Driving License : ਹੁਣ ਤੁਸੀਂ ਬਿਨਾਂ ਟੈਸਟ ਦਿੱਤੇ ਵੀ ਡਰਾਈਵਿੰਗ ਲਾਇਸੈਂਸ ਬਣਵਾ ਸਕਦੇ ਹੋ, 1 ਜੁਲਾਈ ਤੋਂ ਸ਼ੁਰੂ ਹੋਵੇਗੀ ਸਹੂਲਤ

ਨਵੀਂ ਦਿੱਲੀ : ਡਰਾਈਵਿੰਗ ਲਾਇਸੈਂਸ ਅੱਜ ਦੇ ਸਮੇਂ ‘ਚ ਸਾਡੇ ਲਈ ਸਭ ਤੋਂ ਜ਼ਰੂਰੀ ਡਾਕਿਊਮੈਂਟ ‘ਚੋਂ ਇਕ ਹੈ। ਡਰਾਈਵਿੰਗ ਲਾਇਸੈਂਸ ਗੱਡੀ ਚਲਾਉਣ ਲਈ ਜ਼ਰੂਰੀ ਤਾਂ ਹੈ ਤੇ ਇਸ ਨੂੰ ਕਈ ਅਹਿਮ ਮੌਕਿਆਂ ‘ਤੇ ਪਛਾਣ ਪੱਤਰ ਦੇ ਤੌਰ ‘ਤੇ ਵੀ ਇਸਤੇਮਾਲ ਕੀਤਾ ਜਾ ਸਕਦਾ ਹੈ। ਹਾਲਾਂਕਿ, ਡਰਾਈਵਿੰਗ ਲਾਇਸੈਂਸ ਬਣਵਾਉਣਾ ਆਸਾਨ ਕੰਮ ਨਹੀਂ ਹੈ।

ਇਸ ਦੇ ਲਈ ਪਹਿਲਾਂ ਤੁਹਾਨੂੰ ਰਜਿਸਟ੍ਰੇਸ਼ਨ ਕਰਵਾਉਣਾ ਪੈਂਦਾ ਹੈ ਤੇ ਫਿਰ ਬਾਅਦ ਵਿਚ RTO ਆਫਿਸ ਜਾ ਕੇ ਟੈਸਟ ਵੀ ਦੇਣਾ ਪੈਂਦਾ ਹੈ। ਕਈ ਵਾਰ ਤੁਸੀਂ ਟੈਸਟ ਦਿੰਦੇ ਸਮੇਂ ਨਰਵਸ ਵੀ ਹੋ ਜਾਂਦੇ ਹੋ ਤੇ ਠੀਕ ਢੰਗ ਨਾਲ ਗੱਡੀ ਨਹੀਂ ਚਲਾ ਪਾਉਂਦੇ ਅਜਿਹੇ ਸਮੇਂ ਤੁਹਾਡਾ ਲਾਇਸੈਂਸ ਪੱਕਾ ਨਹੀਂ ਹੋ ਪਾਉਂਦਾ ਤੇ ਤੁਹਾਨੂੰ ਵਾਰ-ਵਾਰ ਟੈਸਟ ਦੇਣਾ ਪੈਂਦਾ ਹੈ। ਹੁਣ RTO ਨੇ ਤੁਹਾਨੂੰ ਇਸ ਤੋਂ ਬਚਾਉਣ ਦਾ ਰਾਹ ਕੱਢ ਲਿਆ ਹੈ। ਹੁਣ ਤੁਸੀਂ ਬਿਨਾਂ ਟੈਸਟ ਦਿੱਤੇ ਵੀ ਡਰਾਈਵਿੰਗ ਲਾਇਸੈਂਸ ਬਣਵਾ ਸਕਦੇ ਹੋ।

ਜੇਕਰ ਤੁਸੀਂ ਵੀ ਆਪਣਾ ਡਰਾਈਵਿੰਗ ਲਾਇਸੈਂਸ ਬਣਵਾਉਣਾ ਚਾਹੁੰਦੇ ਹੋ ਤੇ ਟੈਸਟ ਨਹੀਂ ਦੇਣਾ ਚਾਹੁੰਦੇ ਤਾਂ ਤੁਹਾਨੂੰ ਕਿਸੇ ਮਾਨਤਾ ਪ੍ਰਾਪਤ ਡਰਾਈਵਿੰਗ ਟੈਸਟ ਸੈਂਟਰ ਤੋਂ ਟ੍ਰੇਨਿੰਗ ਲੈਣੀ ਪਵੇਗੀ। ਇਹ ਟੈਸਟ ਸੈਂਟਰ ਸੜਕ ਆਵਾਜਾਈ ਮੰਤਰਾਲੇ ਤੋਂ ਮਾਨਤਾ ਪ੍ਰਾਪਤ ਹੋਣਾ ਚਾਹੀਦਾ ਹੈ। ਟ੍ਰੇਨਿੰਗ ਤੋਂ ਬਾਅਦ ਸੈਂਟਰ ਤੁਹਾਨੂੰ ਇਕ ਸਰਟੀਫਿਕੇਟ ਦੇਵੇਗਾ। ਇਸੇ ਸਰਟੀਫਿਕੇਟ ਦੇ ਆਧਾਰ ‘ਤੇ ਆਰਟੀਓ ਤੁਹਾਡਾ ਡਰਾਈਵਿੰਗ ਲਾਇਸੈਂਸ ਜਾਰੀ ਕਰੇਗਾ।

ਟਰਾਂਸਪੋਰਟ ਵਿਭਾਗ ਦੀ ਇਹ ਨਵੀਂ ਸਹੂਲਤ 1 ਜੁਲਾਈ ਤੋਂ ਸ਼ੁਰੂ ਹੋ ਜਾਵੇਗੀ। ਆਵਾਜਾਈ ਮੰਤਰਾਲੇ ਨੇ ਇਸ ਬਾਰੇ ਕਿਹਾ ਕਿ ਦੇਸ਼ ਵਿਚ ਬਿਹਤਰ ਡਰਾਈਵਰਜ਼ ਦੀ ਗਿਣਤੀ ‘ਚ ਕਮੀ ਆਈ ਹੈ।  ਜਿਸ ਨੂੰ ਪੂਰਾ ਕਰਨ ਲਈ ਇਹ ਕਦਮ ਉਠਾਇਆ ਜਾ ਰਿਹਾ ਹੈ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply