ਅਧਿਆਪਕਾਂ ਦੀ ਸਖ਼ਤ ਮਿਹਨਤ ਦੇ ਚੱਲਦੇ ਸਿੱਖਿਆ ਖੇਤਰ ’ਚ ਸੂਬੇ ਨੇ ਮੋਹਰੀ ਸਥਾਨ ਹਾਸਲ ਕੀਤਾ : ਅਪਨੀਤ ਰਿਆਤ

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿੱਖਿਆ ਸੁਧਾਰਾਂ ਦੀ ਬਦੌਲਤ ਸਰਕਾਰੀ ਸਕੂਲਾਂ ’ਚ ਵਿਦਿਆਰਥੀਆਂ ਦੀ ਗਿਣਤੀ ਵਧੀ

ਕਿਹਾ, ਜ਼ਿਲ੍ਹੇ ਦੇ 1697 ਸਰਕਾਰੀ ਸਕੂਲਾਂ ਨੂੰ ਬਣਾਇਆ ਜਾ ਗਿਆ ਹੈ ਸਮਾਰਟ ਸਕੂਲ

ਜ਼ਿਲ੍ਹੇ ’ਚ ਸਾਲ 2020-21 ਦੌਰਾਨ ਪ੍ਰਾਇਮਰੀ ਸਕੂਲਾਂ ਦੇ ਦਾਖਲੇ ’ਚ 8991 ਅਤੇ ਅਪਰ ਪ੍ਰਾਇਮਰੀ ਸਕੂਲਾਂ ਦੇ ਦਾਖਲੇ ’ਚ 9020 ਵਿਦਿਆਰਥੀਆਂ ਦਾ ਹੋਇਆ ਵਾਧਾ

ਹੁਸ਼ਿਆਰਪੁਰ, 10 ਜੂਨ(ਚੌਧਰੀ) : ਰਾਸ਼ਟਰੀ ਪੱਧਰ ’ਤੇ ਸਕੂਲ ਸਿੱਖਿਆ ਖੇਤਰ ਵਿੱਚ ਕੀਤੀ ਗਈ ਤਾਜ਼ਾ ਦਰਜਾਬੰਦੀ (ਪ੍ਰਫਾਰਮੈਂਸ ਗ੍ਰੇਡਿੰਗ ਇੰਡੈਕਸ) ਤਹਿਤ ਦੇਸ਼ ਭਰ ਵਿੱਚ ਪੰਜਾਬ ਵਲੋਂ ਪਹਿਲਾ ਸਥਾਨ ਹਾਸਲ ਕਰਨ ’ਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਸਕੂਲ ਸਿੱਖਿਆ ਵਿਭਾਗ ਨੂੰ ਵਧਾਈ ਦਿੱਤੀ ਗਈ ਅਤੇ ਵਿਭਾਗ ਦੇ ਅਧਿਕਾਰੀਆਂ, ਅਧਿਆਪਕਾਂ, ਵਿਦਿਆਰਥੀਆਂ ਅਤੇ ਹੋਰ ਸਟਾਫ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਗਈ।

ਇਸ ਸਬੰਧੀ ਅੱਜ ਆਯੋਜਿਤ ਵਰਚੂਅਲ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ ਖੇਤਰ ਵਿੱਚ ਹੋਰ ਸੁਧਾਰ ਵੀ ਜਾਰੀ ਰੱਖੇ ਜਾਣਗੇ ਤਾਂ ਜੋ ਸਾਡੇ ਵਿਦਿਆਰਥੀ ਕਿਸੇ ਵੀ ਗੱਲ ਤੋਂ ਪਿਛੇ ਨਾ ਰਹਿਣ। ਇਸ ਮੌਕੇ ’ਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਸੂਬੇ ਨੇ ਸਿੱਖਿਆ ਦੇ ਖੇਤਰ ਵਿੱਚ ਜਿਥੇ ਹੋਰ ਪੱਖਾਂ ਤੋਂ ਸੁਧਾਰ ਕੀਤਾ ਹੈ ਉਥੇ ਅਧਿਆਪਕ ਟਰਾਂਸਫਰ ਬਦਲੀ ਪਾਰਦਰਸ਼ਤਾ ਨਾਲ ਲਾਗੂ ਕੀਤੀ ਗਈ ਹੈ ਜੋ ਕਿ ਸਿੱਖਿਆ ਪ੍ਰਣਾਲੀ ਵਿੱਚ ਸੁਧਾਰ ਦੇ ਖੇਤਰ ਵਿੱਚ ਵੱਡੀ ਪੁਲਾਂਗ ਹੈ।

ਇਸ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਵੀਡੀਓ ਕਾਨਫਰੰਸ ਵਿੱਚ ਸ਼ਾਮਲ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਸਾਡੇ ਲਈ ਬਹੁਤ ਮਾਣ ਦੀ ਗੱਲ ਹੈ ਕਿ ਅਧਿਆਪਕਾਂ ਦੀ ਅਣਥੱਕ ਮਿਹਨਤ ਦੇ ਚੱਲਦਿਆਂ ਪੰਜਾਬ, ਦੇਸ਼ ਭਰ ਵਿਚੋਂ ਸਿੱਖਿਆ ਖੇਤਰ ਵਿੱਚ ਮੋਹਰੀ ਸੂਬਾ ਬਣਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿੱਖਿਆ ਸੁਧਾਰ ਲਈ ਸ਼ੁਰੂ ਕੀਤੇ ਗਏ ਪ੍ਰੋਗਰਾਮਾਂ ਅਤੇ ਅਧਿਆਪਕਾਂ ਦੀ ਮਿਹਨਤ ਦੇ ਚੱਲਦਿਆਂ ਸਿੱਖਿਆ ਪ੍ਰਣਾਲੀ ਬੇਹਤਰੀਨ ਬਦਲਾਅ ਆਇਆ ਹੈ। ਇਸ ਦੌਰਾਨ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਕੁਮਾਰ ਪੰਚਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਬੀਰ ਸਿੰਘ ਵੀ ਮੌਜੂਦ ਸਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ 1697 ਸਰਕਾਰੀ ਸਕੂਲ ਸਮਾਰਟ ਸਕੂਲ ਬਣ ਚੁੱਕੇ ਹਨ ਜਿਨ੍ਹਾਂ ਵਿਚ 1217 ਪ੍ਰਾਇਮਰੀ ਅਤੇ 480 ਅਪਰ ਪ੍ਰਾਇਮਰੀ ਸਕੂਲ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ 2020-21 ਦੌਰਾਨ ਪ੍ਰਾਇਮਰੀ ਸਕੂਲਾਂ ਦੇ ਦਾਖਲਿਆਂ ਵਿੱਚ 8991 ਅਤੇ ਅਪਰ ਪ੍ਰਾਇਮਰੀ ਸਕੂਲਾਂ ਦੇ ਦਾਖਲਿਆਂ ਵਿੱਚ 9020 ਵਿਦਿਆਰਥੀਆਂ ਦਾ ਵਾਧਾ ਹੋਇਆ ਹੈ। ਜ਼ਿਲ੍ਹੇ ਵਿੱਚ ਇਸ ਵਿੱਤੀ ਸਾਲ ਦੌਰਾਨ ਕੁੱਲ 475.75027 ਲੱਖ ਰੁਪਏ ਦੀ ਗ੍ਰਾਂਟ ਪ੍ਰਾਪਤ ਹੋਈ ਹੈ ਜਿਸ ਵਿਚੋਂ 422.31600 ਲੱਖ ਰੁਪਏ ਸਕੂਲੀ ਬੱਚਿਆਂ ਦੀ ਵਰਦੀਆਂ ਦੀ ਖਰੀਦ ਸਬੰਧੀ ਵੰਡੇ ਗਏ ਹਨ। ਉਨ੍ਹਾਂ ਕਿਹਾ ਕਿ ਸਕੂਲ ਸਿੱਖਿਆ ਵਿਭਾਗ ਦੇ ਮੇਹਨਤੀ ਅਧਿਕਾਰੀਆਂ ਅਤੇ ਸਟਾਫ ਦੀ ਸਖ਼ਤ ਮਿਹਨਤ ਦਾ ਨਤੀਜਾ ਹੈ ਕਿ ਅੱਜ ਲੱਖਾਂ ਦੀ ਗਿਣਤੀ ਵਿੱਚ ਵਿਦਿਆਰਥੀ ਪ੍ਰਾਈਵੇਟ ਸਕੂਲ ਛੱਡ ਕੇ ਸਰਕਾਰੀ ਸਕੂਲਾਂ ‘ਚ ਦਾਖਲਾ ਲੈ ਰਹੇ ਹਨ,ਕਿਉਂਕਿ ਹੁਣ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਹਰ ਜ਼ਰੂਰੀ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾ  ਰਹੀਆਂ ਹਨ।

ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਗੁਰਸ਼ਰਨ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੰਜੀਵ ਗੌਤਮ), ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਅ) ਸੁਖਵਿੰਦਰ ਸਿੰਘ, ਡੀ.ਡੀ.ਐਫ ਪਿਊਸ਼ ਗੋਇਲ, ਪੜ੍ਹੋ ਪੰਜਾਬ ਕੋਆਰਡੀਨੇਟਰ ਹਰਮਿੰਦਰ ਸਿੰਘ, ਨੋਡਲ ਅਫ਼ਸਰ ਅਮਰੀਕ ਸਿੰਘ, ਮੀਡੀਆ ਕੋਆਰਡੀਨੇਟਰ ਸਮਰਜੀਤ ਸਿੰਘ ਸੰਮੀ, ਯੋਗੇਸ਼ਵਰ ਸਲਾਰੀਆ, ਨਵਦੀਪ ਕੌਰ ਵੀ ਮੌਜੂਦ ਸਨ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply