ਪਾਕਿਸਤਾਨ ਵਿੱਚ ਵੱਡਾ ਰੇਲ ਹਾਦਸਾ, 60 ਲੋਕਾਂ ਦੀ ਮੌਤ

ਇਸਲਾਮਾਬਾਦ: ਪਾਕਿਸਤਾਨ ਵਿੱਚ ਵੱਡਾ ਰੇਲ ਹਾਦਸਾ ਵਾਪਰਿਆ ਹੈ ਜਿਸ ਵਿਚ ਹੁਣ ਤੱਕ ਕਰੀਬ 60 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦੋਂਕਿ 50 ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਇਹ ਹਾਦਸਾ ਸਿੰਧ ਪ੍ਰਾਂਤ ਦੇ ਦਹਾਰਕੀ ਵਿੱਚ ਵਾਪਰਿਆ। ਇਹ ਸਥਾਨ ਇੱਥੋਂ ਦੇ ਘੋਟਕੀ ਜ਼ਿਲ੍ਹੇ ਵਿੱਚ ਸਥਿਤ ਹੈ। ਇੱਥੇ ਦੋ ਮੁਸਾਫਰ ਰੇਲ ਗੱਡੀਆਂ ਮਿੱਲਤ ਐਕਸਪ੍ਰੈਸ (ਯੂਪੀ) ਤੇ ਸਰ ਸਯਦ ਐਕਸਪ੍ਰੈਸ (ਡੀਐਨ) ਆਪਸ ‘ਚ ਟਕਰਾ ਗਈਆਂ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵੱਲੋਂ ਕਰੀਬ 60 ਲੋਕਾਂ ਦੀ ਮੌਤ ਦੀ ਪੁਸ਼ਟੀ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਬਹੁਤ ਸਾਰੇ ਜ਼ਖਮੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ।

ਇਹ ਰੇਲ ਗੱਡੀਆਂ ਰੇਟੀ ਤੇ ਦਹਾਰਕੀ ਰੇਲਵੇ ਸਟੇਸ਼ਨ ਵਿਚਕਾਰ ਟਕਰਾ ਗਈਆਂ। ਮੀਡੀਆ ਰਿਪੋਰਟਾਂ ਵਿੱਚ ਇਹ ਕਿਹਾ ਜਾ ਰਿਹਾ ਹੈ ਕਿ ਬਹੁਤ ਸਾਰੇ ਲੋਕ ਰੇਲ ਅੰਦਰ ਫਸ ਗਏ ਹਨ। ਇਸ ਕਾਰਨ ਉਨ੍ਹਾਂ ਨੂੰ ਬਾਹਰ ਕੱਢਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਹ ਵੀ ਕਿਹਾ ਜਾ ਰਿਹਾ ਹੈ ਕਿ ਆਉਣ ਵਾਲੇ ਕੁਝ ਘੰਟਿਆਂ ਵਿੱਚ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply