅਕਾਲ ਤਖਤ ‘ਤੇ ਪੁੱਜੇ। ਇਸ ਦੌਰਾਨ ਤਲਵਾਰਾਂ ਵੀ ਲਹਿਰਾਈਆਂ ਗਈਆਂ।
ਪੁਲਿਸ ਪ੍ਰਸ਼ਾਸਨ ਵੱਲੋਂ ਇਸ ਦਿਹਾੜੇ ਨੂੰ ਮਨਾਉਣ ਮੌਕੇ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ ਇਸ ਲਈ ਵੱਡੀ ਤਾਦਾਦ ‘ਚ ਸਾਦੇ ਕੱਪੜਿਆਂ ਵਿਚ ਸੁਰੱਖਿਆ ਬਲ ਲਗਾਇਆ ਜਾਂਦਾ ਹੈ। ਸਮਾਗਮ ‘ਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਸਮੇਤ ਬਹੁਤ ਸਾਰੀਆਂ ਜਥੇਬੰਦੀਆਂ ਦੇ ਆਗੂ ਸ਼ਾਮਲ ਹੋਏ। ਸਾਕਾ ਨੀਲਾ ਤਾਰਾ ਦੀ ਬਰਸੀ ‘ਤੇ ਲਾਲ ਕਿਲ੍ਹਾ ਹਿੰਸਾ ਦਾ ਮੁਲਜ਼ਮ ਪੰਜਾਬੀ ਗਾਇਕ ਦੀਪ ਸਿੱਧੂ ਤੇ ਡਾ. ਸੁਖਪ੍ਰੀਤ ਉਧੂਕੇ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply