GURDASPUR: ਅੱਜ ਤੋਂ 12 ਜੂਨ ਤੱਕ ਹਲਕਾ ਐਮਐਲਏਜ  ਨੂੰ ਦਿੱਤੇ ਜਾਣਗੇ ਮੰਗ ਪੱਤਰ, ਮੰਤਰੀ ਅਰੁਣਾ ਚੌਧਰੀ ਦੇ ਘਰ ਪੱਕਾ ਮੋਰਚਾ ਚਲੇਗਾ

ਅੱਜ ਤੋਂ 12 ਜੂਨ ਤੱਕ ਹਲਕਾ ਐਮ ਐਲ ਏਜ  ਨੂੰ ਦਿੱਤੇ ਜਾਣਗੇ ਮੰਗ ਪੱਤਰ
ਗੁਰਦਾਸਪੁਰ 9 ਜੂਨ ( ਅਸ਼ਵਨੀ ) :-
ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵੱਲੋਂ ਦੀਨਾਨਗਰ  ਵਿਖੇ ਵਿਭਾਗੀ ਮੰਤਰੀ ਅਰੁਣਾ ਚੌਧਰੀ ਦੀ ਕੋਠੀ ਸਾਹਮਣੇ ਪੱਕਾ ਮੋਰਚਾ 57ਦਿਨ ਵਿੱਚ ਸ਼ਾਮਿਲ ਹੋ ਗਿਆ  ।ਅੱਜ ਦੇ ਧਰਨੇ ਵਿੱਚ ਬਲਾਕ ਪ੍ਰਧਾਨ ਪਲਵਿੰਦਰ ਕੌਰ ਦੀ ਅਗਵਾਈ ਵਿਚ ਇਕੱਠੇ ਹੋ ਕੇ  ਬਲਾਕ ਡੇਰਾ ਬਾਬਾ ਨਾਨਕ ਦੀਆਂ ਵਰਕਰਾਂ ਹੈਲਪਰਾਂ ਨੇ ਧਰਨੇ ਵਿੱਚ ਸ਼ਮੂਲੀਅਤ ਕੀਤੀ । ਸਰਕਾਰ ਦੀਆਂ ਨੀਤੀਆਂ ਤੇ ਚਾਨਣਾ ਪਾਉਂਦੇ ਹੋਏ , ਵਿੱਤ ਸਕੱਤਰ ਅੰਮ੍ਰਿਤਪਾਲ ਕੌਰ , ਮੀਤ ਪ੍ਰਧਾਨ ਵਰਿੰਦਰ ਕੌਰ ਤੇ ਆਗੂ ਵਿਸ਼ਵਾ ਨੇ ਕਿਹਾ ਕਿ ਕੇਂਦਰ ਤੋਂ ਵੀ ਪਹਿਲ ਕਦਮੀ ਕਰ ਪੰਜਾਬ ਸਰਕਾਰ ਨੇ 2017 ਵਿੱਚ ਪ੍ਰੀ ਪ੍ਰਾਇਮਰੀ ਜਮਾਤਾਂ ਸ਼ੁਰੂ ਕੀਤੀਆਂ ਗਈਆਂ ਸੀ।ਜਿਸ ਨਾਲ ਆਈ.ਸੀ.ਡੀ.ਐਸ ਸਕੀਮ ਨੂੰ ਖਾਤਮੇ ਵੱਲ ਧੱਕਿਆ ਜਾ ਰਿਹਾ ਹੈ । ਉਨ੍ਹਾਂ ਨੇ ਕਿਹਾ ਕਿ 3 ਤੋਂ 6 ਸਾਲ ਦੇ ਬੱਚਿਆਂ ਨੂੰ ਮੁੜ ਆਂਗਣਵਾੜੀਆਂ ਦੀਆਂ ਰੌਣਕਾਂ ਬਣਾਉਣ ਲਈ ਸੰਘਰਸ਼ ਨੂੰ ਤਿੱਖਾ ਕਰਦੇ ਹੋਏ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦੀ ਕੋਠੀ ਸੰਗਰੂਰ ਵਿਖੇ ਪੱਕਾ ਮੋਰਚਾ ਪਿਛਲੇ 86 ਦਿਨਾਂ ਤੋਂ ਅਤੇ ਵਿਭਾਗੀ ਮੰਤਰੀ ਅਰੁਣਾ ਚੌਧਰੀ ਦੇ ਘਰ ਸਾਹਮਣੇ 57ਦਿਨਾਂ ਤੋਂ  ਲਾਇਆ ਹੋਇਆ  । ਕਿਉਂਕਿ ਪਿਛਲੇ ਤਿੰਨ ਸਾਲਾਂ ਤੋਂ ਸਾਂਝਾ ਫੈਸਲਾ 27/11/2017 ਨੂੰ ਹੋਣ ਦੇ ਬਾਵਜੂਦ ਸਿੱਖਿਆ ਵਿਭਾਗ ਵੱਲੋਂ ਨਿਚਲੇ ਪੱਧਰ ਤੇ ਲਾਗੂ ਨਹੀਂ ਕੀਤਾ ਗਿਆ । 15 ਅਕਤੂਬਰ ਦੀ ਯੂਨੀਅਨ ਨੁਮਾਇੰਦਿਆਂ ਅਤੇ ਸਿੱਖਿਆ ਮੰਤਰੀ  ਵਿਚਾਲੇ  ਹੋਈ ਬੈਠਕ ਵਿਚ ਹੱਲ ਦਾ ਭਰੋਸਾ ਦਿੱਤਾ ਗਿਆ ਸੀ ਅਤੇ ਵਿਭਾਗੀ ਮੰਤਰੀ ਅਰੁਣਾ ਚੌਧਰੀ ਜੀ ਨਾਲ ਵੀ ਸਮੇਂ ਸਮੇਂ ਮੀਟਿੰਗ ਹੋ ਚੁੱਕੀ ਹੈ ਪਰ ਕਈ ਮਹੀਨੇ ਬੀਤਨ ਦੇ ਬਾਅਦ ਵੀ ਜਿਉਂ ਦੇ ਤਿਉਂ ਮਸਲੇ ਪਏ ਹਨ ।ਜਿਸ ਨੂੰ ਲੈ ਕੇ ਆਂਗਣਵਾੜੀ ਵਰਕਰਾਂ ਹੈਲਪਰਾਂ ਵਿੱਚ ਤਿੱਖਾ ਰੋਸ ਹੈ।


 ਵਰਕਰਾਂ ਹੈਲਪਰਾਂ ਨਾਲ ਹੋ ਰਹੀ ਬੇਇਨਸਾਫ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ । ਯੂਨੀਅਨ  ਮੰਗ  ਕਰਦੀ ਹੈ ਕਿ 1/10/2018 ਨੂੰ ਲਾਗੂ ਕੇਂਦਰ ਸਰਕਾਰ ਦੁਆਰਾ ਵਧਾਏ  ਮਾਨਭੱਤੇ ਵਿਚੋਂ 40% ਕਟੌਤੀ ਨੂੰ  ਖਤਮ ਕਰਦੇ ਹੋਏ ਆਂਗਨਵਾੜੀ ਵਰਕਰ ਦੇ 600  ਮਿੰਨੀ ਵਰਕਰ 500 ਹੈਲਪਰ ਦੇ 300 ਰੁਪਏ ਤੁਰੰਤ ਬਕਾਏ ਸਮੇਤ ਲਾਗੂ ਕੀਤੇ ਜਾਣ, ਪ੍ਰੀ ਪ੍ਰਾਇਮਰੀ ਕਲਾਸਾਂ ਆਈਸੀਡੀਐੱਸ ਦਾ ਅਨਿੱਖੜਵਾਂ ਅੰਗ ਹਨ ਅਤੇ ਤਿੰਨ ਤੋਂ ਛੇ ਸਾਲ ਦੇ ਬੱਚੇ ਆਂਗਣਵਾੜੀ ਕੇਂਦਰ ਦਾ ਸ਼ਿੰਗਾਰ ਹਨ ਇਸ ਲਈ ਤਿੰਨ ਤੋਂ ਛੇ ਸਾਲ ਦੇ ਬੱਚਿਆਂ ਦਾ ਦਾਖਲਾ ਆਂਗਣਵਾੜੀ ਕੇਂਦਰ ਵਿਚ ਯਕੀਨੀ ਬਣਾਇਆ ਜਾਵੇ ! ਆਂਗਣਵਾੜੀ ਵਰਕਰਾਂ ਤੋਂ ਵਾਧੂ ਕੰਮ ਲੈਣੇ ਬੰਦ ਕੀਤੇ ਜਾਣ,ਪਿਛਲੇ ਦੋ ਸਾਲਾਂ ਤੋਂ ਬਕਾਇਆ ਪਏ ਆਂਗਨਵਾੜੀ ਬਿਲਡਿੰਗਾਂ ਦੇ ਕਿਰਾਏ ਤੁਰੰਤ ਜਾਰੀ ਕੀਤੇ ਜਾਣ,ਆਂਗਣਵਾੜੀ ਸੈਂਟਰਾਂ ਵਿਚ ਆਂਗਣਵਾੜੀ ਵਰਕਰਾਂ ਹੈਲਪਰਾਂ ਦੀਆਂ ਖਾਲੀ ਪਈਆਂ ਅਸਾਮੀਆਂ ਤੁਰੰਤ ਭਾਰਤੀ ਕੀਤੀ ਜਾਵੇ ਗੀ  !

ਉਨ੍ਹਾਂ ਨੇ ਕਿਹਾ ਕਿ ਜੇਕਰ ਸਰਕਾਰ ਆਂਗਨਵਾੜੀ ਮੁਲਾਜ਼ਮ ਯੂਨੀਅਨ ਦੀਆਂ ਮੰਗਾਂ  ਦੀ ਪ੍ਰਾਪਤੀ ਤੱਕ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੇ ਘਰ ਅੱਗੇ  ਅਤੇ ਵਿਭਾਗੀ ਮੰਤਰੀ ਅਰੁਣਾ ਚੌਧਰੀ ਦੇ ਘਰ ਪੱਕਾ ਮੋਰਚਾ ਚਲੇਗਾ ।ਕਿਉਕਿ ਸਿੱਖਿਆ ਵਿਭਾਗ ਅਤੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੋਵਾਂ ਦਾ ਸਾਂਝਾ ਮਸਲਾ ਹੈ । ਅੱਜ ਦੇ ਧਰਨੇ ਵਿੱਚ  ਦਵਿੰਦਰ ਕੌਰ, ਸਿਮਰਪਾਲ ਕੌਰ, ਗੁਰਮੀਤ ਕੌਰ, ਨਵਜੋਤ ਕੌਰ  ਸ਼ਾਮਿਲ ਸਨ ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply